November 3, 2026, 9:06 am
----------- Advertisement -----------
HomeNewsBreaking Newsਲੋਕ ਸਭਾ ਚੋਣਾਂ ਤੋਂ ਤੁਰੰਤ ਬਾਅਦ ਜਲੰਧਰ 'ਚ ਵੱਡਾ ਸਿਆਸੀ ਧਮਾਕਾ, ਸ਼ੀਤਲ...

ਲੋਕ ਸਭਾ ਚੋਣਾਂ ਤੋਂ ਤੁਰੰਤ ਬਾਅਦ ਜਲੰਧਰ ‘ਚ ਵੱਡਾ ਸਿਆਸੀ ਧਮਾਕਾ, ਸ਼ੀਤਲ ਅੰਗੂਰਾਲ ਨੇ ਐਮ ਐਲ ਏ ਵਜੋਂ ਦਿੱਤਾ ਅਸਤੀਫਾ ਵਾਪਸ ਲਿਆ

Published on

----------- Advertisement -----------
  • ਆਪਣੇ ਸੋਸ਼ਲ ਮੀਡੀਆ ਖਾਤਿਆਂ ਤੋਂ ਵੀ ਹਟਾਇਆ ‘ਮੋਦੀ ਕਾ ਪਰਿਵਾਰ”

ਚੰਡੀਗੜ੍ਹ, 2 ਜੂਨ, 2024: ਆਮ ਆਦਮੀ ਪਾਰਟੀ (ਆਪ) ਛੱਡ ਕੇ ਭਾਜਪਾ ਵਿਚ ਸ਼ਾਮਲ ਹੋਏ ਸ਼ੀਤਲ ਅੰਗੂਰਾਲ ਨੇ ਐਮ ਐਲ ਏ ਵਜੋਂ ਆਪਣਾ ਅਸਤੀਫਾ ਵਾਪਸ ਲੈ ਲਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਅੰਗੁਰਾਲ ਨੇ ਚੋਣਾਂ ਖ਼ਤਮ ਹੁੰਦੇ ਹੀ ਭਾਜਪਾ ਤੋਂ ਦੂਰੀ ਬਣਾ ਲਈ ਸੀ। ਦੱਸ ਦੇਈਏ ਕਿ ਇਸ ਸੰਬੰਧੀ ਅੰਗੁਰਾਲ ਨੇ ਵਿਧਾਨ ਸਭਾ ਸਪੀਕਰ ਨੂੰ ਪੱਤਰ ਲਿਖਿਆ ਹੈ।

ਅੰਗੁਰਾਲ ਨੇ ਪੱਤਰ ‘ਚ ਕਿਹਾ ਹੈ ਕਿ ਜੇਕਰ ਹੁਣ ਤੱਕ ਉਨ੍ਹਾਂ ਦਾ ਅਸਤੀਫਾ ਪ੍ਰਵਾਨ ਕਰ ਲਿਆ ਜਾਂਦਾ ਤਾਂ ਪੱਛਮੀ ਹਲਕੇ ‘ਚ ਮੁੜ ਚੋਣਾਂ ਹੋਣੀਆਂ ਸਨ, ਜਿਸ ਨਾਲ ਸਰਕਾਰ ਦੇ ਚੋਣ ਖਰਚੇ ਵਧ ਜਾਣੇ ਸਨ। ਇਸ ਕਾਰਨ ਉਹ ਆਪਣਾ ਅਸਤੀਫਾ ਵਾਪਸ ਲੈ ਰਹੇ ਹਨ। ਤੁਹਾਨੂੰ ਦੱਸ ਦੇਈਏ ਕਿ ਵਿਧਾਨ ਸਭਾ ਦੇ ਸਪੀਕਰ ਨੇ 3 ਜੂਨ ਨੂੰ ਅੰਗੂਰਾਲ ਨੂੰ ਬੁਲਾਇਆ ਸੀ। ਪਰ ਇਸ ਤੋਂ ਪਹਿਲਾਂ ਹੀ ਅੰਗੂਰਾਲ ਨੇ ਖੁਦ ਹੀ ਆਪਣਾ ਅਸਤੀਫਾ ਵਾਪਸ ਲੈ ਲਿਆ ਸੀ। ਫਿਲਹਾਲ ਇਸ ਸਬੰਧੀ ਵਿਧਾਇਕ ਅੰਗੁਰਾਲ ਵੱਲੋਂ ਕੋਈ ਪ੍ਰਤੀਕਿਰਿਆ ਨਹੀਂ ਆਈ ਹੈ। ਅੰਗੁਰਲ ਨੇ ‘ਮੋਦੀ ਕਾ ਪਰਿਵਾਰ’ ਨੂੰ ਆਪਣੇ ਸੋਸ਼ਲ ਮੀਡੀਆ ਅਕਾਊਂਟਸ ਤੋਂ ਹਟਾ ਦਿੱਤਾ ਹੈ।

ਦੱਸ ਦੇਈਏ ਕਿ ਲੋਕ ਸਭਾ ਚੋਣਾਂ ਤੋਂ ਪਹਿਲਾਂ ਵਿਧਾਇਕ ਅੰਗੁਰਾਲ ਭਾਜਪਾ ‘ਚ ਸ਼ਾਮਲ ਹੋ ਗਏ ਸਨ ਅਤੇ ਅਗਲੇ ਹੀ ਦਿਨ ਉਨ੍ਹਾਂ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾ ਨੂੰ ਆਪਣਾ ਅਸਤੀਫਾ ਭੇਜ ਦਿੱਤਾ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਰਾਜਸਥਾਨ ‘ਚ ਦਰਦਨਾਕ ਹਾਦਸਾ, ਸੜਕ ਨਿਰਮਾਣ ਦੌਰਾਨ 8 ਮਜ਼ਦੂਰਾਂ ਦੀ ਕਰੰਟ ਲੱਗਣ ਨਾਲ ਮੌਤ

ਰਾਜਸਥਾਨ ਦੇ ਝੁੰਝੁਨੂੰ ਜ਼ਿਲ੍ਹੇ ਦੇ ਉਦੈਪੁਰਵਾਟੀ ਖੇਤਰ ਦੇ ਛਪੋਲੀ ਪਿੰਡ ਵਿੱਚ ਸੜਕ ਨਿਰਮਾਣ ਦੇ...

ਕੈਨੇਡਾ ‘ਚ ਐਲੀਮੈਂਟਰੀ ਸਕੂਲਾਂ ‘ਚ ਦਸਤਾਰ ਸਮੇਤ ਸਾਰੇ ਧਾਰਮਿਕ ਪਹਿਰਾਵਿਆਂ ‘ਤੇ ਲੱਗੀ ਪਾਬੰਦੀ

ਕੈਨੇਡਾ ਦੇ ਕਿਊਬੈਕ 'ਚ ਨਵੀਂ ਬਣੀ ਸਰਕਾਰ ਐਲੀਮੈਂਟਰੀ ਸਕੂਲਾਂ ਵਿੱਚ ਪੱਗਾਂ ਅਤੇ ਨਕਾਬ ਸਮੇਤ...

ਸੜਕ ਨਿਰਮਾਣ ਦੌਰਾਨ 11,000 ਵੋਲਟ ਦੀ ਲਾਈਨ ਨਾਲ ਟਕਰਾਈ ਮਸ਼ੀਨ, 8 ਮਜ਼ਦੂਰਾਂ ਦੀ ਮੌਤ

ਰਾਜਸਥਾਨ ਦੇ ਝੁਨਝੁਨੂ ਜ਼ਿਲ੍ਹੇ ਦੇ ਛਾਪੋਲੀ ਵਿੱਚ ਸੜਕ ਨਿਰਮਾਣ ਦੌਰਾਨ ਇੱਕ ਵੱਡਾ ਹਾਦਸਾ ਵਾਪਰਿਆ।...

ਅਮਰੀਕਾ ਦੇ ਫਲੋਰੀਡਾ ‘ਚ ਪਲੇਨ ਹੋਇਆ ਕ੍ਰੈਸ਼, 9 ਲੋਕਾਂ ਦੀ ਮੌਤ, ਸੜਕ ‘ਤੇ ਡਿੱਗਦਿਆਂ ਹੀ ਅੱਗ ਦਾ ਗੋਲਾ ਬਣਿਆ ਜਹਾਜ਼

ਅਮਰੀਕਾ ਦੇ ਫਲੋਰਿਡਾ ਵਿਚ ਇਕ ਬਿਜ਼ਨੈੱਸ ਜੈੱਟ ਕ੍ਰੈਸ਼ ਹੋ ਗਿਆ। ਹਾਦਸੇ ਵਿਚ ਜਹਾਜ਼ ਵਿਚ...

ਪਤੀ ਨੇ ਪਤਨੀ ਨੂੰ ਉਤਾਰਿਆ ਮੌਤ ਦੇ ਘਾਟ, 4 ਦਿਨ ਪਹਿਲਾਂ ਹੀ ਆਸਟ੍ਰੇਲੀਆ ਤੋਂ ਪਰਤੀ ਸੀ ਵਾਪਸ

  ਲੁਧਿਆਣਾ ਦੇ ਪੱਖੋਵਾਲ ਰੋਡ ਸਥਿਤ ਵਿਕਾਸ ਨਗਰ ‘ਚ ਇੱਕ ਮਹਿਲਾ ਦਾ ਚਾਕੂ ਮਾਰ...

ਯੋ ਯੋ ਹਨੀ ਸਿੰਘ ਦੇ ਭਤੀਜੇ ਦੀ ਕਾਰ ਹਾਦਸੇ ਵਿੱਚ ਮੌਤ, ਰੈਪਰ ਨੇ ਜਤਾਇਆ ਦੁੱਖ

ਗਾਇਕ ਯੋ ਯੋ ਹਨੀ ਸਿੰਘ ਦੇ ਭਤੀਜੇ ਵਿਦਿਤ ਓਲਕ ਦੀ ਐਤਵਾਰ, 1 ਨਵੰਬਰ ਨੂੰ...

ਮਹੰਤ ਦੇ ਘਰ ਨਸ਼ੀਲਾ ਪਦਾਰਥ ਰੱਖ ਕੇ ਫਸਾਉਣ ਵਾਲਾ ਪੁਲਿਸ ਮੁਲਾਜ਼ਮ ਸਸਪੈਂਡ, ਕੈਮਰੇ ਨੇ ਖੋਲ੍ਹੀ ਪੋਲ

ਲੁਧਿਆਣਾ ਦੇ ਖੰਨਾ ‘ਚ ਸ਼ਿਵ ਸੈਨਾ ਆਗੂ ਮਹੰਤ ਕਸ਼ਮੀਰ ਗਿਰੀ ਨੂੰ ਨਸ਼ੇ ਦੇ ਝੂਠੇ...

ਪੰਜਾਬ ਦੀ ਸਿਆਸਤ ‘ਚ ਵੱਡਾ ਫੇਰਬਦਲ: ਜੌੜਾਮਾਜਰਾ, ਪਠਾਣਮਾਜਰਾ ਤੇ ਵਿਜੇ ਪ੍ਰਤਾਪ ਨੇ ਫੜਿਆ ਭਾਜਪਾ ਦਾ ਪੱਲਾ

ਪੰਜਾਬ ਦੀ ਸਿਆਸਤ ‘ਚ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡਾ ਸਿਆਸੀ ਘਟਨਾਕ੍ਰਮ...

ਪਠਾਣਮਾਜਰਾ ਅਤੇ ਜੌੜਾਮਾਜਰਾ ਦੀ ਵਿਧਾਨ ਸਭਾ ਮੈਂਬਰਸ਼ਿਪ ਹੋਵੇਗੀ ਰੱਦ , ‘ਆਪ’ ਵਿਧਾਨਸਭਾ ਸਪੀਕਰ ਤੋਂ ਕਰੇਗੀ ਮੰਗ

ਹਰਮੀਤ ਸਿੰਘ ਪਠਾਣਮਾਜਰਾ ਅਤੇ ਚੇਤਨ ਸਿੰਘ ਜੌੜਾਮਾਜਰਾ ਦੀ ਵਿਧਾਨ ਸਭਾ ਮੈਂਬਰਸ਼ਿਪ ਰੱਦ ਕੀਤੀ ਜਾਵੇਗੀ।...