August 27, 2026, 5:44 am
----------- Advertisement -----------
HomeNewsBreaking Newsਸ਼੍ਰੋਮਣੀ ਕਮੇਟੀ ਨੇ ਖਾਲਸਾ ਸਾਜਣਾ ਦਿਵਸ ਮੌਕੇ ਪਾਕਿਸਤਾਨ ਜਾਣ ਵਾਲੇ ਜਥੇ ਲਈ...

ਸ਼੍ਰੋਮਣੀ ਕਮੇਟੀ ਨੇ ਖਾਲਸਾ ਸਾਜਣਾ ਦਿਵਸ ਮੌਕੇ ਪਾਕਿਸਤਾਨ ਜਾਣ ਵਾਲੇ ਜਥੇ ਲਈ ਪਾਸਪੋਰਟ ਮੰਗੇ

Published on

----------- Advertisement -----------

ਅੰਮ੍ਰਿਤਸਰ, 5 ਦਸੰਬਰ 2022 – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਖ਼ਾਲਸਾ ਸਾਜਣਾ ਦਿਵਸ ਵਿਸਾਖੀ ਮੌਕੇ ਪਾਕਿਸਤਾਨ ਸਥਿਤ ਗੁਰਧਾਮਾਂ ਲਈ ਭੇਜੇ ਜਾਣ ਵਾਲੇ ਜਥੇ ਲਈ ਪਰਕਿਰਿਆ ਆਰੰਭ ਕਰਦਿਆਂ 31 ਦਸੰਬਰ 2022 ਤੱਕ ਸ਼ਰਧਾਲੂਆਂ ਪਾਸੋਂ ਪਾਸਪੋਰਟਾਂ ਮੰਗੇ ਗਏ ਹਨ। ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਵਿਖੇ ਖ਼ਾਲਸਾ ਸਾਜਣਾ ਦਿਵਸ ਮਨਾਇਆ ਜਾਣਾ ਹੈ, ਜਿਸ ਲਈ ਹਰ ਸਾਲ ਦੀ ਤਰ੍ਹਾਂ ਸ਼੍ਰੋਮਣੀ ਕਮੇਟੀ ਵੱਲੋਂ ਜਥਾ ਰਵਾਨਾ ਕੀਤਾ ਜਾਵੇਗਾ।

ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅਪ੍ਰੈਲ 2023 ਵਿਚ ਸਿੱਖ ਸ਼ਰਧਾਲੂਆਂ ਦਾ ਜਥਾ ਖਾਲਸਾ ਸਾਜਣਾ ਦਿਵਸ ਵਿਸਾਖੀ ਮੌਕੇ ਪਾਕਿਸਤਾਨ ਭੇਜਿਆ ਜਾਵੇਗਾ, ਜੋ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਵਿਖੇ ਮੁੱਖ ਸਮਾਗਮ ’ਚ ਸ਼ਮੂਲੀਅਤ ਤੋਂ ਇਲਾਵਾ ਉਥੇ ਸਥਿਤ ਹੋਰਨਾਂ ਗੁਰਧਾਮਾਂ ਦੇ ਵੀ ਦਰਸ਼ਨ ਕਰੇਗਾ। ਉਨ੍ਹਾਂ ਕਿਹਾ ਕਿ ਇਸ ਜਥੇ ਵਿਚ ਜਾਣ ਦੇ ਚਾਹਵਾਨ ਸ਼ਰਧਾਲੂ ਆਪਣੇ ਪਾਸਪੋਰਟ 31 ਦਸੰਬਰ 2022 ਤੱਕ ਸ਼੍ਰੋਮਣੀ ਕਮੇਟੀ ਦਫ਼ਤਰ ’ਚ ਯਾਤਰਾ ਵਿਭਾਗ ਵਿਖੇ ਜਮ੍ਹਾਂ ਕਰਵਾ ਸਕਦੇ ਹਨ।

ਉਨ੍ਹਾਂ ਦੱਸਿਆ ਕਿ ਸ਼ਰਧਾਲੂਆਂ ਲਈ ਆਪੋ-ਆਪਣੇ ਹਲਕੇ ਦੇ ਸ਼੍ਰੋਮਣੀ ਕਮੇਟੀ ਮੈਂਬਰਾਂ ਪਾਸੋਂ ਸਿਫ਼ਾਰਸ਼ ਕਰਵਾਉਣੀ ਜ਼ਰੂਰੀ ਹੈ ਅਤੇ ਇਸ ਦੇ ਨਾਲ ਹੀ ਆਪਣੀ ਪਛਾਣ ਦੇ ਸਬੂਤ ਵਜੋਂ ਆਧਾਰ ਕਾਰਡ ਜਾਂ ਵੋਟਰ ਕਾਰਡ ਦੀ ਫੋਟੋ ਕਾਪੀ ਦਿੱਤੀ ਜਾਵੇ। ਉਨ੍ਹਾਂ ਸੰਗਤਾਂ ਨੂੰ ਅਪੀਲ ਕੀਤੀ ਕਿ ਦਿੱਤੇ ਸਮੇਂ ਤੋਂ ਪਹਿਲਾਂ ਆਪਣੇ ਪਾਸਪੋਰਟ ਜਮ੍ਹਾਂ ਕਰਵਾਉਣ, ਤਾਂ ਜੋ ਵੀਜ਼ਾ ਪਰਕਿਰਿਆ ਲਈ ਕਾਰਵਾਈ ਸਮੇਂ ਸਿਰ ਕੀਤੀ ਜਾ ਸਕੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

‘ਹਿਮਾਚਲ ਦੇ ਸਕੂਲਾਂ ਦੇ ਦਾਖਲੇ ਫਾਰਮ ਤੋਂ ਹਟੇਗਾ ਜਾਤੀ ਦਾ ਕਾਲਮ’-CM ਸੁੱਖੂ ਦਾ ਵੱਡਾ ਐਲਾਨ

ਹਿਮਾਚਲ ਪ੍ਰਦੇਸ਼ ਵਿਚ ਅਗਲੇ ਸਿੱਖਿਅਕ ਸੈਸ਼ਨ ਤੋਂ ਸਕੂਲ-ਕਾਲਜ ਦੇ ਐਡਮਿਸ਼ਨ ਫਾਰਮ ਤੋਂ ਜਾਤੀ ਦਾ...

‘ਰੱਖੜੀ ਮੌਕੇ ਪੰਜਾਬ ਦੀਆਂ ਮਹਿਲਾਵਾਂ ਦੇ ਫੋਨਾਂ ‘ਤੇ ਮੁੜ ਹੋਵੇਗੀ ਟੂੰ-ਟੂੰ, ਤੀਜੀ ਕਿਸ਼ਤ ਹੋਵੇਗੀ ਜਾਰੀ’ : CM ਮਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਮਹਿਲਾਵਾਂ ਨੂੰ ਵੱਡਾ ਤੋਹਫਾ ਦਿੰਦੇ ਹੋਏ ਐਲਾਨ ਕੀਤਾ...

ਅਗਸਤ ‘ਚ H1N1 ਦੇ 70 ਮਾਮਲੇ, ਵਧਿਆ ਸਵਾਇਨ ਫਲੂ ਦਾ ਕਹਿਰ

Punjab ਵਿੱਚ Swine Flu ਦੇ 70 ਮਾਮਲੇ ਸਾਹਮਣੇ ਆਏ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ...

Nijjar Murder Case: ਪੰਨੂ ਨੇ ਵੀਡੀਓ ਜਾਰੀ ਕਰਕੇ ਗੋਲਡੀ ਬਰਾੜ ਤੇ ਬਿਸ਼ਨੋਈ ਗੈਂਗ ਨੂੰ ਦਿੱਤੀ ਬਦਲਾ ਲੈਣ ਦੀ ਧਮਕੀ

ਗੈਂਗਸਟਰ ਗੋਲਡੀ ਬਰਾੜ ਵੱਲੋਂ ਖਾਲਿਸਤਾਨੀ ਅਤਿਵਾਦੀ ਹਰਦੀਪ ਸਿੰਘ ਨਿੱਝਰ ਦੇ ਕਤਲ ਦੀ ਜ਼ਿੰਮੇਵਾਰੀ ਲਏ...

103 ਸਾਲ ਦੀ ਉਮਰ ‘ਚ ਬਜ਼ੁਰਗ ਦਾ ਹੋਇਆ ਦਿਹਾਂਤ, ਪੋਤਿਆਂ ਨੇ ਢੋਲ ਵਾਜਿਆਂ ਨਾਲ ਦਿੱਤੀ ਅੰਤਿਮ ਵਿਦਾਈ

ਮੋਗਾ ਇਲਾਕੇ ਵਿੱਚ ਇੱਕ ਭਾਵੁਕ ਮਾਹੌਲ ਬਣ ਗਿਆ ਜਦੋਂ ਇੱਕ ਬਜ਼ੁਰਗ ਦਾ 103 ਸਾਲ...

ਮੋਹਾਲੀ ਦੇ ਪਿੰਡ ਘੜੂੰਆਂ ‘ਚ ਮਿਲਿਆ ਮਿੱਟੀ ‘ਚ ਦੱਬਿਆ ਖਜਾਨਾ, ਚਾਂਦੀ ਦੇ ਪੁਰਾਣੇ ਸਿੱਕਿਆਂ ਨਾਲ ਭਰਿਆ ਸੀ ਕੁੱਜਾ

ਮੋਹਾਲੀ ਦੇ ਇਤਿਹਾਸਕ ਅਤੇ ਪ੍ਰਾਚੀਨ ਪਿੰਡ ਘੜੂੰਆਂ ਵਿੱਚ ਮੰਗਲਵਾਰ ਨੂੰ ਉਸ ਸਮੇਂ ਸਨਸਨੀ ਫੈਲ...

ਭਲਕੇ ਪੰਜਾਬ ਬੰਦ ਨਹੀਂ, ਸਿਰਫ ਸਰਕਾਰੀ ਮੁਲਾਜ਼ਮਾਂ ਦੀ ਹੜਤਾਲ, ਜਾਣੋ ਕਿਹੜੀਆਂ ਸੇਵਾਵਾਂ ‘ਤੇ ਪਊ ਅਸਰ

ਪੰਜਾਬ ਦੇ 3 ਲੱਖ ਤੋਂ ਵੱਧ ਸਰਕਾਰੀ ਕਰਮਚਾਰੀ ਅਤੇ 4 ਲੱਖ ਤੋਂ ਵੱਧ ਪੈਨਸ਼ਨਰ...

ਸੰਵੇਦਨਸ਼ੀਲਤਾ, ਇਲਾਜ ਅਤੇ ਸਨਮਾਨਜਨਕ ਸਮਾਜਿਕ ਪੁਨਰ-ਸਮਾਵੇਸ਼ ਪੰਜਾਬ ਦੀ ਨੁਕਸਾਨ-ਨਿਊਨੀਕਰਨ ਪਹੁੰਚ ਦੇ ਕੇਂਦਰ ਵਿੱਚ: ਡਾ. ਬਲਬੀਰ ਸਿੰਘ

ਚੰਡੀਗੜ੍ਹ; 25 ਅਗਸਤ 2026:ਭਗਵੰਤ ਮਾਨ ਸਰਕਾਰ ਵੱਲੋਂ ਮੁਹੱਈਆ ਕਰਵਾਈਆਂ ਜਾ ਰਹੀਆਂ ਨੁਕਸਾਨ-ਨਿਊਨੀਕਰਨ ਸੇਵਾਵਾਂ ‘ਯੁੱਧ...

 ਸਰਕਾਰ ਦਾ ਵੱਡਾ ਫੈਸਲਾ: ਆਦਰਸ਼ ਸਕੂਲਾਂ ਦੇ ਅਧਿਆਪਕਾਂ ਦੀ ਤਨਖਾਹ ਵਿੱਚ 120 ਫੀਸਦੀ ਦਾ ਵਾਧਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਦਰਸ਼ ਸਕੂਲਾਂ ਵਿੱਚ ਸੇਵਾਵਾਂ ਨਿਭਾ ਰਹੇ...