ਫਰੀਦਕੋਟ ਦੀ ਸਿਫਤ ਕੌਰ ਸਮਰਾ ਨੇ ਏਸ਼ਿਆਈ ਖੇਡਾਂ ਵਿੱਚ ਪੰਜਾਬ ਦਾ ਹੀ ਨਹੀਂ ਸਗੋਂ ਪੂਰੇ ਦੇਸ਼ ਦਾ ਨਾਂ ਰੌਸ਼ਨ ਕੀਤਾ ਹੈ। ਸਿਫਤ ਨੇ 50 ਮੀਟਰ ਰਾਈਫਲ ਥ੍ਰੀ ਪੁਜ਼ੀਸ਼ਨਾਂ ਵਿੱਚ ਵਿਅਕਤੀਗਤ ਵਰਗ ਵਿੱਚ ਨਵੇਂ ਵਿਸ਼ਵ ਰਿਕਾਰਡ ਦੇ ਨਾਲ ਸੋਨ ਅਤੇ ਟੀਮ ਵਰਗ ਵਿੱਚ ਚਾਂਦੀ ਦਾ ਤਗ਼ਮਾ ਜਿੱਤਿਆ। ਖੇਡ ਮੰਤਰੀ ਮੀਤ ਹੇਅਰ ਨੇ ਹੋਣਹਾਰ ਨਿਸ਼ਾਨੇਬਾਜ਼ ਨੂੰ ਵਧਾਈ ਦਿੱਤੀ ਹੈ

ਉਨ੍ਹਾਂ ਟਵੀਟ ਕੀਤਾ ਕਿ ” ਸਾਡੇ ਪੰਜਾਬ ਲਈ ਮਾਣ ਵਾਲੀ ਗੱਲ ਹੈ ਕਿ ਫਰੀਦਕੋਟ ਦੀ ਸਿਫ਼ਤ ਕੌਰ ਸਮਰਾ ਨੇ ਅੱਜ ਏਸ਼ੀਅਨ ਗੇਮਜ਼ ਵਿੱਚ ਭਾਰਤ ਲਈ ਇੱਕ ਸੋਨੇ ਅਤੇ ਇੱਕ ਚਾਂਦੀ ਦਾ ਤਮਗ਼ਾ ਜਿੱਤਿਆ। ਸਿਫ਼ਤ ਨੇ 50 ਮੀਟਰ ਰਾਈਫ਼ਲ ਥ੍ਰੀ ਪੁਜ਼ੀਸ਼ਨ ਵਿੱਚ ਵਿਅਕਤੀਗਤ ਵਰਗ ਵਿੱਚ ਨਵੇਂ ਵਿਸ਼ਵ ਰਿਕਾਰਡ ਨਾਲ ਸੋਨੇ ਅਤੇ ਟੀਮ ਵਰਗ ਵਿੱਚ ਚਾਂਦੀ ਦਾ ਤਮਗ਼ਾ ਜਿੱਤਿਆ। ਸਾਡੀ ਹੋਣਹਾਰ ਨਿਸ਼ਾਨੇਬਾਜ਼ ਨੂੰ ਬਹੁਤ-ਬਹੁਤ ਮੁਬਾਰਕਾਂ।”












