June 25, 2026, 3:58 am
----------- Advertisement -----------
HomeNewsBreaking Newsਸਿੱਧੂ ਮੂਸੇਵਾਲਾ ਕਤਲ ਕੇਸ 'ਚ ਅੱਠ ਵਿਅਕਤੀ ਗ੍ਰਿਫਤਾਰ

ਸਿੱਧੂ ਮੂਸੇਵਾਲਾ ਕਤਲ ਕੇਸ ‘ਚ ਅੱਠ ਵਿਅਕਤੀ ਗ੍ਰਿਫਤਾਰ

Published on

----------- Advertisement -----------

ਪੰਜਾਬ ਪੁਲਿਸ ਨੇ ਪ੍ਰਸਿੱਧ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਉਰਫ਼ ਸਿੱਧੂ ਮੂਸੇਵਾਲਾ ਦੇ ਕਤਲ ਕਾਂਡ ਨੂੰ ਅੰਜਾਮ ਦੇਣ ਲਈ ਲੌਜਿਸਟਿਕ ਸਹਾਇਤਾ ਪ੍ਰਦਾਨ ਕਰਨ, ਰੇਕੀ ਕਰਨ ਅਤੇ ਪਨਾਹ ਦੇਣ ਲਈ ਅੱਠ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਕਾਬੂ ਕੀਤੇ ਵਿਅਕਤੀਆਂ ਦੀ ਪਛਾਣ ਸੰਦੀਪ ਸਿੰਘ ਉਰਫ ਕੇਕੜਾ ਵਾਸੀ ਸਿਰਸਾ, ਹਰਿਆਣਾ; ਮਨਪ੍ਰੀਤ ਸਿੰਘ ਉਰਫ ਮੰਨਾ ਵਾਸੀ ਤਲਵੰਡੀ ਸਾਬੋ, ਬਠਿੰਡਾ; ਮਨਪ੍ਰੀਤ ਭਾਊ ਵਾਸੀ ਢੈਪਈ, ਫਰੀਦਕੋਟ; ਸਾਰਜ ਮਿੰਟੂ ਵਾਸੀ ਪਿੰਡ ਦੋਦੇ ਕਲਸੀਆ, ਅੰਮ੍ਰਿਤਸਰ; ਪ੍ਰਭਦੀਪ ਸਿੱਧੂ ਉਰਫ਼ ਪੱਬੀ ਵਾਸੀ ਤਖ਼ਤ-ਮੱਲ ਹਰਿਆਣਾ; ਮੋਨੂੰ ਡਾਗਰ ਵਾਸੀ ਪਿੰਡ ਰੇਵਲੀ, ਸੋਨੀਪਤ ਹਰਿਆਣਾ; ਪਵਨ ਬਿਸ਼ਨੋਈ ਅਤੇ ਨਸੀਬ ਦੋਵੇਂ ਵਾਸੀ ਫਤਿਹਾਬਾਦ, ਹਰਿਆਣਾ ਵਜੋਂ ਹੋਈ ਹੈ। ਪੁਲਿਸ ਨੇ ਇਸ ਵਾਰਦਾਤ ਵਿੱਚ ਸ਼ਾਮਲ ਚਾਰ ਸ਼ੂਟਰਾਂ ਦੀ ਵੀ ਪਛਾਣ ਕਰ ਲਈ ਹੈ।

ਐਂਟੀ ਗੈਂਗਸਟਰ ਟਾਸਕ ਫੋਰਸ ਦੇ ਏਡੀਜੀਪੀ ਪਰਮੋਦ ਬਾਨ ਨੇ ਅੱਜ ਕਿਹਾ ਕਿ ਗੋਲਡੀ ਬਰਾੜ ਅਤੇ ਸਚਿਨ ਥਾਪਨ ਦੇ ਨਿਰਦੇਸ਼ਾਂ ‘ਤੇ ਸੰਦੀਪ ਉਰਫ ਕੇਕੜਾ ਨੇ ਆਪਣੇ ਆਪ ਨੂੰ ਮੂਸੇਵਾਲਾ ਦੇ ਪ੍ਰਸ਼ੰਸਕ ਵਜੋਂ ਪੇਸ਼ ਕਰਕੇ ਉਸ ‘ਤੇ ਨਜ਼ਰ ਰੱਖੀ ਹੋਈ ਸੀ। ਵਾਰਦਾਤ ਤੋਂ ਕੁਝ ਸਮਾਂ ਪਹਿਲਾਂ ਜਦੋਂ ਗਾਇਕ ਆਪਣੇ ਘਰ ਤੋਂ ਜਾ ਰਿਹਾ ਸੀ, ਉਸ ਸਮੇਂ ਕੇਕੜਾ ਨੇ ਗਾਇਕ ਨਾਲ ਸੈਲਫੀ ਵੀ ਖਿੱਚੀ ਸੀ। ਏਡੀਜੀਪੀ ਬਾਨ ਨੇ ਕਿਹਾ, “ਕੇਕੜਾ ਨੇ ਸ਼ੂਟਰਾਂ ਅਤੇ ਵਿਦੇਸ਼ੀ ਸੰਚਾਲਕਾਂ ਨਾਲ ਸਾਰੀ ਜਾਣਕਾਰੀ ਜਿਵੇਂ ਗਾਇਕ ਨਾਲ ਉਸ ਦੇ ਸੁਰੱਖਿਆ ਕਰਮੀ ਨਹੀਂ ਸਨ, ਵਾਹਨ ਵਿੱਚ ਸਵਾਰਾਂ ਦੀ ਗਿਣਤੀ, ਵਾਹਨ ਸਬੰਧੀ ਵੇਰਵੇ ਅਤੇ ਉਹ ਗੈਰ-ਬੁਲਟ-ਪਰੂਫ ਵਾਹਨ ਮਹਿੰਦਰਾ ਥਾਰ ਵਿੱਚ ਸਫ਼ਰ ਕਰ ਰਿਹਾ ਸੀ, ਆਦਿ ਸਾਂਝੀ ਕੀਤੀ।”
ਉਹਨਾਂ ਕਿਹਾ ਕਿ ਮਨਪ੍ਰੀਤ ਮੰਨਾ ਨੇ ਗੋਲਡੀ ਬਰਾੜ ਅਤੇ ਸਚਿਨ ਥਾਪਨ ਦੇ ਨਜ਼ਦੀਕੀ ਸਾਥੀ ਸਾਰਜ ਮਿੰਟੂ ਦੇ ਨਿਰਦੇਸ਼ਾਂ ‘ਤੇ ਮਨਪ੍ਰੀਤ ਭਾਊ ਨੂੰ ਟੋਇਟਾ ਕੋਰੋਲਾ ਕਾਰ ਮੁਹੱਈਆ ਕਰਵਾਈ ਸੀ, ਜਿਸ ਨੇ ਅੱਗੇ ਇਹ ਕਾਰ ਦੋ ਵਿਅਕਤੀਆਂ, ਜੋ ਸ਼ੱਕੀ ਸ਼ੂਟਰ ਹਨ, ਨੂੰ ਸੌਂਪੀ ਸੀ। ਏਡੀਜੀਪੀ ਨੇ ਦੱਸਿਆ ਕਿ ਪੰਜਵੇਂ ਮੁਲਜ਼ਮ ਪ੍ਰਭਦੀਪ ਸਿੱਧੂ ਉਰਫ਼ ਪੱਬੀ ਨੇ ਜਨਵਰੀ 2022 ਵਿੱਚ ਹਰਿਆਣਾ ਤੋਂ ਆਏ ਗੋਲਡੀ ਬਰਾੜ ਦੇ ਦੋ ਸਾਥੀਆਂ ਨੂੰ ਪਨਾਹ ਦਿੱਤੀ ਸੀ ਅਤੇ ਉਨ੍ਹਾਂ ਰਾਹੀਂ ਸਿੱਧੂ ਮੂਸੇਵਾਲਾ ਦੇ ਘਰ ਅਤੇ ਆਸਪਾਸ ਦੇ ਇਲਾਕਿਆਂ ਦੀ ਰੇਕੀ ਵੀ ਕਰਵਾਈ ਸੀ, ਜਦੋਂਕਿ ਮੋਨੂੰ ਡਾਗਰ ਨੇ ਗੋਲਡੀ ਬਰਾੜ ਦੇ ਨਿਰਦੇਸ਼ਾਂ ‘ਤੇ ਇਸ ਕਤਲ ਨੂੰ ਅੰਜਾਮ ਦੇਣ ਲਈ ਸ਼ੂਟਰਾਂ ਦੀ ਟੀਮ ਬਣਾਉਣ ਵਾਸਤੇ ਦੋ ਸ਼ੂਟਰਾਂ ਦਾ ਪ੍ਰਬੰਧ ਕੀਤਾ ਸੀ। ਉਨ੍ਹਾਂ ਕਿਹਾ ਕਿ ਪਵਨ ਬਿਸ਼ਨੋਈ ਅਤੇ ਨਸੀਬ ਨੇ ਬਲੇਰੋ ਗੱਡੀ ਸ਼ੂਟਰਾਂ ਨੂੰ ਸੌਂਪੀ ਸੀ ਅਤੇ ਉਨ੍ਹਾਂ ਨੂੰ ਛੁਪਣਗਾਹ ਵੀ ਦਿੱਤੀ ਸੀ।
ਏਡੀਜੀਪੀ ਪਰਮੋਦ ਬਾਨ ਨੇ ਇਹ ਵੀ ਦੱਸਿਆ ਕਿ ਆਈਜੀਪੀ ਪੀਏਪੀ ਜਸਕਰਨ ਸਿੰਘ ਦੀ ਅਗਵਾਈ ਵਾਲੀ ਵਿਸ਼ੇਸ਼ ਜਾਂਚ ਟੀਮ ਰਣਨੀਤਕ ਤੌਰ ‘ਤੇ ਕੰਮ ਕਰ ਰਹੀ ਹੈ ਅਤੇ ਇਸ ਅਪਰਾਧ ਵਿੱਚ ਸ਼ਾਮਲ ਪਛਾਣੇ ਗਏ ਸ਼ੂਟਰਾਂ ਅਤੇ ਹੋਰ ਮੁਲਜ਼ਮਾਂ ਨੂੰ ਗ੍ਰਿਫਤਾਰ ਕਰਨ ਲਈ ਲਗਾਤਾਰ ਠੋਸ ਯਤਨ ਕਰ ਰਹੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਆਪ ਨੇ ਆਪਣੇ ਵਾਅਦਿਆਂ ਨਾਲੋਂ ਵੱਧ ਪੂਰੇ ਕੀਤੇ ਹਨ, ਜਦਕਿ ਵਿਰੋਧੀ ਧਿਰ ਕੋਲ 2027 ਲਈ ਕੋਈ ਰੋਡਮੈਪ ਨਹੀਂ ਹੈ ਅਤੇ ਉਹ ਕੂੜ ਪ੍ਰਚਾਰ ਦਾ...

ਚੰਡੀਗੜ੍ਹ 24 ਜੂਨ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਅਤੇ ਸੂਬਾ ਜਨਰਲ ਸਕੱਤਰ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 15 ਅਗਸਤ ਤੋਂ ਸਰਪੰਚਾਂ ਲਈ 10,000 ਰੁਪਏ ਮਾਸਿਕ ਮਾਣਭੱਤੇ ਦਾ ਐਲਾਨ

ਬਠਿੰਡਾ, 24 ਜੂਨ:ਜ਼ਮੀਨੀ ਪੱਧਰ 'ਤੇ ਲੋਕਤੰਤਰ ਨੂੰ ਮਜ਼ਬੂਤ ਕਰਨ ਅਤੇ ਪਿੰਡਾਂ ਦੀ ਲੀਡਰਸ਼ਿਪ ਨੂੰ...

ਮੈਨੂੰ ਬਦਨਾਮ ਕਰਨ ਲਈ ਬਣਾਈ ਗਈ ਫ਼ਰਜ਼ੀ ਵੀਡੀਓ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ; 24 ਜੂਨ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਥੇ ਕਿਹਾ ਕਿ...

BJP ਲੀਡਰ ਮਨੋਰੰਜਨ ਕਾਲੀਆ ਬੇਹੋਸ਼ ਹੋ ਕੇ ਡਿੱਗੇ, ਜਲੰਧਰ ‘ਚ ਪ੍ਰੋਗਰਾਮ ਦੌਰਾਨ ਅਚਾਨਕ ਵਿਗੜੀ ਤਬੀਅਤ

ਪੰਜਾਬ ਭਾਜਪਾ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਮਨੋਰੰਜਨ ਕਾਲੀਆ ਦੀ ਸਿਹਤ ਅਚਾਨਕ ਵਿਗੜ...

ਜ਼ਮੀਨੀ ਵਿਵਾਦ ਨੇ ਧਾਰਿਆ ਖੂਨੀ ਰੂਪ, ਇੱਕੋ ਪਰਿਵਾਰ ਦੇ 3 ਜੀਆਂ ਸਮੇਤ 4 ਮੌਤਾਂ

ਟਾਲਾ ਦੇ ਥਾਣਾ ਸੇਖਵਾਂ ਅਧੀਨ ਪੈਂਦੇ ਪਿੰਡ ਮੁੰਡੀ ਕਰਾਲ ਵਿੱਚ ਜ਼ਮੀਨੀ ਵਿਵਾਦ ਨੇ ਖੂਨੀ...

ਮਹਾਰਾਸ਼ਟਰ ਸਰਕਾਰ ਨੇ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ‘ਤੇ ਕਬਜ਼ਾ ਕਰਨ ਦੀ ਕੋਝੀ ਸਾਜ਼ਿਸ਼ ਰਚੀ – ਮਾਲਵਿੰਦਰ ਕੰਗ

ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਅਬਚਲਨਗਰ ਨਾਂਦੇੜ ਦੇ ਪ੍ਰਬੰਧ ਸਬੰਧੀ 1956 ਦੇ ਕਾਨੂੰਨ ਨੂੰ...

‘ਕੱਲ੍ਹ ਤੋਂ ਸ਼ੁਰੂ ਹੋਵੇਗੀ SIR ਦੀ ਪ੍ਰਕਿਰਿਆ, ਘਰ-ਘਰ ਜਾਣਗੇ BLOs, 24 ਜੁਲਾਈ ਤੱਕ ਚੱਲੇਗਾ ਗਣਨਾ ਦਾ ਕੰਮ

ਪੰਜਾਬ ਵਿੱਚ 25 ਜੂਨ ਤੋਂ ਵੋਟਰ ਸੂਚੀ ਨੂੰ ਅਪਡੇਟ ਕਰਨ ਲਈ ਇੱਕ ਵਿਸ਼ੇਸ਼ ਇੰਟੈਂਸਿਵ...