October 6, 2026, 2:33 pm
----------- Advertisement -----------
HomeNewsਨਵਾਂਸ਼ਹਿਰ 'ਚ ਚੱਲੀਆਂ ਗੋਲੀ.ਆਂ, ਦੋਸ਼ੀਆਂ ਖਿਲਾਫ ਮਾਮਲਾ ਦਰ.ਜ

ਨਵਾਂਸ਼ਹਿਰ ‘ਚ ਚੱਲੀਆਂ ਗੋਲੀ.ਆਂ, ਦੋਸ਼ੀਆਂ ਖਿਲਾਫ ਮਾਮਲਾ ਦਰ.ਜ

Published on

----------- Advertisement -----------

ਨਵਾਂਸ਼ਹਿਰ ਦੇ ਪਿੰਡ ਹਿਓ ਬੰਗਾ ‘ਚ ਇਕ ਵਿਅਕਤੀ ‘ਤੇ ਗੋਲੀ ਚਲਾਉਣ ਵਾਲੇ ਦੋਸ਼ੀ ਨੂੰ ਪੁਲਿਸ ਨੇ ਗ੍ਰਿਫਤਾਰ ਕੀਤਾ ਹੈ। ਇਸ ਦੇ ਨਾਲ ਹੀ ਮੁਲਜ਼ਮ ਦਾ ਇੱਕ ਸਾਥੀ ਫਰਾਰ ਹੈ, ਜਿਸ ਦੀ ਭਾਲ ਜਾਰੀ ਹੈ। ਇਸ ਦੇ ਨਾਲ ਹੀ ਪੁਲਿਸ ਨੇ ਕਾਬੂ ਕੀਤੇ ਕਥਿਤ ਦੋਸ਼ੀ ਨੂੰ ਅਦਾਲਤ ‘ਚ ਪੇਸ਼ ਕਰਕੇ ਰਿਮਾਂਡ ‘ਤੇ ਲੈ ਲਿਆ ਹੈ। 

ਐਸਐਸਪੀ ਅਖਿਲ ਚੌਧਰੀ ਨੇ ਦੱਸਿਆ ਕਿ ਐਸਪੀ ਮੁਕੇਸ਼ ਕੁਮਾਰ ਦੀ ਟੀਮ ਨੇ ਉਕਤ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਹਾਲ ਹੀ ਵਿੱਚ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਉਕਤ ਮੁਲਜ਼ਮਾਂ ਵੱਲੋਂ ਗੋਲੀਆਂ ਚਲਾਈਆਂ ਗਈਆਂ ਹਨ। ਸੂਚਨਾ ਦੇ ਆਧਾਰ ‘ਤੇ ਪੁਲਿਸ ਨੇ ਜਾਂਚ ਤੋਂ ਬਾਅਦ ਦੋਸ਼ੀ ਖਿਲਾਫ ਮਾਮਲਾ ਦਰਜ ਕਰ ਲਿਆ ਹੈ। ਮੁਲਜ਼ਮਾਂ ਨੇ ਇੱਕ ਵਿਅਕਤੀ ਦੇ ਘਰ ਦੇ ਬਾਹਰ ਗੋਲੀਆਂ ਚਲਾ ਦਿੱਤੀਆਂ ਸਨ। ਗੋਲੀ ਉਸ ਦੇ ਗੇਟ ‘ਤੇ ਲੱਗੀ ਸੀ।

ਪੁਲਿਸ ਨੇ ਮਹਿੰਦਰ ਰਾਮ ਦੇ ਬਿਆਨਾਂ ਦੇ ਆਧਾਰ ’ਤੇ ਕਤਲ ਦੀ ਕੋਸ਼ਿਸ਼ ਅਤੇ ਅਸਲਾ ਐਕਟ ਤਹਿਤ ਕੇਸ ਦਰਜ ਕਰ ਲਿਆ ਸੀ। ਪੁਲਿਸ ਨੇ ਮਹਿੰਦਰ ਰਾਮ ‘ਤੇ ਗੋਲੀ ਚਲਾਉਣ ਵਾਲੇ ਦੋਸ਼ੀ ਸੁਖਮਨ ਜੋਤ ਸਿੰਘ ਉਰਫ ਸੁਖਮਨ ਵਾਸੀ ਨਿਊ ਦਿਓਲ ਨਗਰ ਭਾਰਗਵ ਕੈਂਪ ਜਲੰਧਰ ਨੂੰ ਗ੍ਰਿਫਤਾਰ ਕਰ ਲਿਆ ਹੈ। ਜਿਸ ਨੇ ਪੁੱਛਗਿੱਛ ਦੌਰਾਨ ਕਬੂਲ ਕੀਤਾ ਕਿ ਵਿਦੇਸ਼ ‘ਚ ਰਹਿੰਦੇ ਸੋਨੂੰ ਖੱਤਰੀ ਦੇ ਕਹਿਣ ‘ਤੇ ਉਸ ਨੇ ਜਸਪ੍ਰੀਤ ਸਿੰਘ ਵਾਸੀ ਜੱਸਾ ਪਿੰਡ ਮੋਹਣੋਵਾਲ ਥਾਣਾ ਗੜ੍ਹਸ਼ੰਕਰ ਅਤੇ ਗੁਰਮੀਤ ਸਿੰਘ ਗੀਤੂ ਵਾਸੀ ਧਾਲੀਵਾਲ ਬੇਟ ਪਿੰਡ ਢਿਲਵਾਂ ਜ਼ਿਲ੍ਹਾ ਕਪੂਰਥਲਾ ਨਾਲ ਮਿਲ ਕੇ ਇਕ ਹੋਰ ਦੋਸਤ ਨਾਲ , ਗੋਲੀ ਚਲਾ ਦਿੱਤੀ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਹਰਮਨਪ੍ਰੀਤ ਕੌਰ ਨੇ ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਕਪਤਾਨੀ ਛੱਡਣ ਦਾ ਕੀਤਾ ਐਲਾਨ

ਮਹਿਲਾ ਕ੍ਰਿਕਟਰ ਹਰਮਨਪ੍ਰੀਤ ਕੌਰ ਨੇ ਆਪਣੇ ਕ੍ਰਿਕਟ ਕਰੀਅਰ ਬਾਰੇ ਇੱਕ ਵੱਡਾ ਐਲਾਨ ਕੀਤਾ ਹੈ।...

ਬੇਨਿਨ ਸਿਟੀ ਤੋਂ ਲਾਗੋਸ ਜਾ ਰਿਹਾ ਫੌਜੀ ਜਹਾਜ਼ ਕਰੈਸ਼, 32 ਲੋਕਾਂ ਦੀ ਮੌਤ

ਨਾਈਜੀਰੀਆ ਵਿੱਚ ਇੱਕ ਦੁਖਦਾਈ ਜਹਾਜ਼ ਹਾਦਸੇ ਵਿੱਚ 32 ਲੋਕਾਂ ਦੀ ਮੌਤ ਹੋ ਗਈ ਹੈ।...

ਚੰਡੀਗੜ੍ਹ ‘ਚ ‘ਧਰਮ ਯੁੱਧ ਮੋਰਚੇ’ ਦੇ ਆਗੂਆਂ ਦੀ CM ਨਾਲ ਮੀਟਿੰਗ, ਪੰਥਕ ਮਸਲਿਆਂ ‘ਤੇ ਹੋਈ ਚਰਚਾ

ਬਟਾਲਾ ‘ਚ ਚੱਲ ਰਹੇ ‘ਧਰਮ ਯੁੱਧ ਮੋਰਚੇ’ ਦੇ ਆਗੂ ਗੁਰਪ੍ਰੀਤ ਸਿੰਘ ਖਾਲਸਾ ਦੀ ਅਗਵਾਈ...

‘ਜੋ ਕੱਲ੍ਹ ਤੱਕ ਨਾਲ ਘੁੰਮਦੇ ਸੀ…’, Mad Sandhu ਦੇ ਭਰਾ ਨੇ ਰੋਂਦਿਆਂ ਦੱਸੀ ਹਕੀਕਤ

ਅੰਮ੍ਰਿਤਸਰ ਦੇ ਲੋਹਾਰਕਾ ਰੋਡ ’ਤੇ ਮੋਟਰਸਾਈਕਲ ਸਵਾਰ ਹਮਲਾਵਰਾਂ ਦੀਆਂ ਗੋਲੀਆਂ ਦਾ ਸ਼ਿਕਾਰ ਬਣੇ ਮਸ਼ਹੂਰ...

2000 ਨੌਜਵਾਨਾਂ ਨੂੰ ਲੈ ਕੇ ਪੱਗੜੀ ਸੰਭਾਲ ਯਾਤਰਾ ਕੱਢਣਗੇ ਚਰਨਜੀਤ ਚੰਨੀ!

ਸਾਬਕਾ ਮੁੱਖ ਮੰਤਰੀ ਤੇ ਸਾਂਸਦ ਚਰਨਜੀਤ ਚੰਨੀ 2000 ਨੌਜਵਾਨਾਂ ਨੂੰ ਲੈ ਕੇ ਪੰਜਾਬ ਵਿਚ...

ਹਾਈਕੋਰਟ ਦੇ CBI ਜਾਂਚ ਹੁਕਮਾਂ ਖ਼ਿਲਾਫ਼ SC ਪਹੁੰਚੀ ਮਾਨ ਸਰਕਾਰ

ਪੰਜਾਬ ਸਰਕਾਰ ਨੇ ਇਨਫੋਰਸਮੈਂਟ ਡਾਇਰੈਕਟੋਰੇਟ (ED) ਵੱਲੋਂ ਪੰਜਾਬ ਡੀਜੀਪੀ ਨੂੰ ਲਿਖੇ ਪੱਤਰ ਸਬੰਧੀ ਪੰਜਾਬ...

ਬੇਅਦਬੀ ਕਾਨੂੰਨ ਨੂੰ ਲੈ ਕੇ ਅਹਿਮ ਮੀਟਿੰਗ ਅੱਜ, ਸਰਕਾਰ ਦੀ 7 ਮੈਂਬਰੀ ਤਾਲਮੇਲ ਕਮੇਟੀ ਕਰੇਗੀ ਵਿਚਾਰ

ਪੰਜਾਬ ਸਰਕਾਰ ਦੀ 7 ਮੈਂਬਰੀ ਤਾਲਮੇਲ ਕਮੇਟੀ ਅੱਜ ਬੇਅਦਬੀ ਸੋਧ ਕਾਨੂੰਨ ਨੂੰ ਲੈ ਕੇ...

ਜੇਕਰ ਆਡੀਓ ਏਆਈ ਦੁਆਰਾ ਤਿਆਰ ਕੀਤੀ ਗਈ ਹੈ, ਤਾਂ ਫੋਰੈਂਸਿਕ ਜਾਂਚ ਤੋਂ ਸੱਚਾਈ ਸਾਹਮਣੇ ਆਉਣ ਦਿਓ: ਬਲਤੇਜ ਪੰਨੂ

ਚੰਡੀਗੜ੍ਹ 5 ਅਕਤੂਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸੋਮਵਾਰ...

ਪੰਜਾਬ ਕੈਬਨਿਟ ਦੀ ਮੀਟਿੰਗ ‘ਚ ਵੱਡੇ ਐਲਾਨ, RDA ਬਿੱਲ ਪਾਸ ਤੇ ਮੁਲਾਜ਼ਮਾਂ ਲਈ ਖੁਸ਼ਖਬਰੀ

ਚੰਡੀਗੜ੍ਹ, 5 ਅਕਤੂਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਅੱਜ...