July 22, 2026, 1:46 pm
----------- Advertisement -----------
HomeNewsBreaking Newsਬਠਿੰਡਾ 'ਚ ਸ਼੍ਰੋਮਣੀ ਅਕਾਲੀ ਦਲ ਦੇ ਵਰਕਰ ਆਪਸ 'ਚ ਭਿੜੇ, ਇੱਕ ਦੂਜੇ...

ਬਠਿੰਡਾ ‘ਚ ਸ਼੍ਰੋਮਣੀ ਅਕਾਲੀ ਦਲ ਦੇ ਵਰਕਰ ਆਪਸ ‘ਚ ਭਿੜੇ, ਇੱਕ ਦੂਜੇ ‘ਤੇ ਸੁੱਟੀਆਂ ਕੁਰਸੀਆਂ

Published on

----------- Advertisement -----------


ਬਠਿੰਡਾ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਇੱਕ ਪ੍ਰੋਗਰਾਮ ਦੌਰਾਨ ਪਾਰਟੀ ਵਰਕਰ ਆਪਸ ਵਿੱਚ ਭਿੜ ਗਏ। ਮਾਮਲਾ ਇੰਨਾ ਵੱਧ ਗਿਆ ਕਿ ਦੋਵੇਂ ਧਿਰਾਂ ਨੇ ਇੱਕ ਦੂਜੇ ‘ਤੇ ਕੁਰਸੀਆਂ ਸੁੱਟਣੀਆਂ ਸ਼ੁਰੂ ਕਰ ਦਿੱਤੀਆਂ। ਇਹ ਪ੍ਰੋਗਰਾਮ ਬਠਿੰਡਾ ਦੇ ਇੱਕ ਨਿੱਜੀ ਰਿਜ਼ੋਰਟ ਵਿੱਚ ਕਰਵਾਇਆ ਗਿਆ। ਪ੍ਰੋਗਰਾਮ ਵਿੱਚ ਅਕਾਲੀ ਦਲ ਦੇ ਕਈ ਸੀਨੀਅਰ ਆਗੂ ਹਾਜ਼ਰ ਸਨ। ਇਸ ਦੌਰਾਨ ਇਹ ਘਟਨਾ ਵਾਪਰੀ।

ਦੱਸ ਦਈਏ ਕਿ ਪੂਰੀ ਘਟਨਾ ਦੀਆਂ ਕੁਝ ਵੀਡੀਓ ਤਸਵੀਰਾਂ ਸਾਹਮਣੇ ਆਈਆਂ ਹਨ। ਜਿਸ ਵਿੱਚ ਪਾਰਟੀ ਵਰਕਰ ਇੱਕ ਦੂਜੇ ‘ਤੇ ਕੁਰਸੀਆਂ ਸੁੱਟਦੇ ਨਜ਼ਰ ਆ ਰਹੇ ਹਨ। ਘਟਨਾ ਤੋਂ ਬਾਅਦ ਪੂਰੇ ਰਿਜ਼ੋਰਟ ‘ਚ ਹਫੜਾ-ਦਫੜੀ ਮਚ ਗਈ। ਮੌਕੇ ’ਤੇ ਮੌਜੂਦ ਸੁਰੱਖਿਆ ਮੁਲਾਜ਼ਮਾਂ ਨੇ ਕਿਸੇ ਤਰ੍ਹਾਂ ਆਗੂਆਂ ਨੂੰ ਬਾਹਰ ਕੱਢਿਆ। ਜਾਂਚ ਲਈ ਬਠਿੰਡਾ ਪੁਲਿਸ ਮੌਕੇ ’ਤੇ ਪਹੁੰਚ ਗਈ ਸੀ।

ਮਿਲੀ ਜਾਣਕਾਰੀ ਅਨੁਸਾਰ ਸ਼੍ਰੋਮਣੀ ਅਕਾਲੀ ਦਲ ਦੇ ਯੂਥ ਵਿੰਗ ਦੇ ਆਗੂਆਂ ਨੇ ਉਕਤ ਰੈਲੀ ਕੀਤੀ ਸੀ। ਜਿਸ ਵਿੱਚ ਉਹ ਅਕਾਲੀ ਉਮੀਦਵਾਰ ਹਰਸਿਮਰਤ ਕੌਰ ਬਾਦਲ ਲਈ ਚੋਣ ਪ੍ਰਚਾਰ ਕਰ ਰਹੇ ਸਨ। ਇਸ ਦੌਰਾਨ ਦੋਵਾਂ ਧਿਰਾਂ ਵਿੱਚ ਕਿਸੇ ਗੱਲ ਨੂੰ ਲੈ ਕੇ ਝਗੜਾ ਹੋ ਗਿਆ। ਝਗੜਾ ਇੰਨਾ ਵੱਧ ਗਿਆ ਕਿ ਸਟੇਜ ਦੇ ਨੇੜੇ ਮੌਜੂਦ ਦੋਵੇਂ ਧਿਰਾਂ ਨੇ ਇੱਕ ਦੂਜੇ ‘ਤੇ ਕੁਰਸੀਆਂ ਸੁੱਟਣੀਆਂ ਸ਼ੁਰੂ ਕਰ ਦਿੱਤੀਆਂ। ਫਿਲਹਾਲ ਇਹ ਸਪੱਸ਼ਟ ਨਹੀਂ ਹੈ ਕਿ ਇਸ ਘਟਨਾ ‘ਚ ਕੋਈ ਜ਼ਖਮੀ ਹੋਇਆ ਹੈ ਜਾਂ ਨਹੀਂ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਬੇਅਦਬੀ ਵਿਰੋਧੀ ਕਾਨੂੰਨ ‘ਤੇ ਅਕਾਲ ਤਖ਼ਤ ਦੇ ਸੁਝਾਵਾਂ ਬਾਰੇ ਪੰਜਾਬ ਸਰਕਾਰ ਨੇ ਕਾਨੂੰਨੀ ਰਾਇ ਮੰਗੀ

ਪੰਜਾਬ ਸਰਕਾਰ ਨੇ ਬੇਅਦਬੀ ਵਿਰੋਧੀ ਕਾਨੂੰਨ ਵਿੱਚ ਸੋਧ ਬਾਰੇ ਅਕਾਲ ਤਖ਼ਤ ਦੇ ਸੁਝਾਵਾਂ ਦੇ...

ਪੰਜਾਬੀ ਗਾਇਕ ਦੀ ਗੁੰਮਸ਼ੁਦਗੀ ‘ਤੇ ਹਾਈਕੋਰਟ ਸਖ਼ਤ, ਹਰਭਜਨ ਸ਼ੇਰਾ ਨੂੰ ਕੋਰਟ ‘ਚ ਪੇਸ਼ ਕਰਨ ਦੇ ਹੁਕਮ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬੀ ਗਾਇਕ ਹਰਭਜਨ ਸ਼ੇਰਾ ਦੇ ਲਾਪਤਾ ਦੇ ਮਾਮਲੇ...

ਕਾਂਗਰਸ ਦਾ ਭਾਜਪਾ ਖਿਲਾਫ਼ Black Protest, ਕਾਲੇ ਕੱਪੜੇ ਪਾ ਕੇ ਸੰਸਦ ਦੇ ਬਾਹਰ ਪਹੁੰਚੇ ਰਾਹੁਲ ਗਾਂਧੀ

ਕਾਂਗਰਸ ਪਾਰਟੀ ਨੇ NEET ਪ੍ਰੀਖਿਆ ਵਿੱਚ ਧਾਂਦਲੀ ਅਤੇ ਦੇਸ਼ ਭਰ ਵਿੱਚ ਹੋ ਰਹੇ ਪੇਪਰ...

‘BJP ਲੀਡਰਾਂ ਨੂੰ ਤਲਬ ਕੀਤਾ ਜਾਵੇ’, ਬਲਵੰਤ ਸਿੰਘ ਰਾਜੋਆਣਾ ਨੇ ਜਥੇਦਾਰ ਸਾਹਿਬ ਨੂੰ ਚਿੱਠੀ ਲਿਖ ਕੀਤੀ ਮੰਗ

ਜੇਲ੍ਹ ਵਿਚ ਬੰਦ ਬਲਵੰਤ ਸਿੰਘ ਰਾਜੋਆਣਾ ਨੇ ਜਥੇਦਾਰ ਸ੍ਰੀ ਅਕਾਲ ਤਖਤ ਕੁਲਦੀਪ ਸਿੰਘ ਗੜਗੱਜ...

ਦਿੱਲੀ ਪੁਲਿਸ ਹੈੱਡਕੁਆਰਟਰ ਦੇ ਬਾਹਰ ਕਾਕਰੋਚ ਪਾਰਟੀ ਦਾ ਧਰਨਾ ਖ਼ਤਮ

ਕਾਕਰੋਚ ਜਨਤਾ ਪਾਰਟੀ ਨੇ ਮੰਗਲਵਾਰ ਦੇਰ ਰਾਤ ਸੋਸ਼ਲ ਮੀਡੀਆ ਪਲੇਟਫਾਰਮ X 'ਤੇ ਐਲਾਨ ਕੀਤਾ...

•ਪੰਜਾਬ ਦੀ ਸਿੱਖਿਆ ਕ੍ਰਾਂਤੀ ਸਾਡੇ ਨੌਜਵਾਨਾਂ ਨੂੰ ਸਿਰਫ਼ ਨੌਕਰੀਆਂ ਲਈ ਨਹੀਂ, ਸਗੋਂ ਭਵਿੱਖ ਵਿੱਚ ਮੌਕੇ ਸਿਰਜਣ ਲਈ ਤਿਆਰ ਕਰ ਰਹੀ ਹੈ: ਹਰਜੋਤ ਸਿੰਘ ਬੈਂਸ

ਚੰਡੀਗੜ੍ਹ, 21 ਜੁਲਾਈ,2026ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ 'ਸਿੱਖਿਆ...

ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ – ਕੇਜਰੀਵਾਲ

*ਨਵੀਂ ਦਿੱਲੀ, 21 ਜੁਲਾਈ,2026*:ਸੋਮਵਾਰ ਨੂੰ ਜੰਤਰ-ਮੰਤਰ 'ਤੇ ਸ਼ਾਂਤੀਪੂਰਨ ਪ੍ਰਦਰਸ਼ਨ ਦੇ ਬਾਵਜੂਦ ਲਾਠੀਚਾਰਜ ਤੋਂ ਬਾਅਦ...

ਸ਼ੰਭੂ ਬਾਰਡਰ ਖੋਲ੍ਹੋ ਅਤੇ ਕਿਸਾਨਾਂ ਨੂੰ ਸ਼ਾਂਤੀਪੂਰਵਕ ਦਿੱਲੀ ਪਹੁੰਚਣ ਦਿਓ: ਬਲਤੇਜ ਪੰਨੂ

*ਚੰਡੀਗੜ੍ਹ 21 ਜੁਲਾਈ,2026*ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੂਬਾ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ...

ਪਿਛਲੀਆਂ ਸਰਕਾਰਾਂ ਨੇ ਸਿਰਫ਼ ਆਪਣੇ ਚਹੇਤਿਆਂ ਦੇ ਹੀ ਰਾਸ਼ਨ ਕਾਰਡ ਬਣਾਏ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਚੰਡੀਗੜ੍ਹ, 21 ਜੁਲਾਈ,2026*ਭੋਜਨ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਬਿਨਾਂ ਕਿਸੇ ਭ੍ਰਿਸ਼ਟਾਚਾਰ ਜਾਂ ਪੱਖਪਾਤ ਦੇ...