May 13, 2026, 6:53 pm
----------- Advertisement -----------
HomeNewsLatest Newsਸ਼੍ਰੋਮਣੀ ਕਮੇਟੀ ਵਫ਼ਦ ਨੇ ਪੰਜਾਬ ਦੇ ਰਾਜਪਾਲ ਨੂੰ ਮਿਲ ਕੇ ਸਿੱਖ ਗੁਰੂਦਵਾਰਾ...

ਸ਼੍ਰੋਮਣੀ ਕਮੇਟੀ ਵਫ਼ਦ ਨੇ ਪੰਜਾਬ ਦੇ ਰਾਜਪਾਲ ਨੂੰ ਮਿਲ ਕੇ ਸਿੱਖ ਗੁਰੂਦਵਾਰਾ ਸੋਧ ਬਿੱਲ ਨੂੰ ਨਾਮਨਜੂਰ ਕਰਨ ਦੀ ਕੀਤੀ ਮੰਗ

Published on

----------- Advertisement -----------

ਚੰਡੀਗੜ੍ਹ, 22 ਜੂਨ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿੱਚ ਇੱਕ ਉੱਚ ਪੱਧਰੀ ਵਫ਼ਦ ਨੇ ਅੱਜ ਪੰਜਾਬ ਦੇ ਰਾਜਪਾਲ ਸ੍ਰੀ ਬਨਵਾਰੀ ਲਾਲ ਪੁਰੋਹਿਤ ਨਾਲ ਮੁਲਾਕਾਤ ਕਰਕੇ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਵਿਧਾਨ ਸਭਾ ਵਿੱਚ ਲਿਆਂਦੇ ਗਏ ਸਿੱਖ ਗੁਰਦੁਆਰਾ ਸੋਧ ਬਿਲ 2023 ਨੂੰ ਮਨਜ਼ੂਰੀ ਨਾ ਦੇਣ ਦੀ ਮੰਗ ਕੀਤੀ ਹੈ। ਪੰਜਾਬ ਦੇ ਰਾਜਪਾਲ ਨੂੰ ਮਿਲੇ ਇਸ ਵਫ਼ਦ ਵਿੱਚ ਐਡਵੋਕੇਟ ਧਾਮੀ ਦੇ ਨਾਲ ਸੀਨੀਅਰ ਮੀਤ ਪ੍ਰਧਾਨ ਬਲਦੇਵ ਸਿੰਘ ਕਾਇਮਪੁਰ, ਜੂਨੀਅਰ ਮੀਤ ਪ੍ਰਧਾਨ ਅਵਤਾਰ ਸਿੰਘ ਰਿਆ, ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ, ਮੀਤ ਸਕੱਤਰ ਸ਼ਾਹਬਾਜ਼ ਸਿੰਘ ਅਤੇ ਲਖਵੀਰ ਸਿੰਘ ਸ਼ਾਮਲ ਸਨ।
ਇਸ ਮੌਕੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਸ਼੍ਰੋਮਣੀ ਕਮੇਟੀ ਵਫ਼ਦ ਵੱਲੋਂ ਸੌਂਪੇ ਗਏ ਮੰਗ ਪੱਤਰ ਵਿੱਚ ਕਿਹਾ ਗਿਆ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਿੱਖ ਗੁਰਦੁਆਰਾ ਐਕਟ 1925 ਅਤੇ ਸ਼੍ਰੋਮਣੀ ਕਮੇਟੀ ਦੇ ਪ੍ਰਬੰਧਾਂ ਵਿੱਚ ਕੀਤੀ ਗਈ ਦਖ਼ਲਅੰਦਾਜ਼ੀ ਗੈਰ-ਸੰਵਿਧਾਨਕ ਹੈ, ਜਿਸ ਨੂੰ ਮਨਜ਼ੂਰੀ ਨਾ ਦਿੱਤੀ ਜਾਵੇ।

ਰਾਜਪਾਲ ਨਾਲ ਮੁਲਾਕਾਤ ਮਗਰੋਂ ਮੀਡੀਆ ਨਾਲ ਗੱਲ ਕਰਦਿਆਂ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਆਪਣੇ ਅਧਿਕਾਰ ਖੇਤਰ ਤੋਂ ਬਾਹਰ ਜਾ ਕੇ ਸਿੱਖ ਮਾਮਲਿਆਂ ਨੂੰ ਉਲਝਾ ਰਹੇ ਹਨ। ਸਰਕਾਰ ਵੱਲੋਂ ਵਿਧਾਨ ਸਭਾ ਅੰਦਰ ਗੁਰਬਾਣੀ ਪ੍ਰਸਾਰਣ ਨੂੰ ਮੁੱਦਾ ਬਣਾ ਕੇ ਸਿੱਖ ਗੁਰਦੁਆਰਾ ਐਕਟ 1925 ਵਿੱਚ ਦਖ਼ਲਅੰਦਾਜ਼ੀ ਕੀਤੀ ਗਈ ਹੈ। ਇਹ ਕਦਮ ਸਿੱਧੇ ਤੌਰ ‘ਤੇ ਸੰਵਿਧਾਨ ਦੀ ਉਲੰਘਣਾ ਹੈ ਕਿਉਂਕਿ ਸਿੱਖ ਗੁਰਦੁਆਰਾ ਐਕਟ ਵਿੱਚ ਕੋਈ ਵੀ ਸੋਧ ਸ਼੍ਰੋਮਣੀ ਕਮੇਟੀ ਦੀਆਂ ਸਿਫਾਰਸ਼ਾਂ ਨਾਲ ਕੇਂਦਰ ਸਰਕਾਰ ਵੱਲੋਂ ਹੀ ਕੀਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਸ਼੍ਰੋਮਣੀ ਕਮੇਟੀ ਦੇ ਪ੍ਰਬੰਧਾਂ ਵਿੱਚ ਦਖ਼ਲ ਦੇਣ ਦਾ ਕੋਈ ਹੱਕ ਨਹੀਂ ਹੈ।

ਐਡਵੋਕੇਟ ਧਾਮੀ ਦੇ ਆਖਿਆ ਕਿ ਗੁਰਬਾਣੀ ਪ੍ਰਸਾਰਣ ਦਾ ਮਾਮਲਾ ਤਾਂ ਨਿਰੋਲ ਪ੍ਰਬੰਧਕੀ ਹੈ, ਜਿਸ ਨੂੰ ਆਮ ਆਦਮੀ ਪਾਰਟੀ ਆਪਣੇ ਸਿਆਸੀ ਹਿੱਤਾਂ ਲਈ ਵਰਤ ਰਹੀ ਹੈ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਦੀ ਸਰਕਾਰ ਦਾ ਮੰਤਵ ਸ਼੍ਰੋਮਣੀ ਕਮੇਟੀ ਨੂੰ ਕਮਜ਼ੋਰ ਕਰਨਾ ਹੈ ਪਰ ਸਿੱਖ ਕੌਮ ਅਜਿਹਾ ਨਹੀਂ ਹੋਣ ਦੇਵੇਗੀ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਗਵਰਨਰ ਪੰਜਾਬ ਨੂੰ ਪੰਜਾਬ ਸਰਕਾਰ ਦੀ ਗੈਰ ਸੰਵਿਧਾਨਕ ਹਰਕਤ ਬਾਰੇ ਵਿਸਥਾਰ ਵਿੱਚ ਦੱਸਿਆ ਗਿਆ ਹੈ ਅਤੇ ਉਨ੍ਹਾਂ ਨੇ ਵਿਸ਼ਵਾਸ਼ ਦੁਆਇਆ ਹੈ ਕਿ ਉਹ ਸੰਵਿਧਾਨ ਅਨੁਸਾਰ ਇਸ ਬਿੱਲ ਦੀ ਘੋਖ ਕਰਨਗੇ ਅਤੇ ਅਨਿਆਂ ਨਹੀਂ ਹੋਣ ਦੇਣਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

*ਭਾਜਪਾ ਤੋਂ ਸਾਵਧਾਨ ਰਹੋ, ਜੇ ਭਾਜਪਾ ਸੱਤਾ ਵਿੱਚ ਆਈ ਤਾਂ ਉਹ ਤਿੰਨ ਕਾਲੇ ਖੇਤੀ...

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ

*ਚੰਡੀਗੜ੍ਹ, 12 ਮਈ, 2026:ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ ਉਦਯੋਗ ਭਵਨ,...

PSEB ਨੇ ਐਲਾਨਿਆ 12ਵੀਂ ਦਾ Result, ਟੌਪ-3 ‘ਚ ਕੁੜੀਆਂ, ਮਾਨਸਾ ਦੀ ਸੁਪਨੀਤ ਕੌਰ ਪਹਿਲੇ ਨੰਬਰ ‘ਤੇ

ਪੰਜਾਬ ਸਕੂਲ ਸਿੱਖਿਆ ਬੋਰਡ (PSEB) ਵੱਲੋਂ 12ਵੀਂ ਜਮਾਤ ਦੇ ਨਤੀਜੇ ਐਲਾਨ ਦਿੱਤੇ ਗਏ ਹਨ।...

ਭਾਜਪਾ ਦੇ ਸੀਨੀਅਰ ਆਗੂ ਅਨਿਲ ਕੁਮਾਰ ਸੇਠੀ ਆਮ ਆਦਮੀ ਪਾਰਟੀ ਵਿੱਚ ਸ਼ਾਮਲ

*ਚੰਡੀਗੜ੍ਹ, 12 ਮਈ 2026*ਆਮ ਆਦਮੀ ਪਾਰਟੀ (ਆਪ) ਦੀਆਂ ਲੋਕ-ਪੱਖੀ ਨੀਤੀਆਂ ਅਤੇ ਪ੍ਰਸ਼ਾਸਨ ਤੋਂ ਪ੍ਰਭਾਵਿਤ...

ਅਪਰਾਧ ਸੁਲਝਾਉਣ ਤੋਂ ਲੈ ਕੇ ਅਪਰਾਧੀਆਂ ‘ਤੇ ਨਜ਼ਰ ਰੱਖਣ ਤੱਕ — ਪੰਜਾਬ ਪੁਲਿਸ ਲਈ ਆਧੁਨਿਕ ਹਥਿਆਰ ਬਣਿਆ ‘ਇੰਟੀਗ੍ਰੇਟਿਡ ਕਮਾਂਡ ਐਂਡ ਕੰਟਰੋਲ ਸੈਂਟਰ’ (ICCC)

ਮੋਹਾਲੀ, 12 ਮਈ 2026:ਪੰਜਾਬ ਪੁਲਿਸ ਵੱਲੋਂ ਸ਼ੁਰੂ ਕੀਤਾ ਗਿਆ ਅਤਿ-ਆਧੁਨਿਕ ਇੰਟੀਗ੍ਰੇਟਿਡ ਕਮਾਂਡ ਐਂਡ ਕੰਟਰੋਲ...

ਪੰਜਾਬੀ ਆਪਣੀ ਮਾਂ ਬੋਲੀ ‘ਤੇ ਕਿਸੇ ਵੀ ਹਮਲੇ ਨੂੰ ਕਦੇ ਬਰਦਾਸ਼ਤ ਨਹੀਂ ਕਰਨਗੇ: ਬਲਤੇਜ ਪੰਨੂ

*ਚੰਡੀਗੜ੍ਹ, 12 ਮਈ 2026*:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸਟੇਟ ਮੀਡੀਆ ਇੰਚਾਰਜ ਬਲਤੇਜ ਪੰਨੂ...

ਪੰਜਾਬੀ ਨਾ ਲਿਖਣ ‘ਤੇ ਪੰਜਾਬ ਯੂਨੀਵਰਸਿਟੀ ‘ਚ ਨਵਾਂ ਵਿਵਾਦ, ਯੂਨੀਵਰਸਿਟੀ ਕੈਂਪਸ ‘ਚ ਨੇਮ ਪਲੇਟਾਂ ‘ਤੇ ਮਲੀ ਕਾਲਖ!

ਚੰਡੀਗੜ੍ਹ ਦੀ ਪੰਜਾਬ ਯੂਨੀਵਰਸਿਟੀ ਵਿੱਚ ਪੰਜਾਬੀ ਭਾਸ਼ਾ ਨੂੰ ਲੈ ਕੇ ਨਵਾਂ ਵਿਵਾਦ ਹੋ ਗਿਆ...

UP ‘ਚ ਪੁਲਿਸ ਵੱਲੋਂ ਰਿਟਾਇਰਡ ਫੌਜੀ ਦਾ ਐਨਕਾਊਂਟਰ, 26 ਘੰਟਿਆਂ ‘ਚ ਕੀਤੇ ਸਨ 3 ਕਤਲ

ਯੂਪੀ ਵਿੱਚ ਚੱਲਦੀ ਰੇਲਗੱਡੀ ਅਤੇ ਇੱਕ ਹਸਪਤਾਲ ਵਿੱਚ ਤਿੰਨ ਕਤਲ ਕਰਨ ਵਾਲਾ ਇੱਕ ਸਾਈਕੋ...