June 6, 2026, 9:30 am
----------- Advertisement -----------
HomeNewsLatest Newsਚੰਡੀਗੜ੍ਹ 'ਚ ਭ੍ਰਿਸ਼ਟਾਚਾਰ ਦੇ ਦੋਸ਼ਾਂ 'ਚ ਫਸੇ SI ਹੁਸੈਨ ਅਖਤਰ ਦੀ ਜ਼ਮਾਨਤ...

ਚੰਡੀਗੜ੍ਹ ‘ਚ ਭ੍ਰਿਸ਼ਟਾਚਾਰ ਦੇ ਦੋਸ਼ਾਂ ‘ਚ ਫਸੇ SI ਹੁਸੈਨ ਅਖਤਰ ਦੀ ਜ਼ਮਾਨਤ ‘ਤੇ 18 ਦਸੰਬਰ ਨੂੰ ਹੋਵੇਗਾ ਫੈਸਲਾ

Published on

----------- Advertisement -----------

ਚੰਡੀਗੜ੍ਹ ‘ਚ ਭ੍ਰਿਸ਼ਟਾਚਾਰ ਦੇ ਦੋਸ਼ਾਂ ‘ਚ ਫਸੇ ਐੱਸਆਈ ਹੁਸੈਨ ਅਖਤਰ ਦੀ ਜ਼ਮਾਨਤ ਪਟੀਸ਼ਨ ‘ਤੇ ਵੀਰਵਾਰ ਨੂੰ ਸੁਣਵਾਈ ਹੋਈ। ਇਸ ਵਿਚ ਉਨ੍ਹਾਂ ਦੀ ਪਟੀਸ਼ਨ ਦਾ ਸੀ.ਬੀ.ਆਈ. ਅਦਾਲਤ ਨੇ ਦੋਵਾਂ ਪੱਖਾਂ ਨੂੰ ਸੁਣਨ ਤੋਂ ਬਾਅਦ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਹੈ। ਹੁਣ ਅਦਾਲਤ ਇਸ ‘ਤੇ 18 ਦਸੰਬਰ ਨੂੰ ਆਪਣਾ ਫੈਸਲਾ ਸੁਣਾਏਗੀ। 

ਆਰਥਿਕ ਅਪਰਾਧ ਸ਼ਾਖਾ ਵਿੱਚ ਤਾਇਨਾਤ ਐਸਆਈ ਕ੍ਰਿਸ਼ਨ ਕੁਮਾਰ ਅਤੇ ਐਸਆਈ ਹੁਸੈਨ ਅਖ਼ਤਰ ਨੇ ਜੀਐਸਟੀ ਘੁਟਾਲੇ ਦੀ ਜਾਂਚ ਕਰਦਿਆਂ ਜੇਲ੍ਹ ਵਾਰਡਨ ਨੂੰ ਕੇਸ ਵਿੱਚੋਂ ਨਿਕਲਣ ਲਈ ਕਿਹਾ ਸੀ ਅਤੇ ਜ਼ਮਾਨਤ ਦੇ ਨਾਂ ’ਤੇ ਉਸ ਤੋਂ ਪੈਸਿਆਂ ਦੀ ਮੰਗ ਕੀਤੀ ਸੀ। ਵਾਰਡਨ ਦੇ ਰਿਸ਼ਤੇਦਾਰ ਰਾਮਮੇਹਰ ਸ਼ਰਮਾ ਨੇ ਹੁਸੈਨ ਅਖ਼ਤਰ ਰਾਹੀਂ ਐਸਆਈ ਕ੍ਰਿਸ਼ਨ ਕੁਮਾਰ ਨਾਲ ਸੰਪਰਕ ਕੀਤਾ ਸੀ। ਆਖਰਕਾਰ 2.5 ਲੱਖ ਰੁਪਏ ਵਿੱਚ ਸੌਦਾ ਹੋ ਗਿਆ। 

ਇਸ ਮਾਮਲੇ ਵਿੱਚ ਸਬ ਇੰਸਪੈਕਟਰ ਕ੍ਰਿਸ਼ਨ ਕੁਮਾਰ ਨੂੰ ਬੇਸਮੈਂਟ ਵਿੱਚ ਲਿਜਾ ਕੇ ਪੈਸੇ ਦਿੱਤੇ ਗਏ। ਜਿਵੇਂ ਹੀ ਉਸ ਨੂੰ ਉੱਥੇ ਸੀਬੀਆਈ ਦੀ ਮੌਜੂਦਗੀ ਦਾ ਪਤਾ ਲੱਗਾ ਤਾਂ ਉਹ ਪੈਸੇ ਲੈ ਕੇ ਭੱਜ ਗਿਆ। ਜਿਸ ਨੂੰ ਪੁਲਿਸ ਅਜੇ ਤੱਕ ਗ੍ਰਿਫਤਾਰ ਨਹੀਂ ਕਰ ਸਕੀ ਹੈ। ਹਾਲਾਂਕਿ ਜਿਸ ਕਾਰ ਵਿੱਚ ਉਹ ਭੱਜ ਗਿਆ ਸੀ, ਉਹ ਅੰਬਾਲਾ ਰੇਲਵੇ ਸਟੇਸ਼ਨ ਤੋਂ ਬਰਾਮਦ ਕਰ ਲਈ ਗਈ ਹੈ। ਪੁਲਿਸ ਨੇ ਇਸ ਮਾਮਲੇ ਵਿੱਚ ਸਬ ਇੰਸਪੈਕਟਰ ਹੁਸੈਨ ਅਖ਼ਤਰ ਨੂੰ ਗ੍ਰਿਫ਼ਤਾਰ ਕਰਕੇ ਜੇਲ੍ਹ ਭੇਜ ਦਿੱਤਾ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਸਰਕਾਰ ਨੇ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਲਈ 9,300 ਕਰੋੜ ਰੁਪਏ ਕੀਤੇ ਅਲਾਟ 

ਚੰਡੀਗੜ੍ਹ; 5 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ...

ਨਵਾਂਸ਼ਹਿਰ ‘ਚ ਵੱਡੀ ਵਾਰਦਾਤ, ਕੁੜੀ ਦਾ ਬੇਰਹਿਮੀ ਨਾਲ ਕਤਲ, ਬੰਦ ਅਟੈਚੀ ‘ਚੋਂ ਮਿਲੀ ਦੇਹ

ਨਵਾਂਸ਼ਹਿਰ ਵਿੱਚ ਇੱਕ ਦਿਲ ਦਹਿਲਾਉਣ ਵਾਲੀ ਵਾਰਦਾਤ ਸਾਹਮਣੇ ਆਈ ਹੈ। ਇੱਕ 15 ਸਾਲਾ ਕੁੜੀ...

ਬਟਾਲਾ ‘ਚ ਦਿਨ-ਦਿਹਾੜੇ ਚੱਲੀਆਂ ਗੋਲੀਆਂ! ਇੱਕ ਨਿਹੰਗ ਸਿੰਘ ਦੀ ਮੌਤ

ਬਟਾਲਾ-ਗੁਰਦਾਸਪੁਰ ਰੋਡ ‘ਤੇ ਸਿੰਬਲ ਚੌਕ ਦੇ ਨੇੜੇ ਦਿਨ ਦਿਹਾੜੇ ਫਾਇਰਿੰਗ ਹੋਣ ਦਾ ਮਾਮਲਾ ਸਾਹਮਣਾ...

ਭਗਵੰਤ ਮਾਨ ਸਰਕਾਰ ਪਹਿਲਾਂ ਹੀ ਠੇਕੇ ’ਤੇ ਰੱਖੇ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਫੈਸਲਾ ਕਰ ਚੁੱਕੀ ਹੈ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 4 ਜੂਨ 2026:ਸੂਬਾ ਸਰਕਾਰ ਦੇ ਮੁਲਾਜ਼ਮਾਂ ਦੇ ਮਸਲਿਆਂ ਨੂੰ ਹੱਲ ਕਰਨ ਦੇ ਇੱਕ...

ਮਾਲਵੇ ਦੇ ਪੰਜ ਜ਼ਿਲ੍ਹਿਆਂ ‘ਚ ਝੋਨੇ ਦੀ ਲੁਆਈ ਅੱਜ ਤੋਂ ਸ਼ੁਰੂ

ਮਾਲਵਾ ਖੇਤਰ ਦੇ ਪੰਜ ਜ਼ਿਲ੍ਹਿਆਂ ਵਿੱਚ 5 ਜੂਨ ਤੋਂ ਝੋਨੇ ਦੀ ਲੁਆਈ ਸ਼ੁਰੂ ਹੋ...

ਸੰਗਰੂਰ : ਪਤੀ ਵੱਲੋਂ ਪਤਨੀ ਨੂੰ ਕਮਰੇ ‘ਚ ਬੰਦ ਰੱਖਣ ਦੇ ਮਾਮਲੇ ਦਾ ਪੰਜਾਬ ਮਹਿਲਾ ਕਮਿਸ਼ਨ ਨੇ ਲਿਆ ਨੋਟਿਸ, ਮੁਲਜ਼ਮ ਗ੍ਰਿਫ਼ਤਾਰ

ਸੰਗਰੂਰ ਦੇ ਬੱਗੂਆਣਾ ਬਸਤੀ ‘ਚ ਪਤੀ ਵੱਲੋਂ ਪਤਨੀ ਨੂੰ ਬੰਦ ਕਰਕੇ ਰੱਖਣ ਦੇ ਮਾਮਲਾ...

ਪੰਜਾਬ ਭਾਜਪਾ ਦੇ ਸੀਨੀਅਰ ਆਗੂ ਤਰੁਣ ਚੁੱਘ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਮੱਧ ਪ੍ਰਦੇਸ਼ ਤੋਂ ਜਾਣਗੇ ਰਾਜ ਸਭਾ

ਭਾਜਪਾ ਦੇ ਸੀਨੀਅਰ ਆਗੂ ਤਰੁਣ ਚੁੱਘ ਨਾਲ ਜੁੜੀ ਅਪਡੇਟ ਸਾਹਮਣੇ ਆ ਰਹੀ ਹੈ। ਤਰੁਣ...