June 26, 2026, 1:04 am
----------- Advertisement -----------
HomeNewsBreaking Newsਜਲੰਧਰ 'ਚ ਦਿਨ ਦਿਹਾੜੇ ਚੱਲੀਆਂ ਗੋਲੀਆਂ, ਦੋਸ਼ੀ ਫਰਾਰ

ਜਲੰਧਰ ‘ਚ ਦਿਨ ਦਿਹਾੜੇ ਚੱਲੀਆਂ ਗੋਲੀਆਂ, ਦੋਸ਼ੀ ਫਰਾਰ

Published on

----------- Advertisement -----------

ਜਲੰਧਰ ਦੇ ਵਡਾਲਾ ਚੌਕ ਨੇੜੇ ਦਿਨ ਦਿਹਾੜੇ ਗੋਲੀ ਚਲਾਈ ਗਈ। ਇਸ ਘਟਨਾ ਵਿੱਚ ਇੱਕ ਵਿਅਕਤੀ ਜ਼ਖ਼ਮੀ ਹੋ ਗਿਆ। ਜੋ ਜਲੰਧਰ ਦੇ ਸਿਵਲ ਹਸਪਤਾਲ ਵਿੱਚ ਜ਼ੇਰੇ ਇਲਾਜ ਹੈ। ਥਾਣਾ ਭਾਰਗਵ ਕੈਂਪ ਦੀ ਪੁਲਿਸ ਮੌਕੇ ‘ਤੇ ਪਹੁੰਚ ਕੇ ਜਾਂਚ ਕਰ ਰਹੀ ਸੀ। ਪ੍ਰਾਪਤ ਜਾਣਕਾਰੀ ਅਨੁਸਾਰ ਪੀੜਤ ਬੱਸ ਵਿੱਚ ਸਫ਼ਰ ਕਰ ਰਿਹਾ ਸੀ, ਜਦੋਂ ਉਹ ਵਡਾਲਾ ਚੌਕ ਨੇੜੇ ਉਤਰਿਆ ਤਾਂ ਮੁਲਜ਼ਮਾਂ ਨੇ ਉਸ ਨੂੰ ਗੋਲੀ ਮਾਰ ਦਿੱਤੀ ਅਤੇ ਮੌਕੇ ਤੋਂ ਫਮਿਲੀ ਜਾਣਕਾਰੀ ਅਨੁਸਾਰ ਘਟਨਾ ਦੇ ਸਮੇਂ ਮੁਲਜ਼ਮ ਹਮਲਾਵਰ ਵੀ ਉਸੇ ਬੱਸ ਵਿੱਚ ਸਫ਼ਰ ਕਰ ਰਿਹਾ ਸੀ ਜਿਸ ਤੋਂ ਪੀੜਤ ਹੇਠਾਂ ਉਤਰਿਆ ਸੀ। ਪੀੜਤ ਹੇਠਾਂ ਉਤਰ ਕੇ ਵਡਾਲਾ ਚੌਕ ਵੱਲ ਜਾ ਰਿਹਾ ਸੀ ਕਿ ਉਕਤ ਮੁਲਜ਼ਮਾਂ ਨੇ ਪਿੱਛੇ ਤੋਂ ਆ ਕੇ ਗੋਲੀਆਂ ਚਲਾ ਦਿੱਤੀਆਂ।

ਪੀੜਤ ਨੂੰ ਗੋਲੀ ਲੱਗੀ ਸੀ ਜੋ ਉਸ ਦੇ ਪੇਟ ‘ਚੋਂ ਲੰਘ ਗਈ ਸੀ। ਫਿਲਹਾਲ ਉਹ ਕੋਈ ਬਿਆਨ ਦੇਣ ਦੀ ਸਥਿਤੀ ਵਿੱਚ ਨਹੀਂ ਸਨ। ਜਿਸ ਕਾਰਨ ਪੁਲਿਸ ਉਸ ਦੇ ਬਿਆਨ ਦਰਜ ਨਹੀਂ ਕਰ ਸਕੀ। ਨਾ ਹੀ ਜ਼ਖਮੀ ਨੌਜਵਾਨ ਦੀ ਪਛਾਣ ਹੋ ਸਕੀ ਹੈ। ਥਾਣਾ ਭਾਰਗਵ ਕੈਂਪ ਦੀ ਪੁਲਿਸ ਵੱਲੋਂ ਜਲਦ ਹੀ ਆਰਮਜ਼ ਐਕਟ ਸਮੇਤ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰਨ ਦੀ ਤਿਆਰੀ ਕੀਤੀ ਜਾ ਰਹੀ ਹੈ |

ਸਾਰੀ ਘਟਨਾ ਦਾ ਇੱਕ ਸੀਸੀਟੀਵੀ ਸਾਹਮਣੇ ਆਇਆ ਹੈ। ਜਿਸ ‘ਚ ਦੋਸ਼ੀ ਪੀੜਤ ਨੂੰ ਗੋਲੀ ਮਾਰਦਾ ਨਜ਼ਰ ਆ ਰਿਹਾ ਹੈ। ਰਾਹਗੀਰਾਂ ਅਨੁਸਾਰ ਉਕਤ ਦੋਸ਼ੀ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਮੌਕੇ ਤੋਂ ਫਰਾਰ ਹੋ ਗਿਆ ਸੀ। ਜਿਸ ਤੋਂ ਬਾਅਦ ਆਸ-ਪਾਸ ਦੇ ਲੋਕਾਂ ਦੀ ਮਦਦ ਨਾਲ ਉਸ ਨੂੰ ਹਸਪਤਾਲ ਪਹੁੰਚਾਇਆ ਗਿਆ। ਜਿੱਥੇ ਡਾਕਟਰਾਂ ਨੇ ਉਸ ਦਾ ਇਲਾਜ ਸ਼ੁਰੂ ਕਰ ਦਿੱਤਾ। ਕ੍ਰਾਈਮ ਸੀਨ ‘ਤੇ ਕਾਫੀ ਖੂਨ ਖਿਲਰਿਆ ਹੋਇਆ ਸੀ। ਪੁਲਿਸ ਨੇ ਸੀਸੀਟੀਵੀ ਦੇ ਆਧਾਰ ’ਤੇ ਮੁਲਜ਼ਮਾਂ ਦੀ ਪਛਾਣ ਸ਼ੁਰੂ ਕਰ ਦਿੱਤੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਐਂਟੀ ਗੈਂਗਸਟਰ ਟਾਸਕ ਫੋਰਸ ਵੱਲੋਂ ਗੈਂਗਸਟਰ ਨੈੱਟਵਰਕਾਂ ਨੂੰ ਵੱਡਾ ਝਟਕਾ; ‘ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਤਹਿਤ 152 ਦਿਨਾਂ ਵਿੱਚ 713 ਗੈਰਕਾਨੂੰਨੀ ਹਥਿਆਰ ਬਰਾਮਦ

ਐੱਸ.ਏ.ਐੱਸ. ਨਗਰ (ਮੋਹਾਲੀ); 25 ਜੂਨ 2026:ਸੰਗਠਿਤ ਅਪਰਾਧ ਅਤੇ ਗੈਂਗ ਨਾਲ ਜੁੜੀਆਂ ਗਤੀਵਿਧੀਆਂ ਖ਼ਿਲਾਫ਼ ਸਖ਼ਤ...

‘ਕੱਦ 2 ਇੰਚ ਉੱਚਾ, ਮਾਸਕ ਲਾਇਆ, ਗਲੇ ‘ਤੇ ਨਿਸ਼ਾਨ ਨਹੀਂ’, ਕਥਿਤ ਵੀਡੀਓ ਵਿਵਾਦ ‘ਤੇ CM ਮਾਨ ਦੇ ਖੁਲਾਸੇ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਵੀਰਵਾਰ ਨੂੰ ਮੋਹਾਲੀ ਵਿੱਚ ਆਪਣੇ ਕਥਿਤ ਵਾਇਰਲ...

ਪੰਜਾਬ ਕਾਂਗਰਸ ‘ਚ ਵੱਡੇ ਧਮਾਕੇ ਦੀ ਤਿਆਰੀ! ਚੰਨੀ ਤੇ ਰੰਧਾਵਾ ਦਿੱਲੀ ਤਲਬ, ਰਾਜਾ ਵੜਿੰਗ ਦੀ ਕੁਰਸੀ ‘ਤੇ ਮੰਡਰਾਏ ਸੰਕਟ ਦੇ ਬੱਦਲ

ਪੰਜਾਬ ਕਾਂਗਰਸ 'ਚ 2027 ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੇ ਜਥੇਬੰਦਕ ਫੇਰਬਦਲ ਦੀਆਂ ਅਟਕਲਾਂ...

ਵਿਰਾਟ ਕੋਹਲੀ ਦੇ ‘One8’ ਬ੍ਰਾਂਡ ਦੇ ਜੁੱਤਿਆਂ ਨੇ ਮਚਾਈ ਧੁੰਮ, 24 ਘੰਟਿਆਂ ‘ਚ ਵਿਕੇ ਡੇਢ ਲੱਖ ਜੁੱਤੇ

ਵਿਰਾਟ ਕੋਹਲੀ ਦੇ 'One8' ਬ੍ਰਾਂਡ ਦੇ ਜੁੱਤਿਆਂ ਨੇ ਧੂਮ ਮਚਾ ਰੱਖੀ ਹੈ। ਲਾਂਚ ਹੋਣ...

ਪਟਿਆਲਾ ‘ਚ ਫ਼ੌਜੀ ਨੇ ਪਤਨੀ ਨੂੰ ਕਾਰ ‘ਚ ਬਿਠਾ ਕੇ ਭਾਖੜਾ ਨਹਿਰ ‘ਚ ਸੁੱਟਿਆ, ਪਤਨੀ ਦੀ ਮੌਤ

ਪੰਜਾਬ ਦੇ ਪਟਿਆਲਾ ਵਿੱਚ ਇੱਕ ਫ਼ੌਜੀ ਵੱਲੋਂ ਆਪਣੀ ਹੀ ਪਤਨੀ ਦਾ ਕਤਲ ਕੀਤੇ ਜਾਣ...

ਪੁਲਿਸ ਕਸਟਡੀ ‘ਚੋਂ ਮੁਲਜ਼ਮ ਫਰਾਰ, ਭਾਲ ਲਈ CCTV ਖੰਗਾਲ ਰਹੀ ਪੁਲਿਸ

ਲੁਧਿਆਣਾ ਦੇ ਸਿਵਲ ਹਸਪਤਾਲ ਵਿੱਚ ਉਸ ਵੇਲੇ ਹੜਕੰਪ ਮਚ ਗਿਆ ਜਦੋਂ ਆਰਮਜ਼ ਐਕਟ ਤਹਿਤ...

ਵੈਨੇਜ਼ੁਏਲਾ ‘ਚ 7.2 ਤੇ 7.5 ਤੀਬਰਤਾ ਦੇ ਆਏ ਦੋ ਭੂਚਾਲ, ਹਜ਼ਾਰਾਂ ਮੌਤਾਂ ਦਾ ਖਦਸ਼ਾ, PM ਮੋਦੀ ਨੇ ਪ੍ਰਗਟਾਇਆ ਦੁੱਖ

ਵੈਨੇਜ਼ੁਏਲਾ ਵਿੱਚ ਕੁਦਰਤ ਨੇ ਤਬਾਹੀ ਮਚਾ ਦਿੱਤੀ ਹੈ। ਲਗਾਤਾਰ ਦੋ ਜ਼ਬਰਦਸਤ ਭੂਚਾਲਾਂ ਨੇ ਭਾਰੀ...