October 4, 2026, 5:23 am
----------- Advertisement -----------
HomeNewsBreaking Newsਸਕਿਉਰਿਟੀ ਕਾਰਨ ਤਣਾਅ 'ਚ ਰਹਿੰਦਾ ਸੀ ਮੂਸੇਵਾਲਾ: ਸਿੱਧੂ ਸਾਬਕਾ ਗ੍ਰਹਿ ਮੰਤਰੀ ਨੂੰ...

ਸਕਿਉਰਿਟੀ ਕਾਰਨ ਤਣਾਅ ‘ਚ ਰਹਿੰਦਾ ਸੀ ਮੂਸੇਵਾਲਾ: ਸਿੱਧੂ ਸਾਬਕਾ ਗ੍ਰਹਿ ਮੰਤਰੀ ਨੂੰ ਦੱਸੀ ਸੀ ਚੋਣ ਲੜਨ ਦੀ ਅਸਲੀ ਵਜ੍ਹਾ

Published on

----------- Advertisement -----------

ਮਾਨਸਾ, 5 ਜੂਨ 2022 – ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਆਪਣੀ ਜਾਨ ਨੂੰ ਖਤਰੇ ਤੋਂ ਜਾਣੂ ਸੀ। ਇਸ ਕਾਰਨ ਉਹ ਹਰ ਸਮੇਂ ਸੁਰੱਖਿਆ ਲਈ ਤਣਾਅ ਵਿਚ ਰਹਿੰਦਾ ਸੀ। ਉਨ੍ਹਾਂ ਇਹ ਗੱਲ ਪਿਛਲੀ ਕਾਂਗਰਸ ਸਰਕਾਰ ਦੇ ਗ੍ਰਹਿ ਮੰਤਰੀ ਸੁਖਜਿੰਦਰ ਰੰਧਾਵਾ ਨੂੰ ਦੱਸੀ ਸੀ। ਮੂਸੇਵਾਲਾ ਨੇ ਕਿਹਾ ਸੀ ਕਿ ਜੇਕਰ ਮੈਂ ਵਿਧਾਇਕ ਬਣ ਗਿਆ ਤਾਂ ਮੇਰੀ ਜਾਨ ਬਚ ਜਾਵੇਗੀ। ਮੈਨੂੰ ਪੱਕੀ ਸੁਰੱਖਿਆ ਮਿਲ ਜਾਵੇਗੀ। ਮੂਸੇਵਾਲਾ ਦੀ 29 ਮਈ ਨੂੰ ਸ਼ਾਮ 5.30 ਵਜੇ ਮਾਨਸਾ ਦੇ ਪਿੰਡ ਜਵਾਹਰਕੇ ਵਿੱਚ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਇਸ ਤੋਂ ਇੱਕ ਦਿਨ ਪਹਿਲਾਂ ਪੰਜਾਬ ਦੀ ਆਮ ਆਦਮੀ ਪਾਰਟੀ (ਆਪ) ਸਰਕਾਰ ਵੱਲੋਂ ਉਨ੍ਹਾਂ ਦੀ ਸੁਰੱਖਿਆ ਘਟਾ ਦਿੱਤੀ ਗਈ ਸੀ।

ਸਾਬਕਾ ਗ੍ਰਹਿ ਮੰਤਰੀ ਸੁਖਜਿੰਦਰ ਰੰਧਾਵਾ ਨੇ ਕਿਹਾ ਕਿ 2020 ਤੋਂ ਸਿੱਧੂ ਮੂਸੇਵਾਲਾ ਮੇਰੇ ਘਰ ਆ ਰਿਹਾ ਹੈ। ਜਦੋਂ ਮੂਸੇਵਾਲਾ ਨੇ ਚੋਣ ਲੜਨ ਦੀ ਇੱਛਾ ਪ੍ਰਗਟਾਈ ਤਾਂ ਉਨ੍ਹਾਂ ਨੂੰ ਤਤਕਾਲੀ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਰੋਕ ਦਿੱਤਾ ਸੀ। ਰਾਜਾ ਵੜਿੰਗ ਨੇ ਮੂਸੇਵਾਲਾ ਨੂੰ ਚੋਣ ਨਾ ਲੜਨ ਲਈ ਕਿਹਾ ਸੀ। ਰਾਜਾ ਵੜਿੰਗ ਨੇ ਮੂਸੇਵਾਲਾ ਨੂੰ ਕਿਹਾ ਸੀ ਕਿ ਤੁਹਾਡਾ ਬਹੁਤ ਵੱਡਾ ਨਾਮ ਹੈ, ਰਾਜਨੀਤੀ ਵਿੱਚ ਨਾ ਆਓ।

ਸਾਬਕਾ ਗ੍ਰਹਿ ਮੰਤਰੀ ਰੰਧਾਵਾ ਨੇ ਕਿਹਾ ਕਿ ਵੜਿੰਗ ਦੇ ਇਨਕਾਰ ਕਰਨ ‘ਤੇ ਮੂਸੇਵਾਲਾ ਨੇ ਕਿਹਾ ਕਿ ਭਾਈ ਜੇ ਮੈਂ ਵਿਧਾਇਕ ਬਣ ਗਿਆ ਤਾਂ ਮੇਰੀ ਜਾਨ ਬਚ ਜਾਵੇਗੀ। ਮੈਨੂੰ ਸੁਰੱਖਿਆ ਮਿਲੇਗੀ। ਹਰ ਰੋਜ਼ ਮੈਨੂੰ ਸੁਰੱਖਿਆ ਦੇਣ ਲਈ ਕਿਸੇ ਨਾ ਕਿਸੇ ਅੱਗੇ ਹੱਥ ਜੋੜਦਾ ਰਹਿੰਦਾ ਹਾਂ ਕੇ ਸਕਿਉਰਿਟੀ ਦੇਦੋ। ਰੰਧਾਵਾ ਨੇ ਕਿਹਾ ਕਿ ਇਹ ਅਸਲ ਕਾਰਨ ਸੀ ਜਿਸ ਕਰਕੇ ਮੂਸੇਵਾਲਾ ਚੋਣ ਲੜ ਰਿਹਾ ਸੀ। ਪਾਰ ਮਾੜੀ ਕਿਸਮਤ ਕਾਰਨ ਮੂਸੇਵਾਲਾ ਵਿਧਾਇਕ ਵੀ ਨਹੀਂ ਬਣ ਸਕਿਆ ਅਤੇ ਉਸ ਦਾ ਕਤਲ ਵੀ ਹੋ ਗਿਆ।

ਚੋਣਾਂ ਤੋਂ ਬਾਅਦ ਮੂਸੇਵਾਲਾ ਦੀ ਸੁਰੱਖਿਆ ਘਟਾ ਦਿੱਤੀ ਗਈ ਸੀ। ਉਨ੍ਹਾਂ ਕੋਲ 4 ਕਮਾਂਡੋ ਰਹਿ ਗਏ। ਸਾਕਾ ਨੀਲਾ ਤਾਰਾ ਦੀ ਬਰਸੀ ਦੇ ਮੱਦੇਨਜ਼ਰ, ਸਰਕਾਰ ਨੇ ਅਸਥਾਈ ਤੌਰ ‘ਤੇ 2 ਹੋਰ ਕਮਾਂਡੋ ਵਾਪਸ ਲੈ ਲਏ ਸਨ। ਮੂਸੇਵਾਲਾ ਕੋਲ ਸਿਰਫ਼ 2 ਗੰਨਮੈਨ ਬਚੇ ਸਨ। ਹਾਲਾਂਕਿ ਕਤਲ ਵਾਲੇ ਦਿਨ ਇਹ ਦੋਵੇਂ ਗੰਨਮੈਨ ਵੀ ਉਨ੍ਹਾਂ ਦੇ ਨਾਲ ਨਹੀਂ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਇੰਫਲੂਐਂਸਰ ​​​​​​​ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ, ਹਮਲਾਵਰ ਫਰਾਰ ਮੌਕੇ ਤੋਂ ਫਰਾਰ, CCTV ਖੰਗਾਲ ਰਹੀ ਪੁਲਿਸ

ਮੇਕਅਪ ਆਰਟਿਸਟ ਅਤੇ ਸੋਸ਼ਲ ਮੀਡੀਆ ਇੰਫਲੂਐਂਸਰ ਮੈਡ ਸੰਧੂ ਦਾ ਸ਼ਨੀਵਾਰ ਨੂੰ ਅੰਮ੍ਰਿਤਸਰ ਵਿੱਚ ਗੋਲੀ...

AAP ਵਿਧਾਇਕ ਮਾਇਸਰਖਾਨਾ ਦੀ ਪਾਰਟੀ ‘ਚੋਂ ਛੁੱਟੀ, ਪਾਰਟੀ ਵਿਰੋਧੀ ਗਤੀਵਿਧੀਆਂ ਦੇ ਲੱਗੇ ਇਲਜ਼ਾਮ

ਪੰਜਾਬ ਦੇ ਬਠਿੰਡਾ ਦੇ ਮੌੜ ਮੰਡੀ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਸੁਖਬੀਰ ਸਿੰਘ ਮਾਈਸਰਖਾਨਾ...

ਪੰਜਾਬੀ ਗੀਤਕਾਰ ਗਿੱਲ ਰੌਂਤਾ ‘ਸ਼੍ਰੋਮਣੀ ਅਕਾਲੀ ਦਲ (ਵਾਰਿਸ ਪੰਜਾਬ)’ ਵਿੱਚ ਸ਼ਾਮਲ

ਅੱਜ ਬਕਾਇਦਾ ਤੌਰ ’ਤੇ ਗੀਤਕਾਰ ਰੌਂਤਾ ਨੂੰ ਪਾਰਟੀ ਦੀ ਅਗਵਾਈ ਕਰ ਰਹੇ ਐੱਮ.ਪੀ. ਅੰਮ੍ਰਿਤਪਾਲ...

ਏਸ਼ੀਆਈ ਖੇਡਾਂ 2026 ‘ਚ ਭਾਰਤ ਕ੍ਰਿਕਟ ਟੀਮ ਨੇ ਲਗਾਤਾਰ ਦੂਜੀ ਵਾਰ ਜਿੱਤਿਆ ਗੋਲਡ, ਫਾਈਨਲ ‘ਚ ਪਾਕਿਸਤਾਨ ਨੂੰ ਹਰਾਇਆ

ਭਾਰਤ ਨੇ ਫਾਈਨਲ ਮੁਕਾਬਲੇ ਵਿਚ ਪਾਕਿਸਤਾਨ ਨੂੰ 19 ਦੌੜਾਂ ਤੋਂ ਹਰਾ ਕੇ ਲਗਾਤਾਰ ਦੂਜੀ...

ਪੰਜਾਬ ਕਾਂਗਰਸ ਦੀ ਕਮਾਨ ਸੰਭਾਲਣ ਮਗਰੋਂ ਰਾਜਾ ਵੜਿੰਗ ਨੂੰ ਲੈ ਕੇ ਬੋਲੇ ਪ੍ਰਗਟ ਸਿੰਘ, ਦਿੱਤਾ ਵੱਡਾ ਬਿਆਨ

ਪ੍ਰਗਟ ਸਿੰਘ ਨੇ ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਵਜੋਂ ਕਮਾਨ ਸੰਭਾਲ ਲਈ। ਪ੍ਰਧਾਨ ਬਣਨ...

ਬਾਬਾ ਲੱਖਾ ਸਿੰਘ ਵੱਲੋਂ ਮੁੱਖ ਮੰਤਰੀ ਨਾਲ ਮੁਲਾਕਾਤ ਨੂੰ ਮੰਨਿਆ ਭੁੱਲ, ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਪਸ਼ਟੀਕਰਨ ਸੌਂਪਿਆ

ਪੰਜਾਬ ਸਰਕਾਰ ਵੱਲੋਂ ਬੀਤੇ ਸਮੇਂ ਪਾਸ ਕੀਤੇ ਗਏ “ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ...

ਸੂਬੇਦਾਰ ਸੰਦੀਪ ਸਿੰਘ ਰਿਆੜ ਨੇ ਫਿਰ ਰਚਿਆ ਇਤਿਹਾਸ, 6512 ਮੀਟਰ ਉੱਚੀ ਮਾਊਂਟ ਭਾਗੀਰਥੀ-2 ਕੀਤੀ ਸਰ

ਪਿੰਡ ਹਰਚੋਵਾਲ ਦੇ ਵਸਨੀਕ ਸੂਬੇਦਾਰ ਸੰਦੀਪ ਸਿੰਘ ਰਿਆੜ ਨੇ ਪਹਾੜ ਚੜ੍ਹਾਈ ਦੇ ਖੇਤਰ ਵਿਚ...

ਖਡੂਰ ਸਾਹਿਬ ਦੇ ਸਰਕਾਰੀ ਗੈਸਟ ਹਾਊਸ ਕੋਲੋਂ ਨੌਜਵਾਨ ਦੀ ਲਾਸ਼ ਬਰਾਮਦ, ਪਰਿਵਾਰ ਵੱਲੋਂ ਕਤਲ ਦਾ ਦੋਸ਼

ਖਡੂਰ ਸਾਹਿਬ ਦੇ ਖਾਲੀ ਪਏ ਸਰਕਾਰੀ ਗੈਸਟ ਹਾਊਸ ਨਜ਼ਦੀਕ ਸ਼ੱਕੀ ਹਾਲਤ ਵਿੱਚ ਇੱਕ ਨੌਜਵਾਨ...

ਏਸ਼ੀਆਈ ਖੇਡਾਂ ‘ਚ Gold ਜਿੱਤਣ ‘ਤੇ CM ਮਾਨ ਨੇ ਭਾਰਤੀ ਮਹਿਲਾ ਹਾਕੀ ਟੀਮ ਨੂੰ ਦਿੱਤੀ ਵਧਾਈ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਭਾਰਤੀ ਮਹਿਲਾ ਹਾਕੀ ਟੀਮ ਨੂੰ ਏਸ਼ੀਆਈ ਖੇਡਾਂ...