May 26, 2026, 6:34 pm
----------- Advertisement -----------
HomeNewsBreaking Newsਉਤਰਾਖੰਡ ਦੇ ਇੱਕ ਗੁਰਦੁਆਰਾ ਸਾਹਿਬ ’ਚ ਹੋਏ ਨਾਚ ਦੀ SGPC ਪ੍ਰਧਾਨ ਨੇ...

ਉਤਰਾਖੰਡ ਦੇ ਇੱਕ ਗੁਰਦੁਆਰਾ ਸਾਹਿਬ ’ਚ ਹੋਏ ਨਾਚ ਦੀ SGPC ਪ੍ਰਧਾਨ ਨੇ ਕੀਤੀ ਸਖ਼ਤ ਨਿੰਦਾ

Published on

----------- Advertisement -----------
  • ਸ਼੍ਰੋਮਣੀ ਕਮੇਟੀ ਦੀ ਪੜਤਾਲੀਆਂ ਟੀਮ ਨੇ ਪਾਵਨ ਸਰੂਪ ਮਰਯਾਦਾ ਅਨੁਸਾਰ ਨੇੜਲੇ ਗੁਰਦੁਆਰਾ ਸਾਹਿਬ ਵਿਖੇ ਪਹੁੰਚਾਏ

ਅੰਮ੍ਰਿਤਸਰ, 27 ਅਗਸਤ 2022 – ਜ਼ਿਲ੍ਹਾ ਊਧਮ ਸਿੰਘ ਨਗਰ (ਉਤਰਾਖੰਡ) ਦੇ ਪਿੰਡ ਬਲਰਾਮ ਨਗਰ ਵਿਖੇ ਜਨਮ ਅਸ਼ਟਮੀ ਮੌਕੇ ਗੁਰਦੁਆਰਾ ਸਾਹਿਬ ਦੇ ਅੰਦਰ ਨਾਚ ਕਰਵਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਜਿਸ ਤੋਂ ਬਾਅਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਜਨਮ ਅਸ਼ਟਮੀ ਮੌਕੇ ਗੁਰਦੁਆਰਾ ਸਾਹਿਬ ਦੇ ਅੰਦਰ ਨਾਚ ਕਰਵਾਉਣ ਦੀ ਘਟਨਾ ਦਾ ਸਖ਼ਤ ਨੋਟਿਸ ਲਿਆ ਹੈ।

ਐਡਵੋਕੇਟ ਧਾਮੀ ਨੇ ਕਿਹਾ ਕਿ ਇਕ ਵਾਇਰਲ ਹੋਈ ਵੀਡੀਓ ਰਾਹੀਂ ਘਟਨਾ ਦਾ ਪਤਾ ਲੱਗਣ ’ਤੇ ਸ਼੍ਰੋਮਣੀ ਕਮੇਟੀ ਵੱਲੋਂ ਸਿੱਖ ਮਿਸ਼ਨ ਉਤਰਾਖੰਡ ਦੇ ਪ੍ਰਚਾਰਕ ਸਿੰਘ ਉਕਤ ਸਥਾਨ ’ਤੇ ਭੇਜੇ ਗਏ ਸਨ, ਜਿਨ੍ਹਾਂ ਨੇ ਸਥਾਨਕ ਸੰਗਤਾਂ ਤੇ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਇਸ ਅਸਥਾਨ ਤੋਂ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਗਦਰਪੁਰ ਵਿਖੇ ਬਿਰਾਜਮਾਨ ਕਰ ਦਿੱਤੇ ਹਨ।

ਐਡਵੋਕੇਟ ਧਾਮੀ ਨੇ ਕਿਹਾ ਕਿ ਗੁਰਦੁਆਰਾ ਸਾਹਿਬ ਅੰਦਰ ਕੋਈ ਵੀ ਕਾਰਜ ਗੁਰਮਤਿ ਮਰਯਾਦਾ ਅਨੁਸਾਰ ਹੀ ਹੋ ਸਕਦਾ ਹੈ, ਗੁਰਮਤਿ ਵਿਰੋਧੀ ਕਿਸੇ ਵੀ ਕਾਰਜ ਨੂੰ ਕਰਨ ਦੀ ਸਖ਼ਤ ਮਨਾਈ ਹੈ। ਉਨ੍ਹਾਂ ਕਿਹਾ ਕਿ ਤਾਜ਼ਾ ਘਟਨਾ ਨੇ ਸਿੱਖ ਸੰਗਤਾਂ ਦੇ ਮਨਾਂ ਨੂੰ ਭਾਰੀ ਠੇਸ ਪਹੁੰਚਾਈ ਹੈ, ਜਿਸ ਕਾਰਨ ਸੰਗਤਾਂ ਅੰਦਰ ਭਾਰੀ ਰੋਸ ਦੀ ਲਹਿਰ ਹੈ।

ਉਨ੍ਹਾਂ ਕਿਹਾ ਕਿ ਪ੍ਰਾਪਤ ਜਾਣਕਾਰੀ ਅਨੁਸਾਰ ਉਤਰਾਖੰਡ ਦੇ ਇਸ ਇਲਾਕੇ ਵਿਚ ਸਿੱਖਾਂ ਦੀ ਗਿਣਤੀ ਬਹੁਤ ਘੱਟ ਹੈ ਅਤੇ ਬਹੁਤ ਸਾਰੇ ਅਜਿਹੇ ਅਸਥਾਨ ਬਣੇ ਹਨ, ਜਿਥੇ ਮੰਦਰ ਅਤੇ ਗੁਰਦੁਆਰਾ ਸਾਹਿਬ ਇੱਕੋ ਚਾਰ-ਦੀਵਾਰੀ ਅੰਦਰ ਹਨ। ਉਨ੍ਹਾਂ ਕਿਹਾ ਕਿ ਇਸ ਬਾਰੇ ਸਥਾਨਕ ਗੁਰਦੁਆਰਾ ਪ੍ਰਬੰਧਕ ਕਮੇਟੀ ਨਾਲ ਤਾਲਮੇਲ ਕਰਕੇ ਮੁਕੰਮਲ ਪੜਤਾਲ ਕੀਤੀ ਜਾਵੇਗੀ ਅਤੇ ਜਿਸ ਥਾਂ ਵੀ ਗੁਰੂ ਸਾਹਿਬ ਦੇ ਸਤਿਕਾਰ ਵਿਚ ਢਿੱਲ ਦਿਖਾਈ ਦਿੱਤੀ, ਉਥੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਨੇੜਲੇ ਗੁਰਦੁਆਰਾ ਸਾਹਿਬਾਨ ਵਿਖੇ ਪਹੁੰਚਾ ਦਿੱਤੇ ਜਾਣਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਨੀਟ ਤੋਂ ਬਾਅਦ ਹੁਣ ਸੀਬੀਐਸਈ ਮੁਲਾਂਕਣ ਵਿੱਚ ਗੜਬੜੀ, ਪ੍ਰਧਾਨ ਮੰਤਰੀ ਸਿੱਖਿਆ ਮੰਤਰੀ ਨੂੰ ਬਰਖਾਸਤ ਕਰਨ- ਕੇਜਰੀਵਾਲ

*ਇੱਕ ਅਯੋਗ ਅਤੇ ਨਿਕੰਮੇ ਸਿੱਖਿਆ ਮੰਤਰੀ ਕਾਰਨ ਦੇਸ਼ ਦੇ ਲੱਖਾਂ ਬੱਚਿਆਂ ਨੂੰ ਮਾਨਸਿਕ ਪਰੇਸ਼ਾਨੀ...

ਐਮਪੀ ਮਾਲਵਿੰਦਰ ਕੰਗ ਨੇ ਐਮਸੀ ਚੋਣਾਂ ਵਿੱਚ ‘ਆਪ’ ਉਮੀਦਵਾਰਾਂ ਦੀ ਵੱਡੀ ਜਿੱਤ ਯਕੀਨੀ ਬਣਾਉਣ ਲਈ ਵੋਟਰਾਂ ਨੂੰ ਕੀਤੀ ਅਪੀਲ

ਚੰਡੀਗੜ੍ਹ, 25 ਮਈ:ਆਮ ਆਦਮੀ ਪਾਰਟੀ (ਆਪ) ਦੇ ਸ੍ਰੀ ਆਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਮਾਲਵਿੰਦਰ...

‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਪੰਜਾਬ ਵਿੱਚ ਹਾਈ-ਰਿਸਕ ਡਿਲਿਵਰੀ ਅਤੇ ਨਵਜਾਤ ਸ਼ਿਸ਼ੂ ਸੰਭਾਲ ਨੂੰ ਮਿਲਿਆ ਵੱਡਾ ਸਹਾਰਾ

ਚੰਡੀਗੜ੍ਹ,25 ਮਈ 2026:ਪੰਜਾਬ ਵਿੱਚ ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਰਾਹੀਂ ਹਾਈ-ਰਿਸਕ...

ਭਾਜਪਾ ਨੂੰ ਪਾਈ ਹਰ ਵੋਟ ਮਹਿੰਗੇ ਪੈਟਰੋਲ ਅਤੇ ਡੀਜ਼ਲ ਲਈ ਵੋਟ ਹੋਵੇਗੀ: ਹਰਪਾਲ ਸਿੰਘ ਚੀਮਾ

*ਚੰਡੀਗੜ੍ਹ / ਅੰਮ੍ਰਿਤਸਰ / ਜਲੰਧਰ; 25 ਮਈ , 2026*ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ...

ਸਾਬਕਾ ਰਾਜ ਸਭਾ ਮੈਂਬਰ ਰਾਜਮਹਿੰਦਰ ਸਿੰਘ ਮਜੀਠਾ ਸਾਥੀਆਂ ਸਮੇਤ ‘ਆਪ’ ਵਿੱਚ ਹੋਏ ਸ਼ਾਮਲ

ਚੰਡੀਗੜ੍ਹ, 25 ਮਈ , 2026:ਪੰਜਾਬ ਵਿੱਚ ਸ਼ਿਰੋਮਣੀ ਅਕਾਲੀ ਦਲ (ਬਾਦਲ) ਨੂੰ ਵੱਡਾ ਸਿਆਸੀ ਝਟਕਾ...

ਰਾਮ ਰਹੀਮ ਨੂੰ 5 ਮਹੀਨਿਆਂ ‘ਚ ਦੂਜੀ ਵਾਰ ਪੈਰੋਲ, 30 ਦਿਨਾਂ ਲਈ ਜੇਲ੍ਹ ਤੋਂ ਬਾਹਰ

ਸਿਰਸਾ ਸਥਿਤ ਡੇਰਾ ਸੱਚਾ ਸੌਦਾ ਦੇ ਮੁਖੀ ਗੁਰਮੀਤ ਰਾਮ ਰਹੀਮ ਨੂੰ ਇੱਕ ਵਾਰ ਫਿਰ...

ਨੀਟ ਪ੍ਰੀਖਿਆ ਦਾ ਖ਼ੌਫ਼? 92% ਅੰਕ ਲੈਣ ਵਾਲੀ ਹੋਣਹਾਰ ਵਿਦਿਆਰਥਣ ਨੇ ਪੱਖੇ ਨਾਲ ਲਟਕ ਕੇ ਕੀਤੀ ਖ਼ੁਦਕੁਸ਼ੀ

ਕਰਨਾਟਕ ਵਿਚ ਨੀਟ ਦੀ ਪ੍ਰੀਖਿਆ ਦੇ ਚੁੱਕੀ ਵਿਦਿਆਰਥਣ ਨੇ ਆਪਣੇ ਘਰ ਵਿਚ ਪੱਖੇ ਨਾਲ...

ਨਗਰ ਕੌਂਸਲ ਚੋਣਾਂ ਲਈ ਚੋਣ ਪ੍ਰਚਾਰ ਖਤਮ ਹੋਣ ਮਗਰੋਂ ਵੀ ਚੋਣ ਪ੍ਰਚਾਰ ਦੇ ਦੋਸ਼, ਰਾਜਾ ਵੜਿੰਗ ਨੂੰ ਨੋਟਿਸ ਜਾਰੀ

ਪੰਜਾਬ ਕਾਂਗਰਸ ਦੇ ਪ੍ਰਧਾਨ ਤੇ ਲੁਧਿਆਣਾ ਦੇ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ...