November 8, 2026, 1:14 am
----------- Advertisement -----------
HomeNewsBreaking Newsਜਲੰਧਰ 'ਚ ਦੋ ਗੁੱਟਾਂ 'ਚ ਝੜਪ ਤੋਂ ਬਾਅਦ ਚੱਲੀਆਂ ਗੋ+ਲੀਆਂ: ਪੁਲਿਸ ਨੇ...

ਜਲੰਧਰ ‘ਚ ਦੋ ਗੁੱਟਾਂ ‘ਚ ਝੜਪ ਤੋਂ ਬਾਅਦ ਚੱਲੀਆਂ ਗੋ+ਲੀਆਂ: ਪੁਲਿਸ ਨੇ ਹਲਕਾ ਬਲ ਵਰਤ ਕੇ ਲੋਕਾਂ ਨੂੰ ਭਜਾਇਆ

Published on

----------- Advertisement -----------

ਜਲੰਧਰ, 19 ਸਤੰਬਰ 2023 – ਦੇਰ ਰਾਤ ਜਲੰਧਰ ਸ਼ਹਿਰ ਵਿੱਚ ਭਾਰੀ ਹੰਗਾਮਾ ਹੋ ਗਿਆ। ਵਾਲਮੀਕੀ ਗੇਟ ਨੇੜੇ ਦੋ ਗੁੱਟਾਂ ਵਿੱਚ ਟਕਰਾਅ ਹੋ ਗਿਆ। ਇਸ ਦੌਰਾਨ ਜ਼ਬਰਦਸਤ ਲੜਾਈ ਹੋਈ ਅਤੇ ਇਸ ਦੌਰਾਨ ਇਕ ਗੁੱਟ ਨੇ ਗੋਲੀਆਂ ਚਲਾ ਦਿੱਤੀਆਂ। ਲਾਇਸੈਂਸੀ ਹਥਿਆਰਾਂ ਤੋਂ ਹਵਾਈ ਫਾਇਰ ਕੀਤੇ ਜਾਣ ਤੋਂ ਬਾਅਦ ਲੋਕਾਂ ਵਿੱਚ ਭਗਦੜ ਮੱਚ ਗਈ। ਲੋਕ ਵੀ ਡਰ ਗਏ।

ਇਹ ਸਾਰਾ ਵਿਵਾਦ ਵਾਲਮੀਕਿ ਗੇਟ ‘ਤੇ ਖੇਡ ਰਹੇ ਬੱਚਿਆਂ ਨੂੰ ਜਾਤੀ ਸੂਚਕ ਸ਼ਬਦ ਬੋਲਣ ਤੋਂ ਸ਼ੁਰੂ ਹੋਇਆ। ਜਿਸ ਦਾ ਨਤੀਜਾ ਪਹਿਲਾਂ ਗਾਲੀ-ਗਲੋਚ ਅਤੇ ਬਾਅਦ ਵਿੱਚ ਝੜਪ ਹੋ ਗਈ। ਇਸ ਲੜਾਈ ਵਿਚ ਕੁਝ ਲੋਕ ਜ਼ਖਮੀ ਵੀ ਹੋਏ। ਵਾਲਮੀਕਿ ਗੇਟ ‘ਤੇ ਲੋਕਾਂ ਦਾ ਇਕੱਠ ਅਤੇ ਮਾਹੌਲ ਖਰਾਬ ਹੁੰਦਾ ਦੇਖ ਪੁਲਸ ਨੇ ਕੁਝ ਲੋਕਾਂ ਨੂੰ ਗ੍ਰਿਫਤਾਰ ਵੀ ਕੀਤਾ। ਪਰ ਲੜਾਈ ਵਿੱਚ ਸ਼ਾਮਲ ਕੁਝ ਵਿਅਕਤੀ ਮੌਕੇ ਤੋਂ ਫਰਾਰ ਹੋ ਗਏ।

ਦੇਰ ਰਾਤ ਲੋਕ ਰੌਲਾ ਪਾ ਰਹੇ ਸਨ ਕਿ ਇੱਕ ਵਿਅਕਤੀ ਨੇ ਮੌਕੇ ‘ਤੇ ਹੀ ਆਪਣੇ ਲਾਇਸੰਸੀ ਪਿਸਤੌਲ ਨਾਲ ਗੋਲੀਆਂ ਚਲਾ ਦਿੱਤੀਆਂ ਅਤੇ ਦਹਿਸ਼ਤ ਪੈਦਾ ਕਰਨ ਦੀ ਕੋਸ਼ਿਸ਼ ਕੀਤੀ। ਪਰ ਮੌਕੇ ‘ਤੇ ਪਹੁੰਚੇ ਪੁਲਿਸ ਅਧਿਕਾਰੀਆਂ ਨੇ ਗੋਲੀ ਚੱਲਣ ਦੀ ਪੁਸ਼ਟੀ ਨਹੀਂ ਕੀਤੀ। ਥਾਣਾ ਡਵੀਜ਼ਨ ਨੰਬਰ 2 ਦੇ ਇੰਚਾਰਜ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਉਹ ਮਾਮਲੇ ਦੀ ਜਾਂਚ ਕਰ ਰਹੇ ਹਨ। ਪਰ ਹੁਣ ਤੱਕ ਉਨ੍ਹਾਂ ਨੂੰ ਗੋਲੀਬਾਰੀ ਬਾਰੇ ਕੋਈ ਜਾਣਕਾਰੀ ਨਹੀਂ ਹੈ।

ਵਾਲਮੀਕੀ ਗੇਟ ਨੇੜੇ ਹੋਈ ਲੜਾਈ ਤੋਂ ਬਾਅਦ ਦੋਵੇਂ ਧੜਿਆਂ ਦੇ ਲੋਕ ਆਪਣਾ ਇਲਾਜ ਅਤੇ ਮੈਡੀਕਲ ਕਰਵਾਉਣ ਲਈ ਸਿਵਲ ਹਸਪਤਾਲ ਪੁੱਜੇ। ਸਿਵਲ ਹਸਪਤਾਲ ਪਹੁੰਚ ਕੇ ਦੋਵੇਂ ਧੜੇ ਇੱਕ ਵਾਰ ਫਿਰ ਆਹਮੋ-ਸਾਹਮਣੇ ਹੋ ਗਏ। ਸਿਵਲ ਵਿੱਚ ਵੀ ਦੋਵਾਂ ਧੜਿਆਂ ਵਿੱਚ ਹੰਗਾਮਾ ਸ਼ੁਰੂ ਹੋ ਗਿਆ। ਜਦੋਂ ਪੁਲਿਸ ਨੇ ਉਨ੍ਹਾਂ ਨੂੰ ਵੱਖ ਕਰਨ ਦੀ ਕੋਸ਼ਿਸ਼ ਕੀਤੀ ਤਾਂ ਉਹ ਪੁਲਿਸ ਵਾਲਿਆਂ ਨਾਲ ਉਲਝ ਗਏ।

ਸਿਵਲ ਹਸਪਤਾਲ ਵਿੱਚ ਵਿਗੜਦੇ ਮਾਹੌਲ ਨੂੰ ਦੇਖਦਿਆਂ ਪੁਲੀਸ ਨੇ ਵੀ ਹਲਕੇ ਬਲ ਦੀ ਵਰਤੋਂ ਕਰਦਿਆਂ ਹੰਗਾਮਾ ਕਰ ਰਹੇ ਲੋਕਾਂ ਨੂੰ ਮੌਕੇ ਤੋਂ ਭਜਾਇਆ। ਪੁਲਿਸ ਨੇ ਇੱਕ ਨੌਜਵਾਨ ਨੂੰ ਕਾਬੂ ਕਰ ਲਿਆ ਅਤੇ ਕਾਰ ਵਿੱਚ ਬੈਠਦੇ ਹੀ ਉਹ ਪੁਲਿਸ ਨੂੰ ਦੇਖ ਕੇ ਫਰਾਰ ਹੋ ਗਿਆ। ਜਦੋਂ ਇੱਕ ਪੁਲਿਸ ਮੁਲਾਜ਼ਮ ਉਸ ਨੂੰ ਫੜਨ ਲਈ ਦੌੜਿਆ ਤਾਂ ਉਹ ਡਿੱਗ ਕੇ ਜ਼ਖ਼ਮੀ ਹੋ ਗਿਆ। ਇੱਕ ਧਿਰ ਨੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਵੀ ਕੀਤੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪਰਾਲੀ ਸਾੜਨ ਦੇ ਮਾਮਲੇ 100 ਤੋਂ ਪਾਰ, ਜ਼ਿਲ੍ਹੇ ’ਚ ਅਧਿਕਾਰੀਆਂ ਦੀਆਂ ਛੁੱਟੀਆਂ ਰੱਦ!

ਜ਼ਿਲ੍ਹੇ ’ਚ ਪਰਾਲੀ ਦੇ ਅੱਗ ਲਾਉਣ ਦੇ ਮਾਮਲਿਆਂ ਵਿੱਚ ਪਿਛਲੇ ਦੋ ਦਿਨਾਂ ਵਿੱਚ ਵੱਡਾ...

 ਭਾਜਪਾ ਇਕੱਲੀ ਚੋਣ ਲੜੇ ਜਾਂ ਸਹਿਯੋਗੀਆਂ ਨਾਲ; ‘ਆਪ’ ਆਪਣੇ ਵਿਕਾਸ ਦੇ ਰਿਕਾਰਡ ‘ਤੇ ਚੋਣ ਲੜੇਗੀ: ਬਲਤੇਜ ਪੰਨੂ

ਚੰਡੀਗੜ੍ਹ 7 ਨਵੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਭਾਰਤੀ...

ਪਰਵਿੰਦਰ ਝੋਟਾ ਦੀ ਅੰਤਿਮ ਵਿਦਾਈ,ਪਿਤਾ ਨੇ ਦੱਸਿਆ ਦੀਵਾਲੀ ਵਾਲੇ ਦਿਨ ਸਸਕਾਰ ਰੱਖਣ ਦਾ ਕਾਰਨ

ਨਸ਼ਾ ਵਿਰੋਧੀ ਕਾਰਕੁੰਨ ਪਰਵਿੰਦਰ ਝੋਟਾ ਦਾ ਅੰਤਿਮ ਸੰਸਕਾਰ ਕੱਲ੍ਹ ਦੀਵਾਲੀ ਵਾਲੇ ਦਿਨ ਕੀਤਾ ਜਾਵੇਗਾ।...

ਦੀਵਾਲੀ ‘ਤੇ ਮਾਨ ਸਰਕਾਰ ਦਾ ਵੱਡਾ ਤੋਹਫਾ, 6,507 ਕੰਪਿਊਟਰ ਟੀਚਰਾਂ ਦੇ DA ‘ਚ 40% ਕੀਤਾ ਵਾਧਾ

ਪੰਜਾਬ ਸਰਕਾਰ ਨੇ 6,507 ਕੰਪਿਊਟਰ ਅਧਿਆਪਕਾਂ (PICTES) ਦੇ ਮਹਿੰਗਾਈ ਭੱਤੇ (DA) ਵਿੱਚ 40 ਫੀਸਦੀ...

 PM ਮੋਦੀ ਨੇ ਦੇਸ਼ਵਾਸੀਆਂ ਨੂੰ ਦਿੱਤੀ ਦੀਵਾਲੀ ਦੀ ਵਧਾਈ, ਕਿਹਾ- ‘ਜਵਾਨਾਂ ਨਾਲ ਮਨਾਉਣਗੇ ਤਿਉਹਾਰ’

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਨੀਵਾਰ ਨੂੰ ਦੇਸ਼ ਵਾਸੀਆਂ ਨੂੰ ਦੀਵਾਲੀ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ...

ਪੰਜਾਬ ਵੱਲੋਂ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਨਾਲ ਹਾਕੀ ਦੇ ਆਲਮੀ ਨਕਸ਼ੇ ’ਤੇ ਸੁਨਹਿਰੀ ਹਸਤਾਖ਼ਰ

ਮੋਹਾਲੀ, 6 ਨਵੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਨੂੰ ਵਿਸ਼ਵ ਹਾਕੀ ਦੇ ਨਕਸ਼ੇ...

ED ਦੀ 48 ਘੰਟੇ ਰੇਡ ਮਗਰੋਂ ਵੀ ਕੁਝ ਨਹੀਂ ਮਿਲਿਆ: ਹਰਪਾਲ ਚੀਮਾ

ਚੰਡੀਗੜ੍ਹ 6 ਨਵੰਬਰ:ਆਮ ਆਦਮੀ ਪਾਰਟੀ (ਆਪ ) ਪੰਜਾਬ ਦੇ ਸੀਨੀਅਰ ਆਗੂ ਅਤੇ ਕੈਬਨਿਟ ਮੰਤਰੀ...

ਪ੍ਰੇਮ ਸਿੰਘ ਚੰਦੂਮਾਜਰਾ ਦੀ ਘਰ ਵਾਪਸੀ, ਪੁੱਤ ਸਣੇ ਮੁੜ ਸ਼੍ਰੋਮਣੀ ਅਕਾਲੀ ਦਲ ‘ਚ ਹੋਏ ਸ਼ਾਮਿਲ

ਅਕਾਲੀ ਦਲ (ਪੁਨਰ ਸੁਰਜੀਤ) ਨੂੰ ਅਲਵਿਦਾ ਕਰਨ ਵਾਲੇ ਸੀਨੀਅਰ ਆਗੂ ਅਤੇ ਸਾਬਕਾ ਸੰਸਦ ਮੈਂਬਰ...

ਬਿਕਰਮ ਮਜੀਠੀਆ ਖ਼ਿਲਾਫ਼ ਪੰਜਾਬ ਵਿਜੀਲੈਂਸ ਵੱਲੋਂ ਈਡੀ ਨੂੰ ਸ਼ਿਕਾਇਤ, ਕਰੋੜਾਂ ਦੇ ਮਨੀ ਲਾਂਡਰਿੰਗ ਮਾਮਲੇ ‘ਚ ਜਾਂਚ ਦੀ ਮੰਗ

ਪੰਜਾਬ ਵਿਜੀਲੈਂਸ ਬਿਊਰੋ ਨੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਵਿਰੁੱਧ...