November 15, 2026, 2:36 pm
----------- Advertisement -----------
HomeNewsBreaking Newsਚੰਡੀਗੜ੍ਹ ਪੁਲਿਸ ਦਾ SI ਹੋਇਆ 'ਵਰਲਡ ਫੇਮਸ': ਇੰਡੀਅਨ ਆਈਡਲ 'ਚ ਟ੍ਰੈਫਿਕ ਨਿਯਮਾਂ...

ਚੰਡੀਗੜ੍ਹ ਪੁਲਿਸ ਦਾ SI ਹੋਇਆ ‘ਵਰਲਡ ਫੇਮਸ’: ਇੰਡੀਅਨ ਆਈਡਲ ‘ਚ ਟ੍ਰੈਫਿਕ ਨਿਯਮਾਂ ‘ਤੇ ਗਾਇਆ ਗੀਤ

Published on

----------- Advertisement -----------

ਚੰਡੀਗੜ੍ਹ, 20 ਨਵੰਬਰ 2022 – ਚੰਡੀਗੜ੍ਹ ਦੀਆਂ ਸੜਕਾਂ ‘ਤੇ ਆਪਣੇ ਅਨੋਖੇ ਅੰਦਾਜ਼ ‘ਚ ਗੀਤ ਗਾ ਕੇ ਲੋਕਾਂ ਨੂੰ ਟ੍ਰੈਫਿਕ ਨਿਯਮਾਂ ਦੀ ਸਿੱਖਿਆ ਦੇਣ ਵਾਲਾ ਚੰਡੀਗੜ੍ਹ ਪੁਲਸ ਦਾ ਸਬ-ਇੰਸਪੈਕਟਰ ਭੁਪਿੰਦਰ ਸਿੰਘ ਦੇਸ਼-ਵਿਦੇਸ਼ ‘ਚ ਮਸ਼ਹੂਰ ਹੋ ਗਿਆ ਹੈ। ਉਸਨੂੰ ਇੰਡੀਅਨ ਆਈਡਲ ‘ਤੇ ਮਹਿਮਾਨ ਵਜੋਂ ਬੁਲਾਇਆ ਗਿਆ ਸੀ, ਜਿੱਥੇ ਉਸਨੇ ਆਪਣੇ ਟ੍ਰੈਫਿਕ ਨਿਯਮਾਂ ਬਾਰੇ ਜਾਗਰੂਕਤਾ ਗੀਤ “ਨੋ ਪਾਰਕਿੰਗ, ਨੋ ਪਾਰਕਿੰਗ, ਨੋ ਪਾਰਕਿੰਗ”…ਗੱਡੀ ਨੂੰ ਕ੍ਰੇਨ ਲੇ ਗਈ” ਨਾਲ ਸਾਰਿਆਂ ਨੂੰ ਦੀਵਾਨਾ ਬਣਾ ਦਿੱਤਾ।

ਦੱਸ ਦੇਈਏ ਕਿ ਮਸ਼ਹੂਰ ਗਾਇਕ ਵਿਸ਼ਾਲ ਡਡਲਾਨੀ, ਹਿਮੇਸ਼ ਰੇਸ਼ਮੀਆ ਅਤੇ ਨੇਹਾ ਕੱਕੜ ਸ਼ੋਅ ਵਿੱਚ ਗਾਇਕਾਂ ਨੂੰ ਜੱਜ ਕਰਦੇ ਹਨ। ਪੰਜਾਬੀ ਢੋਲ ‘ਤੇ ਐਸਆਈ ਭੁਪਿੰਦਰ ਦੇ ਗੀਤ ‘ਤੇ ਸਾਰੇ ਜਾਣੇ ਬਹੁਤ ਨੱਚੇ। ਸ਼ੋਅ ‘ਚ ਅਭਿਨੇਤਾ ਆਯੁਸ਼ਮਾਨ ਖੁਰਾਨਾ ਵੀ ਮੌਜੂਦ ਸਨ। ਉਸ ਨੇ ਇਸ ਗੀਤ ਦਾ ਵੀ ਖੂਬ ਆਨੰਦ ਲਿਆ। ਇਸ ਦੇ ਨਾਲ ਹੀ ਦਰਸ਼ਕਾਂ ਨੇ ਵੀ ਇਸ ਗੀਤ ‘ਤੇ ਖੂਬ ਤਾੜੀਆਂ ਵਜਾਈਆਂ।

ਇਸ ਦੌਰਾਨ ਭੁਪਿੰਦਰ ਨੇ ਸਰੋਤਿਆਂ ਅਤੇ ਜੱਜਾਂ ਨੂੰ ਦੱਸਿਆ ਕਿ ਕਿਵੇਂ ਉਸ ਨੇ ਗੀਤ ਲਿਖਣੇ ਸ਼ੁਰੂ ਕੀਤੇ। ਲੋਕਾਂ ਨੂੰ ਟਰੈਫਿਕ ਨਿਯਮਾਂ ਪ੍ਰਤੀ ਜਾਗਰੂਕ ਕਰਨ ਲਈ ਭੁਪਿੰਦਰ ਦੇ ਇਸ ਨਿਵੇਕਲੇ ਉਪਰਾਲੇ ਦੀ ਚੰਡੀਗੜ੍ਹ ਪੁਲੀਸ ਨੇ ਵੀ ਸ਼ਲਾਘਾ ਕੀਤੀ ਹੈ।

ਹਾਲ ਹੀ ‘ਚ ਤਿਉਹਾਰਾਂ ਦੇ ਸੀਜ਼ਨ ਦੌਰਾਨ ਚੰਡੀਗੜ੍ਹ ਦੀਆਂ ਸੜਕਾਂ ‘ਤੇ ਲੱਗੇ ਭਾਰੀ ਟ੍ਰੈਫਿਕ ਜਾਮ ਦੇ ਵਿਚਕਾਰ ਭੁਪਿੰਦਰ ਦਾ ਗੀਤ ”ਨੋ ਪਾਰਕਿੰਗ, ਨੋ ਪਾਰਕਿੰਗ, ਨੋ ਪਾਰਕਿੰਗ”…ਗੱਡੀ ਨੂੰ ਕ੍ਰੇਨ ਲੈ ਗਈ” ਸੋਸ਼ਲ ਮੀਡੀਆ ‘ਤੇ ਕਾਫੀ ਮਸ਼ਹੂਰ ਹੋਇਆ ਹੈ, ਜਿਸ ਦੀ ਜਾਣਕਾਰੀ ਭੁਪਿੰਦਰ ਸਿੰਘ ਵੀ ਦੇ ਰਹੇ ਹਨ। ਆਪਣੇ ਗੀਤ ਰਾਹੀਂ ਲੋਕਾਂ ਨੂੰ ਕਿਹਾ ਕਿ ਨੋ ਪਾਰਕਿੰਗ ‘ਚ ਖੜ੍ਹੇ ਵਾਹਨ ਨੂੰ ਟੋਕਿੰਗ ਕਰਨ ਤੋਂ ਘਬਰਾਉਣ ਦੀ ਬਜਾਏ ਟ੍ਰੈਫਿਕ ਪੁਲਸ ਦੇ ਹੈਲਪਲਾਈਨ ਨੰਬਰ 1073 ਜਾਂ 1122 ‘ਤੇ ਕਾਲ ਕਰੋ।

ਐਸਆਈ ਭੁਪਿੰਦਰ ਸਿੰਘ ਹੱਥ ਵਿੱਚ ਮਾਈਕ ਫੜ ਕੇ ਗਾਉਂਦੇ ਹੋਏ ਸ਼ਹਿਰ ਦੀਆਂ ਸੜਕਾਂ ’ਤੇ ਲੋਕਾਂ ਨੂੰ ਟਰੈਫਿਕ ਨਿਯਮਾਂ ਬਾਰੇ ਪੜ੍ਹਾਉਂਦੇ ਹਨ। ਇਸ ਤੋਂ ਪਹਿਲਾਂ ਵੀ ਉਹ ਚਲਾਨ ਕੱਟਣ, ਹੈਲਮੇਟ ਅਤੇ ਸੀਟ ਬੈਲਟ ਨਾ ਪਾਉਣ, ਡਰੰਕ ਐਂਡ ਡਰਾਈਵ ਨਾ ਕਰਨ ਆਦਿ ਲਈ ਸਮਾਰਟ ਕੈਮਰਿਆਂ ਬਾਰੇ ਜਾਗਰੂਕਤਾ ਗੀਤ ਕੱਢ ਚੁੱਕੇ ਹਨ। ਕੁਝ ਸਮਾਂ ਪਹਿਲਾਂ, ਭੁਪਿੰਦਰ ਨੇ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਮਸ਼ਹੂਰ ਗੀਤ 295 ਦੀ ਤਰਜ਼ ‘ਤੇ ਟ੍ਰੈਫਿਕ ਨਿਯਮਾਂ ਬਾਰੇ ਜਾਗਰੂਕਤਾ ਗੀਤ ਵੀ ਤਿਆਰ ਕੀਤਾ ਸੀ।

ਭੁਪਿੰਦਰ ਸਿੰਘ ਆਪਣਾ ਗੀਤ ‘ਡਾਇਲ ਕਰੋ 1930’ ਗਾ ਕੇ ਲੋਕਾਂ ਨੂੰ ਸਾਈਬਰ ਸੁਰੱਖਿਆ ਬਾਰੇ ਜਾਗਰੂਕ ਕਰ ਰਹੇ ਹਨ। ਉਹ ਇਸ ਤੋਂ ਪਹਿਲਾਂ ਕੋਰੋਨਾ ਦੇ ਦੌਰ ਦੌਰਾਨ ਮਾਸਕ ਪਹਿਨਣ ਅਤੇ ਸਮਾਜਿਕ ਦੂਰੀ ਬਣਾਈ ਰੱਖਣ ਬਾਰੇ ਗੀਤ ਵੀ ਰਿਲੀਜ਼ ਕਰ ਚੁੱਕੇ ਹਨ। ਭੁਪਿੰਦਰ ਨੇ ਕਰੀਬ 2 ਸਾਲ ਪਹਿਲਾਂ ਇੱਕ ਗੀਤ ਗਾਇਆ ਸੀ, ਜੋ ਕਾਫੀ ਮਸ਼ਹੂਰ ਹੋਇਆ ਸੀ। ਉਸ ਦੇ ਬੋਲ ਸਨ- ਨੰਬਰ ਪਲੇਟ ਉੱਤੇ ਨਾਂਅ ਜੋ ਲਿਖਾਂਦੇ ਨੇ, ਸ਼ੀਸ਼ਿਆਂ ਦੇ ‘ਤੇ ਜੋ ਸਟਿੱਕਰ ਵੇ ਲਾਂਦੇ ਨੇ…। ਇਸ ਤੋਂ ਪਹਿਲਾਂ ਜਦੋਂ ਮੋਟਰ ਵਹੀਕਲ ਐਕਟ ਵਿੱਚ ਸੋਧ ਹੋਈ ਸੀ ਅਤੇ ਚਲਾਨ ਦੇ ਰੇਟ ਹਜ਼ਾਰਾਂ ਵਿੱਚ ਸਨ, ਉਦੋਂ ਵੀ ਉਸ ਨੇ ਗੀਤ ਲਿਖਿਆ ਸੀ। ਉਸਦੇ ਬੋਲ ਸਨ- ਲੋਕੀ ਦੀ ਸੜਕ ‘ਤੇ ਦੁਰਘਟਨਾ ਵਿੱਚ ਮੌਤ ਹੋ ਗਈ…

ਭੁਪਿੰਦਰ ਸਿੰਘ ਮੂਲ ਰੂਪ ਵਿੱਚ ਪੰਜਾਬ ਦੇ ਗੁਰਦਾਸਪੁਰ ਦਾ ਰਹਿਣ ਵਾਲਾ ਹੈ। ਉਹ ਸਾਲ 1987 ਵਿੱਚ ਚੰਡੀਗੜ੍ਹ ਪੁਲਿਸ ਵਿੱਚ ਭਰਤੀ ਹੋਇਆ ਸੀ। ਉਹ ਸਕੂਲ ਸਮੇਂ ਤੋਂ ਹੀ ਗੀਤ ਲਿਖਦਾ ਤੇ ਗਾਉਂਦਾ ਆ ਰਿਹਾ ਹੈ। ਇਸ ਸ਼ੌਕ ਕਾਰਨ ਉਸ ਨੇ ਲੰਬਾ ਸਮਾਂ ਆਰਕੈਸਟਰਾ ਵਿੱਚ ਵੀ ਕੰਮ ਕੀਤਾ ਹੈ। ਪੁਲਿਸ ਵਿੱਚ ਭਰਤੀ ਹੋਣ ਤੋਂ ਬਾਅਦ ਵੀ ਉਹ ਆਪਣਾ ਸ਼ੌਕ ਬਰਕਰਾਰ ਰੱਖ ਰਿਹਾ ਹੈ। ਉਹ ਚੰਡੀਗੜ੍ਹ ਟਰੈਫਿਕ ਪੁਲੀਸ ਜਾਗਰੂਕਤਾ ਹਫ਼ਤੇ ਅਤੇ ਹੋਰ ਸਮਾਗਮਾਂ ਵਿੱਚ ਆਪਣੇ ਗੀਤ ਪੇਸ਼ ਕਰਦਾ ਹੈ। ਭੁਪਿੰਦਰ ਖੁਦ ਆਪਣੇ ਗੀਤ ਰਿਕਾਰਡ ਕਰਦਾ ਹੈ। ਹਾਲ ਹੀ ‘ਚ ਉਨ੍ਹਾਂ ਨੇ ਯੂਟਿਊਬ ‘ਤੇ ਸ਼ਰਾਬੀ ਡਰਾਈਵਿੰਗ ‘ਤੇ ਇਕ ਗੀਤ ਪਾਇਆ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਗੌੜੇ ਲਲਿਤ ਮੋਦੀ ਨੂੰ ਮਿਲੀ ਬ੍ਰਿਟਿਸ਼ ਨਾਗਰਿਕਤਾ, ਖੁਦ ਕੀਤਾ ਖੁਲਾਸਾ, ਜਸ਼ਨ ਦੀਆਂ ਤਸਵੀਰਾਂ ਕੀਤੀਆਂ ਸਾਂਝੀਆਂ

 ਇੰਡੀਅਨ ਪ੍ਰੀਮੀਅਰ ਲੀਗ (IPL) ਦੇ ਸੰਸਥਾਪਕ ਲਲਿਤ ਮੋਦੀ ਨੇ ਸ਼ਨੀਵਾਰ ਨੂੰ ਵੱਡਾ ਐਲਾਨ ਕੀਤਾ।...

ਮੈਡ ਸੰਧੂ ਕਤਲ ਮਾਮਲੇ ‘ਚ ਦੂਜਾ ਫਰਾਰ ਸ਼ੂਟਰ ਗ੍ਰਿਫਤਾਰ, ਪੁਲਿਸ ਦੇ ਵੱਡੇ ਸਨਸਨੀਖੇਜ਼ ਖੁਲਾਸੇ !

ਅੰਮ੍ਰਿਤਸਰ: ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਵੱਲੋਂ ਸ਼ਹਿਰ ਵਿੱਚ ਕਾਨੂੰਨ ਵਿਵਸਥਾ ਨੂੰ ਮਜ਼ਬੂਤ ਕਰਨ ਅਤੇ ਸੰਗਠਿਤ...

ਪੰਜਾਬ ਦੇ ਨੌਜਵਾਨਾਂ ਲਈ 1 ਕਰੋੜ ਜਿੱਤਣ ਦਾ ਸੁਨਹਿਰੀ ਮੌਕਾ, CM ਮਾਨ ਨੇ ਲਾਂਚ ਕੀਤਾ ‘ਪੰਜਾਬ ਦਾ ਕਰੋੜਪਤੀ’ ਮੁਕਾਬਲਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਨੌਜਵਾਨਾਂ ਨੂੰ ਆਪਣੇ ਸੱਭਿਆਚਾਰ,...

ਪੰਜਾਬ ਦੇ ਸਾਰੇ ਪਿੰਡ ‘ਚ ਲੱਗਣਗੀਆਂ ਸੋਲਰ ਲਾਈਟਾਂ, ਸਰਕਾਰ ਖਰਚੇਗੀ 380 ਕਰੋੜ ਰੁਪਏ

ਪੰਜਾਬ ਸਰਕਾਰ ਦੇ ਨਵੇਂ ਪ੍ਰੋਜੈਕਟ ਤਹਿਤ ਸੂਬੇ ਦੇ ਸਾਰੇ ਪਿੰਡਾਂ ਵਿਚ ਸੋਲਰ ਲਾਈਟਾਂ ਲੱਗਣਗੀਆਂ।...

CM ਦੇ OSD ਘੁੰਮਣ ਖਿਲਾਫ ਇੱਕ ਹੋਰ FIR ਦਰਜ, ਭ੍ਰਿਸ਼ਟਾਚਾਰ ਮਾਮਲੇ ‘ਚ CBI ਦੀ ਕਾਰਵਾਈ

ਮੁੱਖ ਮੰਤਰੀ ਦੇ ਓਐਸਡੀ ਰਾਜਬੀਰ ਘੁੰਮਣ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਸੀਬੀਆਈ ਨੇ...

ਕੰਗਨਾ ਰਣੌਤ ਦੀਆਂ ਮੁਸ਼ਕਲਾਂ ਵਧੀਆਂ! ਸਾਬਕਾ ਪ੍ਰਧਾਨ ਮੰਤਰੀਆਂ ਬਾਰੇ ਟਿੱਪਣੀਆਂ ’ਤੇ ਡੀਜੀਪੀ ਕੋਲ ਸ਼ਿਕਾਇਤ, ਐੱਫਆਈਆਰ ਦਰਜ

ਬਾਲੀਵੁੱਡ ਅਦਾਕਾਰਾ ਅਤੇ ਮੰਡੀ ਤੋਂ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦੀ ਇੱਕ ਸੋਸ਼ਲ ਮੀਡੀਆ...

ਕੈਥਲ ਵਿਚ 3 ਚਚੇਰੇ ਭਰਾਵਾਂ ਦੀ ਹਾਦਸੇ ਵਿਚ ਇਕੱਠਿਆਂ ਮੌਤ, ਤੇਜ਼ ਰਫ਼ਤਾਰ ਕਾਰ ਨਹਿਰ ਦੀ ਪੁਲੀ ਨਾਲ ਟਕਰਾਈ

ਹਰਿਆਣਾ ਦੇ ਕੈਥਲ ਵਿੱਚ ਬੀਤੀ ਦੇਰ ਰਾਤ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਪਿੰਡ ਸਿਸਮੌਰ...

ਪ੍ਰੇਮੀ ਨੇ ਪ੍ਰੇਮਿਕਾ ਦੇ 58 ਸਾਲਾ ਅਧਿਆਪਕ ਦਾ ਕੀਤਾ ਕਤਲ; ਵਾਰਦਾਤ ਤੋਂ ਬਾਅਦ ਬਲੈਕਬੋਰਡ ‘ਤੇ ਲਿਖਿਆ ‘ਬਲਾਤਕਾਰੀ’

ਉੱਤਰ ਪ੍ਰਦੇਸ਼ ਦੇ ਆਗਰਾ ਵਿੱਚ, ਪੁਲਿਸ ਨੇ 50 ਸਾਲਾ ਗਣਿਤ ਅਧਿਆਪਕ ਓਮਪ੍ਰਕਾਸ਼ ਯਾਦਵ ਦੇ...

‘ਵੀਰ ਬਾਲ ਦਿਵਸ’ ਪ੍ਰਤੀ ਸਕੂਲਾਂ ਵਿੱਚ ਜਾਗਰੂਕਤਾ ਦੀ ਘਾਟ, NHRC ਵੱਲੋਂ ਸਿੱਖਿਆ ਮੰਤਰਾਲੇ ਨੂੰ ਨੋਟਿਸ

ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਦੇਸ਼ ਭਰ ਦੇ ਸਕੂਲਾਂ ਵਿੱਚ 26 ਦਸੰਬਰ ਨੂੰ ਮਨਾਏ...