October 23, 2026, 2:39 pm
----------- Advertisement -----------
HomeNewsBreaking Newsਅਬੋਹਰ 'ਚ ਕਾਲਜ ਦੇ ਬਾਹਰ ਚੱਲੀ ਗੋਲੀ, ਪ੍ਰਧਾਨ ਦੇ ਅਹੁਦੇ ਨੂੰ ਲੈ...

ਅਬੋਹਰ ‘ਚ ਕਾਲਜ ਦੇ ਬਾਹਰ ਚੱਲੀ ਗੋਲੀ, ਪ੍ਰਧਾਨ ਦੇ ਅਹੁਦੇ ਨੂੰ ਲੈ ਕੇ ਹੋਇਆ ਹੰਗਾਮਾ

Published on

----------- Advertisement -----------

ਅਬੋਹਰ ਮਲੋਟ ਰੋਡ ਸਥਿਤ ਖਾਲਸਾ ਕਾਲਜ ਦੇ ਬਾਹਰ ਕੁਝ ਨੌਜਵਾਨਾਂ ਨੇ ਹੰਗਾਮਾ ਕੀਤਾ ਅਤੇ ਗੋਲੀਆਂ ਚਲਾ ਦਿੱਤੀਆਂ। ਘਟਨਾ ਦੀ ਸੂਚਨਾ ਮਿਲਦੇ ਹੀ ਜ਼ਿਲ੍ਹਾ ਐਸਐਸਪੀ ਡਾ: ਪ੍ਰਗਿਆ ਜੈਨ ਮੌਕੇ ‘ਤੇ ਪਹੁੰਚ ਗਏ ਅਤੇ ਸਥਿਤੀ ਦਾ ਜਾਇਜ਼ਾ ਲਿਆ। ਦੱਸਿਆ ਜਾ ਰਿਹਾ ਹੈ ਕਿ ਉਕਤ ਨੌਜਵਾਨ ਕਾਲਜ ਪ੍ਰਧਾਨ ਦੇ ਅਹੁਦੇ ਲਈ ਗੁੰਡਾਗਰਦੀ ਕਰ ਰਹੇ ਸਨ, ਜਿਨ੍ਹਾਂ ‘ਚੋਂ ਕੁਝ ਨੂੰ ਪੁਲਿਸ ਨੇ ਫੜ ਲਿਆ ਹੈ।

ਜਾਣਕਾਰੀ ਦਿੰਦਿਆਂ ਮੌਕੇ ’ਤੇ ਪਹੁੰਚੇ ਐਸਐਸਪੀ ਨੇ ਦੱਸਿਆ ਕਿ ਉਨ੍ਹਾਂ ਨੂੰ ਪੁਲਿਸ ਹੈਲਪਲਾਈਨ ਨੰਬਰ 100 ਤੋਂ ਸੂਚਨਾ ਮਿਲੀ ਸੀ ਕਿ ਅਬੋਹਰ ਮਲੋਟ ਰੋਡ ’ਤੇ ਸਥਿਤ ਇੱਕ ਪ੍ਰਾਈਵੇਟ ਕਾਲਜ ਦੇ ਬਾਹਰ ਕੁਝ ਨੌਜਵਾਨ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼ ਕਰ ਰਹੇ ਹਨ ਅਤੇ ਉਨ੍ਹਾਂ ਵੱਲੋਂ ਕੁਝ ਰਾਊਂਡ ਫਾਇਰ ਵੀ ਕੀਤੇ ਗਏ। ਜਿਸ ‘ਤੇ ਪੁਲਿਸ ਟੀਮ ਤੁਰੰਤ ਮੌਕੇ ‘ਤੇ ਪਹੁੰਚ ਗਈ ਅਤੇ ਲੁਟੇਰਿਆਂ ਦੇ ਨਾਲ-ਨਾਲ ਗੋਲੀ ਚਲਾਉਣ ਵਾਲੇ ਨੌਜਵਾਨ ਨੂੰ ਵੀ ਹਿਰਾਸਤ ‘ਚ ਲੈ ਲਿਆ ਗਿਆ।

ਨਾਲ ਹੀ ਐਸਐਸਪੀ ਨੇ ਕਿਹਾ ਕਿ ਪੁਲਿਸ ਵੱਲੋਂ ਜ਼ਮੀਨੀ ਪੱਧਰ ’ਤੇ ਲਗਾਤਾਰ ਚੌਕਸੀ ਰੱਖੀ ਜਾ ਰਹੀ ਹੈ ਅਤੇ ਕਿਸੇ ਵੀ ਗੁੰਡਾ ਅਨਸਰ ਨੂੰ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਅੱਜ ਦੀ ਇਸ ਗੋਲੀਬਾਰੀ ਦੀ ਘਟਨਾ ਵਿੱਚ ਜੋ ਵੀ ਸ਼ਾਮਲ ਹੈ, ਉਸ ਖ਼ਿਲਾਫ਼ ਨਿਯਮਾਂ ਅਨੁਸਾਰ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਕਿਸੇ ਨੂੰ ਵੀ ਸ਼ਹਿਰ ਦਾ ਮਾਹੌਲ ਖ਼ਰਾਬ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।

ਦੱਸਿਆ ਜਾ ਰਿਹਾ ਹੈ ਕਿ ਇਹ ਹੁੱਲੜਬਾਜ਼ ਨੌਜਵਾਨ ਕਾਲਜ ਦੀ ਪ੍ਰਧਾਨਗੀ ਲਈ ਇਕੱਠੇ ਹੋਏ ਸਨ ਅਤੇ ਇਸ ਦੌਰਾਨ ਕੁਝ ਨੌਜਵਾਨਾਂ ਨੂੰ ਬਾਹਰੋਂ ਵੀ ਬੁਲਾਇਆ ਗਿਆ। ਜਿਸ ਵੱਲੋਂ ਗੁੰਡਾਗਰਦੀ ਕਰਨ ਦੀ ਕੋਸ਼ਿਸ਼ ਕੀਤੀ ਗਈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਚੋਣਾਂ ਤੋਂ ਪਹਿਲਾਂ ਭਾਜਪਾ ਨੂੰ ਕਰਾਰਾ ਝਟਕਾ, ਸੀਨੀਅਰ ਆਗੂ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੇ ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫ਼ਾ

ਉੱਤਰ ਪ੍ਰਦੇਸ਼ ਦੇ ਬਦਾਯੂੰ ਜ਼ਿਲ੍ਹੇ ਦੀ ਬਿਸੌਲੀ ਵਿਧਾਨ ਸਭਾ ਸੀਟ ਤੋਂ ਭਾਜਪਾ ਦੇ ਸਾਬਕਾ...

ਵਾਲ ਕਟਵਾਉਣ ਆਏ ਵਿਅਕਤੀ ਦਾ ਗੋਲ਼ੀਆਂ ਮਾਰਕੇ ਕਤਲ, ਦੋ ਅਣਪਛਾਤੇ ਹਮਲਾਵਰਾਂ ਨੇ ਦਿੱਤਾ ਵਾਰਦਾਤ ਨੂੰ ਅੰਜਾਮ

ਨੌਸ਼ਹਿਰਾ ਪੰਨੂਆਂ ਵਿਖੇ ਬੁੱਧਵਾਰ ਸ਼ਾਮ ਕਰੀਬ 7 ਵਜੇ ਸੈਲੂਨ ਵਿਚ ਵਾਲ ਕਟਵਾਉਣ ਆਏ ਵਿਅਕਤੀ...

ਪੰਜਾਬ ਵਿਧਾਨ ਸਭਾ ਦੀ ਕਾਰਵਾਈ ਕੱਲ੍ਹ ਤੱਕ ਮੁਲਤਵੀ, ਝੋਟੇ ਨੂੰ ਦਿੱਤੀ ਗਈ ਸ਼ਰਧਾਂਜਲੀ

ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦਾ ਅੱਜ ਪਹਿਲਾ ਦਿਨ ਸੀ। ਸੈਸ਼ਨ ਦੀ ਸ਼ੁਰੂਆਤ...

ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ‘ਤੇ ਸਰਕਾਰ ਸਖਤ! ਬਿਨ੍ਹਾਂ ਪ੍ਰਵਾਨਗੀ ਗੈਰ-ਹਾਜ਼ਰਾਂ ਦੀ ਮੰਗੀ ਸੂਚੀ

ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਅਤੇ ਮੁੱਖ ਸਕੱਤਰ ਵਿਚਕਾਰ ਬੁੱਧਵਾਰ ਦੇਰ ਰਾਤ ਤੱਕ ਚੱਲੀ ਮੀਟਿੰਗ...

‘ਨੰਨ੍ਹੀ ਛਾਂ’ ਹਰਸਿਮਰਤ ਬਾਦਲ ਹੁਣ ਮਲੂਕਾ ਦੇ ਬਿਆਨ ’ਤੇ ਬੋਲਣਗੇ? ਬਲਤੇਜ ਪੰਨੂ ਦਾ ਸਵਾਲ

ਚੰਡੀਗੜ੍ਹ 21 ਅਕਤੂਬਰ:ਆਪ ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਬੁੱਧਵਾਰ ਨੂੰ ਸੀਨੀਅਰ ਅਕਾਲੀ...

 ਆਜ਼ਾਦੀ ਤੋਂ ਬਾਅਦ ਪਹਿਲੀ ਵਾਰ ਜਲੰਧਰ ’ਚ ਅੰਤਰਰਾਸ਼ਟਰੀ ਹਾਕੀ, ਮੀਤ ਹੇਅਰ ਦੀ ਪੰਜਾਬੀਆਂ ਨੂੰ ਅਪੀਲ

ਚੰਡੀਗੜ੍ਹ 21 ਅਕਤੂਬਰ ਆਮ ਆਦਮੀ ਪਾਰਟੀ (ਆਪ) ਦੇ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ...

4 ਤੇ 5 ਨਵੰਬਰ ਨੂੰ ਮੋਹਾਲੀ ’ਚ ਹਾਕੀ ਦਾ ਰੋਮਾਂਚ, ਦਰਸ਼ਕਾਂ ਲਈ ਐਂਟਰੀ ਬਿਲਕੁਲ ਮੁਫ਼ਤ

ਮੋਹਾਲੀ,21 ਅਕਤੂਬਰ:ਮੋਹਾਲੀ ਦੇ ਮੇਅਰ ਸਰਬਜੀਤ ਸਿੰਘ ਨੇ ਅੱਜ ਇੱਕ ਮੀਡੀਆ ਬਿਆਨ ਜਾਰੀ ਕਰਦਿਆਂ ਕਿਹਾ...

ਝੋਟਾ ਕਤਲਕਾਂਡ ’ਤੇ ਰਾਜੋਆਣਾ ਦਾ ਵੱਡਾ ਬਿਆਨ, ਸ਼ਹਾਦਤ ਨੂੰ ਕੀਤਾ ਸਲਾਮ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੇ ਦੋਸ਼ੀ ਬਲਵੰਤ ਸਿੰਘ ਰਾਜੋਆਣਾ...

ਟਾਈਗਰ ਸ਼ਰਾਫ ਫਾਇਰਿੰਗ ਮਾਮਲਾ, ਹਥਿਆਰ ਪਹੁੰਚਾਉਣ ਵਾਲੀਆਂ 2 ਕੁੜੀਆਂ ਸਣੇ ਚਾਰ ਹੋਰ ਕਾਬੂ

ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਅਦਾਕਾਰ ਟਾਈਗਰ ਸ਼ਰਾਫ ਦੀ ਕਾਰ ‘ਤੇ ਹੋਈ ਫਾਇਰਿੰਗ...