ਮੋਹਾਲੀ ‘ਚ ਗਹਿਣਿਆਂ ਦੀ ਦੁਕਾਨ ‘ਤੇ ਸੁਰੱਖਿਆ ਗਾਰਡ ਦੀ ਬੰਦੂਕ ‘ਚੋਂ ਗੋਲੀ ਚੱਲ ਗਈ ਹੈ। ਇਸ ਗੋਲੀਬਾਰੀ ‘ਚ ਚਾਰ ਲੋਕ ਜ਼ਖਮੀ ਹੋ ਗਏ ਹਨ। ਪੁਲਿਸ ਨੇ ਸੁਰੱਖਿਆ ਗਾਰਡ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਪੁਲਿਸ ਨੇ ਪਾਲ ਸਿੰਘ ਵਾਸੀ ਦਸਮੇਸ਼ ਨਗਰ ਖਰੜ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।
ਪੀੜਤਾਂ ਦਾ ਮੁਹਾਲੀ ਦੇ ਸਿਵਲ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ। ਇਸ ਮਾਮਲੇ ‘ਚ ਇਕ ਲੜਕੀ ਸਮੇਤ ਚਾਰ ਲੋਕ ਜ਼ਖਮੀ ਹੋ ਗਏ ਹਨ। ਇਸ ਵਿੱਚ ਲੜਕੀ ਆਰਤੀ ਵਾਸੀ ਧਨਾਸ, ਸਾਹਿਲ ਵਾਸੀ ਸ਼ਿਵਾਲਿਕ ਸਿਟੀ ਖਰੜ, ਜੈਕੁਮਾਰ ਵਾਸੀ ਬਹਿਲਾਣਾ ਅਤੇ ਸੋਹਨ ਵਾਸੀ 3ਬੀ2 ਦੇ ਜ਼ਖ਼ਮੀ ਹੋਣ ਦੀ ਸੂਚਨਾ ਹੈ।
ਪੁਲਿਸ ਨੇ ਚਾਰਾਂ ਨੂੰ ਮੋਹਾਲੀ ਦੇ ਫੇਜ਼ 6 ਸਥਿਤ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਹੈ। ਚਾਰਾਂ ਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ। ਪੁਲਿਸ ਇਸ ਮਾਮਲੇ ‘ਤੇ ਨਜ਼ਰ ਰੱਖ ਰਹੀ ਹੈ।












