September 27, 2026, 3:03 am
----------- Advertisement -----------
HomeNewsBreaking Newsਜਲੰਧਰ ਦੇ ਰਿਜ਼ੋਰਟ 'ਚ ਚੱਲੀਆਂ ਗੋ.ਲੀਆਂ, 1 NRI ਦੀ ਹੋਈ ਮੌ.ਤ

ਜਲੰਧਰ ਦੇ ਰਿਜ਼ੋਰਟ ‘ਚ ਚੱਲੀਆਂ ਗੋ.ਲੀਆਂ, 1 NRI ਦੀ ਹੋਈ ਮੌ.ਤ

Published on

----------- Advertisement -----------

ਜਲੰਧਰ ਦੇ ਇੱਕ ਹੋਟਲ ਵਿੱਚ ਜਨਮ ਦਿਨ ਦੀ ਪਾਰਟੀ ਦੌਰਾਨ ਹੋਈ ਗੋਲੀਬਾਰੀ ਵਿੱਚ ਇੱਕ ਐਨਆਰਆਈ ਨੌਜਵਾਨ ਦੀ ਮੌਤ ਹੋ ਗਈ, ਜਦਕਿ ਇੱਕ ਹੋਰ ਨੌਜਵਾਨ ਜ਼ਖ਼ਮੀ ਹੋ ਗਿਆ। ਇਹ ਘਟਨਾ ਰਾਮਾਮੰਡੀ ਦੇ ਨਾਲ ਲੱਗਦੇ ਤੱਲ੍ਹਣ ਰੋਡ ‘ਤੇ ਸਥਿਤ ਢਿੱਲੋਂ ਰਿਜ਼ੋਰਟ ‘ਚ ਵਾਪਰੀ। ਪੁਲਿਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਹਸਪਤਾਲ ਭੇਜ ਦਿੱਤਾ ਹੈ।  

ਜਾਣਕਾਰੀ ਮੁਤਾਬਕ ਢਿੱਲੋਂ ਰਿਜ਼ੋਰਟ ‘ਚ ਜਨਮ ਦਿਨ ਦੀ ਪਾਰਟੀ ਚੱਲ ਰਹੀ ਸੀ। ਇਸ ਦੌਰਾਨ ਰਿਸ਼ਤੇਦਾਰਾਂ ਵਿਚ ਝਗੜਾ ਹੋ ਗਿਆ। ਪਹਿਲਾਂ ਦੋਵਾਂ ਧਿਰਾਂ ਵਿਚਾਲੇ ਤਕਰਾਰ ਅਤੇ ਹੱਥੋਪਾਈ ਹੋ ਗਈ । ਇਸ ਦੌਰਾਨ ਗੁੱਸੇ ਵਿੱਚ ਆਏ ਮੁਲਜ਼ਮਾਂ ਨੇ ਆਪਣਾ ਹਥਿਆਰ ਕੱਢ ਕੇ ਐਨਆਰਆਈ ’ਤੇ ਗੋਲੀ ਚਲਾ ਦਿੱਤੀ। ਮ੍ਰਿਤਕ ਨੂੰ ਦੋ ਗੋਲੀਆਂ ਲੱਗੀਆਂ, ਇੱਕ ਸਿਰ ਦੇ ਕੋਲ ਅਤੇ ਦੂਜੀ ਛਾਤੀ ਵਿੱਚ। ਮ੍ਰਿਤਕ ਦੀ ਪਛਾਣ ਦਲਜੀਤ ਸਿੰਘ ਵਾਸੀ ਪ੍ਰੋਫੈਸਰ ਕਲੋਨੀ ਰਾਮਾਮੰਡੀ ਵਜੋਂ ਹੋਈ ਹੈ। ਉਸੇ ਸਮੇਂ ਜਦੋਂ ਇੱਕ ਹੋਰ ਨੌਜਵਾਨ ਦਖਲ ਦੇਣ ਆਇਆ ਤਾਂ ਵਿਅਕਤੀ ਨੇ ਉਸ ਨੂੰ ਵੀ ਗੋਲੀ ਮਾਰ ਦਿੱਤੀ। ਫਾਇਰਿੰਗ ਕਰਨ ਤੋਂ ਬਾਅਦ ਦੋਸ਼ੀ ਮੌਕੇ ਤੋਂ ਫਰਾਰ ਹੋ ਗਏ।

ਦੋਵਾਂ ਨੌਜਵਾਨਾਂ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਇੱਕ ਨੂੰ ਮ੍ਰਿਤਕ ਐਲਾਨ ਦਿੱਤਾ, ਜਦਕਿ ਜ਼ਖ਼ਮੀ ਨੌਜਵਾਨ ਦਾ ਜੌਹਲ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ। ਸੂਚਨਾ ਮਿਲਣ ਤੋਂ ਬਾਅਦ ਰਾਮਾਮੰਡੀ ਪੁਲਿਸ ਮੌਕੇ ‘ਤੇ ਪਹੁੰਚ ਗਈ। ਪੁਲਿਸ ਨੇ ਮੌਕੇ ਤੋਂ ਖੋਲ ਬਰਾਮਦ ਕੀਤੇ ਹਨ। ਰਿਜ਼ੋਰਟ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਨੇ ਕਤਲ ਅਤੇ ਆਰਮਜ਼ ਐਕਟ ਸਮੇਤ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

Patiala ਨੇੜਲੀ ਨਿੱਜੀ ਯੂਨੀਵਰਸਿਟੀ ਵਿੱਚ ਵਿਦਿਆਰਥਣਾਂ ਦੀ ਖੁਦਕੁਸ਼ੀ ਦੀਆਂ ਅਫਵਾਹਾਂ ਕਾਰਨ ਹੰਗਾਮਾ

ਪਟਿਆਲਾ ਜ਼ਿਲ੍ਹੇ ਵਿੱਚ ਰਾਜਪੁਰਾ ਨੇੜੇ ਸਥਿਤ ਚਿਤਕਾਰਾ ਯੂਨੀਵਰਸਿਟੀ ਵਿੱਚ ਦੋ ਵਿਦਿਆਰਥਣਾਂ ਦੀ ਖੁਦਕੁਸ਼ੀ ਜਾਂ...

Sukhpal Khaira ਦਾ ਦਿਮਾਗੀ ਸੰਤੁਲਨ ਵਿਗੜਿਆ: ‘ਆਪ’ ਮਹਿਲਾ ਵਿੰਗ ਦੀ ਸੂਬਾ ਪ੍ਰਧਾਨ Amandeep Kaur ਦਾ ਸ਼ਬਦੀ ਹਮਲਾ

ਆਮ ਆਦਮੀ ਪਾਰਟੀ ਦੇ ਮਹਿਲਾ ਵਿੰਗ ਨੇ ਆਪਣੇ ਇੱਕ ਸੂਬਾ ਆਗੂ ਵਿਰੁੱਧ ਕਾਂਗਰਸੀ ਆਗੂ...

‘ਭਾਜਪਾ ਨੂੰ ਆਪਣੀ ਰਾਏ ਦੱਸਣ ਦਾ ਮਤਲਬ ਪਾਰਟੀ ਛੱਡਣਾ ਨਹੀਂ..’: ਕੈਪਟਨ ਅਮਰਿੰਦਰ ਸਿੰਘ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਪੱਸ਼ਟ ਕੀਤਾ ਹੈ ਕਿ ਭਾਰਤੀ...

ਲੁਧਿਆਣਾ ਪਹੁੰਚੇ ਧੀਰੇਂਦਰ ਸ਼ਾਸਤਰੀ, ਅੱਜ ਤੋਂ ਸ਼ੁਰੂ ਹੋਵੇਗੀ ਹਨੂੰਮਾਨ ਕਥਾ, ਟ੍ਰੈਫਿਕ ਰੂਟ ਪਲਾਨ ਜਾਰੀ

ਬਾਗੇਸ਼ਵਰ ਧਾਮ ਸਰਕਾਰ ਦੇ ਪੰਡਿਤ ਧੀਰੇਂਦਰ ਕ੍ਰਿਸ਼ਨ ਸ਼ਾਸਤਰੀ ਸ਼ੁੱਕਰਵਾਰ ਦੇਰ ਰਾਤ ਲੁਧਿਆਣਾ ਪਹੁੰਚੇ। ਸ਼ਰਧਾਲੂਆਂ...

ਤਰਨਤਾਰਨ ‘ਚ ਵੱਡੀ ਵਾਰਦਾਤ, ਸ਼੍ਰੋਮਣੀ ਅਕਾਲੀ ਦਲ ਦੀ ਸਰਪੰਚ ਦੇ ਪਤੀ ਦਾ ਗੋਲੀਆਂ ਮਾਰ ਕੇ ਕਤਲ

ਤਰਨਤਾਰਨ ਦੇ ਪਿੰਡ ਗੱਗੋਬੂਆ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਸਰਪੰਚ ਕੁਲਵਿੰਦਰ ਕੌਰ ਦੇ ਪਤੀ...

ਮਾਸੂਮ ਦਿਲਰੋਜ਼ ਦੇ ਕਤਲ ਦਾ ਮਾਮਲਾ, ਮੁਲਜ਼ਮ ‘ਪਾਪੀ ਗੁਆਂਢਣ’ ਦੀ ਫਾਂਸੀ ਉਮਰ ਕੈਦ ‘ਚ ਬਦਲੀ

ਮਾਸੂਮ ਦਿਲਰੋਜ਼ ਦੇ ਕਤਲ ਦਾ ਮਾਮਲਾ, ਮੁਲਜ਼ਮ ‘ਪਾਪੀ ਗੁਆਂਢਣ’ ਦੀ ਫਾਂਸੀ ਉਮਰ ਕੈਦ ‘ਚ...

ਬਟਾਲਾ ‘ਚ ਡਬਲ ਮਰਡਰ, ਬੰਦੇ ਨੇ ਆਪਣੀ ਪਤਨੀ ਤੇ ਧੀ ਦਾ ਕੀਤਾ ਬੇਰਹਿਮੀ ਨਾਲ ਕਤਲ

ਬਟਾਲਾ ਦੀ ਫਰੈਂਡਸ ਕਲੋਨੀ ਵਿੱਚ ਅੱਜ ਸਵੇਰੇ ਉਸ ਵੇਲੇ ਸਨਸਨੀ ਫੈਲ ਗਈ, ਜਦੋਂ ਇੱਕ...

ਪੰਜਾਬ ਸਥਾਨਕ ਅਤੇ ਵਿਸ਼ਵ ਭਰ ਦੇ ਨਿਵੇਸ਼ਕਾਂ ਲਈ ਪਸੰਦੀਦਾ ਥਾਂ ਵਜੋਂ ਤੇਜ਼ੀ ਨਾਲ ਉੱਭਰ ਰਿਹਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ, 25 ਸਤੰਬਰ:ਪੰਜਾਬ ਤੇਜ਼ੀ ਨਾਲ ਇੱਕ ਪ੍ਰਮੁੱਖ ਉਦਯੋਗਿਕ ਕੇਂਦਰ ਅਤੇ ਨਿਵੇਸ਼ ਲਈ ਪਸੰਦੀਦਾ ਸਥਾਨ...

PAU ’ਚ 28 ਸਤੰਬਰ ਨੂੰ ਵੱਡਾ ਸਮਾਗਮ, ‘ਜਸ਼ਨ-ਏ-ਇਨਕਲਾਬ’ ਲਈ ਨੌਜਵਾਨਾਂ ’ਚ ਭਾਰੀ ਉਤਸ਼ਾਹ

ਚੰਡੀਗੜ੍ਹ 25 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਆਗੂ ਅਤੇ ਪੰਜਾਬ ਯੂਥ ਵੈਲਫੇਅਰ ਬੋਰਡ...