September 25, 2026, 7:07 pm
----------- Advertisement -----------
HomeNewsBreaking Newsਪੰਜਾਬ 'ਚ ਨਹੀਂ ਟੁੱਟੇਗਾ ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਦਾ ਗਠਜੋੜ -...

ਪੰਜਾਬ ‘ਚ ਨਹੀਂ ਟੁੱਟੇਗਾ ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਦਾ ਗਠਜੋੜ – ਜਸਬੀਰ ਸਿੰਘ ਗੜ੍ਹੀ

Published on

----------- Advertisement -----------

ਬਹੁਜਨ ਸਮਾਜ ਪਾਰਟੀ (ਬਸਪਾ) ਦੀ ਸੁਪਰੀਮੋ ਮਾਇਆਵਤੀ ਨੇ ਐਲਾਨ ਕੀਤਾ ਸੀ ਕਿ ਬਸਪਾ ਪੂਰੇ ਦੇਸ਼ ‘ਚ ਇਕੱਲਿਆਂ ਹੀ ਲੋਕ ਸਭਾ ਚੋਣਾਂ ਲੜੇਗੀ। ਇਸ ਕਾਰਨ ਅੰਦਾਜ਼ਾ ਲਾਇਆਂ ਜਾ ਰਿਹਾ ਹੈ ਕਿ ਪੰਜਾਬ ਵਿੱਚ ਵੀ ਬਸਪਾ ਅਤੇ ਸ਼੍ਰੋਮਣੀ ਅਕਾਲੀ ਦਲ ਵੱਖ ਹੋ ਜਾਣਗੇ। ਉਧਰ ਬਸਪਾ ਪੰਜਾਬ ਦੇ ਪ੍ਰਧਾਨ ਜਸਬੀਰ ਸਿੰਘ ਗੜ੍ਹੀ ਨੇ ਕਿਹਾ ਕਿ ਉਹ ਪਾਰਟੀ ਪ੍ਰਧਾਨ ਨੂੰ ਮਿਲਣ ਆਏ ਹਨ।ਪਾਰਟੀ ਸੁਪਰੀਮੋ ਦਾ ਸਪੱਸ਼ਟ ਕਹਿਣਾ ਹੈ ਕਿ ਬਸਪਾ ਅਤੇ ਅਕਾਲੀ ਦਲ ਦਾ ਗਠਜੋੜ ਚੋਣਾਂ ਵਿੱਚ ਜਾਰੀ ਰਹੇਗਾ। ਦੋਵੇਂ ਪਾਰਟੀਆਂ ਇਸ ਗਠਜੋੜ ਨੂੰ ਨੁਕਸਾਨ ਨਹੀਂ ਹੋਣ ਦੇਣਗੀਆਂ। 

ਨਾਲ ਹੀ ਉਨ੍ਹਾਂ ਕਿਹਾ ਕਿ ਜੋ ਐਲਾਨ ਕੀਤਾ ਗਿਆ ਸੀ, ਉਸ ਦਾ ਮਤਲਬ ਸੀ ਕਿ ਬਸਪਾ NDA ਅਤੇ I.N.D.I.A ਗੱਠਜੋੜ ਵਿੱਚ ਸ਼ਾਮਲ ਨਹੀਂ ਹੋਵੇਗੀ। ਇਸ ਦੇ ਨਾਲ ਹੀ ਪੰਜਾਬ ਵਿੱਚ ਸੀਟਾਂ ਦੀ ਵੰਡ ਦਾ ਮਾਮਲਾ ਦੋਵਾਂ ਪਾਰਟੀਆਂ ਦੀ ਹਾਈਕਮਾਂਡ ਵੱਲੋਂ ਤੈਅ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਅਕਾਲੀ ਦਲ ਅਤੇ ਬਸਪਾ ਦੋਵੇਂ ਹੀ ਕੇਡਰ ਆਧਾਰਿਤ ਪਾਰਟੀਆਂ ਹਨ।

ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਨਤੀਜੇ ਚੰਗੇ ਆਉਣਗੇ। ਪਿਛਲੀਆਂ ਵਿਧਾਨ ਸਭਾ ਚੋਣਾਂ ਦੌਰਾਨ ਤਿੰਨ ਖੇਤੀ ਕਾਨੂੰਨਾਂ ਨੂੰ ਲੈ ਕੇ ਵਿਵਾਦ ਤੋਂ ਬਾਅਦ ਭਾਜਪਾ ਅਤੇ ਅਕਾਲੀ ਦਲ ਵੱਖ ਹੋ ਗਏ ਸਨ। ਇਸ ਤੋਂ ਬਾਅਦ ਅਕਾਲੀ ਦਲ ਅਤੇ ਬਸਪਾ ਵਿਚਾਲੇ ਗਠਜੋੜ ਹੋ ਗਿਆ। ਦੋਵਾਂ ਪਾਰਟੀਆਂ ਨੇ ਮਿਲ ਕੇ ਵਿਧਾਨ ਸਭਾ ਚੋਣਾਂ ਲੜੀਆਂ ਸਨ, ਜਿਸ ਵਿੱਚ ਅਕਾਲੀ ਦਲ ਨੂੰ ਤਿੰਨ ਅਤੇ ਬਸਪਾ ਨੂੰ ਇੱਕ ਸੀਟ ਮਿਲੀ ਸੀ। 

ਜ਼ਿਕਰਯੋਗ ਹੈ ਕਿ ਲੰਬੇ ਸਮੇਂ ਤੋਂ ਉਨ੍ਹਾਂ ਦਾ ਰਿਸ਼ਤਾ ਠੀਕ ਨਹੀਂ ਚੱਲ ਰਿਹਾ ਸੀ। ਇਲਜ਼ਾਮ ਸਨ ਕਿ ਦੋਵਾਂ ਵਿਚਾਲੇ ਮੁਲਾਕਾਤ ਵੀ ਨਹੀਂ ਹੋ ਰਹੀ ਸੀ। ਨਾਲ ਹੀ ਅਕਾਲੀ ਦਲ ਨੇ ਵੀ ਆਪਣੇ ਪ੍ਰੋਗਰਾਮ ਵਿੱਚ ਬਸਪਾ ਆਗੂਆਂ ਨੂੰ ਸ਼ਾਮਲ ਨਹੀਂ ਕੀਤਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਤਰਨਤਾਰਨ : ਸ਼ਰਾਬ ਦੇ ਨਸ਼ੇ ‘ਚ ਪੁੱਤ ਨੇ ਆਪਣੀ ਮਤਰੇਈ ਮਾਂ ਨੂੰ ਉਤਾਰਿਆ ਮੌਤ ਦੇ ਘਾਟ

ਤਰਨਤਾਰਨ ਵਿੱਚ ਇੱਕ ਨੌਜਵਾਨ ਨੇ ਆਪਣੀ ਮਤਰੇਈ ਮਾਂ ਦਾ ਚਾਕੂ ਮਾਰ ਕੇ ਕਤਲ ਕਰ...

ਕੈਨੇਡਾ ਦੇ ਸਰੀ ‘ਚ ਵਾਪਰੀ ਬੇਅਦਬੀ ਦੀ ਘਟਨਾ, ਟੋਰਾਂਟੋ ਲਿਜਾਣ ਲਈ ਗੱਡੀ ਦੀ ਡਿੱਕੀ ‘ਚ ਰੱਖਿਆ ਪਾਵਨ ਸਰੂਪ

ਕੈਨੇਡਾ ਦੇ ਸਰੀ ‘ਚ ਬੇਅਦਬੀ ਦੀ ਘਟਨਾ ਵਾਪਰੀ ਹੈ ਜਿਸ ਮਗਰੋਂ ਸਿੱਖ ਭਾਈਚਾਰੇ ਵਿਚ...

‘ਮੈਂ ਭਾਜਪਾ ‘ਚ 4 ਸਾਲ ਕੁਝ ਨਹੀਂ ਖੱਟਿਆ’- BJP ‘ਚ ਆਪਣੇ ਸਫ਼ਰ ਬਾਰੇ ਕੈਪਟਨ ਅਮਰਿੰਦਰ ਦਾ ਵੱਡਾ ਬਿਆਨ

2027 ਦੇ ਚੋਣ ਦੰਗਲ ਨੂੰ ਲੈ ਕੇ ਕੈਪਟਨ ਅਮਰਿੰਦਰ ਸਿੰਘ ਦਾ ਵੱਡਾ ਬਿਆਨ ਸਾਹਮਣੇ...

ਬਾਲੀਵੁੱਡ ਦੇ ਮਸ਼ਹੂਰ ਅਦਾਕਾਰ Mushtaq Khan ਦਾ ਦਿਹਾਂਤ, ਕੈਂਸਰ ਦੀ ਬਿਮਾਰੀ ਤੋਂ ਪੀੜਤ ਸਨ ਅਦਾਕਾਰ

ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਮੁਸ਼ਤਾਕ ਖਾਨ ਦਾ ਦਿਹਾਂਤ ਹੋ ਗਿਆ ਹੈ। ਉਨ੍ਹਾਂ ਨੇ 56...

ਸੈਕਟਰ-22 ‘ਚ ਹੈੱਡ ਕਾਂਸਟੇਬਲ ਦਾ ਗੋਲੀਆਂ ਮਾਰ ਕੇ ਕਤਲ, ਪੁੱਤ ‘ਤੇ ਲੱਗ ਰਹੇ ਕਤਲ ਕਰਨ ਦੇ ਇਲਜ਼ਾਮ

ਚੰਡੀਗੜ੍ਹ ਦੇ ਸੈਕਟਰ-22 ਵਿਚ ਹੈੱਡ ਕਾਂਸਟੇਬਲ ਦਾ ਬੇਰਹਿਮੀ ਨਾਲ ਕਤਲ ਕਰਨ ਦਾ ਮਾਮਲਾ ਸਾਹਮਣੇ...

ਚੋਣਾਂ ਤੋਂ ਪਹਿਲਾਂ ਈਡੀ ਦੇ ਛਾਪਿਆਂ ਵਿਰੁੱਧ ‘ਆਪ’ ਆਗੂਆਂ ਤੇ ਵਰਕਰਾਂ ਦਾ ਪ੍ਰਦਰਸ਼ਨ, ਈਡੀ ਦੀ ਟੀਮ ਦਾ ਘੇਰਾਓ ਕਰ ਕੇ ਬੀਜੇਪੀ ਦੀ ਕੇਂਦਰ ਸਰਕਾਰ...

ਚੰਡੀਗੜ੍ਹ 24 ਸਤੰਬਰ:ਆਮ ਆਦਮੀ ਪਾਰਟੀ (ਆਪ) ਨੇ ਈਡੀ ਦੀ ਛਾਪੇਮੲਰੀ ਖਿਲਾਫ ਮੋਹਾਲੀ ਵਿਖੇ ਗਮਾਡਾ...

ਈਡੀ ਦੇ ਅਧਿਕਾਰੀਆਂ ਨੇ ਮੇਰੇ ਪਰਿਵਾਰ ‘ਤੇ ਦਬਾਅ ਪਾਇਆ ਕਿ ਉਹ ਮੈਨੂੰ ‘ਆਪ’ ਛੱਡ ਕੇ ਕਿਸੇ ਹੋਰ ਪਾਰਟੀ ਵਿੱਚ ਸ਼ਾਮਲ ਹੋਣ ਲਈ ਕਹਿਣ: ਹਰਦੀਪ...

ਚੰਡੀਗੜ੍ਹ 24 ਸਤੰਬਰ:ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਵੀਰਵਾਰ ਨੂੰ ਭਾਜਪਾ ਨੇਤਾ ਰਵਨੀਤ ਸਿੰਘ...

ਸੰਜੀਵ ਅਰੋੜਾ ਜੇਲ੍ਹ ‘ਚੋਂ ਲੜ ਸਕਦੇ ਚੋਣ! ਲੁਧਿਆਣਾ ਵੈਸਟ ਤੋਂ AAP ਨੇ ਨਹੀਂ ਲਾਇਆ ਨਵਾਂ ਹਲਕਾ ਇੰਚਾਰਜ

2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ ਪੰਜਾਬ ਦੇ ਕਈ...

ਸਿੰਗਰ ਅੰਗਦ ਤਲਵਾਰ ਨੇ ਮੰਗੀ ਮੁਆਫ਼ੀ, ਕਿਹਾ- ਭਵਿੱਖ ‘ਚ ਪੂਰੀ ਮਰਿਆਦਾ ਦਾ ਰੱਖਾਂਗਾ ਧਿਆਨ

ਜਿਮਖਾਨਾ ਕਲੱਬ ‘ਚ ਹੋਈ ਰਾਧੇ ਸ਼ਿਆਮ ਭਜਨ ਸੰਧਿਆ ਦੌਰਾਨ ਗੁਰੂ ਗ੍ਰੰਥ ਸਾਹਿਬ ਦੀ ਬਾਣੀ...