June 7, 2026, 6:16 am
----------- Advertisement -----------
HomeNewsLatest Newsਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਵਿਸ਼ੇਸ਼ ਇਜਲਾਸ ਅੱਜ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਵਿਸ਼ੇਸ਼ ਇਜਲਾਸ ਅੱਜ

Published on

----------- Advertisement -----------

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਅੱਜ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਵਿਸ਼ੇਸ਼ ਇਜਲਾਸ ਬੁਲਾਇਆ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਬੀਤੇ ਦਿਨੀਂ ਪੰਜਾਬ ਦੀ ਭਗਵੰਤ ਮਾਨ ਸਰਕਾਰ ਵਲੋਂ ਗੁਰਬਾਣੀ ਕੀਰਤਨ ਪ੍ਰਸਾਰਨ ਮਾਮਲੇ ਵਿਚ ਪਾਸ ਕੀਤੇ ਗੁਰਦੁਆਰਾ ਸੋਧ ਬਿੱਲ ਦੇ ਵਿਰੋਧ ਵਿਚ ਇਜਲਾਸ ਦੌਰਾਨ ਸ਼੍ਰੋਮਣੀ ਕਮੇਟੀ ਵਲੋਂ ਕੋਈ ਅਹਿਮ ਪ੍ਰੋਗਰਾਮ ਉਲੀਕੇ ਜਾਣ ਦੀ ਸੰਭਾਵਨਾ ਹੈ। ਇਜਲਾਸ ਕਰੀਬ 11 ਵਜੇ ਸ਼ੁਰੂ ਹੋਣ ਜਾ ਰਿਹਾ ਹੈ।
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਬੀਤੇ ਦਿਨੀ ਕਿਹਾ ਕਿ ਐੱਸਜੀਪੀਸੀ ਪੰਥ ਦੀ ਨੁਮਾਇੰਦਾ ਜਥੇਬੰਦੀ ਹੈ, ਜੋ ਇਸ ਇਜਲਾਸ ’ਚ ਲੋੜ ਪੈਣ ’ਤੇ ਪੁਰਾਤਨ ਰਵਾਇਤਾਂ ਮੁਤਾਬਕ ਸਖ਼ਤ ਫ਼ੈਸਲੇ ਲੈਣ ਤੋਂ ਵੀ ਗੁਰੇਜ਼ ਨਹੀਂ ਕਰੇਗੀ।ਉਨ੍ਹਾਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਦਾ ਵਿਸ਼ੇਸ਼ ਸੈਸ਼ਨ ਸੋਮਵਾਰ ਨੂੰ ਅੰਮ੍ਰਿਤਸਰ ਸਥਿਤ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਸੱਦਿਆ ਗਿਆ ਹੈ, ਜਿਸ ’ਚ ਵਿਧਾਨ ਸਭਾ ’ਚ ਕੀਤੀ ਗਈ ਸੋਧ ਦਾ ਵਿਰੋਧ ਕਰਨ ਲਈ ਅਗਲੇਰੀ ਕਾਰਜ-ਯੋਜਨਾ ਉਲੀਕੀ ਜਾਵੇਗੀ। ਉਂਝ ਆਮ ਤੌਰ ’ਤੇ ਇਜਲਾਸ ਸਾਲ ’ਚ ਦੋ ਵਾਰ ਹੀ ਸੱਦਿਆ ਜਾਂਦਾ ਹੈ, ਇੱਕ ਵਾਰ ਨਵੇਂ ਪ੍ਰਧਾਨ ਦੀ ਚੋਣ ਕਰਨ ਵੇਲੇ ਤੇ ਦੂਜਾ ਸਾਲਾਨਾ ਬਜਟ ਪਾਸ ਕਰਨ ਸਮੇਂ, ਪਰ ਅੱਜ ਦੇ ਸੈਸ਼ਨ ਨੂੰ ਵਿਸ਼ੇਸ਼ ਆਖਿਆ ਜਾ ਰਿਹਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਲਾਪਤਾ ਆਸਟ੍ਰੇਲੀਅਨ ਨਾਗਰਿਕ ਮਾਮਲੇ ’ਚ ਵੱਡੀ ਅਪਡੇਟ; ਭਰਾ ਵੱਲੋਂ ਹੀ ਕੀਤਾ ਗਿਆ ਕਤਲ

ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਆਸਟ੍ਰੇਲੀਆ ਸਥਿਤ ਐਨਆਰਆਈ ਅਤੇ ਗਣਿਤ ਅਧਿਆਪਕ ਸੁਨੀਲ ਸ਼ਰਮਾ ਦੇ ਲਾਪਤਾ...

ਜਲੰਧਰ ਵਿਚ ਪੁਲਿਸ ਰੇਡ ਵੇਲੇ ਹੰਗਾਮਾ, ਲਵਪ੍ਰੀਤ ਦੀ ਗੋਲੀ ਲੱਗਣ ਨਾਲ ਮੌਤ

ਜਲੰਧਰ 'ਚ ਪੁਲਿਸ ਦੀ ਗੋਲੀ ਲੱਗਣ ਕਾਰਨ ਮੁਲਜ਼ਮ ਦੀ ਮੌਤ ਹੋ ਗਈ। ਲਵਪ੍ਰੀਤ ਦੀ...

•ਹੁਸ਼ਿਆਰਪੁਰ ਵਿਖੇ ਸਰਦਾਰ ਬਹਾਦਰ ਅਮੀਂ ਚੰਦ ਸੋਨੀ ਏ.ਐਫ.ਪੀ.ਆਈ. ਦਾ ਉਦਘਾਟਨ ਜਲਦ ਕੀਤਾ ਜਾਵੇਗਾ: ਰੋਜ਼ਗਾਰ ਉਤਪੱਤੀ ਮੰਤਰੀ

ਚੰਡੀਗੜ੍ਹ, 5 ਜੂਨ:ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ,...

ਪ੍ਰਾਈਵੇਟ ਸਕੂਲਾਂ ਦੀ ਮਨਮਾਨੀ ‘ਤੇ ਨਕੇਲ ਕੱਸਣ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣਿਆ ਪੰਜਾਬ – ਕੇਜਰੀਵਾਲ

ਨਵੀਂ ਦਿੱਲੀ, 05 ਜੂਨ 2026:ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪੰਜਾਬ...

‘ਚਿੱਟੇ’ ਦੀ ਲਤ ਕਾਰਨ ਵੇਚ ਦਿੱਤਾ 16 ਦਿਨਾਂ ਦਾ ਬੱਚਾ, ਖਰੀਦਣ ਵਾਲੇ ਨੇ ਪੈਸੇ ਵਾਪਸ ਮੰਗੇ ਤਾਂ ਹੋਇਆ ਖੁਲਾਸਾ

ਜਲੰਧਰ ‘ਚ ਇੱਕ ਵਿਅਕਤੀ ਨੇ ‘ਚਿੱਟੇ’ ਦੀ ਲਤ ਨੂੰ ਪੂਰਾ ਕਰਨ ਲਈ ਆਪਣੀ ਤਲਾਕਸ਼ੁਦਾ...

ਪੰਜਾਬ ਸਰਕਾਰ ਨੇ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਲਈ 9,300 ਕਰੋੜ ਰੁਪਏ ਕੀਤੇ ਅਲਾਟ 

ਚੰਡੀਗੜ੍ਹ; 5 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ...

ਨਵਾਂਸ਼ਹਿਰ ‘ਚ ਵੱਡੀ ਵਾਰਦਾਤ, ਕੁੜੀ ਦਾ ਬੇਰਹਿਮੀ ਨਾਲ ਕਤਲ, ਬੰਦ ਅਟੈਚੀ ‘ਚੋਂ ਮਿਲੀ ਦੇਹ

ਨਵਾਂਸ਼ਹਿਰ ਵਿੱਚ ਇੱਕ ਦਿਲ ਦਹਿਲਾਉਣ ਵਾਲੀ ਵਾਰਦਾਤ ਸਾਹਮਣੇ ਆਈ ਹੈ। ਇੱਕ 15 ਸਾਲਾ ਕੁੜੀ...