September 19, 2026, 10:54 pm
----------- Advertisement -----------
HomeNewsLatest NewsSGPC ਦਾ ਜਨਰਲ ਇਜਲਾਸ: ਸਰਕਾਰ ਵਲੋਂ ਲਿਆਂਦਾ ਗੁਰਦੁਆਰਾ ਐਕਟ ਸੋਧ ਬਿੱਲ ਮੁਕੰਮਲ...

SGPC ਦਾ ਜਨਰਲ ਇਜਲਾਸ: ਸਰਕਾਰ ਵਲੋਂ ਲਿਆਂਦਾ ਗੁਰਦੁਆਰਾ ਐਕਟ ਸੋਧ ਬਿੱਲ ਮੁਕੰਮਲ ਤੌਰ ‘ਤੇ ਰੱਦ

Published on

----------- Advertisement -----------

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਨੇ ਪੰਜਾਬ ਵਿਧਾਨ ਸਭਾ ਵਿੱਚ ਪਾਸ ਕੀਤੇ ਗੁਰਦੁਆਰਾ ਐਕਟ 1925 ਸੋਧ ਬਿੱਲ ਨੂੰ ਮੰਨਣ ਤੋਂ ਇਨਕਾਰ ਕਰ ਦਿੱਤਾ ਹੈ। ਦੱਸ ਦਈਏ ਕਿ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਜਨਰਲ ਇਜਲਾਸ ਬੁਲਾਇਆ ਗਿਆ। ਇਜਲਾਸ ਦੇ ਆਰੰਭ ਵਿੱਚ ਜਨਰਲ ਸਕੱਤਰ ਗੁਰਚਰਨ ਸਿੰਘ ਗਰੇਵਾਲ ਨੇ ਸੰਬੋਧਨ ਕੀਤਾ। ਜਿਸ ਤੋਂ ਬਾਅਦ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਬੋਲਣਾ ਸ਼ੁਰੂ ਕੀਤਾ।
ਐਡਵੋਕੇਟ ਧਾਮੀ ਨੇ ਕਿਹਾ ਕਿ ਅੱਜ ਦਾ ਸੈਸ਼ਨ ਇਤਿਹਾਸ ਰਚਣ ਵਾਲਾ ਹੈ। 1925 ਵਿੱਚ ਐਕਟ ਦੇ ਲਾਗੂ ਹੋਣ ਤੋਂ ਲੈ ਕੇ 1959 ਤੱਕ ਸਿੱਖਾਂ ਨੇ ਯਤਨ ਕਰਕੇ ਗੁਰਦੁਆਰਾ ਐਕਟ ਨੂੰ ਮਜ਼ਬੂਤ ​​ਕੀਤਾ ਸੀ। ਐਡਵੋਕੇਟ ਧਾਮੀ ਨੇ ਕਿਹਾ ਕਿ ਗੁਰਦੁਆਰਾ ਐਕਟ 1925 ਵਿੱਚ ਸੋਧ ਲਈ ਸ਼੍ਰੋਮਣੀ ਕਮੇਟੀ ਮੈਂਬਰਾਂ ਦੀ ਇੱਕ ਤਿਹਾਈ ਸਹਿਮਤੀ ਜ਼ਰੂਰੀ ਹੈ। ਹੁਣ ਤੱਕ ਜਿੰਨੇ ਵੀ ਮਤੇ ਪਾਸ ਹੋਏ ਹਨ ਅਤੇ ਐਕਟ ਵਿੱਚ ਸੋਧਾਂ ਹੋਈਆਂ ਹਨ, ਸ਼੍ਰੋਮਣੀ ਕਮੇਟੀ ਦੀ ਪ੍ਰਵਾਨਗੀ ਨਾਲ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਇਸ ਵਾਰ ਪੰਜਾਬ ਸਰਕਾਰ ਸਿੱਖਾਂ ਦੇ ਪੂਰਵਜਾਂ ਦੀਆਂ ਕੁਰਬਾਨੀਆਂ ਨੂੰ ਅੱਖੋਂ ਪਰੋਖੇ ਕਰਕੇ ਇਸ ਐਕਟ ਵਿੱਚ ਜ਼ਬਰਦਸਤੀ ਸੋਧ ਕਰਨਾ ਚਾਹੁੰਦੀ ਹੈ। ਅਜਿਹਾ ਨਹੀਂ ਹੋਣ ਦਿੱਤਾ ਜਾਵੇਗਾ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਐਲਾਨ ਕੀਤਾ ਹੈ ਕਿ ਜੇਕਰ ਭਗਵੰਤ ਮਾਨ ਦੀ ਅਗਵਾਈ ਵਾਲੀ ‘ਆਪ’ ਸਰਕਾਰ ਨੇ ਸਿੱਖ ਗੁਰਦੁਆਰਾ ਐਕਟ 1925 ਵਿਚ ਕੀਤੀ ਸੋਧ ਵਾਪਸ ਨਾ ਲਈ ਤਾਂ ਫਿਰ ਸ੍ਰੀ ਅਕਾਲ ਤਖਤ ਸਾਹਿਬ ’ਤੇ ਅਰਦਾਸ ਕਰ ਕੇ ਮੋਰਚਾ ਸ਼ੁਰੂ ਕੀਤਾ ਜਾਵੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੀਐਮ ਭਗਵੰਤ ਮਾਨ ਨੇ ਲਾਂਚ ਕੀਤਾ ਚੋਣ ਪੈਂਫਲੇਟ, ਘਰ-ਘਰ ਲੈ ਕੇ ਜਾਣਗੇ ਲੱਖਾਂ ‘ਆਪ’ ਵਰਕਰ

ਲੁਧਿਆਣਾ 19 ਸਤੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਨੀਵਾਰ ਨੂੰ ਲੁਧਿਆਣਾ ਵਿੱਚ ਆਮ ਆਦਮੀ...

ਮੁਅੱਤਲ DIG ਭੁੱਲਰ ਮਾਮਲਾ : ਅਦਾਲਤ ਨੇ ਵਿਚੋਲੀਏ ਕ੍ਰਿਸ਼ਨੂ ਸ਼ਾਰਦਾ ਨੂੰ 7 ਦਿਨਾਂ ਦੇ ED ਰਿਮਾਂਡ ‘ਤੇ ਭੇਜਿਆ

ਪੰਜਾਬ ਪੁਲਿਸ ਦੇ ਮੁਅੱਤਲ ਡੀਆਈਜੀ ਹਰਚਰਨ ਸਿੰਘ ਭੁੱਲਰ ਨਾਲ ਸਬੰਧਤ ਰਿਸ਼ਵਤਖੋਰੀ ਮਾਮਲੇ ਵਿੱਚ ਵਿਚੋਲੇ...

ਰਣਜੀਤ ਸਿੰਘ ਛੱਜਲਵੱਡੀ ਆਪਣੇ ਪੁੱਤਰ ਸਣੇ ‘ਆਪ’ ਵਿੱਚ ਸ਼ਾਮਲ

ਪੰਜਾਬ ਦੀ ਸਿਆਸਤ ਵਿੱਚੋਂ ਅਕਾਲੀ ਦਲ (ਪੁਨਰ ਸੁਰਜੀਤ) ਨੂੰ ਉਸ ਸਮੇਂ ਝਟਕਾ ਲੱਗਾ, ਜਦੋਂ...

 ਮੈਕਸਿਕੋ ਤੋਂ ਪਰਵਾਸੀਆਂ ਦਾ ਦਾਖਲਾ ਰੋਕਣ ਲਈ 30 ਫੁੱਟ ਉੱਚੇ ਸਟੀਲ ਦੇ ਪੈਨਲ ਲਾਉਣ ਦਾ ਕੰਮ ਸ਼ੁਰੂ

ਟਰੰਪ ਪ੍ਰਸ਼ਾਸਨ ਨੇ ਪੱਛਮੀ ਟੈਕਸਾਸ ਦੇ ਬਿਗ ਬੈਂਡ (Big Bend) ਖੇਤਰ ਵਿੱਚ ਅਮਰੀਕਾ-ਮੈਕਸਿਕੋ ਸਰਹੱਦੀ...

ਮੋਹਾਲੀ-ਚੰਡੀਗੜ੍ਹ ‘ਚ 22 ਸਤੰਬਰ ਨੂੰ ਲਗੇਗਾ iPhone ਦਾ ਲੰਗਰ, ਵੰਡੇ ਜਾਣਗੇ 10 ਫੋਨ; ਇੰਝ ਹੋਵੇਗੀ ਜੇਤੂਆਂ ਦੀ ਚੋਣ

ਪਹਿਲਾਂ 500 ਰੁਪਏ ਦੇ ਨੋਟਾਂ ਅਤੇ ਮੁਫ਼ਤ ਪੈਟਰੋਲ ਦਾ ‘ਲੰਗਰ’ ਲਗਾ ਕੇ ਸੁਰਖ਼ੀਆਂ ਵਿੱਚ...

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ ਨੂੰ 9 ਸਾਲ ਦੀ ਸਜ਼ਾ, 124 ਕਿਲੋ ਕੋਕੀਨ ਤਸਕਰੀ ਮਾਮਲੇ ‘ਚ ਹੋਈ ਸੁਣਵਾਈ; ਕਈ ਦੇਸ਼ਾਂ ‘ਚ ਕਰਦਾ ਸੀ ਸਪਲਾਈ

ਅਮਰੀਕਾ ਦੀ ਇੱਕ ਸੰਘੀ ਅਦਾਲਤ ਵਿੱਚ ਬੇਹੱਦ ਗੁਪਤ ਤਰੀਕੇ ਨਾਲ ਚੱਲੀ ਸੁਣਵਾਈ ਤੋਂ ਬਾਅਦ...

ਫਿਲੌਰ : ਵਿਆਹ ਸਮਾਗਮ ਤੋਂ ਪਰਤਦੇ ਸਮੇਂ ਕਾਰ ਸਵਾਰ ਹੋਏ ਹਾਦਸੇ ਦਾ ਸ਼ਿਕਾਰ, 11 ਸਾਲ ਦਾ ਬੱਚਾ ਹੋਇਆ ਜ਼ਖਮੀ

ਫਿਲੌਰ ਦੇ GT ਰੋਡ ’ਤੇ ਮਾਇਆ ਭਗਵਾਨ ਓਵਰਬ੍ਰਿਜ ਦੇ ਉੱਪਰ ਬੀਤੀ ਰਾਤ ਇੱਕ ਸੜਕ...

ਅੰਮ੍ਰਿਤਸਰ ‘ਚ ਮਹਿਲਾ SHO ਨਾਲ ਹੋਈ ਧੱਕਾ-ਮੁੱਕੀ, ਨਿਹੰਗਾਂ ਦਾ ਆਪਸੀ ਝਗੜਾ ਗਈ ਸੀ ਸੁਲਝਾਉਣ

ਅੰਮ੍ਰਿਤਸਰ ਵਿੱਚ ਦੋ ਨਿਹੰਗ ਧੜਿਆਂ ਵਿੱਚ ਝੜਪ ਹੋ ਗਈ। ਇਸ ਦੌਰਾਨ ਝਗੜਾ ਸੁਲਝਾਉਣ ਗਈ...

ਪੰਜਾਬ ਵਿੱਚ ਨਸ਼ਿਆਂ ਦੇ ਸਮੱਸਿਆ ਲਈ ਭਾਜਪਾ ਅਤੇ ਅਕਾਲੀ ਜ਼ਿੰਮੇਵਾਰ, ਹੁਣ ਜਨਤਾ ਨੂੰ ਗੁਮਰਾਹ ਕਰਨ ਲਈ ਨਸ਼ਿਆਂ ਖਿਲਾਫ਼ ਰੈਲੀ ਕਰ ਰਹੇ ਹਨ: ਆਪ

ਚੰਡੀਗੜ੍ਹ 18 ਸਤੰਬਰ ਯੂਪੀਆਈ ਲੈਣ-ਦੇਣ 'ਤੇ ਵਾਧੂ ਚਾਰਜ ਲਗਾਉਣ ਦੇ ਫੈਸਲੇ ਖਿਲਾਫ਼ ਆਮ ਆਦਮੀ ਪਾਰਟੀ...