July 26, 2026, 10:39 am
----------- Advertisement -----------
HomeNewsBreaking Newsਅਕਾਲੀ ਦਲ ਦੇ ਚੋਣ ਨਿਸ਼ਾਨ ਦੀ ਗੁਰੂ ਨਾਨਕ ਦੇਵ ਜੀ ਦੀ ਤੱਕੜੀ...

ਅਕਾਲੀ ਦਲ ਦੇ ਚੋਣ ਨਿਸ਼ਾਨ ਦੀ ਗੁਰੂ ਨਾਨਕ ਦੇਵ ਜੀ ਦੀ ਤੱਕੜੀ ਨਾਲ ਤੁਲਨਾ ਕਰਨ ਵਾਲੀ ਹਰਸਿਮਰਤ ਬਾਦਲ ਬਾਰੇ ਸ਼੍ਰੋਮਣੀ ਕਮੇਟੀ ਪ੍ਰਧਾਨ ਚੁੱਪ ਕਿਉਂ: ਮੁੱਖ ਮੰਤਰੀ

Published on

----------- Advertisement -----------

ਚੰਡੀਗੜ੍ਹ, 18 ਜਨਵਰੀ (ਬਲਜੀਤ ਮਰਵਾਹਾ) – ਅਕਾਲੀ ਦਲ ਦੇ ਚੋਣ ਨਿਸ਼ਾਨ ਦੀ ਤੁਲਨਾ ਪਹਿਲੇ ਸਿੱਖ ਗੁਰੂ ਸਾਹਿਬ ਗੁਰੂ ਨਾਨਕ ਦੇਵ ਜੀ ਨਾਲ ਕਰਨ ਬਾਰੇ ਹਰਸਿਮਰਤ ਕੌਰ ਬਾਦਲ ਦੇ ਬਿਆਨ ਉਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵੱਲੋਂ ਧਾਰੀ ਚੁੱਪ ਉਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਵਾਲ ਚੁੱਕਿਆ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਕਿੰਨੀ ਅਚੰਭੇ ਵਾਲੀ ਗੱਲ ਹੈ ਕਿ ਹਰਸਿਮਰਤ ਬਾਦਲ ਦੇ ਅਜਿਹੇ ਗੈਰ-ਜ਼ਿੰਮੇਵਾਰਾਨਾ ਤੇ ਨਿਰਾਧਾਰ ਬਿਆਨਾਂ ਰਾਹੀਂ ਹਰੇਕ ਸਿੱਖ ਦੇ ਹਿਰਦੇ ਨੂੰ ਠੇਸ ਪੁੱਜੀ ਹੈ ਪਰ ਸ਼੍ਰੋਮਣੀ ਕਮੇਟੀ ਇਸ ਮਸਲੇ ਉਤੇ ਚੁੱਪ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਸਾਫ਼ ਦਿਸਦਾ ਹੈ ਕਿ ਧਾਮੀ ਅਕਾਲੀ ਦਲ ਖ਼ਾਸ ਤੌਰ ਉਤੇ ਬਾਦਲ ਪਰਿਵਾਰ ਦੇ ਇਕ ਵਫ਼ਾਦਾਰ ਵਲੰਟੀਅਰ ਤੋਂ ਵੱਧ ਕੁੱਝ ਨਹੀਂ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਮੰਦਭਾਗੀਂ ਗੱਲ ਹੈ ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਆਪਣੇ ਆਕਾਵਾਂ ਦੀਆਂ ਸਾਰੀਆਂ ਗਲਤੀਆਂ ਵੱਲੋਂ ਅੱਖਾਂ ਮੀਟ ਲਈਆਂ ਹਨ, ਜਿਸ ਕਾਰਨ ਸਮੁੱਚੇ ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਠੇਸ ਵੱਜ ਰਹੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਹਰਸਿਮਰਤ ਬਾਦਲ ਦਾ ਇਹ ਬਿਆਨ ਮਾਘੀ ਮੌਕੇ ਆਇਆ ਪਰ ਇਸ ਸਮੁੱਚੇ ਮਸਲੇ ਉਤੇ ਧਾਮੀ ਦੀ ਗੁੱਝੀ ਚੁੱਪ ਨਾਲ ਇਹ ਗੱਲ ਪੁਖ਼ਤਾ ਹੋਈ ਹੈ ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਬਾਦਲਾਂ ਦੇ ਹੱਥਾਂ ਦੀ ਕਠਪੁਤਲੀ ਤੋਂ ਵੱਧ ਕੁੱਝ ਨਹੀਂ ਹਨ। ਉਨ੍ਹਾਂ ਕਿਹਾ ਕਿ ਇੰਨੀ ਕਿੰਨੀ ਮਾੜੀ ਗੱਲ ਹੈ ਕਿ ਬਾਦਲ ਪਰਿਵਾਰ ਦੀਆਂ ਕਾਰਵਾਈਆਂ ਪੂਰੀ ਤਰ੍ਹਾਂ ਸਿੱਖੀ ਰਹਿਤ ਮਰਿਆਦਾ ਦੇ ਉਲਟ ਹੋਣ ਦੇ ਬਾਵਜੂਦ ਸ਼੍ਰੋਮਣੀ ਕਮੇਟੀ ਪ੍ਰਧਾਨ ਨੂੰ ਇਨ੍ਹਾਂ ਵਿੱਚ ਕੁੱਝ ਵੀ ਗ਼ਲਤ ਨਜ਼ਰ ਨਹੀਂ ਆਉਂਦਾ। ਭਗਵੰਤ ਸਿੰਘ ਮਾਨ ਨੇ ਸ਼੍ਰੋਮਣੀ ਕਮੇਟੀ ਪ੍ਰਧਾਨ ਨੂੰ ਚੇਤਾਵਨੀ ਦਿੱਤੀ ਕਿ ਸਿੱਖ ਸੰਗਤ ਉਨ੍ਹਾਂ ਨੂੰ ਆਪਣੇ ਆਕਾਵਾਂ ਨੂੰ ਖ਼ੁਸ਼ ਕਰਨ ਦੀ ਨੀਤੀ ਲਈ ਮੁਆਫ਼ ਨਹੀਂ ਕਰੇਗੀ ਅਤੇ ਢੁਕਵਾਂ ਸਬਕ ਸਿਖਾਏਗੀ।

ਮੁੱਖ ਮੰਤਰੀ ਨੇ ਧਾਮੀ ਨੂੰ ਚੁਣੌਤੀ ਦਿੱਤੀ ਕਿ ਉਹ ਮੀਡੀਆ ਸਾਹਮਣੇ ਆਉਣ ਅਤੇ ਆਪਣੇ ਆਕਾਵਾਂ ਤੇ ਅਕਾਲੀ ਦਲ ਦਾ ਇਨ੍ਹਾਂ ਘਟੀਆ ਹਰਕਤਾਂ ਲਈ ਬਚਾਅ ਕਰਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਪਿਛਲੇ ਸਮੇਂ ਵਿੱਚ ਮੁੱਖ ਮੰਤਰੀ ਉਤੇ ਸਿੱਖਾਂ ਦੇ ਧਾਰਮਿਕ ਮਸਲਿਆਂ ਵਿੱਚ ਦਖ਼ਲਅੰਦਾਜ਼ੀ ਦਾ ਦੋਸ਼ ਲਾਉਂਦੀ ਰਹੀ ਹੈ ਪਰ ਲੋਕ ਚੰਗੀ ਤਰ੍ਹਾਂ ਜਾਣਦੇ ਹਨ ਕਿ ਸ਼ੋਮਣੀ ਕਮੇਟੀ ਅਤੇ ਇਸ ਦੇ ਪ੍ਰਧਾਨ ਅਕਾਲੀ ਦਲ ਵਿੱਚ ਹਾਵੀ ਇਸ ਪਰਿਵਾਰ ਦੇ ਹੱਥ-ਠੋਕੇ ਵਜੋਂ ਕੰਮ ਕਰ ਰਹੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕਰਮਚਾਰੀਆਂ ਦੀ ਹੜਤਾਲ ‘ਤੇ PSPCL ਸਖ਼ਤ, ਲਿਆ ਇਹ ਵੱਡਾ ਫੈਸਲਾ

ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (PSPCL) ਦੇ ਕਰਮਚਾਰੀ 21 ਜੁਲਾਈ ਤੋਂ ਸਮੂਹਿਕ ਛੁੱਟੀ ਲੈ...

Delhi Police ਦੀ ਕਾਕਰੋਚ ਜਨਤਾ ਪਾਰਟੀ ਦੇ ਵਿਰੋਧ ਪ੍ਰਦਰਸ਼ਨ ਦੌਰਾਨ ਵੱਡੀ ਕਾਰਵਾਈ

ਦਿੱਲੀ ਦੇ ਜੰਤਰ-ਮੰਤਰ ਵਿਖੇ ਚੱਲ ਰਹੇ ਵਿਦਿਆਰਥੀ ਵਿਰੋਧ ਪ੍ਰਦਰਸ਼ਨ ਸੰਬੰਧੀ ਦਿੱਲੀ ਪੁਲਿਸ ਨੇ ਇੱਕ...

ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੇ ਦਿੱਤਾ ਅਸਤੀਫ਼ਾ

ਜੰਤਰ ਮੰਤਰ ਵਿਖੇ ਚੱਲ ਰਹੇ ਵਿਰੋਧ ਪ੍ਰਦਰਸ਼ਨ ਦੌਰਾਨ ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੇ...

PM ਮੋਦੀ ਦਾ ਨਵਾਂ World Record, ਇੰਸਟਾਗ੍ਰਾਮ ਰੀਲ ਨੂੰ 24 ਘੰਟਿਆਂ ‘ਚ ਮਿਲੇ 300 ਮਿਲੀਅਨ ਤੋਂ ਵੱਧ ਵਿਊਜ਼

CJP ਪ੍ਰਦਰਸ਼ਨਕਾਰੀਆਂ ਤੇ ਸਰਕਾਰ ਵਿਚਾਲੇ ਅੱਜ (ਸ਼ਨੀਵਾਰ) ਨੂੰ ਸਿੱਖਿਆ ਮੰਤਰੀ ਦੇ ਅਸਤੀਫੇ ਦੀ ਮੰਗ...

ਪੰਜਾਬ ‘ਚ ਐਕਟਿਵ ਹੋਇਆ ਮਾਨਸੂਨ, 30 ਜੁਲਾਈ ਤੱਕ ਪਏਗਾ ਮੀਂਹ!

ਮਾਨਸੂਨ ਇੱਕ ਵਾਰ ਫਿਰ ਪੰਜਾਬ ਵਿੱਚ ਸਰਗਰਮ ਹੋ ਗਿਆ ਹੈ। ਸੂਬੇ ਦੇ ਕਈ ਹਿੱਸਿਆਂ...

ਹੜ੍ਹ ਦਾ ਕਹਿਰ : 2 ਦਿਨਾਂ ‘ਚ 30 ਲੋਕਾਂ ਦੀ ਮੌਤ, ਅਹਿਮਦਾਬਾਦ ‘ਚ 20 ਸਾਲਾਂ ‘ਚ ਪਹਿਲੀ ਵਾਰ ਰਿਕਾਰਡ ਤੋੜ ਬਾਰਿਸ਼

ਗੁਜਰਾਤ ਵਿੱਚ ਭਾਰੀ ਮੀਂਹ ਅਤੇ ਹੜ੍ਹਾਂ ਨੇ ਤਬਾਹੀ ਮਚਾਈ ਹੋਈ ਹੈ, ਜਿਸ ਨਾਲ ਆਮ...

ਫਰੀਦਕੋਟ ਨਕਲ ਕਾਂਡ: 21 ਵਿਦਿਆਰਥੀ ਜੇਲ੍ਹ ਭੇਜੇ

ਫਰੀਦਕੋਟ ਨਕਲ ਕਾਂਡ ਵਿੱਚ ਗ੍ਰਿਫ਼ਤਾਰ ਕੀਤੇ 21 ਪ੍ਰੀਖਿਆਰਥੀਆਂ ਨੂੰ ਅੱਜ ਇੱਥੇ ਇਲਾਕਾ ਮੈਜਿਸਟਰੇਟ ਦਿਲਜੀਤ...

ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਦਿੱਤਾ ਅਸਤੀਫ਼ਾ, ਰਾਸ਼ਟਰਪਤੀ ਨੇ ਤੁਰੰਤ ਪ੍ਰਭਾਵ ਨਾਲ ਕੀਤਾ ਸਵੀਕਾਰ

ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਰਾਸ਼ਟਰਪਤੀ...

ਭਗਵੰਤ ਮਾਨ ਸਰਕਾਰ ਇਲਾਜ ਦੇ ਖ਼ਰਚ ਦਾ ਬੋਝ ਪਾਏ ਬਿਨਾਂ ਗੁਣਵੱਤਾਪੂਰਨ ਕੈਂਸਰ ਇਲਾਜ ਯਕੀਨੀ ਬਣਾ ਰਹੀ ਹੈ : ਡਾ. ਬਲਬੀਰ ਸਿੰਘ

ਚੰਡੀਗੜ੍ਹ, 24 ਜੁਲਾਈ 2026:ਪੰਜਾਬ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 8,069 ਕੈਂਸਰ ਮਰੀਜ਼ਾਂ...