ਸ਼੍ਰੋਮਣੀ ਅਕਾਲੀ ਦਲ ਵੱਲੋਂ ਮੈਨੀਫੈਸਟੋ ਕਮੇਟੀ ਦਾ ਗਠਨ ਕੀਤਾ ਗਿਆ ਹੈ। ਕਮੇਟੀ ਵਿੱਚ 15 ਵਿਅਕਤੀਆਂ ਨੂੰ ਥਾਂ ਦਿੱਤੀ ਗਈ ਹੈ। ਇਸ ਸਬੰਧੀ ਫੈਸਲਾ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਲਿਆ ਹੈ। ਪਾਰਟੀ ਦੇ ਸੀਨੀਅਰ ਆਗੂ ਬਲਵਿੰਦਰ ਸਿੰਘ ਭੂੰਦੜ ਨੂੰ ਕਮੇਟੀ ਦਾ ਚੇਅਰਮੈਨ ਬਣਾਇਆ ਗਿਆ ਹੈ। ਡਾ: ਦਲਜੀਤ ਸਿੰਘ ਚੀਮਾ ਕਮੇਟੀ ਦੇ ਮੈਂਬਰ ਸਕੱਤਰ ਹੋਣਗੇ। ਇਸ ਦੇ ਨਾਲ ਹੀ ਕਮੇਟੀ ਵਿੱਚ 6 ਵਿਸ਼ੇਸ਼ ਇਨਵਾਇਟੀ ਮੈਂਬਰ ਸ਼ਾਮਲ ਕੀਤੇ ਗਏ। ਇਹ ਜਾਣਕਾਰੀ ਡਾ: ਦਲਜੀਤ ਸਿੰਘ ਚੀਮਾ ਨੇ ਸੋਸ਼ਲ ਮੀਡੀਆ ‘ਤੇ ਪੋਸਟ ਕਰਕੇ ਦਿੱਤੀ ਹੈ।
ਦੱਸ ਦਈਏ ਕਿ ਭਾਜਪਾ ਨਾਲ ਗਠਜੋੜ ਦੀਆਂ ਗੱਲਾਂ ਟੁੱਟਣ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਇਸ ਵਾਰ ਇਕੱਲਿਆਂ ਹੀ ਚੋਣਾਂ ਲੜੇਗਾ। ਪਾਰਟੀ ਪ੍ਰਧਾਨ ਸੁਖਬੀਰ ਬਾਦਲ ਨੇ ਉਮੀਦਵਾਰ ਤੈਅ ਕਰਨ ਅਤੇ ਚੋਣ ਲੜਨ ਦੀ ਰਣਨੀਤੀ ਬਣਾਉਣ ਲਈ ਚੰਡੀਗੜ੍ਹ ਵਿੱਚ ਦੋ ਦਿਨ ਪਾਰਟੀ ਆਗੂਆਂ ਨਾਲ ਮੀਟਿੰਗ ਕੀਤੀ। ਮੀਟਿੰਗ ਵਿੱਚ ਸਮੂਹ ਪਾਰਟੀ ਆਗੂ, ਸ਼੍ਰੋਮਣੀ ਕਮੇਟੀ ਮੈਂਬਰ, ਹਲਕਾ ਇੰਚਾਰਜ ਤੇ ਪ੍ਰਧਾਨ ਹਾਜ਼ਰ ਸਨ। ਉਮੀਦ ਹੈ ਕਿ ਅਕਾਲੀ ਦਲ ਇਸ ਹਫਤੇ ਆਪਣੇ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਸਕਦਾ ਹੈ।
----------- Advertisement -----------
ਸ਼੍ਰੋਮਣੀ ਅਕਾਲੀ ਦਲ ਵੱਲੋਂ ਲੋਕ ਸਭਾ ਚੋਣਾਂ ਲਈ ਮੈਨੀਫੈਸਟੋ ਕਮੇਟੀ ਦਾ ਐਲਾਨ, 15 ਮੈਂਬਰੀ ਕਮੇਟੀ ਦਾ ਗਠਨ
Published on
----------- Advertisement -----------
----------- Advertisement -----------