September 6, 2026, 9:28 am
----------- Advertisement -----------
HomeNewsBreaking Newsਅੰਮ੍ਰਿਤਸਰ 'ਚ ਆਇਆ ਹੈਰਾਨੀਜਨਕ ਮਾਮਲਾ ਸਾਹਮਣੇ, ਬਰਗਰ ਮੰਗਣ 'ਤੇ ਚੱਲੀ ਗੋਲੀ

ਅੰਮ੍ਰਿਤਸਰ ‘ਚ ਆਇਆ ਹੈਰਾਨੀਜਨਕ ਮਾਮਲਾ ਸਾਹਮਣੇ, ਬਰਗਰ ਮੰਗਣ ‘ਤੇ ਚੱਲੀ ਗੋਲੀ

Published on

----------- Advertisement -----------

ਅੰਮ੍ਰਿਤਸਰ ‘ਚ ਇਕ ਰੈਸਟੋਰੈਂਟ ਦੇ ਮੈਨੇਜਰ ਵੱਲੋਂ ਬਰਗਰ ਮੰਗਣ ‘ਤੇ ਗੋਲੀ ਚਲਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਗੋਲੀ ਲੱਗਣ ਨਾਲ ਇਕ ਗਾਹਕ ਗੰਭੀਰ ਜ਼ਖਮੀ ਹੋ ਗਿਆ। ਜਿਸ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਪੁਲਸ ਮੌਕੇ ‘ਤੇ ਪਹੁੰਚ ਗਈ ਹੈ ਅਤੇ ਮਾਮਲੇ ਦੀ ਜਾਂਚ ਕਰ ਰਹੀ ਹੈ।

ਦੱਸ ਦਈਏ ਕਿ ਬੀਤੀ ਦੇਰ ਰਾਤ ਅੰਮ੍ਰਿਤਸਰ ਦੇ ਕੱਥੂਨੰਗਲ ਟੋਲ ਪਲਾਜ਼ਾ ਨੇੜੇ ਸਥਿਤ ਕੇਐਫਸੀ ਰੈਸਟੋਰੈਂਟ ਵਿੱਚ ਇੱਕ ਗਾਹਕ ਨੇ ਬਰਗਰ ਦਾ ਆਰਡਰ ਦਿੱਤਾ ਅਤੇ ਜਦੋਂ ਬਰਗਰ ਦਾ ਆਰਡਰ ਨਾ ਆਇਆ ਤਾਂ ਉਸ ਨੇ ਆਪਣਾ ਆਰਡਰ ਮੰਗਿਆ। ਦੋ ਵਾਰ ਆਰਡਰ ਮੰਗਣ ‘ਤੇ ਰੈਸਟੋਰੈਂਟ ਮੈਨੇਜਰ ਨੇ ਬਹਿਸ ਕਰਨੀ ਸ਼ੁਰੂ ਕਰ ਦਿੱਤੀ ਅਤੇ ਆਪਣੇ ਸਾਥੀਆਂ ਨੂੰ ਵੀ ਬੁਲਾ ਲਿਆ। ਜਿਸ ਤੋਂ ਬਾਅਦ ਰੈਸਟੋਰੈਂਟ ਦੇ ਮੈਨੇਜਰ ਨੇ ਗਾਹਕ ‘ਤੇ ਗੋਲੀਆਂ ਚਲਾ ਦਿੱਤੀਆਂ। ਜਿਸ ਵਿੱਚ ਉਹ ਗੰਭੀਰ ਜ਼ਖ਼ਮੀ ਹੋ ਗਿਆ। ਜ਼ਖਮੀ ਵਿਅਕਤੀ ਨੂੰ ਅੰਮ੍ਰਿਤਸਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।

ਜਿੱਥੇ ਉਸਦੀ ਹਾਲਤ ਕਾਫੀ ਗੰਭੀਰ ਬਣੀ ਹੋਈ ਹੈ। ਮ੍ਰਿਤਕਾ ਦੇ ਪਿਤਾ ਜਗਦੀਸ਼ ਸਿੰਘ ਨੇ ਦੱਸਿਆ ਕਿ ਉਹ ਜੰਡਿਆਲਾ ਵਿੱਚ ਮੌਜੂਦਾ ਸਰਪੰਚ ਹੈ। ਉਸ ਦਾ ਪੁੱਤਰ ਸੁਰਜੀਤ ਸਿੰਘ ਕੱਥੂਨੰਗਲ ਟੋਲ ਪਲਾਜ਼ਾ ਨੇੜੇ ਇੱਕ ਰੈਸਟੋਰੈਂਟ ਵਿੱਚ ਬਰਗਰ ਖਾਣ ਗਿਆ ਸੀ, ਜਿੱਥੇ ਉਸ ਨੂੰ ਗੋਲੀ ਮਾਰ ਦਿੱਤੀ ਗਈ। ਗੋਲੀ ਬੇਟੇ ਦੀ ਬਾਂਹ ‘ਚੋਂ ਲੰਘ ਗਈ ਅਤੇ ਉਸ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ।

ਨਾਲ ਹੀ ਜ਼ਖਮੀ ਨੌਜਵਾਨ ਦੇ ਪਰਿਵਾਰਕ ਮੈਂਬਰਾਂ ਨੇ ਪੰਜਾਬ ਸਰਕਾਰ ਤੋਂ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਛੋਟੀਆਂ-ਛੋਟੀਆਂ ਗੱਲਾਂ ‘ਤੇ ਗੋਲੀਆਂ ਚਲਾਉਣ ਵਾਲੇ ਅਜਿਹੇ ਲੋਕਾਂ ਵਿਰੁੱਧ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇ ਤਾਂ ਜੋ ਭਵਿੱਖ ‘ਚ ਅਜਿਹੀ ਹਰਕਤ ਨਾ ਦੁਹਰਾਈ ਜਾਵੇ |

ਘਟਨਾ ਦੀ ਸੂਚਨਾ ਮਿਲਦੇ ਹੀ ਮੌਕੇ ‘ਤੇ ਪਹੁੰਚੇ ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਕਾਥੂਨੰਗਲ ਟੋਲ ਪਲਾਜ਼ਾ ਨੇੜੇ ਇਕ ਨਿੱਜੀ ਰੈਸਟੋਰੈਂਟ ‘ਚ ਗੋਲੀਬਾਰੀ ਦਾ ਮਾਮਲਾ ਸਾਹਮਣੇ ਆਇਆ ਹੈ ਅਤੇ ਗੋਲੀ ਲੱਗਣ ਵਾਲਾ ਨੌਜਵਾਨ ਹਸਪਤਾਲ ‘ਚ ਦਾਖਲ ਹੈ। ਮੁਲਜ਼ਮਾਂ ਨੂੰ ਜਲਦੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੋਹਣਜੀਤ ਸਿੰਘ ਦੇ ਮਾਮਲੇ ਵਿੱਚ ਘਿਰੀ ਪੰਜਾਬ ਸਰਕਾਰ ਨੇ DSP Harvinder Singh ਦਾ ਕੀਤਾ ਤਬਾਦਲਾ 

ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ੇਰੋਂ ਦੇ ਨਸ਼ਾ ਵਿਰੋਧੀ ਕਾਰਕੁਨ ਮੋਹਨਜੀਤ ਸਿੰਘ 'ਤੇ ਕਥਿਤ ਹਿਰਾਸਤੀ...

ਕਪੂਰਥਲਾ ‘ਚ ਮ੍ਰਿਤਕ ਸਮਝ ਕੇ ਪੁੱਤ ਦਾ ਕਰ ਦਿੱਤਾ ਸਸਕਾਰ ਤੇ ਭੋਗ, 20 ਦਿਨ ਬਾਅਦ ਜੇਲ੍ਹ ‘ਚ ਜ਼ਿੰਦਾ ਮਿਲਿਆ ਨੌਜਵਾਨ

ਕਪੂਰਥਲਾ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ।...

Kal Dosanjh ਗ੍ਰਿਫ਼ਤਾਰੀ ਮਾਮਲਾ: ਕੈਲ ਦੀ ਪਤਨੀ ਸੈਂਡੀ ਦੋਸਾਂਝ ਨੇ ਛੱਡੀ ਸਿਟੀ ਕੌਂਸਲਰ ਦੀ ਚੋਣ, ਪਾਰਟੀ ਵੱਲੋਂ ਉਮੀਦਵਾਰੀ ਰੱਦ

ਕੈਨੇਡਾ ਪੁਲੀਸ ਵੱਲੋਂ ਧੋਖਾਧੜੀ, ਚੋਰੀ ਅਤੇ ਵਿਸ਼ਵਾਸ਼ਘਾਤ ਦੇ ਦੋਸ਼ਾਂ ਹੇਠ ਗ੍ਰਿਫ਼ਤਾਰ ਕੀਤੇ ਗਏ ਵੈਨਕੂਵਰ...

ਲਹਿਰਾ ਥਰਮਲ ਪਲਾਂਟ ਦੇ ਚਾਰ ਵਿੱਚੋਂ ਤਿੰਨ ਯੂਨਿਟ ਚਾਲੂ, ਬਿਜਲੀ ਉਤਪਾਦਨ ਵਧਿਆ

ਖੇਤਰ ਵਿੱਚ ਝੋਨੇ ਦੀਆਂ ਫ਼ਸਲਾਂ ਲਈ ਲੋੜੀਂਦੀ ਬਿਜਲੀ ਸਪਲਾਈ ਦੀ ਮੰਗ ਨੂੰ ਲੈ ਕੇ...

ਆਸਟ੍ਰੇਲੀਆ ‘ਚ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਗਏ 34 ਨੌਜਵਾਨ ਇੰਡੋਨੇਸ਼ੀਆ ‘ਚ ਫਸੇ, ਏਜੰਟਾਂ ਨੇ ਕੀਤੀ ਠੱਗੀ

ਆਸਟ੍ਰੇਲੀਆ ਵਿੱਚ ਰੋਜ਼ਗਾਰ ਅਤੇ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਵਿਦੇਸ਼ ਗਏ ਪੰਜਾਬ ਦੇ...

ਮਾਨ ਸਰਕਾਰ ਦਾ ਵੱਡਾ ਕਦਮ, ਹੁਣ ਆਨਲਾਈਨ ਹੋਵੇਗੀ ਲਾਵਾਰਿਸ ਲਾਸ਼ਾਂ ਦੀ ਪਛਾਣ

ਪੰਜਾਬ ਦੇ ਸਰਕਾਰੀ ਹਸਪਤਾਲਾਂ ਤੇ ਮੋਰਚਰੀ ਵਿਚ ਪਹੁੰਚਣ ਵਾਲੇ ਲਾਵਾਰਿਸ (ਅਣਪਛਾਤੀਆਂ) ਮ੍ਰਿਤਕ ਦੇਹਾਂ ਦੀ...

ਪੰਜਾਬ ‘ਚ ਭਲਕੇ ਲੱਗਣਗੇ ‘ਵਿਸ਼ੇਸ਼ ਵੋਟਰ ਕੈਂਪ’, ਸ਼ਾਮ 4 ਵਜੇ ਤੱਕ BLO ਕਰਨਗੇ ਵੋਟਰਾਂ ਨਾਲ ਜੁੜੇ ਕੰਮ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਅਤੇ ਭਾਰਤ ਚੋਣ ਕਮਿਸ਼ਨ ਸਪੈਸ਼ਲ ਇੰਟੈਂਸਿਵ ਰਿਵੀਜ਼ਨ (SIR) ਅਧੀਨ...

ਕੋਟ ਸ਼ਮੀਰ ’ਚ ਛਾਇਆ ਮਾਤਮ, ਇੱਕੋ ਦਿਨ 4 ਲੋਕਾਂ ਦੀ ਮੌਤ; ਕਾਰਨਾਂ ਦੀ ਜਾਂਚ ਜਾਰੀ

ਬਠਿੰਡਾ ਦੇ ਪਿੰਡ ਕੋਟ ਸ਼ਮੀਰ ਵਿੱਚ ਇੱਕੋ ਦਿਨ ਚਾਰ ਵਿਅਕਤੀਆਂ ਦੀ ਮੌਤ ਹੋਣ ਦਾ...