November 19, 2026, 10:28 am
----------- Advertisement -----------
HomeNewsBreaking Newsਸ਼ਹੀਦੀ ਦਿਹਾੜਿਆਂ ਦੌਰਾਨ ਮਾਤਮੀ ਬਿਗਲ ਦੇ ਫੈਸਲੇ ’ਤੇ ਸ਼੍ਰੋਮਣੀ ਕਮੇਟੀ ਨੇ ਕੀਤਾ...

ਸ਼ਹੀਦੀ ਦਿਹਾੜਿਆਂ ਦੌਰਾਨ ਮਾਤਮੀ ਬਿਗਲ ਦੇ ਫੈਸਲੇ ’ਤੇ ਸ਼੍ਰੋਮਣੀ ਕਮੇਟੀ ਨੇ ਕੀਤਾ ਇਤਰਾਜ਼

Published on

----------- Advertisement -----------
  • ਸਾਹਿਬਜ਼ਾਦਿਆਂ ਦੀ ਸ਼ਹਾਦਤ ਮਾਤਮ ਜਾਂ ਸੋਗ ਦਾ ਨਹੀਂ ਸਗੋਂ ਚੜ੍ਹਦੀ ਕਲਾ ਦਾ ਪ੍ਰਤੀਕ – SGPC ਪ੍ਰਧਾਨ ਹਰਜਿੰਦਰ ਸਿੰਘ ਧਾਮੀ

ਦਾ ਐਡੀਟਰ ਨਿਊਜ਼, ਅੰਮ੍ਰਿਤਸਰ —— ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਦਸਵੇਂ ਪਾਤਸ਼ਾਹ ਜੀ ਦੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਦੌਰਾਨ 27 ਦਸੰਬਰ ਨੂੰ ‘ਮਾਤਮੀ ਬਿਗਲ’ ਵਜਾਉਣ ਦੇ ਕੀਤੇ ਫੈਸਲੇ ਨੂੰ ਗੁਰਮਤਿ ਮਰਯਾਦਾ ਦੇ ਵਿਰੁੱਧ ਕਰਾਰ ਦਿੱਤਾ ਹੈ।

ਐਡਵੋਕੇਟ ਧਾਮੀ ਨੇ ਕਿਹਾ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ ਜੀ ਅਤੇ ਬਾਬਾ ਫ਼ਤਹਿ ਸਿੰਘ ਜੀ ਦੀ ਸ਼ਹਾਦਤ ਮਾਤਮ ਜਾਂ ਸੋਗ ਦਾ ਨਹੀਂ, ਸਗੋਂ ਚੜ੍ਹਦੀ ਕਲਾ ਦਾ ਪ੍ਰਤੀਕ ਹੈ। ਸਾਹਿਬਜ਼ਾਦਿਆਂ ਨੇ ਹੱਕ, ਸੱਚ ਅਤੇ ਧਰਮ ਦੀ ਖ਼ਾਤਰ ਆਪਣੇ ਆਪ ਨੂੰ ਕੁਰਬਾਨ ਕਰਨ ਦਾ ਫੈਸਲਾ ਲੈ ਕੇ ਦੁਨੀਆਂ ਦੇ ਧਾਰਮਿਕ ਇਤਿਹਾਸ ਅੰਦਰ ਲਾਸਾਨੀ ਅਤੇ ਵਿਲੱਖਣ ਪੈੜ ਪਾਈ। ਸਾਹਿਬਜ਼ਾਦਿਆਂ ਦੀ ਉਮਰ ਭਾਵੇਂ ਛੋਟੀ ਸੀ, ਪਰ ਉਨ੍ਹਾਂ ਦੀ ਸਿੱਖੀ ਪ੍ਰਤੀ ਦ੍ਰਿੜ੍ਹਤਾ ਪ੍ਰੋੜ੍ਹ ਉਮਰ ਤੋਂ ਘੱਟ ਨਹੀਂ ਸੀ।

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਸਿੱਖ ਇਤਿਹਾਸ ਅਤੇ ਸਿੱਖ ਸਿਧਾਂਤ ਇਸ ਗੱਲ ਦੇ ਗਵਾਹ ਹਨ ਕਿ ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਅਤੇ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀਆਂ ਪੈੜਾਂ ’ਤੇ ਚੱਲਦਿਆਂ ਸਾਹਿਬਜ਼ਾਦਿਆਂ ਨੇ ਸ਼ਹਾਦਤਾਂ ਦਿੱਤੀਆਂ ਸਨ। ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਵੀ ਵੱਡੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਮੌਕੇ ਖ਼ੁਦ ਜੈਕਾਰੇ ਗਜਾ ਕੇ ਕੌਮ ਨੂੰ ਚੜ੍ਹਦੀ ਕਲਾ ਦਾ ਸੁਨੇਹਾ ਦਿੱਤਾ। ਉਨ੍ਹਾਂ ਕਿਹਾ ਕਿ ਸਾਹਿਬਜ਼ਾਦਿਆਂ ਨੇ ਲਾਲਚ ਅਤੇ ਡਰਾਵੇ ਦੀ ਪ੍ਰਵਾਹ ਨਾ ਕਰਦਿਆਂ ਮੁਗਲ ਹਾਕਮ ਨੂੰ ਵੱਡੀ ਚੁਣੌਤੀ ਦਿੱਤੀ। ਐਡਵੋਕੇਟ ਧਾਮੀ ਨੇ ਕਿਹਾ ਕਿ ਸਿੱਖ ਇਤਿਹਾਸ ਦੇ ਸ਼ਹੀਦ ਕੌਮ ਲਈ ਪ੍ਰੇਰਣਾ ਸਰੋਤ ਹਨ, ਜਿਨ੍ਹਾਂ ਨੂੰ ਕੌਮ ਰੋਜ਼ਾਨਾ ਅਰਦਾਸ ਵਿਚ ਯਾਦ ਕਰਕੇ ਸ਼ਕਤੀ ਅਤੇ ਅਗਵਾਈ ਪ੍ਰਾਪਤ ਕਰਦੀ ਹੈ।

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਸ਼ਹਾਦਤਾਂ ਨੂੰ ਮਾਤਮ ਅਤੇ ਸੋਗ ਦੀ ਘਟਨਾ ਵਜੋਂ ਉਭਾਰਨਾ ਸਿੱਖ ਇਤਿਹਾਸ ਅਤੇ ਗੁਰਮਤਿ ਪ੍ਰੰਪਰਾ ਦੇ ਬਿਲਕੁਲ ਅਨੁਕੂਲ ਨਹੀਂ ਹੈ। ਉਨ੍ਹਾਂ ਮੁੱਖ ਮੰਤਰੀ ਨੂੰ ਅਪੀਲ ਕੀਤੀ ਕਿ ਉਹ ਸਿੱਖ ਇਤਿਹਾਸ ਦੀ ਰੌਸ਼ਨੀ ਵਿਚ ਹੀ ਸਾਹਿਬਜ਼ਾਦਿਆਂ ਨੂੰ ਸ਼ਰਧਾ ਤੇ ਸਤਿਕਾਰ ਭੇਟ ਕਰਨ, ਨਾ ਕਿ ਗੁਰਮਤਿ ਦੀ ਭਾਵਨਾ ਵਿਰੁੱਧ ਕੋਈ ਨਵੀਂ ਪਿਰਤ ਸ਼ੁਰੂ ਕਰਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਜਿੰਨਾ ਚਿਰ ਪੰਜਾਬ ਵਿਚ ‘ਆਪ’ ਦੀ ਸਰਕਾਰ ਰਹੇਗੀ, ਭਲਾਈ ਸਕੀਮਾਂ ਜਾਰੀ ਰਹਿਣਗੀਆਂ – ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਦੁਹਰਾਇਆ ਕਿ ਜਿੰਨਾ ਚਿਰ ਪੰਜਾਬ ਵਿਚ...

Spicejet ਦੀਆਂ ਉਡਾਣਾਂ ਪ੍ਰਭਾਵਿਤ, ਮੁੰਬਈ ਹਵਾਈ ਅੱਡੇ ’ਤੇ ਕਈ-ਕਈ ਘੰਟਿਆਂ ਤੋਂ ਸੈਂਕੜੇ ਯਾਤਰੀ ਫਸੇ, ਮਚੀ ਹਾਹਾਕਾਰ

ਸੋਮਵਾਰ ਅਤੇ ਮੰਗਲਵਾਰ ਨੂੰ ਮੁੰਬਈ ਹਵਾਈ ਅੱਡੇ 'ਤੇ ਸਪਾਈਸਜੈੱਟ (Spicejet Flights) ਦੇ ਸੈਂਕੜੇ ਯਾਤਰੀਆਂ ਨੂੰ...

 ਪੰਜਾਬ ਸਰਕਾਰ ਸਾਲ 2016 ਤੋਂ ਡੀਏ ਦਾ ਬਕਾਇਆ ਜਾਰੀ ਕਰਨ ‘ਤੇ ਕਰ ਰਹੀ ਵਿਚਾਰ

ਪੰਜਾਬ ਸਰਕਾਰ ਨੇ ਅੱਜ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੂੰ ਜਾਣੂ ਕਰਾਇਆ ਕਿ ਉਹ...

ਫਿਰ ਸਜੇਗੀ ਟੋਪੀ ਤੇ ਡੋਰੀ ਦੀ ਸ਼ਾਨ: ਫ਼ੌਜ ਨੇ ਪਲਟਿਆ ਤਿੰਨ ਸਾਲ ਪੁਰਾਣਾ ਫ਼ਰਮਾਨ, ਜਰਨੈਲਾਂ ਨੂੰ ਮੁੜ ਮਿਲੇ ‘ਰੈਜੀਮੈਂਟਲ ਰੰਗ’

ਭਾਰਤੀ ਫ਼ੌਜ ਨੇ ਆਪਣੇ ਸੀਨੀਅਰ ਅਧਿਕਾਰੀਆਂ ਨੂੰ ਇਕੋ ਜਿਹੀ ਸਾਂਝੀ ਵਰਦੀ ਪਹਿਨਣ ਅਤੇ ਰੈਜੀਮੈਂਟਲ...

ਰੂਸ ‘ਚ ਵੱਡਾ ਹਵਾਈ ਹਾਦਸਾ, ਹਵਾ ‘ਚ ਅੱਗ ਲੱਗਣ ਕਾਰਨ ਕ੍ਰੈਸ਼ ਹੋਇਆ ਜਹਾਜ਼, ਜਿਊਂਦਾ ਸੜੇ 19 ਲੋਕ

ਰੂਸ ਦੇ ਰੱਖਿਆ ਮੰਤਰਾਲੇ ਨੇ ਮੰਗਲਵਾਰ ਨੂੰ ਕਿਹਾ ਕਿ ਦੱਖਣ-ਪੱਛਮੀ ਸਾਇਬੇਰੀਆ ਦੇ ਕੇਮੇਰੋਵੋ ਖੇਤਰ...

ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰ ਹੰਗਾਮਾ, ਸ਼ਰਧਾਲੂਆਂ ਨੂੰ ਤੰਗ ਕਰਨ ਵਾਲਿਆਂ ਦੀ ਨਿਹੰਗਾਂ ਵੱਲੋਂ ਕੁੱਟਮਾਰ

ਸ੍ਰੀ ਹਰਿਮੰਦਰ ਸਾਹਿਬ ਦੇ ਆਲੇ-ਦੁਆਲੇ ਸ਼ਰਧਾਲੂਆਂ ਨੂੰ ਜ਼ਬਰਦਸਤੀ ਕਮਰੇ ਦਿਵਾਉਣ ਲਈ ਆਵਾਜ਼ਾਂ ਲਗਾਉਣ ਵਾਲਿਆਂ...

ਲੁਧਿਆਣਾ: 10 ਮਿੰਟਾਂ ‘ਚ ਠੱਗ ਬਾਬੇ ਨੇ ਲੁੱਟੀ ਗਹਿਣਿਆਂ ਦੀ ਦੁਕਾਨ, ਅਸ਼ੀਰਵਾਦ ਦਾ ਨਾਟਕ ਕਰ ਮੌਕੇ ਤੋਂ ਫਰਾਰ, CCTV ਖੰਗਾਲ ਰਹੀ ਪੁਲਿਸ

ਲੁਧਿਆਣਾ ਵਿੱਚ ਇੱਕ ਠੱਗੀ ਬਾਬੇ ਨੇ ਇੱਕ ਗਹਿਣਿਆਂ ਦੀ ਦੁਕਾਨ ਦੇ ਮਾਲਕ ਨੂੰ ਸਿਰਫ਼...

ਸੋਨੀਆ ਗਾਂਧੀ ਦੇ ਬੁਕ ਰਿਲੀਜ਼ ਸਮਾਰੋਹ ‘ਚ ਜਾਣ ਨੂੰ ਲੈ ਕੇ ਕੈਪਟਨ ਅਮਰਿੰਦਰ ਦਾ ਬਿਆਨ ਆਇਆ ਸਾਹਮਣੇ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਭਾਜਪਾ ਆਗੂ ਕੈਪਟਨ ਅਮਰਿੰਦਰ ਸਿੰਘ ਨੇ ਦਿੱਲੀ ਵਿੱਚ...

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਲਈ ਖੁਰਾਲਗੜ੍ਹ ਵਿਖੇ 4 ਤੋਂ 6 ਦਸੰਬਰ ਤੱਕ ਹੋਣਗੇ ਵਿਸ਼ਾਲ ਸਮਾਗਮ

*ਚੰਡੀਗੜ੍ਹ, 17 ਨਵੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਉਨ੍ਹਾਂ ਦੀ...