ਅੱਜ ਸ਼ੁੱਕਰਵਾਰ ਦਿਨ ਦਿਹਾੜੇ ਅੰਮ੍ਰਿਤਸਰ ‘ਚ ਸ਼ਿਵ ਸੈਨਾ ਆਗੂ ਸੁਧੀਰ ਸੂਰੀ ਦੀ ਪ੍ਰਦਰਸ਼ਨ ਅਤੇ ਧਰਨੇ ਦੌਰਾਨ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਇਸ ਦੇ ਨਾਲ ਹੀ ਪੁਲਿਸ ਨੇ ਗੋਲੀ ਚਲਾਉਣ ਵਾਲੇ ਨੌਜਵਾਨ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਸ਼ਿਵ ਸੈਨਾ ਆਗੂ ਸੁਧੀਰ ਸੂਰੀ ਦਾ ਪ੍ਰਦਰਸ਼ਨ ਦੌਰਾਨ ਗੋਲ਼ੀਆਂ ਮਾਰ ਕੇ ਕਤਲ ਕਰਨ ਦੇ ਮਾਮਲੇ ‘ਚ ਭਾਜਪਾ ਦੇ ਸੀਨੀਅਰ ਆਗੂ ਡਾ. ਰਾਜ ਕੁਮਾਰ ਵੇਰਕਾ ਨੇ ਪੰਜਾਬ ਸਰਕਾਰ ਦੀ ਨਿਖੇਧੀ ਕੀਤੀ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਪੂਰੀ ਤਰ੍ਹਾਂ ਗੈਂਗਸਟਰਵਾਦ ‘ਚ ਡੁੱਬਿਆ ਹੋਇਆ ਹੈ, ਪੰਜਾਬ ‘ਚ ਲਗਾਤਾਰ ਕਤਲ ਅਤੇ ਲੁੱਟ-ਖੋਹ ਦੀਆਂ ਵਾਰਦਾਤਾਂ ਹੋ ਰਹੀਆਂ ਹਨ। ਵੇਰਕਾ ਨੇ ਕਿਹਾ ਕਿ ਇਹ ਜੋ ਸੁਧੀਰ ਸੂਰੀ ਦਾ ਕਤਲ ਹੋਇਆ ਹੈ, ਇਸ ਤੋਂ ਇਹ ਪਤਾ ਲੱਗਦਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੰਜਾਬ ਦਾ ਫਿਕਰ ਨਹੀਂ ਕਿ ਪੰਜਾਬ ਅੱਗ ਦੀ ਲਪੇਟ ‘ਚ ਹੈ।
----------- Advertisement -----------
ਸ਼ਿਵ ਸੈਨਾ ਆਗੂ ਸੁਧੀਰ ਸੂਰੀ ਦੇ ਕਤਲ ਮਾਮਲੇ ‘ਚ ਭਾਜਪਾ ਆਗੂ ਡਾ. ਰਾਜ ਕੁਮਾਰ ਵੇਰਕਾ ਨੇ ਪੰਜਾਬ ਸਰਕਾਰ ਦੀ ਕੀਤੀ ਨਿਖੇਧੀ
Published on
----------- Advertisement -----------
----------- Advertisement -----------












