August 26, 2026, 11:32 pm
----------- Advertisement -----------
HomeNewsLatest Newsਸਿੱਧੂ ਮੂਸੇਵਾਲਾ ਕਤਲ ਕਾਂਡ: ਮੁਲਜ਼ਮ ਕੇਸ਼ਵ ਦੀ ਭੈਣ ਤੋਂ ਪੁਲਿਸ ਨੇ ਕੀਤੀ...

ਸਿੱਧੂ ਮੂਸੇਵਾਲਾ ਕਤਲ ਕਾਂਡ: ਮੁਲਜ਼ਮ ਕੇਸ਼ਵ ਦੀ ਭੈਣ ਤੋਂ ਪੁਲਿਸ ਨੇ ਕੀਤੀ ਪੁੱਛਗਿੱਛ

Published on

----------- Advertisement -----------

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦੇ ਮਾਮਲੇ ਵਿੱਚ ਪੰਜਾਬ ਪੁਲਿਸ ਨੇ ਕੇਸ਼ਵ ਅਤੇ ਚੇਤਨ ਨੂੰ ਬਠਿੰਡਾ ਤੋਂ ਹਿਰਾਸਤ ਵਿੱਚ ਲੈ ਲਿਆ। ਸੂਤਰਾਂ ਮੁਤਾਬਿਕ ਬਠਿੰਡਾ ਦੇ ਰਹਿਣ ਵਾਲੇ ਕੇਸ਼ਵ ਦੀ ਭੈਣ ਨੂੰ ਪੁਲਿਸ ਵੱਲੋਂ ਵੀਰਵਾਰ ਸਵੇਰੇ ਪੁੱਛਗਿੱਛ ਲਈ ਠਾਣੇ ਲਿਆਂਦਾ ਗਿਆ। ਇਸ ਤੋਂ ਦੋ ਦਿਨ ਪਹਿਲਾਂ ਵੀ ਉਸ ਤੋਂ ਪੂਰਾ ਦਿਨ ਪੁੱਛਗਿੱਛ ਕੀਤੀ ਗਈ ਸੀ। ਇਸ ਮਾਮਲੇ ਵਿੱਚ ਹੁਣ ਤੱਕ ਕਈ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ। ਸੂਤਰ ਦੱਸਦੇ ਹਨ ਕਿ ਸਿੱਧੂ ਮੂਸੇਵਾਲਾ ‘ਤੇ ਹਮਲਾ ਕਰਨ ਸਮੇਂ ਕੇਸ਼ਵ ਵੀ ਉਸ ਦੇ ਨਾਲ ਸੀ। ਸੂਤਰਾਂ ਮੁਤਾਬਕ ਕੇਸ਼ਵ ਨੇ ਮੂਸੇਵਾਲਾ ‘ਤੇ ਹਮਲਾ ਕਰਨ ਵਾਲਿਆਂ ਨੂੰ ਹਥਿਆਰ ਸਪਲਾਈ ਕੀਤੇ ਸਨ। ਹਮਲੇ ਤੋਂ ਪਹਿਲਾਂ ਕੇਸ਼ਵ ਦੇ ਨਾਲ ਇਕ ਹੋਰ ਵਿਅਕਤੀ ਸੰਦੀਪ ਉਰਫ ਕੇਕੜਾ ਵੀ ਸੀ, ਜਿਸ ਨੇ ਰੇਕੀ ਕੀਤੀ ਸੀ।
ਕੇਸ਼ਵ ਦੀ ਮਾਂ ਆਸ਼ਾ ਰਾਣੀ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਕੇਸ਼ਵ ਨੂੰ ਘਰੋਂ ਬੇਦਖਲ ਕੀਤਾ ਹੋਇਆ ਹੈ। ਉਸਦੇ ਪਿਤਾ ਦੀ ਮੌਤ ਹੋ ਚੁੱਕੀ ਹੈ। ਉਹ ਮਹੀਨਾ-ਮਹੀਨਾ ਘਰ ਨਹੀਂ ਆਉਂਦਾ। ਮੰਗਲਵਾਰ ਨੂੰ ਪੁਲਸ ਪੁੱਛਗਿੱਛ ਲਈ ਬੇਟੀ ਨੂੰ ਲੈ ਗਈ। ਉਸਦਾ ਕੀ ਕਸੂਰ ਹੈ? ਜਿਸ ਨੇ ਗੁਨਾਹ ਕੀਤਾ ਹੈ ਉਸਨੂੰ ਚਾਹੇ ਗੋਲੀ ਮਾਰੋ, ਪਰ ਪੁਲਿਸ ਸਾਨੂੰ ਤੰਗ ਨਾ ਕਰੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

‘ਹਿਮਾਚਲ ਦੇ ਸਕੂਲਾਂ ਦੇ ਦਾਖਲੇ ਫਾਰਮ ਤੋਂ ਹਟੇਗਾ ਜਾਤੀ ਦਾ ਕਾਲਮ’-CM ਸੁੱਖੂ ਦਾ ਵੱਡਾ ਐਲਾਨ

ਹਿਮਾਚਲ ਪ੍ਰਦੇਸ਼ ਵਿਚ ਅਗਲੇ ਸਿੱਖਿਅਕ ਸੈਸ਼ਨ ਤੋਂ ਸਕੂਲ-ਕਾਲਜ ਦੇ ਐਡਮਿਸ਼ਨ ਫਾਰਮ ਤੋਂ ਜਾਤੀ ਦਾ...

‘ਰੱਖੜੀ ਮੌਕੇ ਪੰਜਾਬ ਦੀਆਂ ਮਹਿਲਾਵਾਂ ਦੇ ਫੋਨਾਂ ‘ਤੇ ਮੁੜ ਹੋਵੇਗੀ ਟੂੰ-ਟੂੰ, ਤੀਜੀ ਕਿਸ਼ਤ ਹੋਵੇਗੀ ਜਾਰੀ’ : CM ਮਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਮਹਿਲਾਵਾਂ ਨੂੰ ਵੱਡਾ ਤੋਹਫਾ ਦਿੰਦੇ ਹੋਏ ਐਲਾਨ ਕੀਤਾ...

ਅਗਸਤ ‘ਚ H1N1 ਦੇ 70 ਮਾਮਲੇ, ਵਧਿਆ ਸਵਾਇਨ ਫਲੂ ਦਾ ਕਹਿਰ

Punjab ਵਿੱਚ Swine Flu ਦੇ 70 ਮਾਮਲੇ ਸਾਹਮਣੇ ਆਏ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ...

Nijjar Murder Case: ਪੰਨੂ ਨੇ ਵੀਡੀਓ ਜਾਰੀ ਕਰਕੇ ਗੋਲਡੀ ਬਰਾੜ ਤੇ ਬਿਸ਼ਨੋਈ ਗੈਂਗ ਨੂੰ ਦਿੱਤੀ ਬਦਲਾ ਲੈਣ ਦੀ ਧਮਕੀ

ਗੈਂਗਸਟਰ ਗੋਲਡੀ ਬਰਾੜ ਵੱਲੋਂ ਖਾਲਿਸਤਾਨੀ ਅਤਿਵਾਦੀ ਹਰਦੀਪ ਸਿੰਘ ਨਿੱਝਰ ਦੇ ਕਤਲ ਦੀ ਜ਼ਿੰਮੇਵਾਰੀ ਲਏ...

103 ਸਾਲ ਦੀ ਉਮਰ ‘ਚ ਬਜ਼ੁਰਗ ਦਾ ਹੋਇਆ ਦਿਹਾਂਤ, ਪੋਤਿਆਂ ਨੇ ਢੋਲ ਵਾਜਿਆਂ ਨਾਲ ਦਿੱਤੀ ਅੰਤਿਮ ਵਿਦਾਈ

ਮੋਗਾ ਇਲਾਕੇ ਵਿੱਚ ਇੱਕ ਭਾਵੁਕ ਮਾਹੌਲ ਬਣ ਗਿਆ ਜਦੋਂ ਇੱਕ ਬਜ਼ੁਰਗ ਦਾ 103 ਸਾਲ...

ਮੋਹਾਲੀ ਦੇ ਪਿੰਡ ਘੜੂੰਆਂ ‘ਚ ਮਿਲਿਆ ਮਿੱਟੀ ‘ਚ ਦੱਬਿਆ ਖਜਾਨਾ, ਚਾਂਦੀ ਦੇ ਪੁਰਾਣੇ ਸਿੱਕਿਆਂ ਨਾਲ ਭਰਿਆ ਸੀ ਕੁੱਜਾ

ਮੋਹਾਲੀ ਦੇ ਇਤਿਹਾਸਕ ਅਤੇ ਪ੍ਰਾਚੀਨ ਪਿੰਡ ਘੜੂੰਆਂ ਵਿੱਚ ਮੰਗਲਵਾਰ ਨੂੰ ਉਸ ਸਮੇਂ ਸਨਸਨੀ ਫੈਲ...

ਭਲਕੇ ਪੰਜਾਬ ਬੰਦ ਨਹੀਂ, ਸਿਰਫ ਸਰਕਾਰੀ ਮੁਲਾਜ਼ਮਾਂ ਦੀ ਹੜਤਾਲ, ਜਾਣੋ ਕਿਹੜੀਆਂ ਸੇਵਾਵਾਂ ‘ਤੇ ਪਊ ਅਸਰ

ਪੰਜਾਬ ਦੇ 3 ਲੱਖ ਤੋਂ ਵੱਧ ਸਰਕਾਰੀ ਕਰਮਚਾਰੀ ਅਤੇ 4 ਲੱਖ ਤੋਂ ਵੱਧ ਪੈਨਸ਼ਨਰ...

ਸੰਵੇਦਨਸ਼ੀਲਤਾ, ਇਲਾਜ ਅਤੇ ਸਨਮਾਨਜਨਕ ਸਮਾਜਿਕ ਪੁਨਰ-ਸਮਾਵੇਸ਼ ਪੰਜਾਬ ਦੀ ਨੁਕਸਾਨ-ਨਿਊਨੀਕਰਨ ਪਹੁੰਚ ਦੇ ਕੇਂਦਰ ਵਿੱਚ: ਡਾ. ਬਲਬੀਰ ਸਿੰਘ

ਚੰਡੀਗੜ੍ਹ; 25 ਅਗਸਤ 2026:ਭਗਵੰਤ ਮਾਨ ਸਰਕਾਰ ਵੱਲੋਂ ਮੁਹੱਈਆ ਕਰਵਾਈਆਂ ਜਾ ਰਹੀਆਂ ਨੁਕਸਾਨ-ਨਿਊਨੀਕਰਨ ਸੇਵਾਵਾਂ ‘ਯੁੱਧ...

 ਸਰਕਾਰ ਦਾ ਵੱਡਾ ਫੈਸਲਾ: ਆਦਰਸ਼ ਸਕੂਲਾਂ ਦੇ ਅਧਿਆਪਕਾਂ ਦੀ ਤਨਖਾਹ ਵਿੱਚ 120 ਫੀਸਦੀ ਦਾ ਵਾਧਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਦਰਸ਼ ਸਕੂਲਾਂ ਵਿੱਚ ਸੇਵਾਵਾਂ ਨਿਭਾ ਰਹੇ...