September 6, 2026, 6:49 pm
----------- Advertisement -----------
HomeNewsEntertainmentਪੰਜਾਬ CM ਮਾਨ ਦੇ ਹਲਕੇ ਧੂਰੀ ਪਹੁੰਚੀ ਬਾਲੀਵੁੱਡ ਅਦਾਕਾਰਾ ਸ਼ਿਲਪਾ ਸ਼ੈੱਟੀ, ਪੰਜਾਬੀ...

ਪੰਜਾਬ CM ਮਾਨ ਦੇ ਹਲਕੇ ਧੂਰੀ ਪਹੁੰਚੀ ਬਾਲੀਵੁੱਡ ਅਦਾਕਾਰਾ ਸ਼ਿਲਪਾ ਸ਼ੈੱਟੀ, ਪੰਜਾਬੀ ‘ਚ ਗੱਲ ਕਰਕੇ ਕੀਲੇ ਸਰੋਤੇ

Published on

----------- Advertisement -----------

ਬਾਲੀਵੁੱਡ ਅਦਾਕਾਰਾ ਸ਼ਿਲਪਾ ਸ਼ੈਟੀ ਕੁੰਦਰਾ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਹਲਕਾ ਧੂਰੀ ਵਿਖੇ ਪਹੁੰਚੀ। ਇਥੇ ਸ਼ਿਲਪਾ ਨੇ ਪੰਜਾਬੀ ਵਿੱਚ ਗੱਲ ਕਰਕੇ ਸਾਰਿਆਂ ਨੂੰ ਕਾਇਲ ਕੀਤਾ। ਉਸਨੇ ਪੰਜਾਬੀ ਵਿੱਚ ਸਾਰਿਆਂ ਦਾ ਧੰਨਵਾਦ ਕੀਤਾ ਅਤੇ ਆਪਣੇ ਆਪ ਨੂੰ ਪੰਜਾਬ ਦੀ ਨੂੰਹ ਵੀ ਕਿਹਾ।


ਦੱਸ ਦਈਏ ਕਿ ਐਨਆਰਆਈ ਸੁਰਿੰਦਰ ਸਿੰਘ ਨਿੱਝਰ ਵੱਲੋਂ ਧੂਰੀ ਵਿੱਚ ਅੱਖਾਂ ਦਾ ਕੈਂਪ ਲਗਾਇਆ ਗਿਆ। ਜਿਸ ਵਿੱਚ ਸ਼ਿਲਪਾ ਸ਼ੈਟੀ ਤੋਂ ਇਲਾਵਾ ਸੀ.ਐਮ ਮਾਨ ਦੀ ਪਤਨੀ ਡਾਕਟਰ ਗੁਰਪ੍ਰੀਤ ਕੌਰ ਅਤੇ ਪੰਜਾਬੀ ਅਦਾਕਾਰਾ ਹਿਮਾਂਸ਼ੀ ਖੁਰਾਨਾ ਨੇ ਵੀ ਸ਼ਿਰਕਤ ਕੀਤੀ।
ਜਦੋਂ ਸ਼ਿਲਪਾ ਸ਼ੈੱਟੀ ਨੂੰ ਸਟੇਜ ‘ਤੇ ਬੁਲਾਇਆ ਗਿਆ ਤਾਂ ਉਸ ਨੇ ਆਪਣੇ ਭਾਸ਼ਣ ‘ਚ ਪੰਜਾਬੀ ‘ਚ ਗੱਲ ਕਰਨ ਦੀ ਕੋਸ਼ਿਸ਼ ਕੀਤੀ। ਉਸਨੇ ਕਿਹਾ- “ਇਹ ਜੋ ਤੁਸੀਂ ਕੰਮ ਕਰ ਰਹੇ ਹੋ, ਬਹੁਤ ਵਧੀਆ ਕਰ ਰਹੇ ਹੋ। ਮੈਂ ਇਸ ਕੰਮ ਵਿੱਚ ਸ਼ਾਮਲ ਹੋ ਸਕਦੀ ਹਾਂ।” ਉਸਨੇ ਕਿਹਾ “ਮੈਂ ਮਹਿਮਾਨ ਨਹੀਂ ਹਾਂ। ਜਦੋਂ ਮੈਂ ਪੰਜਾਬ ਆਉਂਦੀ ਹਾਂ ਤਾਂ ਮੈਨੂੰ ਲੱਗਦਾ ਹੈ ਕਿ ਮੈਂ ਆਪਣੇ ਸਹੁਰੇ ਘਰ ਆ ਗਈ ਹਾਂ। ਹੁਣ (ਵਿਆਹ ਤੋਂ ਬਾਅਦ) ਮੈਂ ਪੰਜਾਬ ਦੀ ਹੀ ਹਾਂ।
ਇਸ ਮੌਕੇ ਡਾ: ਗੁਰਪ੍ਰੀਤ ਕੌਰ ਨੇ ਕਿਹਾ ਕਿ ਵਿਦੇਸ਼ਾਂ ਵਿੱਚ ਵਸਦੇ ਪੰਜਾਬੀਆਂ ਨੂੰ ਅਜਿਹੇ ਕੈਂਪ ਲਗਾਉਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਇਸ ਕੈਂਪ ਵਿੱਚ ਅੱਖਾਂ ਦੀ ਜਾਂਚ ਕੀਤੀ ਜਾ ਰਹੀ ਹੈ। ਜੇਕਰ ਕਿਸੇ ਨੂੰ ਅੱਖਾਂ ਦੀ ਕੋਈ ਸਮੱਸਿਆ, ਮੋਤੀਆਬਿੰਦ ਜਾਂ ਕੋਈ ਹੋਰ ਸਮੱਸਿਆ ਹੈ ਤਾਂ ਉਨ੍ਹਾਂ ਦੇ ਅਪਰੇਸ਼ਨ ਵੀ ਮੁਫ਼ਤ ਕੀਤੇ ਜਾਣਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਗੁਰਪ੍ਰੀਤ ਸਿੰਘ ਸੇਖੋਂ ਨੇ ਫੜਿਆ AAP ਦਾ ਪੱਲਾ, CM ਭਗਵੰਤ ਮਾਨ ਨੇ ਕੀਤਾ ਸਵਾਗਤ

ਗੁਰਪ੍ਰੀਤ ਸਿੰਘ ਸੇਖੋਂ ਰਸਮੀ ਤੌਰ ‘ਤੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ।...

ਮੋਹਣਜੀਤ ਸਿੰਘ ਦੇ ਮਾਮਲੇ ਵਿੱਚ ਘਿਰੀ ਪੰਜਾਬ ਸਰਕਾਰ ਨੇ DSP Harvinder Singh ਦਾ ਕੀਤਾ ਤਬਾਦਲਾ 

ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ੇਰੋਂ ਦੇ ਨਸ਼ਾ ਵਿਰੋਧੀ ਕਾਰਕੁਨ ਮੋਹਨਜੀਤ ਸਿੰਘ 'ਤੇ ਕਥਿਤ ਹਿਰਾਸਤੀ...

ਕਪੂਰਥਲਾ ‘ਚ ਮ੍ਰਿਤਕ ਸਮਝ ਕੇ ਪੁੱਤ ਦਾ ਕਰ ਦਿੱਤਾ ਸਸਕਾਰ ਤੇ ਭੋਗ, 20 ਦਿਨ ਬਾਅਦ ਜੇਲ੍ਹ ‘ਚ ਜ਼ਿੰਦਾ ਮਿਲਿਆ ਨੌਜਵਾਨ

ਕਪੂਰਥਲਾ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ।...

Kal Dosanjh ਗ੍ਰਿਫ਼ਤਾਰੀ ਮਾਮਲਾ: ਕੈਲ ਦੀ ਪਤਨੀ ਸੈਂਡੀ ਦੋਸਾਂਝ ਨੇ ਛੱਡੀ ਸਿਟੀ ਕੌਂਸਲਰ ਦੀ ਚੋਣ, ਪਾਰਟੀ ਵੱਲੋਂ ਉਮੀਦਵਾਰੀ ਰੱਦ

ਕੈਨੇਡਾ ਪੁਲੀਸ ਵੱਲੋਂ ਧੋਖਾਧੜੀ, ਚੋਰੀ ਅਤੇ ਵਿਸ਼ਵਾਸ਼ਘਾਤ ਦੇ ਦੋਸ਼ਾਂ ਹੇਠ ਗ੍ਰਿਫ਼ਤਾਰ ਕੀਤੇ ਗਏ ਵੈਨਕੂਵਰ...

ਲਹਿਰਾ ਥਰਮਲ ਪਲਾਂਟ ਦੇ ਚਾਰ ਵਿੱਚੋਂ ਤਿੰਨ ਯੂਨਿਟ ਚਾਲੂ, ਬਿਜਲੀ ਉਤਪਾਦਨ ਵਧਿਆ

ਖੇਤਰ ਵਿੱਚ ਝੋਨੇ ਦੀਆਂ ਫ਼ਸਲਾਂ ਲਈ ਲੋੜੀਂਦੀ ਬਿਜਲੀ ਸਪਲਾਈ ਦੀ ਮੰਗ ਨੂੰ ਲੈ ਕੇ...

ਆਸਟ੍ਰੇਲੀਆ ‘ਚ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਗਏ 34 ਨੌਜਵਾਨ ਇੰਡੋਨੇਸ਼ੀਆ ‘ਚ ਫਸੇ, ਏਜੰਟਾਂ ਨੇ ਕੀਤੀ ਠੱਗੀ

ਆਸਟ੍ਰੇਲੀਆ ਵਿੱਚ ਰੋਜ਼ਗਾਰ ਅਤੇ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਵਿਦੇਸ਼ ਗਏ ਪੰਜਾਬ ਦੇ...

ਮਾਨ ਸਰਕਾਰ ਦਾ ਵੱਡਾ ਕਦਮ, ਹੁਣ ਆਨਲਾਈਨ ਹੋਵੇਗੀ ਲਾਵਾਰਿਸ ਲਾਸ਼ਾਂ ਦੀ ਪਛਾਣ

ਪੰਜਾਬ ਦੇ ਸਰਕਾਰੀ ਹਸਪਤਾਲਾਂ ਤੇ ਮੋਰਚਰੀ ਵਿਚ ਪਹੁੰਚਣ ਵਾਲੇ ਲਾਵਾਰਿਸ (ਅਣਪਛਾਤੀਆਂ) ਮ੍ਰਿਤਕ ਦੇਹਾਂ ਦੀ...

ਪੰਜਾਬ ‘ਚ ਭਲਕੇ ਲੱਗਣਗੇ ‘ਵਿਸ਼ੇਸ਼ ਵੋਟਰ ਕੈਂਪ’, ਸ਼ਾਮ 4 ਵਜੇ ਤੱਕ BLO ਕਰਨਗੇ ਵੋਟਰਾਂ ਨਾਲ ਜੁੜੇ ਕੰਮ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਅਤੇ ਭਾਰਤ ਚੋਣ ਕਮਿਸ਼ਨ ਸਪੈਸ਼ਲ ਇੰਟੈਂਸਿਵ ਰਿਵੀਜ਼ਨ (SIR) ਅਧੀਨ...

ਕੋਟ ਸ਼ਮੀਰ ’ਚ ਛਾਇਆ ਮਾਤਮ, ਇੱਕੋ ਦਿਨ 4 ਲੋਕਾਂ ਦੀ ਮੌਤ; ਕਾਰਨਾਂ ਦੀ ਜਾਂਚ ਜਾਰੀ

ਬਠਿੰਡਾ ਦੇ ਪਿੰਡ ਕੋਟ ਸ਼ਮੀਰ ਵਿੱਚ ਇੱਕੋ ਦਿਨ ਚਾਰ ਵਿਅਕਤੀਆਂ ਦੀ ਮੌਤ ਹੋਣ ਦਾ...