June 7, 2026, 5:17 am
----------- Advertisement -----------
HomeNewsBreaking Newsਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਮਨਾਇਆ ਗਿਆ ਸ਼੍ਰੋਮਣੀ ਕਮੇਟੀ ਦਾ...

ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਮਨਾਇਆ ਗਿਆ ਸ਼੍ਰੋਮਣੀ ਕਮੇਟੀ ਦਾ ਸਥਾਪਨਾ ਦਿਵਸ

Published on

----------- Advertisement -----------

ਅੰਮ੍ਰਿਤਸਰ, 15 ਨਵੰਬਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਸਥਾਪਨਾ ਦਿਵਸ ਸ੍ਰੀ ਦਰਬਾਰ ਸਾਹਿਬ ਸਮੂਹ ਸਥਿਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਮਨਾਇਆ ਗਿਆ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਸ਼ਮਨਦੀਪ ਸਿੰਘ ਦੇ ਰਾਗੀ ਜਥੇ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਅਰਦਾਸ ਉਪਰੰਤ ਪਾਵਨ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਗਿਆਨੀ ਗੁਰਮਿੰਦਰ ਸਿੰਘ ਨੇ ਸਰਵਣ ਕਰਵਾਇਆ। ਗਿਆਨੀ ਗੁਰਮਿੰਦਰ ਸਿੰਘ ਨੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਸ਼੍ਰੋਮਣੀ ਕਮੇਟੀ ਦੀ ਸਥਾਪਤੀ ਲਈ ਸਾਡੇ ਵੱਡੇਰਿਆਂ ਨੇ ਅਨੇਕਾਂ ਸ਼ਹਾਦਤਾਂ ਦਿੱਤੀਆਂ। ਸ਼ਹੀਦਾਂ ਦੀ ਇਸ ਜਥੇਬੰਦੀ ਨੇ ਹਮੇਸ਼ਾਂ ਹੀ ਸਮਾਜਿਕ ਕਾਰਜਾਂ ਲਈ ਮੋਹਰੀ ਭੂਮਿਕਾ ਨਿਭਾਈ। ਉਨ੍ਹਾਂ ਸ਼੍ਰੋਮਣੀ ਕਮੇਟੀ ਵੱਲੋਂ ਕੁਦਰਤੀ ਆਫਤਾਂ ਸਮੇਂ ਕੀਤੀਆਂ ਸੇਵਾਵਾਂ ਦੀ ਸ਼ਲਾਘਾ ਕੀਤੀ। ਸਮਾਗਮ ਦੌਰਾਨ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਰਾਜਿੰਦਰ ਸਿੰਘ ਮਹਿਤਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਦੁਨੀਆਂ ਅੰਦਰ ਬਹੁਤ ਸਾਰੇ ਧਰਮ ਹਨ ਪਰ ਕਿਸੇ ਵੀ ਧਰਮ ਕੋਲ ਸ਼੍ਰੋਮਣੀ ਕਮੇਟੀ ਅਜਿਹੀ ਚੁਣੀ ਹੋਈ ਧਾਰਮਿਕ ਸੰਸਥਾ ਨਹੀਂ ਹੈ। ਉਨ੍ਹਾਂ ਕਿਹਾ ਕਿ ਪੰਥ ਦੀ ਇਸ ਸਿਰਮੌਰ ਸੰਸਥਾ ਦੀ ਮਜ਼ਬੂਤੀ ਲਈ ਇਕਜੁੱਟ ਹੋ ਕੇ ਯਤਨ ਕਰਦਿਆਂ ਸੰਸਥਾ ਨੂੰ ਢਾਹ ਲਾਉਣ ਵਾਲੀਆਂ ਤਾਕਤਾਂ ਨੂੰ ਮੂੰਹ ਤੋੜ ਜਵਾਬ ਦੇਣਾ ਸਮੇਂ ਦੀ ਵੱਡੀ ਲੋੜ ਹੈ। ਉਨ੍ਹਾਂ ਸ਼੍ਰੋਮਣੀ ਕਮੇਟੀ ਦੇ ਸਥਾਪਨਾ ਦਿਵਸ ਦੀ ਸਮੂਹ ਸੰਗਤਾਂ ਨੂੰ ਵਧਾਈ ਵੀ ਦਿੱਤੀ। ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਸਾਬਕਾ ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਦੀ ਸਥਾਪਨਾ ਸਮੇਂ ਚਲੀ ਲਹਿਰ ਨੇ ਦੇਸ਼ ਦੀ ਅਜ਼ਾਦੀ ਦਾ ਮੁੱਢ ਬਨ੍ਹਿਆ ਸੀ। ਉਨ੍ਹਾਂ ਕਿਹਾ ਕਿ ਇਸ ਸਿੱਖ ਸੰਸਥਾ ਨੇ ਹਮੇਸ਼ਾਂ ਹੀ ਬਿਨ੍ਹਾਂ ਕਿਸੇ ਵਿਤਕਰੇ ਦੇ ਮਨੁੱਖਤਾ ਦੀ ਸੇਵਾ ਕੀਤੀ ਹੈ। ਉਨ੍ਹਾਂ ਦੁੱਖ ਜ਼ਾਹਰ ਕਰਦਿਆਂ ਕਿਹਾ ਕਿ ਸਿੱਖਾਂ ਦੀ ਇਸ ਸੰਸਥਾ ਨੂੰ ਕਮਜ਼ੋਰ ਕਰਨ ਲਈ ਚਾਲਾਂ ਚੱਲੀਆਂ ਜਾ ਰਹੀਆਂ ਹਨ। ਉਨ੍ਹਾਂ ਸੰਸਥਾ ਖਿਲਾਫ਼ ਕੂੜ ਪ੍ਰਚਾਰ ਕਰਨ ਵਾਲਿਆਂ ਨੂੰ ਢੁੱਕਵਾਂ ਜਵਾਬ ਦੇਣ ਦੀ ਅਪੀਲ ਵੀ ਕੀਤੀ।

ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ਼੍ਰੋਮਣੀ ਕਮੇਟੀ ਦੇ ਸਥਾਪਨਾ ਦਿਵਸ ਦੀ ਦਿੱਤੀ ਵਧਾਈ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ਼੍ਰੋਮਣੀ ਕਮੇਟੀ ਦੇ ਸਥਾਪਨਾ ਦਿਵਸ ਦੀ ਵਧਾਈ ਦਿੰਦਿਆਂ ਕਿਹਾ ਕਿ ਅਨੇਕਾਂ ਸਿੱਖਾਂ ਵੱਲੋਂ ਦਿੱਤੀਆਂ ਕੁਰਬਾਨੀਆਂ ਨਾਲ ਹੋਂਦ ਵਿਚ ਆਈ ਇਸ ਸਿੱਖ ਸੰਸਥਾ ਦਾ ਇਤਿਹਾਸ ਸ਼ਾਨਾਮੱਤਾ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਨੇ ਆਪਣੇ ਇਕ ਸਦੀ ਦੇ ਸਫ਼ਰ ਦੌਰਾਨ ਜਿਥੇ ਗੁਰਦੁਆਰਾ ਸਾਹਿਬਾਨ ਦੇ ਬੇਹਤਰ ਪ੍ਰਬੰਧਾਂ ਲਈ ਜ਼ੁੰਮੇਵਾਰੀ ਨਿਭਾਈ ਉਥੇ ਧਰਮ ਦੇ ਪ੍ਰਚਾਰ ਪ੍ਰਸਾਰ ਦੇ ਨਾਲ-ਨਾਲ ਸਿੱਖਿਆ ਅਤੇ ਮੈਡੀਕਲ ਸੇਵਾਵਾਂ ਵਿਚ ਵੀ ਜ਼ਿਕਰਯੋਗ ਕਾਰਜ ਕੀਤੇ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਕੁਦਰਤੀ ਆਫ਼ਤਾਂ ਸਮੇਂ ਨਿਭਾਈਆਂ ਸੇਵਾਵਾਂ ਦੀ ਪੂਰੀ ਦੁਨੀਆਂ ਵਿਚ ਚਰਚਾ ਹੋਈ। ਉਨ੍ਹਾਂ ਸਮੂਹ ਸਿੱਖ ਪੰਥ ਨੂੰ ਆਪਣੀ ਇਸ ਮਹਾਨ ਸੰਸਥਾ ਦੀ ਮਜ਼ਬੂਤੀ ਲਈ ਇਕਜੁੱਟ ਹੋ ਕੇ ਯਤਨ ਕਰਨ ਦੀ ਅਪੀਲ ਵੀ ਕੀਤੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਲਾਪਤਾ ਆਸਟ੍ਰੇਲੀਅਨ ਨਾਗਰਿਕ ਮਾਮਲੇ ’ਚ ਵੱਡੀ ਅਪਡੇਟ; ਭਰਾ ਵੱਲੋਂ ਹੀ ਕੀਤਾ ਗਿਆ ਕਤਲ

ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਆਸਟ੍ਰੇਲੀਆ ਸਥਿਤ ਐਨਆਰਆਈ ਅਤੇ ਗਣਿਤ ਅਧਿਆਪਕ ਸੁਨੀਲ ਸ਼ਰਮਾ ਦੇ ਲਾਪਤਾ...

ਜਲੰਧਰ ਵਿਚ ਪੁਲਿਸ ਰੇਡ ਵੇਲੇ ਹੰਗਾਮਾ, ਲਵਪ੍ਰੀਤ ਦੀ ਗੋਲੀ ਲੱਗਣ ਨਾਲ ਮੌਤ

ਜਲੰਧਰ 'ਚ ਪੁਲਿਸ ਦੀ ਗੋਲੀ ਲੱਗਣ ਕਾਰਨ ਮੁਲਜ਼ਮ ਦੀ ਮੌਤ ਹੋ ਗਈ। ਲਵਪ੍ਰੀਤ ਦੀ...

•ਹੁਸ਼ਿਆਰਪੁਰ ਵਿਖੇ ਸਰਦਾਰ ਬਹਾਦਰ ਅਮੀਂ ਚੰਦ ਸੋਨੀ ਏ.ਐਫ.ਪੀ.ਆਈ. ਦਾ ਉਦਘਾਟਨ ਜਲਦ ਕੀਤਾ ਜਾਵੇਗਾ: ਰੋਜ਼ਗਾਰ ਉਤਪੱਤੀ ਮੰਤਰੀ

ਚੰਡੀਗੜ੍ਹ, 5 ਜੂਨ:ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ,...

ਪ੍ਰਾਈਵੇਟ ਸਕੂਲਾਂ ਦੀ ਮਨਮਾਨੀ ‘ਤੇ ਨਕੇਲ ਕੱਸਣ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣਿਆ ਪੰਜਾਬ – ਕੇਜਰੀਵਾਲ

ਨਵੀਂ ਦਿੱਲੀ, 05 ਜੂਨ 2026:ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪੰਜਾਬ...

‘ਚਿੱਟੇ’ ਦੀ ਲਤ ਕਾਰਨ ਵੇਚ ਦਿੱਤਾ 16 ਦਿਨਾਂ ਦਾ ਬੱਚਾ, ਖਰੀਦਣ ਵਾਲੇ ਨੇ ਪੈਸੇ ਵਾਪਸ ਮੰਗੇ ਤਾਂ ਹੋਇਆ ਖੁਲਾਸਾ

ਜਲੰਧਰ ‘ਚ ਇੱਕ ਵਿਅਕਤੀ ਨੇ ‘ਚਿੱਟੇ’ ਦੀ ਲਤ ਨੂੰ ਪੂਰਾ ਕਰਨ ਲਈ ਆਪਣੀ ਤਲਾਕਸ਼ੁਦਾ...

ਪੰਜਾਬ ਸਰਕਾਰ ਨੇ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਲਈ 9,300 ਕਰੋੜ ਰੁਪਏ ਕੀਤੇ ਅਲਾਟ 

ਚੰਡੀਗੜ੍ਹ; 5 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ...

ਨਵਾਂਸ਼ਹਿਰ ‘ਚ ਵੱਡੀ ਵਾਰਦਾਤ, ਕੁੜੀ ਦਾ ਬੇਰਹਿਮੀ ਨਾਲ ਕਤਲ, ਬੰਦ ਅਟੈਚੀ ‘ਚੋਂ ਮਿਲੀ ਦੇਹ

ਨਵਾਂਸ਼ਹਿਰ ਵਿੱਚ ਇੱਕ ਦਿਲ ਦਹਿਲਾਉਣ ਵਾਲੀ ਵਾਰਦਾਤ ਸਾਹਮਣੇ ਆਈ ਹੈ। ਇੱਕ 15 ਸਾਲਾ ਕੁੜੀ...