ਕੱਲ੍ਹ ਯਾਨੀ ਕਿ ਐਤਵਾਰ (19 ਮਾਰਚ) ਨੂੰ ਮਾਨਸਾ ਦੀ ਅਨਾਜ ਮੰਡੀ ਵਿੱਚ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਦੀ ਪਹਿਲੀ ਬਰਸੀ ਮਨਾਈ ਜਾ ਰਹੀ ਹੈ। ਪਰ ਪੰਜਾਬ ਦੇ ਹਾਲਾਤ ਵਿੱਚ ਆ ਰਹੇ ਬਦਲਾਵ ਤੇ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਸਿੱਧੂ ਨੂੰ ਚਾਹੁਣ ਵਾਲੇ ਲੋਕਾਂ ਨੂੰ ਅਪੀਲ ਕੀਤੀ ਹੈ
ਉਨ੍ਹਾਂ ਕਿਹਾ ਹੈ ਕਿ “ਜਿਵੇਂ ਕਿ ਤੁਸੀਂ ਸਾਰੇ ਜਾਣਦੇ ਹੋ ਕਿ ਜਿਸ ਤਰ੍ਹਾਂ ਪੰਜਾਬ ਦਾ ਮਾਹੌਲ ਬਣਿਆ ਹੋਇਆ ਹੈ, ਸਿੱਧੂ ਦੀ ਬਰਸੀ ਤੇ ਹੋਣ ਵਾਲੇ ਇਕੱਠ ਨੂੰ ਰੋਕਣ ਦੀਆਂ ਕੋਸ਼ਿਸ਼ਾਂ ਹੋ ਰਹੀਆਂ ਹਨ। ਮੈਂ ਤੁਹਾਨੂੰ ਸਾਰਿਆਂ ਨੂੰ ਅਪੀਲ ਕਰਦਾ ਹਾਂ ਕਿ ਭਾਈਚਾਰਾ ਬਣਾਕੇ ਰੱਖਣਾ ਹੈ ਅਤੇ ਸ਼ਾਂਤੀ ਨਾਲ ਸਮੇਂ ਸਿਰ ਪਹੁੰਚਣ ਦੀ ਕੋਸ਼ਿਸ਼ ਕਰਨੀ ਹੈ।”
ਸਿੱਧੂ ਮੂਸੇਵਾਲਾ ਦੀ ਬਰਸੀ ਤੋਂ ਪਹਿਲਾਂ ਪਿਤਾ ਬਲਕੌਰ ਸਿੰਘ ਨੇ ਲੋਕਾਂ ਨੂੰ ਕੀਤੀ ਖ਼ਾਸ ਅਪੀਲ
Published on
