ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਦੀ ਵੀਰਵਾਰ ਸ਼ਾਮ ਅਚਾਨਕ ਤਬੀਅਤ ਵਿਗੜ ਗਈ, ਜਿਸ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ। ਪਰ ਹੁਣ ਖਬਰ ਸਾਹਮਣੇ ਆਈ ਹੈ ਕਿ ਉਨ੍ਹਾਂ ਨੂੰ ਪੀਜੀਆਈ ਚੰਡੀਗੜ੍ਹ ਰੈਫਰ ਕਰ ਦਿੱਤਾ ਗਿਆ ਹੈ। ਜਾਣਕਾਰੀ ਮੁਤਾਬਕ ਦਿਲ ਨਾਲ ਜੁੜੀ ਸਮੱਸਿਆ ਕਾਰਨ ਉਨ੍ਹਾਂ ਨੂੰ ਕਾਰਡੀਓਲਾਜੀ ਵਿਭਾਗ ‘ਚ ਭਰਤੀ ਕਰਵਾਇਆ ਗਿਆ ਹੈ।
ਦੱਸ ਦੇਈਏ ਕਿ ਜਦੋਂ ਤੋਂ ਸਿੱਧੂ ਮੂਸੇਵਾਲਾ ਉਨ੍ਹਾਂ ਨੂੰ ਛੱਡ ਕੇ ਇਸ ਦੁਨੀਆ ਨੂੰ ਅਲਵਿਦਾ ਕਹਿ ਗਏ ਹਨ, ਉਦੋਂ ਤੋਂ ਹੀ ਬਲਕੌਰ ਦੀ ਸਿਹਤ ਵਿਗੜਨ ਲੱਗੀ ਹੈ। ਪੁੱਤਰ ਦੀ ਯਾਦ ਨੇ ਵੀ ਉਨ੍ਹਾਂ ਨੂੰ ਅੰਦਰੋਂ ਤੋੜ ਦਿੱਤਾ ਹੈ। ਉਹ ਕਈ ਵਾਰ ਸਰਕਾਰ ਕੋਲ ਆਪਣੇ ਪੁੱਤਰ ਦੇ ਕਾਤਲ ਨੂੰ ਫੜਨ ਦੀ ਗੁਹਾਰ ਵੀ ਲਾ ਚੁੱਕੇ ਹਨ। ਜ਼ਿਕਰਯੋਗ ਹੈ ਕਿ ਮੂਸੇਵਾਲਾ ਦਾ 29 ਮਈ ਨੂੰ ਮਾਨਸਾ ਦੇ ਜਵਾਹਰਕੇ ਵਿਖੇ ਕਤਲ ਕਰ ਦਿੱਤਾ ਗਿਆ ਸੀ।
----------- Advertisement -----------
ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਪੀ.ਜੀ.ਆਈ ਚੰਡੀਗੜ੍ਹ ਰੈਫਰ
Published on
----------- Advertisement -----------
----------- Advertisement -----------











