July 28, 2026, 10:14 am
----------- Advertisement -----------
HomeNewsLatest Newsਚੀਫ਼ ਖ਼ਾਲਸਾ ਦੀਵਾਨ ਦੇ ਮੁਖੀ ਨਿਰਮਲ ਸਿੰਘ ਦੇ ਦਿਹਾਂਤ 'ਤੇ SGPC ਪ੍ਰਧਾਨ...

ਚੀਫ਼ ਖ਼ਾਲਸਾ ਦੀਵਾਨ ਦੇ ਮੁਖੀ ਨਿਰਮਲ ਸਿੰਘ ਦੇ ਦਿਹਾਂਤ ‘ਤੇ SGPC ਪ੍ਰਧਾਨ ਐਡਵੋਕੇਟ ਧਾਮੀ ਨੇ ਪ੍ਰਗਟਾਇਆ ਅਫਸੋਸ

Published on

----------- Advertisement -----------

ਪੰਜਾਬ ਵਿੱਚ ਸਿੱਖ ਜਥੇਬੰਦੀ ਚੀਫ਼ ਖ਼ਾਲਸਾ ਦੀਵਾਨ ਦੇ ਮੁਖੀ ਨਿਰਮਲ ਸਿੰਘ ਦੀ ਅਚਾਨਕ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਚੀਫ ਖਾਲਸਾ ਦੀਵਾਨ ਦੇ ਪ੍ਰਧਾਨ ਸ. ਨਿਰਮਲ ਸਿੰਘ ਦੇ ਅਕਾਲ ਚਲਾਣੇ ਨੂੰ ਪੰਥਕ ਘਾਟਾ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸਿੱਖ ਸੰਸਥਾ ਚੀਫ ਖਾਲਸਾ ਦੀਵਾਨ ਦੇ ਮੁਖੀ ਵੱਜੋਂ ਸੇਵਾ ਨਿਭਾਉਂਦਿਆਂ ਸ. ਨਿਰਮਲ ਸਿੰਘ ਨੇ ਜ਼ਿਕਰਯੋਗ ਕਾਰਜ ਕੀਤੇ ਹਨ ਅਤੇ ਉਨ੍ਹਾਂ ਦੇ ਅਕਾਲ ਚਲਾਣਾ ਕਰ ਜਾਣ ਨਾਲ ਚੀਫ ਖਾਲਸਾ ਦੀਵਾਨ ਦੇ ਨਾਲ-ਨਾਲ ਸਮੁੱਚੇ ਸਿੱਖ ਜਗਤ ਨੂੰ ਵੱਡਾ ਘਾਟਾ ਪਿਆ ਹੈ।

ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ. ਨਿਰਮਲ ਸਿੰਘ ਦੇ ਚਲਾਣੇ ’ਤੇ ਗਹਿਰੇ ਅਫ਼ਸੋਸ ਦਾ ਪ੍ਰਗਟਾਵਾ ਕਰਦਿਆਂ ਵਿਛੜੀ ਆਤਮਾ ਨੂੰ ਸ਼ਰਧਾਂਜਲੀ ਭੇਟ ਕੀਤੀ। ਦਸ ਦਈਏ ਕਿ 84 ਸਾਲਾ ਨਿਰਮਲ ਸਿੰਘ ਪਿਛਲੇ ਕੁਝ ਸਮੇਂ ਤੋਂ ਬਿਮਾਰ ਚੱਲ ਰਹੇ ਸਨ। ਨਿਰਮਲ ਸਿੰਘ 2019 ਤੋਂ ਚੀਫ਼ ਖ਼ਾਲਸਾ ਦੀਵਾਨ ਦੇ ਚੇਅਰਮੈਨ ਵਜੋਂ ਸੇਵਾ ਨਿਭਾਅ ਰਹੇ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

25 ਸਾਲ ਦੀ ਸਜ਼ਾ ਪੂਰੀ ਕਰਕੇ ਅਬੂ ਸਲੇਮ ਨੇ ਕੀਤੀ ਰਿਹਾਈ ਦੀ ਮੰਗ, ਸੁਪਰੀਮ ਕੋਰਟ ਨੇ ਪਟੀਸ਼ਨ ‘ਤੇ ਫ਼ੈਸਲਾ ਰੱਖਿਆ ਸੁਰੱਖਿਅਤ

1993 ਮੁੰਬਈ ਸੀਰੀਅਲ ਬਲਾਸਟ ਕੇਸ ’ਚ ਦੋਸ਼ੀ ਅੱਤਵਾਦੀ ਅਬੂ ਸਲੇਮ ਦੀ ਸਮੇਂ ਤੋਂ ਪਹਿਲਾਂ...

ਪੇਪਰ ਲੀਕ ਨਾਲ ਸਬੰਧਿਤ ਬਿੱਲ ਲੋਕ ਸਭਾ ‘ਚ ਪੇਸ਼, ਕੇਂਦਰੀ ਮੰਤਰੀ ਜਿਤੇਂਦਰ ਸਿੰਘ ਨੇ ਪੇਸ਼ ਕੀਤਾ ਬਿੱਲ

ਪੇਪਰ ਲੀਕ ਨਾਲ ਸਬੰਧਤ ਬਿੱਲ ਲੋਕ ਸਭਾ ਵਿਚ ਪੇਸ਼ ਕੀਤਾ ਗਿਆ ਤੇ ਕੇਂਦਰੀ ਮੰਤਰੀ...

ਆਸਟ੍ਰੇਲੀਆ ਦੇ ਵਰਜੀਨੀਆ ‘ਚ ਗੁਰੂ ਘਰ ‘ਚ ਲੱਗੀ ਅੱਗ, ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੇ ਅਗਨ ਭੇਟ ਹੋਣ ਦਾ ਖ਼ਦਸ਼ਾ

ਆਸਟ੍ਰੇਲੀਆ ਦੇ ਵਰਜੀਨੀਆ ਸਥਿਤ ਗੁਰਦੁਆਰਾ ਦਸਮੇਸ਼ ਦਰਬਾਰ ਵਿੱਚ ਦੇਰ ਭਿਆਨਕ ਅੱਗ ਲੱਗ ਗਈ, ਜਿਸ...

ਫਰੀਦਕੋਟ ਦੇ ਗੁਰੂ ਘਰ ‘ਚ ਯੋਗਾ ਕਰਨ ‘ਤੇ ਜਥੇਦਾਰ ਗੜਗੱਜ ਦਾ ਬਿਆਨ, ਕਿਹਾ- “ਗੁਰੂ ਘਰਾਂ ‘ਚ ਯੋਗ ਆਸਣ ਕਰਨਾ ਸਹੀ ਨਹੀਂ”

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਗੁਰਦੁਆਰਿਆਂ ਵਿੱਚ ਯੋਗਾ...

ਆਸਟ੍ਰੇਲੀਆ ਵਿੱਚ H5N1 ਬਰਡ ਫਲੂ ਦੇ 7 ਨਵੇਂ ਸ਼ੱਕੀ ਮਾਮਲੇ ਆਏ ਸਾਹਮਣੇ 

ਦੱਖਣੀ ਆਸਟ੍ਰੇਲੀਆ (ਐਸਏ) ਦੇ ਅਧਿਕਾਰੀਆਂ ਨੇ ਸੋਮਵਾਰ ਨੂੰ ਘਾਤਕ H5N1 ਬਰਡ ਫਲੂ ਸਟ੍ਰੇਨ ਦੇ...

ਬਿਜਲੀ ਮੁਲਾਜ਼ਮਾਂ ਵੱਲੋਂ ਹੜਤਾਲ ਖ਼ਤਮ: 6 ਦਿਨਾਂ ਬਾਅਦ ਕੰਮ ’ਤੇ ਪਰਤੇ ਹਜ਼ਾਰਾਂ ਕਰਮਚਾਰੀ

ਲਗਾਤਾਰ ਛੇ ਦਿਨ ਸਮੂਹਿਕ ਛੁੱਟੀ ਲੈ ਕੇ ਹੜਤਾਲ ’ਤੇ ਰਹੇ ਪੰਜਾਬ ਦੇ ਹਜ਼ਾਰਾਂ ਬਿਜਲੀ...

ਵਾਲਮੀਕਿ ਭਾਈਚਾਰੇ ਦੇ ਸੱਦੇ ‘ਤੇ ਦੋਆਬਾ ‘ਚ ‘ਪੰਜਾਬ ਬੰਦ’ ਵਰਗਾ ਮਾਹੌਲ

ਵਾਲਮੀਕਿ ਭਾਈਚਾਰੇ ਵੱਲੋਂ ਦਿੱਤੇ ਗਏ ‘ਪੰਜਾਬ ਬੰਦ’ ਦੇ ਸੱਦੇ ਕਾਰਨ ਸੋਮਵਾਰ ਨੂੰ ਪੂਰੇ ਦੋਆਬਾ...

ਰੋਜ਼ੀ-ਰੋਟੀ ਕਮਾਉਣ ਦੁਬਈ ਗਏ ਪੰਜਾਬੀ ਵਿਅਕਤੀ ਦੀ ਮੌਤ, ਸੜਕੀ ਹਾਦਸੇ ‘ਚ ਰਾਜਬੀਰ ਸਿੰਘ ਦੀ ਗਈ ਜਾਨ

ਦੁਬਈ ‘ਚ 36 ਸਾਲ ਦੇ ਪੰਜਾਬੀ ਵਿਅਕਤੀ ਦੀ ਮੌਤ ਹੋਣ ਦੀ ਖਬਰ ਹੈ। ਮ੍ਰਿਤਕ...

ਲੋਕ ਸਭਾ ’ਚ ਅੱਜ ਪੇਸ਼ ਹੋਵੇਗਾ ਪੇਪਰ ਲੀਕ ਨਾਲ ਸਬੰਧਿਤ ਬਿੱਲ, 2024 ‘ਚ ਬਣੇ ਕਾਨੂੰਨ ਵਿਚ ਹੋਣਗੇ ਬਦਲਾਅ

ਧਰਮਿੰਦਰ ਪ੍ਰਧਾਨ ਦੇ ਅਸਤੀਫੇ ਤੇ ਵਿਦਿਆਰਥੀ ਅੰਦੋਲਨ ਖਤਮ ਹੋਣ ਦੇ 2 ਦਿਨ ਬਾਅਦ ਅੱਜ...