September 6, 2026, 11:26 am
----------- Advertisement -----------
HomeNewsBreaking Newsਕਤਰ ਦੀ ਦੋਹਾ ਪੁਲਿਸ ਵੱਲੋਂ ਵਾਪਸ ਕੀਤੇ ਗਏ ਪਵਿੱਤਰ ਸਰੂਪ SGPC ਨੇ...

ਕਤਰ ਦੀ ਦੋਹਾ ਪੁਲਿਸ ਵੱਲੋਂ ਵਾਪਸ ਕੀਤੇ ਗਏ ਪਵਿੱਤਰ ਸਰੂਪ SGPC ਨੇ ਸਤਿਕਾਰ ਸਹਿਤ ਸੰਭਾਲੇ

Published on

----------- Advertisement -----------
  • ਮਾਮਲੇ ਵਿੱਚ ਸ਼ਾਮਲ ਵਿਅਕਤੀਆਂ ਵੱਲੋਂ ਪਵਿੱਤਰ ਸਰੂਪ ਭਾਰਤ ਲਿਆਉਣ ਦੀ ਸੂਚਨਾ ’ਤੇ ਕੀਤੀ ਗਈ ਕਾਰਵਾਈ

ਅੰਮ੍ਰਿਤਸਰ, 29 ਅਗਸਤ 2024 – ਦੋਹਾ ਕਤਰ ਅੰਦਰ ਸਥਾਨਕ ਪੁਲਿਸ ਵੱਲੋਂ ਵਾਪਸ ਕੀਤੇ ਗਏ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਆਪਣੇ ਪਾਸ ਲੈ ਕੇ ਸ੍ਰੀ ਦਰਬਾਰ ਸਾਹਿਬ ਸਮੂਹ ’ਚ ਸਥਿਤ ਗੁਰਦੁਆਰਾ ਬਾਬਾ ਗੁਰਬਖਸ਼ ਸਿੰਘ ਜੀ ਵਿਖੇ ਸੁਸ਼ੋਭਿਤ ਕਰ ਦਿੱਤੇ ਹਨ।

ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਲੰਘੀ ਰਾਤ ਇਹ ਸੂਚਨਾ ਮਿਲੀ ਸੀ ਕਿ ਦੋਹਾ ਪੁਲਿਸ ਵੱਲੋਂ ਵਾਪਸ ਕੀਤੇ ਗਏ ਪਾਵਨ ਸਰੂਪ ਲੈ ਕੇ ਇਸ ਮਾਮਲੇ ਨਾਲ ਸਬੰਧਤ ਵਿਅਕਤੀ ਹਵਾਈ ਉਡਾਨ ਰਾਹੀਂ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡਾ, ਸ੍ਰੀ ਅੰਮ੍ਰਿਤਸਰ ਵਿਖੇ ਪੁੱਜ ਰਹੇ ਹਨ। ਜਿਸ ਉੱਤੇ ਤੁਰੰਤ ਕਾਰਵਾਈ ਕਰਦਿਆਂ ਸ਼੍ਰੋਮਣੀ ਕਮੇਟੀ ਨੇ ਹਵਾਈ ਅੱਡੇ ਤੋਂ ਇਹ ਪਾਵਨ ਸਰੂਪ ਸਬੰਧਤ ਵਿਅਕਤੀਆਂ ਪਾਸੋਂ ਪ੍ਰਾਪਤ ਕਰਕੇ ਪਾਲਕੀ ਸਾਹਿਬ ਵਾਲੀ ਗੱਡੀ ਰਾਹੀਂ ਮਰਯਾਦਾ ਅਤੇ ਸਤਿਕਾਰ ਸਹਿਤ ਲਿਆ ਕੇ ਗੁਰਦੁਆਰਾ ਬਾਬਾ ਗੁਰਬਖਸ਼ ਸਿੰਘ ਵਿਖੇ ਸੁਸ਼ੋਭਿਤ ਕਰ ਦਿੱਤੇ ਹਨ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਅਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਦਿਸ਼ਾ-ਨਿਰਦੇਸ਼ਾਂ ’ਤੇ ਇਹ ਕਾਰਵਾਈ ਕੀਤੀ ਗਈ ਹੈ।

ਉਨ੍ਹਾਂ ਇਹ ਵੀ ਜਾਣਕਾਰੀ ਦਿੱਤੀ ਕਿ ਮਾਮਲੇ ਦੀ ਰਿਪੋਰਟ ਪਾਵਨ ਸਰੂਪ ਪ੍ਰਾਪਤ ਕਰਨ ਗਏ ਸ਼੍ਰੋਮਣੀ ਕਮੇਟੀ ਦੇ ਮੁਲਾਜ਼ਮਾਂ ਪਾਸੋਂ ਲੈ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਭੇਜ ਦਿੱਤੀ ਜਾਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੋਹਣਜੀਤ ਸਿੰਘ ਦੇ ਮਾਮਲੇ ਵਿੱਚ ਘਿਰੀ ਪੰਜਾਬ ਸਰਕਾਰ ਨੇ DSP Harvinder Singh ਦਾ ਕੀਤਾ ਤਬਾਦਲਾ 

ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ੇਰੋਂ ਦੇ ਨਸ਼ਾ ਵਿਰੋਧੀ ਕਾਰਕੁਨ ਮੋਹਨਜੀਤ ਸਿੰਘ 'ਤੇ ਕਥਿਤ ਹਿਰਾਸਤੀ...

ਕਪੂਰਥਲਾ ‘ਚ ਮ੍ਰਿਤਕ ਸਮਝ ਕੇ ਪੁੱਤ ਦਾ ਕਰ ਦਿੱਤਾ ਸਸਕਾਰ ਤੇ ਭੋਗ, 20 ਦਿਨ ਬਾਅਦ ਜੇਲ੍ਹ ‘ਚ ਜ਼ਿੰਦਾ ਮਿਲਿਆ ਨੌਜਵਾਨ

ਕਪੂਰਥਲਾ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ।...

Kal Dosanjh ਗ੍ਰਿਫ਼ਤਾਰੀ ਮਾਮਲਾ: ਕੈਲ ਦੀ ਪਤਨੀ ਸੈਂਡੀ ਦੋਸਾਂਝ ਨੇ ਛੱਡੀ ਸਿਟੀ ਕੌਂਸਲਰ ਦੀ ਚੋਣ, ਪਾਰਟੀ ਵੱਲੋਂ ਉਮੀਦਵਾਰੀ ਰੱਦ

ਕੈਨੇਡਾ ਪੁਲੀਸ ਵੱਲੋਂ ਧੋਖਾਧੜੀ, ਚੋਰੀ ਅਤੇ ਵਿਸ਼ਵਾਸ਼ਘਾਤ ਦੇ ਦੋਸ਼ਾਂ ਹੇਠ ਗ੍ਰਿਫ਼ਤਾਰ ਕੀਤੇ ਗਏ ਵੈਨਕੂਵਰ...

ਲਹਿਰਾ ਥਰਮਲ ਪਲਾਂਟ ਦੇ ਚਾਰ ਵਿੱਚੋਂ ਤਿੰਨ ਯੂਨਿਟ ਚਾਲੂ, ਬਿਜਲੀ ਉਤਪਾਦਨ ਵਧਿਆ

ਖੇਤਰ ਵਿੱਚ ਝੋਨੇ ਦੀਆਂ ਫ਼ਸਲਾਂ ਲਈ ਲੋੜੀਂਦੀ ਬਿਜਲੀ ਸਪਲਾਈ ਦੀ ਮੰਗ ਨੂੰ ਲੈ ਕੇ...

ਆਸਟ੍ਰੇਲੀਆ ‘ਚ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਗਏ 34 ਨੌਜਵਾਨ ਇੰਡੋਨੇਸ਼ੀਆ ‘ਚ ਫਸੇ, ਏਜੰਟਾਂ ਨੇ ਕੀਤੀ ਠੱਗੀ

ਆਸਟ੍ਰੇਲੀਆ ਵਿੱਚ ਰੋਜ਼ਗਾਰ ਅਤੇ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਵਿਦੇਸ਼ ਗਏ ਪੰਜਾਬ ਦੇ...

ਮਾਨ ਸਰਕਾਰ ਦਾ ਵੱਡਾ ਕਦਮ, ਹੁਣ ਆਨਲਾਈਨ ਹੋਵੇਗੀ ਲਾਵਾਰਿਸ ਲਾਸ਼ਾਂ ਦੀ ਪਛਾਣ

ਪੰਜਾਬ ਦੇ ਸਰਕਾਰੀ ਹਸਪਤਾਲਾਂ ਤੇ ਮੋਰਚਰੀ ਵਿਚ ਪਹੁੰਚਣ ਵਾਲੇ ਲਾਵਾਰਿਸ (ਅਣਪਛਾਤੀਆਂ) ਮ੍ਰਿਤਕ ਦੇਹਾਂ ਦੀ...

ਪੰਜਾਬ ‘ਚ ਭਲਕੇ ਲੱਗਣਗੇ ‘ਵਿਸ਼ੇਸ਼ ਵੋਟਰ ਕੈਂਪ’, ਸ਼ਾਮ 4 ਵਜੇ ਤੱਕ BLO ਕਰਨਗੇ ਵੋਟਰਾਂ ਨਾਲ ਜੁੜੇ ਕੰਮ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਅਤੇ ਭਾਰਤ ਚੋਣ ਕਮਿਸ਼ਨ ਸਪੈਸ਼ਲ ਇੰਟੈਂਸਿਵ ਰਿਵੀਜ਼ਨ (SIR) ਅਧੀਨ...

ਕੋਟ ਸ਼ਮੀਰ ’ਚ ਛਾਇਆ ਮਾਤਮ, ਇੱਕੋ ਦਿਨ 4 ਲੋਕਾਂ ਦੀ ਮੌਤ; ਕਾਰਨਾਂ ਦੀ ਜਾਂਚ ਜਾਰੀ

ਬਠਿੰਡਾ ਦੇ ਪਿੰਡ ਕੋਟ ਸ਼ਮੀਰ ਵਿੱਚ ਇੱਕੋ ਦਿਨ ਚਾਰ ਵਿਅਕਤੀਆਂ ਦੀ ਮੌਤ ਹੋਣ ਦਾ...