ਸ਼੍ਰੋਮਣੀ ਅਕਾਲੀ ਦਲ ਵਲੋਂ ਸ਼੍ਰੋਮਣੀ ਕਮੇਟੀ ਦੀ ਭਲਕੇ ਹੋਣ ਵਾਲੇ ਪ੍ਰਧਾਨ ਦੀ ਚੋਣ ਲਈ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਮੁੜ ਉਮੀਦਵਾਰ ਐਲਾਨਿਆ ਗਿਆ ਹੈ। ਮੰਨਿਆ ਜਾ ਰਿਹਾ ਹੈ ਕਿ ਅਕਾਲੀ ਦਲ ਪ੍ਰਧਾਨ ਸੁਖਬੀਰ ਬਾਦਲ ਨੇ ਵਫ਼ਾਦਾਰੀ ਬਦਲੇ ਐਡਵੋਕੇਟ ਧਾਮੀ ਨੂੰ ਇਹ ਮੌਕਾ ਦਿੱਤਾ ਹੈ। ਇਸ ਸੰਬੰਧੀ ਟਵੀਟ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਮੁੱਖ ਬੁਲਾਰੇ ਡਾ.ਦਲਜੀਤ ਸਿੰਘ ਚੀਮਾ ਨੇ ਕਿਹਾ ਹੈ ਕਿ “ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸ਼੍ਰੋਮਣੀ ਕਮੇਟੀ ਮੈਂਬਰਾਂ ਨਾਲ ਰਾਏ ਕਰਨ ਮਗਰੋਂ ਐਡਵੋਕੇਟ ਧਾਮੀ ਦੇ ਨਾਂਅ ਦਾ ਐਲਾਨ ਕੀਤਾ ਹੈ।”
ਸ਼੍ਰੋਮਣੀ ਅਕਾਲੀ ਦਲ ਵਲੋਂ ਮੁੜ ਉਮੀਦਵਾਰ ਐਲਾਨੇ ਜਾਣ ਲਈ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਪਾਰਟੀ ਅਹੁਦੇਦਾਰਾਂ ਦਾ ਧੰਨਵਾਦ ਕੀਤਾ ਹੈ। ਆਪਣੇ ਟਵੀਟ ਵਿਚ ਧਾਮੀ ਨੇ ਕਿਹਾ ਹੈ ਕਿ ” ਕਰਤਾ ਪੁਰਖ ਅਤੇ ਗੁਰੂ ਸਾਹਿਬ ਦੇ ਅਸ਼ੀਰਵਾਦ ਨਾਲ ਮੈਨੂੰ ਇਕ ਵਾਰ ਫਿਰ ਸਿੱਖਾਂ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਕਮੇਟੀ ਦੇ ਪ੍ਰਧਾਨਗੀ ਪਦ ਲਈ ਪਾਰਟੀ ਵਲੋਂ ਉਮੀਦਵਾਰ ਵਜੋਂ ਚੁਣਿਆ ਗਿਆ ਹੈ। ਗੁਰੂ ਸਾਹਿਬ ਅੰਗ ਸੰਗ ਸਹਾਈ ਹੋਣ।”
----------- Advertisement -----------
SGPC ਪ੍ਰਧਾਨ ਦੀ ਚੋਣ ਲਈ ਸ਼੍ਰੋਮਣੀ ਅਕਾਲੀ ਦਲ ਨੇ ਹਰਜਿੰਦਰ ਸਿੰਘ ਧਾਮੀ ਨੂੰ ਮੁੜ ਐਲਾਨਿਆ ਆਪਣਾ ਉਮੀਦਵਾਰ
Published on
----------- Advertisement -----------
----------- Advertisement -----------












