November 15, 2026, 5:36 am
----------- Advertisement -----------
HomeNewsBreaking Newsਸਿਪਾਹੀ ਖਾਤਰ 2 ਲੱਖ ਰੁਪਏ ਰਿਸ਼ਵਤ ਲੈਂਦਾ ਦੁਕਾਨਦਾਰ ਵਿਜੀਲੈਂਸ ਵੱਲੋਂ ਰੰਗੇ ਹੱਥੀਂ...

ਸਿਪਾਹੀ ਖਾਤਰ 2 ਲੱਖ ਰੁਪਏ ਰਿਸ਼ਵਤ ਲੈਂਦਾ ਦੁਕਾਨਦਾਰ ਵਿਜੀਲੈਂਸ ਵੱਲੋਂ ਰੰਗੇ ਹੱਥੀਂ ਕਾਬੂ

Published on

----------- Advertisement -----------
  • ਦੋਸ਼ੀ ਪੁਲਿਸ ਮੁਲਾਜ਼ਮ ਨੂੰ ਗ੍ਰਿਫ਼ਤਾਰ ਕਰਨ ਲਈ ਵਿਜੀਲੈਂਸ ਬਿਊਰੋ ਦੀਆਂ ਟੀਮਾਂ ਵੱਲੋਂ ਛਾਪੇਮਾਰੀ ਜਾਰੀ

ਚੰਡੀਗੜ੍ਹ, 1 ਜੂਨ 2023 – ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਗਾਂਧੀ ਚੌਕ, ਬਟਾਲਾ, ਜ਼ਿਲ੍ਹਾ ਗੁਰਦਾਸਪੁਰ ਵਿਖੇ ਜਿੰਮ ਸਪਲੀਮੈਂਟ ਦੀ ਦੁਕਾਨ ਚਲਾਉਣ ਵਾਲੇ ਅਮਨ ਨਾਮ ਦੇ ਇੱਕ ਪ੍ਰਾਈਵੇਟ ਵਿਅਕਤੀ ਨੂੰ ਪੁਲਿਸ ਸਿਪਾਹੀ ਖਾਤਰ 2 ਲੱਖ ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਕੇਸ ਵਿੱਚ ਮੁਲਜ਼ਮ ਸਿਪਾਹੀ ਦੀ ਪਛਾਣ ਮੋਹਿਤ ਬੇਦੀ ਵਜੋਂ ਹੋਈ ਹੈ, ਜੋ ਸਪੈਸ਼ਲ ਟਾਸਕ ਫੋਰਸ (ਐਸ.ਟੀ.ਐਫ.) ਬਟਾਲਾ ਦੀ ਟੀਮ ਵਿੱਚ ਤਾਇਨਾਤ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇੱਕ ਸ਼ਿਕਾਇਤਕਰਤਾ ਮਹਿਲਾ ਨੇ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਐਸ.ਟੀ.ਐਫ. ਬਟਾਲਾ ਦੀ ਪੁਲਿਸ ਟੀਮ ਨੇ ਸੋਮਵਾਰ ਨੂੰ ਉਕਤ ਜਿੰਮ ਵਿੱਚ ਛਾਪਾ ਮਾਰਿਆ ਅਤੇ ਉਸਦੇ ਪਤੀ ਨੂੰ ਜਿੰਮ ਵਿੱਚੋਂ ਗ੍ਰਿਫ਼ਤਾਰ ਕਰ ਲਿਆ। ਸ਼ਿਕਾਇਤਕਰਤਾ ਨੇ ਇਹ ਵੀ ਦੱਸਿਆ ਕਿ ਐਸ.ਟੀ.ਐਫ. ਦੀ ਟੀਮ ਨੇ ਉਨ੍ਹਾਂ ਦੇ ਘਰ ਦੀ ਵੀ ਬਾਰੀਕੀ ਨਾਲ ਤਲਾਸ਼ੀ ਲਈ ਪਰ ਕੋਈ ਵੀ ਨਸ਼ੀਲਾ ਪਦਾਰਥ ਬਰਾਮਦ ਨਹੀਂ ਹੋਇਆ।

ਮਹਿਲਾ ਨੇ ਦੋਸ਼ ਲਾਇਆ ਕਿ ਉਸਦੇ ਪਤੀ ਨੂੰ ਗ੍ਰਿਫ਼ਤਾਰ ਕਰਨ ਦੇ ਕਾਰਨ ਬਾਰੇ ਪੁੱਛੇ ਜਾਣ ‘ਤੇ, ਸਿਪਾਹੀ ਮੋਹਿਤ ਨੇ ਉਸਨੂੰ ਉਕਤ ਦੁਕਾਨਦਾਰ ਅਮਨ, ਜੋ ਕਿ ਉਸਦੇ ਪਤੀ ਦਾ ਦੋਸਤ ਵੀ ਹੈ, ਨੂੰ ਮਿਲਣ ਲਈ ਕਿਹਾ ਤਾਂ ਜੋ ਉਸਦੇ ਪਤੀ ਨੂੰ ਬਿਨਾਂ ਕਿਸੇ ਅਪਰਾਧਿਕ ਮੁਕੱਦਮਾ ਦਰਜ ਕੀਤਿਆਂ ਰਿਹਾਅ ਕਰਾਇਆ ਜਾ ਸਕੇ। ਸ਼ਿਕਾਇਤਕਰਤਾ ਨੇ ਅੱਗੇ ਦੱਸਿਆ ਕਿ ਉਕਤ ਦੁਕਾਨਦਾਰ ਅਮਨ ਨੇ ਉਸਨੂੰ 10 ਲੱਖ ਰੁਪਏ ਰਿਸ਼ਵਤ ਦਾ ਪ੍ਰਬੰਧ ਕਰਨ ਅਤੇ ਰਿਸ਼ਵਤ ਦੀ ਪਹਿਲੀ ਕਿਸ਼ਤ ਵਜੋਂ 2 ਲੱਖ ਰੁਪਏ ਪੁਲਿਸ ਮੁਲਾਜ਼ਮ ਮੋਹਿਤ ਨੂੰ ਦੇਣ ਲਈ ਕਿਹਾ।

ਬੁਲਾਰੇ ਨੇ ਦੱਸਿਆ ਕਿ ਮੁੱਢਲੀ ਜਾਂਚ ਉਪਰੰਤ ਵਿਜੀਲੈਂਸ ਬਿਊਰੋ ਨੇ ਜਾਲ ਵਿਛਾ ਕੇ ਦੋਸ਼ੀ ਦੁਕਾਨਦਾਰ ਅਮਨ ਨੂੰ ਦੋ ਸਰਕਾਰੀ ਅਧਿਕਾਰੀਆਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 2 ਲੱਖ ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਉਨ੍ਹਾਂ ਕਿਹਾ ਕਿ ਮੁਲਜ਼ਮ ਸਿਪਾਹੀ ਦੀ ਗ੍ਰਿਫ਼ਤਾਰੀ ਲਈ ਪੁਲੀਸ ਟੀਮਾਂ ਵੱਲੋਂ ਛਾਪੇਮਾਰੀ ਜਾਰੀ ਹੈ। ਇਸ ਸਬੰਧੀ ਵਿਜੀਲੈਂਸ ਬਿਊਰੋ ਦੇ ਥਾਣਾ ਅੰਮ੍ਰਿਤਸਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਦੇ ਨੌਜਵਾਨਾਂ ਲਈ 1 ਕਰੋੜ ਜਿੱਤਣ ਦਾ ਸੁਨਹਿਰੀ ਮੌਕਾ, CM ਮਾਨ ਨੇ ਲਾਂਚ ਕੀਤਾ ‘ਪੰਜਾਬ ਦਾ ਕਰੋੜਪਤੀ’ ਮੁਕਾਬਲਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਨੌਜਵਾਨਾਂ ਨੂੰ ਆਪਣੇ ਸੱਭਿਆਚਾਰ,...

ਪੰਜਾਬ ਦੇ ਸਾਰੇ ਪਿੰਡ ‘ਚ ਲੱਗਣਗੀਆਂ ਸੋਲਰ ਲਾਈਟਾਂ, ਸਰਕਾਰ ਖਰਚੇਗੀ 380 ਕਰੋੜ ਰੁਪਏ

ਪੰਜਾਬ ਸਰਕਾਰ ਦੇ ਨਵੇਂ ਪ੍ਰੋਜੈਕਟ ਤਹਿਤ ਸੂਬੇ ਦੇ ਸਾਰੇ ਪਿੰਡਾਂ ਵਿਚ ਸੋਲਰ ਲਾਈਟਾਂ ਲੱਗਣਗੀਆਂ।...

CM ਦੇ OSD ਘੁੰਮਣ ਖਿਲਾਫ ਇੱਕ ਹੋਰ FIR ਦਰਜ, ਭ੍ਰਿਸ਼ਟਾਚਾਰ ਮਾਮਲੇ ‘ਚ CBI ਦੀ ਕਾਰਵਾਈ

ਮੁੱਖ ਮੰਤਰੀ ਦੇ ਓਐਸਡੀ ਰਾਜਬੀਰ ਘੁੰਮਣ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਸੀਬੀਆਈ ਨੇ...

ਕੰਗਨਾ ਰਣੌਤ ਦੀਆਂ ਮੁਸ਼ਕਲਾਂ ਵਧੀਆਂ! ਸਾਬਕਾ ਪ੍ਰਧਾਨ ਮੰਤਰੀਆਂ ਬਾਰੇ ਟਿੱਪਣੀਆਂ ’ਤੇ ਡੀਜੀਪੀ ਕੋਲ ਸ਼ਿਕਾਇਤ, ਐੱਫਆਈਆਰ ਦਰਜ

ਬਾਲੀਵੁੱਡ ਅਦਾਕਾਰਾ ਅਤੇ ਮੰਡੀ ਤੋਂ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦੀ ਇੱਕ ਸੋਸ਼ਲ ਮੀਡੀਆ...

ਕੈਥਲ ਵਿਚ 3 ਚਚੇਰੇ ਭਰਾਵਾਂ ਦੀ ਹਾਦਸੇ ਵਿਚ ਇਕੱਠਿਆਂ ਮੌਤ, ਤੇਜ਼ ਰਫ਼ਤਾਰ ਕਾਰ ਨਹਿਰ ਦੀ ਪੁਲੀ ਨਾਲ ਟਕਰਾਈ

ਹਰਿਆਣਾ ਦੇ ਕੈਥਲ ਵਿੱਚ ਬੀਤੀ ਦੇਰ ਰਾਤ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਪਿੰਡ ਸਿਸਮੌਰ...

ਪ੍ਰੇਮੀ ਨੇ ਪ੍ਰੇਮਿਕਾ ਦੇ 58 ਸਾਲਾ ਅਧਿਆਪਕ ਦਾ ਕੀਤਾ ਕਤਲ; ਵਾਰਦਾਤ ਤੋਂ ਬਾਅਦ ਬਲੈਕਬੋਰਡ ‘ਤੇ ਲਿਖਿਆ ‘ਬਲਾਤਕਾਰੀ’

ਉੱਤਰ ਪ੍ਰਦੇਸ਼ ਦੇ ਆਗਰਾ ਵਿੱਚ, ਪੁਲਿਸ ਨੇ 50 ਸਾਲਾ ਗਣਿਤ ਅਧਿਆਪਕ ਓਮਪ੍ਰਕਾਸ਼ ਯਾਦਵ ਦੇ...

‘ਵੀਰ ਬਾਲ ਦਿਵਸ’ ਪ੍ਰਤੀ ਸਕੂਲਾਂ ਵਿੱਚ ਜਾਗਰੂਕਤਾ ਦੀ ਘਾਟ, NHRC ਵੱਲੋਂ ਸਿੱਖਿਆ ਮੰਤਰਾਲੇ ਨੂੰ ਨੋਟਿਸ

ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਦੇਸ਼ ਭਰ ਦੇ ਸਕੂਲਾਂ ਵਿੱਚ 26 ਦਸੰਬਰ ਨੂੰ ਮਨਾਏ...

ਅਮਰੀਕਾ ’ਚ ਹਵਾਈ ਸੇਵਾਵਾਂ ਠੱਪ! FAA ਨੇ ਸਾਰੀਆਂ ਉਡਾਣਾਂ ’ਤੇ ਲਗਾਈ ਰੋਕ, ਹਜ਼ਾਰਾਂ ਫਲਾਈਟਾਂ ਪ੍ਰਭਾਵਿਤ

ਸੰਯੁਕਤ ਰਾਜ ਅਮਰੀਕਾ ਭਰ ਦੀਆਂ ਸਾਰੀਆਂ ਉਡਾਣਾਂ ਸ਼ੁੱਕਰਵਾਰ ਨੂੰ ਤੁਰੰਤ ਪ੍ਰਭਾਵ ਨਾਲ ਬੰਦ ਕਰ...

CM ਮਾਨ ਦੀ ਪਾਕਿਸਤਾਨ ਫੇਰੀ ’ਤੇ ਸੰਕਟ! ਵਿਦੇਸ਼ ਮੰਤਰਾਲੇ ਨੇ ਦਿੱਤਾ ਸਖ਼ਤ ਸੰਕੇਤ

 ਸਰਕਾਰ ਨੇ ਸ਼ੁੱਕਰਵਾਰ ਨੂੰ ਸੰਕੇਤ ਦਿੱਤਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ...