September 19, 2026, 12:30 am
----------- Advertisement -----------
HomeNewsLatest NewsSGPC ਨੇ ਬੰਦੀ ਸਿੰਘਾਂ ਦੀ ਰਿਹਾਈ ਲਈ ਰਾਸ਼ਟਰਪਤੀ ਮੁਰਮੂ ਨੂੰ ਸੌਂਪਿਆ ਮੰਗ...

SGPC ਨੇ ਬੰਦੀ ਸਿੰਘਾਂ ਦੀ ਰਿਹਾਈ ਲਈ ਰਾਸ਼ਟਰਪਤੀ ਮੁਰਮੂ ਨੂੰ ਸੌਂਪਿਆ ਮੰਗ ਪੱਤਰ

Published on

----------- Advertisement -----------

ਰਾਸ਼ਟਰਪਤੀ ਦ੍ਰੋਪਦੀ ਮੁਰਮੂ ਅੱਜ ਆਪਣੇ ਜਹਾਜ਼ ਰਾਹੀਂ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਪਹੁੰਚੇ। ਇਸ ਤੋਂ ਬਾਅਦ ਉਹ ਸਭ ਤੋਂ ਪਹਿਲਾਂ ਹਰਿਮੰਦਰ ਸਾਹਿਬ ਪਹੁੰਚੇ। ਪਰਿਕਰਮਾ ਦੌਰਾਨ ਸ਼੍ਰੋਮਣੀ ਕਮੇਟੀ ਮੈਂਬਰਾਂ ਵੱਲੋਂ ਉਨ੍ਹਾਂ ਨੂੰ ਹਰਿਮੰਦਰ ਸਾਹਿਬ ਦੇ ਇਤਿਹਾਸ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਇਸ ਦੇ ਨਾਲ ਹੀ ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਰਾਸ਼ਟਰਪਤੀ ਮੁਰਮੂ ਨੂੰ ਮੰਗ ਪੱਤਰ ਸੌਂਪੇ।
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਭਾਰਤ ਦੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਜੀ ਨੂੰ ਦੋ ਮੈਮੋਰੰਡਮ ਸੌਂਪੇ, ਜਿਸ ਵਿੱਚ ਬੰਦੀ ਸਿੰਘਾਂ (ਸਿੱਖ ਕੈਦੀਆਂ) ਦੀ ਰਿਹਾਈ ਅਤੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਐਕਟ, 2014 ਨੂੰ ਰੱਦ ਕਰਨ ਦੀ ਮੰਗ ਕੀਤੀ ਗਈ।
ਦੱਸ ਦਈਏ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਰਾਸ਼ਟਰਪਤੀ ਮੁਰਮੂ ਨੂੰ ਸਨਮਾਨਤ ਵੀ ਕੀਤਾ। ਇਸ ਤੋਂ ਬਾਅਦ ਰਾਸ਼ਟਰਪਤੀ ਮੁਰਮੂ ਜਲਿਆਂਵਾਲਾ ਬਾਗ ਪਹੁੰਚੇ। ਇਸ ਦੌਰਾਨ ਰਾਸ਼ਟਰਪਤੀ ਨੇ ਜਲਿਆਂਵਾਲਾ ਬਾਗ ਦੀ ਵਿਜ਼ਟਰ ਬੁੱਕ ਵਿੱਚ ਆਪਣਾ ਸੰਦੇਸ਼ ਲਿਖਿਆ

----------- Advertisement -----------

ਸਬੰਧਿਤ ਹੋਰ ਖ਼ਬਰਾਂ

ਆਪ 20 ਸਤੰਬਰ ਤੋਂ ਪੂਰੇ ਪੰਜਾਬ ਵਿੱਚ ਡੋਰ ਟੂ ਡੋਰ ਮੁਹਿੰਮ ਸ਼ੁਰੂ ਕਰੇਗੀ: ਮਨੀਸ਼ ਸਿਸੋਦੀਆ

ਚੰਡੀਗੜ੍ਹ 18 ਸਤੰਬਰ:ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ...

ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਤਹਿਤ 5.10 ਲੱਖ ਸ਼ਰਧਾਲੂਆਂ ਨੂੰ ਤੀਰਥ ਯਾਤਰਾ ਦੀ ਸਹੂਲਤ ਪ੍ਰਦਾਨ ਕੀਤੀ: ਤਰੁਨਪ੍ਰੀਤ ਸਿੰਘ ਸੌਂਦ

ਚੰਡੀਗੜ੍ਹ; 17 ਸਤੰਬਰ:ਪੰਜਾਬ ਦੇ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ...

ਭਾਰਤੀ ਮਹਿਲਾ ਟੀਮ ਨੇ ਏਸ਼ਿਆਈ ਖੇਡਾਂ ਦੇ ਸੈਮੀਫਾਈਨਲ ‘ਚ ਜਗ੍ਹਾ ਕੀਤੀ ਪੱਕੀ, ਜਾਪਾਨ ਨੂੰ 8 ਵਿਕਟਾਂ ਨਾਲ ਹਰਾਇਆ

ਭਾਰਤੀ ਮਹਿਲਾ ਕ੍ਰਿਕਟ ਟੀਮ ਏਸ਼ੀਆਈ ਖੇਡਾਂ ਦੇ ਸੈਮੀਫਾਈਨਲ 2026 ਵਿੱਚ ਪਹੁੰਚ ਗਈ ਹੈ। ਟੀਮ...

ਚੰਡੀਗੜ੍ਹ ‘ਚ ਭਲਕੇ ਲਾਂਚ ਹੋਵੇਗੀ ਭਾਰਤ ਟੈਕਸੀ, ਘੱਟ ਕਿਰਾਇਆ, ਡਰਾਈਵਰਾਂ ਨੂੰ ਮਿਲੇਗੀ ਕਮਿਸ਼ਨ

ਚੰਡੀਗੜ੍ਹ ਵਿਚ ਭਲਕੇ ਭਾਰਤ ਟੈਕਸੀ ਲਾਂਚ ਹੋਵੇਗੀ। ਇਹ ਸਕੀਮ ਕੇਂਦਰੀ ਸਹਿਕਾਰਤਾ ਵਿਭਾਗ ਦੇ ਅਧੀਨ...

ਪੰਜਾਬ ਦੇ ਮੁਲਾਜ਼ਮਾਂ ਨੂੰ ਹੁਣ ਮਿਲੇਗਾ 50% DA, CM ਮਾਨ ਨਾਲ ਮੀਟਿੰਗ ‘ਚ 8% ਦੇ ਵਾਧੇ ‘ਤੇ ਬਣੀ ਸਹਿਮਤੀ

ਪੰਜਾਬ ਵਿੱਚ ਕਰਮਚਾਰੀਆਂ ਅਤੇ ਪੈਨਸ਼ਨਰਾਂ ਲਈ ਡੀਏ ਸਮੇਤ ਲੰਬਿਤ ਡੀਏ ਮੰਗਾਂ ਬਾਰੇ ਅੱਜ ਇੱਕ...

ਹਵਾਰਾ ਨੂੰ ਪੰਜਾਬ ਦੀ ਜੇਲ੍ਹ ਭੇਜਣ ਦੀ ਪਟੀਸ਼ਨ ਦਾ ਦਿੱਲੀ ਸਰਕਾਰ ਵੱਲੋਂ ਵਿਰੋਧ, 13 ਅਕਤੂਬਰ ਨੂੰ ਹੋਵੇਗੀ ਅਗਲੀ ਸੁਣਵਾਈ

ਜਗਤਾਰ ਸਿੰਘ ਹਵਾਰਾ ਨੂੰ ਤਿਹਾੜ ਜੇਲ੍ਹ ਤੋਂ ਪੰਜਾਬ ਦੀ ਜੇਲ੍ਹ ਵਿਚ ਸ਼ਿਫਟ ਕਰਨ ਦਾ...

Zomato ਡਿਲਵਰੀ ਬੁਆਏ ਦਾ ਗੋਲੀਆਂ ਮਾਰ ਕੇ ਕਤਲ, ਇਕ ਸਾਲ ਦੇ ਮਾਸੂਮ ਦਾ ਪਿਤਾ ਸੀ ਸਾਹਿਲ

ਅੰਮ੍ਰਿਤਸਰ ਦੇ ਕੋਟ ਖਾਲਸਾ ਪੁਲਿਸ ਚੌਕੀ ਨੇੜੇ ਇਕ ਨੌਜਵਾਨ ਦਾ ਕਤਲ ਹੋਇਆ ਹੈ। ਮ੍ਰਿਤਕ...

CM ਮਾਨ ਨੇ ਡਿਊਟੀ ਦੌਰਾਨ ਸ਼ਹਾਦਤ ਦਾ ਜਾਮ ਪੀਣ ਵਾਲੇ ASI ਲਈ ਪ੍ਰਗਟਾਇਆ ਦੁੱਖ, ਪਰਿਵਾਰ ਲਈ ਕੀਤਾ ਵੱਡਾ ਐਲਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ ਲਿਖਿਆ ਕਿ ਜ਼ਿਲ੍ਹਾ ਅੰਮ੍ਰਿਤਸਰ ਵਿਖੇ...