September 21, 2026, 8:27 pm
----------- Advertisement -----------
HomeNewsLatest Newsਸਿੱਧੂ ਮੂਸੇਵਾਲਾ ਨੂੰ ਸ਼ਰਧਾਂਜਲੀ ਦੇਣ ਲਈ ਸਾਈਕਲ 'ਤੇ 315 ਕਿ:ਮੀ: ਦਾ ਸਫ਼ਰ...

ਸਿੱਧੂ ਮੂਸੇਵਾਲਾ ਨੂੰ ਸ਼ਰਧਾਂਜਲੀ ਦੇਣ ਲਈ ਸਾਈਕਲ ‘ਤੇ 315 ਕਿ:ਮੀ: ਦਾ ਸਫ਼ਰ ਤੈਅ ਕਰ ਮੇਰਠ ਤੋਂ ਪਿੰਡ ਮੂਸੇ ਪਹੁੰਚਿਆ ਮੂਸੇਵਾਲਾ ਦਾ ਫੈਨ

Published on

----------- Advertisement -----------

ਆਪਣੇ ਮਨਪਸੰਦ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਨੂੰ ਸ਼ਰਧਾਂਜਲੀ ਦੇਣ ਲਈ ਡਾ. ਅਨਿਲ ਨਾਮ ਦੇ ਇੱਕ ਵਿਅਕਤੀ ਨੇ ਉੱਤਰ ਪ੍ਰਦੇਸ਼ ਦੇ ਮੇਰਠ ਤੋਂ ਪਿੰਡ ਮੂਸੇ ਪਹੁੰਚਣ ਲਈ ਸਾਈਕਲ ‘ਤੇ ਲਗਭਗ 315 ਕਿਲੋਮੀਟਰ ਦਾ ਸਫ਼ਰ ਤੈਅ ਕੀਤਾ। ਸਿੱਧੂ ਮੂਸੇ ਵਾਲਾ ਨੂੰ ਸ਼ਰਧਾਂਜਲੀ ਭੇਂਟ ਕਰਕੇ ਡਾ. ਅਨਿਲ ਨੇ ਸਿੱਧੂ ਦੇ ਮਾਤਾ ਜੀ ਨਾਲ ਮੁਲਾਕਾਤ ਕੀਤੀ।
ਡਾ. ਅਨਿਲ ਨੌਸਰਾਨ ਨੇ ਦੱਸਿਆ ਕਿ ਉਹ ਕੱਲ ਦੋ ਵਜੇ ਸਾਈਕਲ ‘ਤੇ ਸਫਰ ਦੀ ਸ਼ੁਰੂਆਤ ਕਰਕੇ ਅੱਜ ਦੁਪਿਹਰ ਪਿੰਡ ਮੂਸਾ ਪਹੁੰਚੇ ਤੇ ਸਿੱਧੂ ਮੂਸੇ ਵਾਲਾ ਨੂੰ ਸ਼ਰਧਾਂਜਲੀ ਭੇਂਟ ਕਰਕੇ ਸਿੱਧੂ ਦੇ ਮਾਤਾ ਜੀ ਨਾਲ ਮੁਲਾਕਾਤ ਕੀਤੀ। ਸਿੱਧੂ ਮੂਸੇ ਵਾਲਾ ਨੂੰ ਸ਼ਰਧਾਂਜਲੀ ਭੇਂਟ ਕਰਦਿਆਂ ਡਾ. ਅਨਿਲ ਨੌਸਰਾਨ ਨੇ ਕਿਹਾ ਕਿ 295 ਗਾਣੇ ਵਿਚਲੇ ਸੱਚੇ ਵਿਚਾਰ ਅਤੇ ਸੱਚਾ ਆਦਮੀ ਮੈਨੂੰ ਇੱਥੇ ਖਿੱਚ ਕੇ ਲਿਆਏ ਹਨ ਤੇ ਅਮਰ ਸ਼ਹੀਦਾਂ ਦੀ ਸ਼੍ਰੇਣੀ ਵਿਚ ਸ਼ਾਮਿਲ ਹੋ ਕੇ ਸਿੱਧੂ ਮੂਸੇ ਵਾਲਾ ਅਮਰ ਹੋ ਗਿਆ ਹੈ।
ਉਹਨਾਂ ਕਿਹਾ ਕਿ 29 ਮਈ ਤੋਂ ਬਾਅਦ ਹੀ ਮੈ ਸਿੱਧੂ ਮੂਸੇ ਵਾਲਾ ਬਾਰੇ ਜਾਣਿਆ ਤੇ ਮੈਨੂੰ ਪਤਾ ਲੱਗਿਆ ਕਿ ਉਹ ਇੰਨੇ ਵੱਡੇ ਸਿੰਗਰ ਹਨ ਤੇ ਮੈਂ ਥੋੜਾ ਥੋੜਾ ਕਰਕੇ ਇਨ੍ਹਾਂ ਬਾਰੇ ਜਾਣਿਆ ਤੇ ਇਨ੍ਹਾਂ ਦੇ ਗਾਣੇ ਸੁਣੇ। ਡਾ. ਅਨਿਲ ਨੇ ਕਿਹਾ ਕਿ ਸਿੱਧੂ ਨੇ ਜਿਹੜਾ 295 ਵਾਲਾ ਗਾਣਾ ਗਾਇਆ ਹੈ, ਉਸ ਵਿੱਚ ਜੋ ਸੱਚਾਈ ਬਿਆਨ ਕੀਤੀ ਹੈ, ਉਹ ਅਜਿਹੀ ਹੈ ਕਿ ਉਸਨੇ ਬਹੁਤ ਸਾਰੇ ਲੋਕਾਂ ਨੂੰ ਸਿੱਧੂ ਦਾ ਫਾਲੋਅਰ ਬਣਾ ਦਿੱਤਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਜਲੰਧਰ ‘ਚ ਮਸ਼ਹੂਰ YouTuber ਮਨੀ ਸ਼ੋਕਰ ਗ੍ਰਿਫ਼ਤਾਰ, 5 ਵਿਦੇਸ਼ੀ ਪਿਸਤੌਲ ਬਰਾਮਦ

ਜਲੰਧਰ ਕਮਿਸ਼ਨਰੇਟ ਪੁਲਿਸ ਨੇ ਮਸ਼ਹੂਰ ਪੰਜਾਬੀ ਯੂਟਿਊਬਰ ਮਨੀ ਸ਼ੋਕਰ ਅਤੇ ਉਸਦੇ ਦੋ ਸਾਥੀਆਂ ਨੂੰ...

ਏਸ਼ਿਆਈ ਖੇਡਾਂ ‘ਚ ਭਾਰਤ ਨੇ ਜਿੱਤੇ 6 ਮੈਡਲ, ਸ਼ੂਟਿੰਗ ‘ਚ ਆਏ 5 ਤਗਮੇ

ਜਾਪਾਨ ਦੇ ਨਾਗੋਯਾ ਵਿੱਚ ਚੱਲ ਰਹੀਆਂ ਏਸ਼ੀਆਈ ਖੇਡਾਂ ਵਿੱਚ ਭਾਰਤ ਦੀ ਝੋਲੀ ਹੁਣ ਤੱਕ...

‘ਤੂੰ ਉਨ੍ਹਾਂ ਨਾਲ ਕੋਲੈਬ ਕੀਤੇ ਆ, ਜਿਨ੍ਹਾਂ ਨੇ ਸਿੱਧੂ ਨੂੰ ਹਮੇਸ਼ਾ ਮਾੜਾ ਬੋਲਿਆ’ Afsana Khan ‘ਤੇ ਭੜਕਿਆ ਬਿੱਲਾ ਸਿੱਧੂ ਘੁੰਮਣ

ਮਰਹੂਮ ਸਿੱਧੂ ਮੂਸੇਵਾਲਾ ਦਾ ਜਿਗਰੀ ਯਾਰ ਬਿੱਲਾ ਸਿੱਧੂ ਘੁੰਮਣ ਅਫਸਾਨਾ ਖਾਨ ‘ਤੇ ਭੜਕਿਆ। ਘੁੰਮਣ...

ਜਬਰ-ਜਨਾਹ ਮਾਮਲੇ ’ਚ ਘਿਰੇ Amarjit Chawla ਸਰੀ ’ਚ ਦੇਖੇ ਗਏ; ਭੇਸ ਬਦਲ ਕੇ ਘੁੰਮਣ ਦਾ ਦਾਅਵਾ

ਪੰਜਾਬ ਵਿੱਚ ਇੱਕ ਔਰਤ ਦੀ ਸ਼ਿਕਾਇਤ ’ਤੇ ਜਬਰ ਜਨਾਹ ਦਾ ਮਾਮਲਾ ਦਰਜ ਹੋਣ ਤੋਂ...

ਮੁਅੱਤਲ DIG ਭੁੱਲਰ ਖ਼ਿਲਾਫ਼ ਸ਼ਿਕਾਇਤਕਰਤਾ ਆਕਾਸ਼ ਬੱਟਾ ਗਵਾਹੀ ਲਈ ਤਲਬ

ਪੰਜਾਬ ਪੁਲੀਸ ਦੇ ਮੁਅੱਤਲ ਡੀਆਈਜੀ ਐੱਚ.ਐੱਸ. ਭੁੱਲਰ ਨਾਲ ਸਬੰਧਤ ਭ੍ਰਿਸ਼ਟਾਚਾਰ ਮਾਮਲੇ ਵਿੱਚ ਸ਼ਿਕਾਇਤਕਰਤਾ ਆਕਾਸ਼...

ਛੇ ਸੂਬਿਆਂ ਦੇ Kishau ਪ੍ਰਾਜੈਕਟ ’ਚ ਪੰਜਾਬ ਦਾ ਨਾਮ ਸ਼ਾਮਲ ਨਹੀਂ; ਪੰਜਾਬ ਵੱਲੋਂ ਸੁਪਰੀਮ ਕੋਰਟ ਜਾਣ ਦੀ ਤਿਆਰੀ

ਪੰਜਾਬ ਸਰਕਾਰ ਨੇ ਕਿਸ਼ਾਊ ਬਹੁ-ਮੰਤਵੀ ਪ੍ਰਾਜੈਕਟ ਖ਼ਿਲਾਫ਼ ਸੁਪਰੀਮ ਕੋਰਟ ’ਚ ਜਾਣ ਦੀ ਤਿਆਰੀ ਖਿੱਚ...

ਭਾਰਤ-ਪਾਕਿਸਤਾਨ ਦੀ ਸਿੱਖ ਸੰਗਤ ਵੱਲੋਂ ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਛੇਤੀ ਖੋਲ੍ਹਣ ਲਈ ਅੱਜ ਜ਼ੀਰੋ ਲਾਈਨ ’ਤੇ ਹੋਵੇਗੀ ਅਰਦਾਸ

Change block type or style ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ,...

ਕਾਂਗਰਸੀ ਸਰਪੰਚ ਸਮੇਤ ਦਰਜਨਾਂ ਪਰਿਵਾਰ ਆਮ ਆਦਮੀ ਪਾਰਟੀ ਵਿੱਚ ਹੋਏ ਸ਼ਾਮਲ

ਸ੍ਰੀ ਅਨੰਦਪੁਰ ਸਾਹਿਬ 20 ਸਤੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ...