ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ ਲੱਗਾ ਹੈ। ਦੱਸ ਦਈਏ ਕਿ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸੁਖਵਿੰਦਰਪਾਲ ਸਿੰਘ ਗਰਚਾ ਨੇ ਪਾਰਟੀ ਦੀ ਮੁਢਲੀ ਮੈਂਬਰਸ਼ਿੱਪ ਤੋਂ ਅਸਤੀਫ਼ਾ ਦਿੱਤਾ ਹੈ। ਸੁਖਵਿੰਦਰਪਾਲ ਗਰਚਾ ਨੇ ਪਾਰਟੀ ਪ੍ਰਧਾਨ ਸੁਖਬੀਰ ਬਾਦਲ ਨੂੰ ਆਪਣਾ ਅਸਤੀਫ਼ਾ ਭੇਜਿਆ ਹੈ। ਹਾਲਾਂਕਿ, ਉਨ੍ਹਾਂ ਨੇ ਆਪਣੇ ਅਸਤੀਫ਼ੇ ਦਾ ਕਾਰਨ ਨਹੀਂ ਦੱਸਿਆ ਹੈ।
ਉਨ੍ਹਾਂ ਕਿਹਾ ਕਿ ਮੈਂ ਪਾਰਟੀ ਲਈ ਪਿਛਲੇ ਕਾਫ਼ੀ ਸਮੇਂ ਤੋਂ ਦਿਨ ਰਾਤ ਮਿਹਨਤ ਕਰ ਕੇ ਪਾਰਟੀ ਦੀ ਚੜਦੀ ਕਲਾ ਲਈ ਕੰਮ ਕੀਤਾ ਅਤੇ ਲੋਕਾਂ ਦੀ ਆਵਾਜ਼ ਬੁਲੰਦ ਕੀਤੀ। ਉਨ੍ਹਾਂ ਕਿਹਾ ‘ਮੌਜੂਦਾ ਸਮੇ ‘ਚ ਮੈ ਆਪਣੀਆਂ ਇਹ ਜ਼ਿੰਮੇਵਰੀਆਂ ਨਿਭਾਉਣ ਤੋਂ ਅਸਮਰਥ ਹਾਂ ਅਤੇ ਆਪਣੇ ਸਾਰੇ ਅਹੁਦਿਆਂ ਤੋਂ ਅਸਤੀਫਾ ਦਿੰਦਾ ਹਾਂ।”
----------- Advertisement -----------
ਸੀਨੀਅਰ ਅਕਾਲੀ ਆਗੂ ਸੁਖਵਿੰਦਰਪਾਲ ਸਿੰਘ ਗਰਚਾ ਨੇ ਪਾਰਟੀ ਦੀ ਮੁਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ
Published on
----------- Advertisement -----------
----------- Advertisement -----------