September 5, 2026, 9:51 pm
----------- Advertisement -----------
HomeNewsਸ਼੍ਰੋਮਣੀ ਅਕਾਲੀ ਦਲ ਦੀ ਅਨੁਸ਼ਾਸਨੀ ਕਮੇਟੀ ਨੇ ਜੀਤ ਮਹਿੰਦਰ ਸਿੰਘ ਸਿੱਧੂ ਨੂੰ...

ਸ਼੍ਰੋਮਣੀ ਅਕਾਲੀ ਦਲ ਦੀ ਅਨੁਸ਼ਾਸਨੀ ਕਮੇਟੀ ਨੇ ਜੀਤ ਮਹਿੰਦਰ ਸਿੰਘ ਸਿੱਧੂ ਨੂੰ ਪਾਰਟੀ ‘ਚੋਂ ਮੁਅੱਤਲ ਕਰਨ ਦੇ ਦਿੱਤੇ ਹੁਕਮ

Published on

----------- Advertisement -----------

 ਸ਼੍ਰੋਮਣੀ ਅਕਾਲੀ ਦਲ ਦੀ ਅਨੁਸ਼ਾਸਨੀ ਕਮੇਟੀ ਨੇ ਪਾਰਟੀ ਵਿਰੋਧੀ ਗਤੀਵਿਧੀਆਂ ‘ਤੇ ਕਾਰਵਾਈ ਕਰਦਿਆਂ ਤਲਵੰਡੀ ਸਾਬੋ ਤੋਂ ਸੀਨੀਅਰ ਆਗੂ ਜੀਤ ਮਹਿੰਦਰ ਸਿੰਘ ਸਿੱਧੂ ਨੂੰ ਪਾਰਟੀ ‘ਚੋਂ ਮੁਅੱਤਲ ਕਰਨ ਦੇ ਹੁਕਮ ਦਿੱਤੇ ਹਨ ਅਤੇ ਉਨ੍ਹਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕਰਕੇ ਪੁੱਛਿਆ ਹੈ ਕਿ ਉਨ੍ਹਾਂ ਨੂੰ ਪਾਰਟੀ ‘ਚੋਂ ਕਿਉਂ ਨਾ ਕੱਢਿਆ ਜਾਵੇ।

 ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ ਦੀ ਅਗਵਾਈ ਹੇਠਲੀ ਅਨੁਸ਼ਾਸਨੀ ਕਮੇਟੀ ਨੇ ਤਲਵੰਡੀ ਸਾਬੋ ਦੇ ਇੰਚਾਰਜ ਜੀਤ ਮਹਿੰਦਰ ਸਿੰਘ ਸਿੱਧੂ ਖ਼ਿਲਾਫ਼ ਮਿਲੀ ਸ਼ਿਕਾਇਤ ’ਤੇ ਵਿਚਾਰ ਕਰਨ ਲਈ ਵਰਚੁਅਲ ਮੀਟਿੰਗ ਕੀਤੀ। ਤਲਵੰਡੀ ਸਾਬੋ ਦੇ ਪਾਰਟੀ ਆਗੂਆਂ ਤੇ ਵਰਕਰਾਂ ਨੇ ਇਹ ਸ਼ਿਕਾਇਤ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਬਲਕਾਰ ਸਿੰਘ ਬਰਾੜ ਨੂੰ ਦਿੱਤੀ। ਜਿਸ ਨੇ ਪਾਰਟੀ ਦੀ ਅਨੁਸ਼ਾਸਨੀ ਕਮੇਟੀ ਨੂੰ ਸ਼ਿਕਾਇਤ ਭੇਜ ਦਿੱਤੀ ਹੈ। ਪਾਰਟੀ ਬੁਲਾਰੇ ਨੇ ਦੱਸਿਆ ਕਿ ਬੁੱਧਵਾਰ ਨੂੰ ਅਨੁਸ਼ਾਸਨੀ ਕਮੇਟੀ ਦੀ ਮੀਟਿੰਗ ਕਮੇਟੀ ਦੇ ਪ੍ਰਧਾਨ ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ ਦੀ ਪ੍ਰਧਾਨਗੀ ਹੇਠ ਹੋਈ। ਵਿਰਸਾ ਸਿੰਘ ਵਲਟੋਹਾ, ਸ਼ਰਨਜੀਤ ਸਿੰਘ ਢਿੱਲੋਂ, ਮਨਤਾਰ ਸਿੰਘ ਬਰਾੜ ਅਤੇ ਡਾ: ਸੁਖਵਿੰਦਰ ਕੁਮਾਰ ਸੁੱਖੀ ਨੇ ਸ਼ਮੂਲੀਅਤ ਕੀਤੀ ।

 ਉਨ੍ਹਾਂ ਕਿਹਾ ਕਿ ਵਿਧਾਨ ਸਭਾ ਹਲਕੇ ਦੀ ਲੀਡਰਸ਼ਿਪ ਵੱਲੋਂ ਭੇਜੀ ਗਈ ਸ਼ਿਕਾਇਤ ’ਤੇ ਵਿਚਾਰ ਕਰਕੇ ਜੀਤ ਮਹਿੰਦਰ ਸਿੰਘ ਸਿੱਧੂ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰਨ ਦਾ ਫੈਸਲਾ ਕੀਤਾ ਗਿਆ ਤੇ ਕਾਰਨ ਦੱਸੋ ਨੋਟਿਸ ਜਾਰੀ ਕਰਕੇ 24 ਘੰਟਿਆਂ ਅੰਦਰ ਜਵਾਬ ਮੰਗਿਆ ਗਿਆ ਹੈ। ਅਨੁਸ਼ਾਸਨ ਕਮੇਟੀ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਪਾਰਟੀ ਵਿਰੁੱਧ ਅਨੁਸ਼ਾਸਨਹੀਣਤਾ ਨੂੰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਪਾਰਟੀ ਦੇ ਹੁਕਮਾਂ ਦੀ ਪਾਲਣਾ ਕੀਤੀ ਜਾਵੇਗੀ। 

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੋਹਣਜੀਤ ਸਿੰਘ ਦੇ ਮਾਮਲੇ ਵਿੱਚ ਘਿਰੀ ਪੰਜਾਬ ਸਰਕਾਰ ਨੇ DSP Harvinder Singh ਦਾ ਕੀਤਾ ਤਬਾਦਲਾ 

ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ੇਰੋਂ ਦੇ ਨਸ਼ਾ ਵਿਰੋਧੀ ਕਾਰਕੁਨ ਮੋਹਨਜੀਤ ਸਿੰਘ 'ਤੇ ਕਥਿਤ ਹਿਰਾਸਤੀ...

ਕਪੂਰਥਲਾ ‘ਚ ਮ੍ਰਿਤਕ ਸਮਝ ਕੇ ਪੁੱਤ ਦਾ ਕਰ ਦਿੱਤਾ ਸਸਕਾਰ ਤੇ ਭੋਗ, 20 ਦਿਨ ਬਾਅਦ ਜੇਲ੍ਹ ‘ਚ ਜ਼ਿੰਦਾ ਮਿਲਿਆ ਨੌਜਵਾਨ

ਕਪੂਰਥਲਾ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ।...

Kal Dosanjh ਗ੍ਰਿਫ਼ਤਾਰੀ ਮਾਮਲਾ: ਕੈਲ ਦੀ ਪਤਨੀ ਸੈਂਡੀ ਦੋਸਾਂਝ ਨੇ ਛੱਡੀ ਸਿਟੀ ਕੌਂਸਲਰ ਦੀ ਚੋਣ, ਪਾਰਟੀ ਵੱਲੋਂ ਉਮੀਦਵਾਰੀ ਰੱਦ

ਕੈਨੇਡਾ ਪੁਲੀਸ ਵੱਲੋਂ ਧੋਖਾਧੜੀ, ਚੋਰੀ ਅਤੇ ਵਿਸ਼ਵਾਸ਼ਘਾਤ ਦੇ ਦੋਸ਼ਾਂ ਹੇਠ ਗ੍ਰਿਫ਼ਤਾਰ ਕੀਤੇ ਗਏ ਵੈਨਕੂਵਰ...

ਲਹਿਰਾ ਥਰਮਲ ਪਲਾਂਟ ਦੇ ਚਾਰ ਵਿੱਚੋਂ ਤਿੰਨ ਯੂਨਿਟ ਚਾਲੂ, ਬਿਜਲੀ ਉਤਪਾਦਨ ਵਧਿਆ

ਖੇਤਰ ਵਿੱਚ ਝੋਨੇ ਦੀਆਂ ਫ਼ਸਲਾਂ ਲਈ ਲੋੜੀਂਦੀ ਬਿਜਲੀ ਸਪਲਾਈ ਦੀ ਮੰਗ ਨੂੰ ਲੈ ਕੇ...

ਆਸਟ੍ਰੇਲੀਆ ‘ਚ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਗਏ 34 ਨੌਜਵਾਨ ਇੰਡੋਨੇਸ਼ੀਆ ‘ਚ ਫਸੇ, ਏਜੰਟਾਂ ਨੇ ਕੀਤੀ ਠੱਗੀ

ਆਸਟ੍ਰੇਲੀਆ ਵਿੱਚ ਰੋਜ਼ਗਾਰ ਅਤੇ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਵਿਦੇਸ਼ ਗਏ ਪੰਜਾਬ ਦੇ...

ਮਾਨ ਸਰਕਾਰ ਦਾ ਵੱਡਾ ਕਦਮ, ਹੁਣ ਆਨਲਾਈਨ ਹੋਵੇਗੀ ਲਾਵਾਰਿਸ ਲਾਸ਼ਾਂ ਦੀ ਪਛਾਣ

ਪੰਜਾਬ ਦੇ ਸਰਕਾਰੀ ਹਸਪਤਾਲਾਂ ਤੇ ਮੋਰਚਰੀ ਵਿਚ ਪਹੁੰਚਣ ਵਾਲੇ ਲਾਵਾਰਿਸ (ਅਣਪਛਾਤੀਆਂ) ਮ੍ਰਿਤਕ ਦੇਹਾਂ ਦੀ...

ਪੰਜਾਬ ‘ਚ ਭਲਕੇ ਲੱਗਣਗੇ ‘ਵਿਸ਼ੇਸ਼ ਵੋਟਰ ਕੈਂਪ’, ਸ਼ਾਮ 4 ਵਜੇ ਤੱਕ BLO ਕਰਨਗੇ ਵੋਟਰਾਂ ਨਾਲ ਜੁੜੇ ਕੰਮ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਅਤੇ ਭਾਰਤ ਚੋਣ ਕਮਿਸ਼ਨ ਸਪੈਸ਼ਲ ਇੰਟੈਂਸਿਵ ਰਿਵੀਜ਼ਨ (SIR) ਅਧੀਨ...

ਕੋਟ ਸ਼ਮੀਰ ’ਚ ਛਾਇਆ ਮਾਤਮ, ਇੱਕੋ ਦਿਨ 4 ਲੋਕਾਂ ਦੀ ਮੌਤ; ਕਾਰਨਾਂ ਦੀ ਜਾਂਚ ਜਾਰੀ

ਬਠਿੰਡਾ ਦੇ ਪਿੰਡ ਕੋਟ ਸ਼ਮੀਰ ਵਿੱਚ ਇੱਕੋ ਦਿਨ ਚਾਰ ਵਿਅਕਤੀਆਂ ਦੀ ਮੌਤ ਹੋਣ ਦਾ...