August 3, 2026, 1:49 am
----------- Advertisement -----------
HomeNewsBreaking Newsਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਦਾ ਬਿਆਨ ਆਇਆ ਸਾਹਮਣੇ, ਗਰਭ ਅਵਸਥਾ...

ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਦਾ ਬਿਆਨ ਆਇਆ ਸਾਹਮਣੇ, ਗਰਭ ਅਵਸਥਾ ਨੂੰ ਲੈ ਕੇ ਕਹੀਆਂ ਆਹ ਗੱਲਾਂ

Published on

----------- Advertisement -----------

ਪੰਜਾਬ ਦੇ ਮਸ਼ਹੂਰ ਗਾਇਕ ਸਿੱਧੂ ਮੂਸੇਵਾਲਾ ਦੀ ਮਾਂ ਚਰਨ ਕੌਰ ਦੀ ਗਰਭ ਅਵਸਥਾ ਨੂੰ ਲੈ ਕੇ ਸੁਰਖੀਆਂ ‘ਚ ਹੈ। ਉਨ੍ਹਾਂ ਨੂੰ ਸੋਮਵਾਰ ਸ਼ਾਮ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਸੀ। ਇਸ ਨਾਲ ਉਸ ਦੀ ਡਿਲੀਵਰੀ ਨੂੰ ਲੈ ਕੇ ਅਟਕਲਾਂ ਸ਼ੁਰੂ ਹੋ ਗਈਆਂ। ਪਰ, ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਆਪਣੀ ਪਤਨੀ ਦੇ ਗਰਭ ਅਵਸਥਾ ਨੂੰ ਲੈ ਕੇ ਬਿਆਨ ਦਿੱਤਾ ਹੈ। 

ਦੱਸ ਦਈਏ ਕਿ ਬਲਕੌਰ ਸਿੰਘ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਇਕ ਪੋਸਟ ਸ਼ੇਅਰ ਕੀਤੀ। ਇਸ ਵਿੱਚ ਉਸਨੇ ਪ੍ਰਸ਼ੰਸਕਾਂ ਨੂੰ ਅਫਵਾਹਾਂ ‘ਤੇ ਵਿਸ਼ਵਾਸ ਨਾ ਕਰਨ ਦੀ ਅਪੀਲ ਕੀਤੀ। ਬਲਕੌਰ ਸਿੰਘ ਨੇ ਲਿਖਿਆ- “ਸਿੱਧੂ ਮੂਸੇਵਾਲਾ ਦੇ ਪ੍ਰਸ਼ੰਸਕ ਸਾਡੇ ਪਰਿਵਾਰ ਨੂੰ ਲੈ ਕੇ ਚਿੰਤਤ ਹਨ। ਇਸ ਲਈ ਅਸੀਂ ਸਾਰਿਆਂ ਦੇ ਧੰਨਵਾਦੀ ਹਾਂ।

ਪਰ ਕਿਰਪਾ ਕਰਕੇ ਸਾਡੇ ਪਰਿਵਾਰ ਬਾਰੇ ਫੈਲੀ ਕਿਸੇ ਵੀ ਅਫਵਾਹ ‘ਤੇ ਯਕੀਨ ਨਾ ਕਰੋ। ਜੇਕਰ ਕੁਝ ਵੀ ਹੋਇਆ ਤਾਂ ਪਰਿਵਾਰ ਤੁਹਾਡੇ ਨਾਲ ਹੈ।’  ਬਲਕੌਰ ਸਿੰਘ ਨੇ ਆਪਣੀ ਪੋਸਟ ਵਿੱਚ ਅਸਿੱਧੇ ਤੌਰ ‘ਤੇ ਡਿਲੀਵਰੀ ਦੀਆਂ ਖਬਰਾਂ ਨੂੰ ਅਫਵਾਹ ਕਰਾਰ ਦਿੱਤਾ ਹੈ। ਹਾਲਾਂਕਿ ਅੰਤ ‘ਚ ਉਨ੍ਹਾਂ ਇਹ ਵੀ ਕਿਹਾ ਕਿ ਉਹ ਸਿੱਧੂ ਮੂਸੇਵਾਲਾ ਦੇ ਪ੍ਰਸ਼ੰਸਕਾਂ ਨਾਲ ਸਾਰੀ ਜਾਣਕਾਰੀ ਜ਼ਰੂਰ ਸਾਂਝੀ ਕਰਨਗੇ।

ਇਸ ਤੋਂ ਬਾਅਦ ਲੋਕ ਵੀ ਭੰਬਲਭੂਸੇ ਵਿਚ ਹਨ। ਇਸ ਦੇ ਬਾਵਜੂਦ ਸਿੱਧੂ ਦੇ ਪ੍ਰਸ਼ੰਸਕ ਉਨ੍ਹਾਂ ਦੇ ਮਾਤਾ-ਪਿਤਾ ਦਾ ਪੂਰਾ ਸਾਥ ਦੇ ਰਹੇ ਹਨ। ਬਲਕੌਰ ਸਿੰਘ ਦੀ ਪੋਸਟ ‘ਤੇ ਯੂਜ਼ਰਸ ਨੇ ਖੂਬ ਕੁਮੈਂਟਸ ਕੀਤੇ ਹਨ ਅਤੇ ਹਰ ਕੋਈ ਉਨ੍ਹਾਂ ਨੂੰ ਵਧਾਈ ਦਿੰਦਾ ਨਜ਼ਰ ਆ ਰਿਹਾ ਹੈ। ਫਿਲਹਾਲ ਚਰਨ ਕੌਰ ਨੂੰ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਡਿਲਵਰੀ ਬੁਆਏ ਨੇ 10 ਰੁਪਏ ਦੀ ਭਾਂਡੇ ਮਾਂਜਣ ਵਾਲੀ ਟਿੱਕੀ ਦੇ ਵਸੂਲੇ 500 ਰੁਪਏ !

ਇਲਾਕੇ ਅੰਦਰ ਹੁਣ ਆਨਲਾਈਨ ਠੱਗੀਆਂ ਤੋਂ ਬਾਅਦ ਬਿਨਾਂ ਆਰਡਰ ਕੀਤੇ ਡਿਲਵਰੀ ਦੇਣ ਆਏ ਇੱਕ...

 ਪੰਜਾਬ ਵਿਧਾਨ ਸਭਾ ਦਾ ਮੌਨਸੂਨ ਇਜਲਾਸ ਹੰਗਾਮਾ ਭਰਪੂਰ ਰਹਿਣ ਦੀ ਸੰਭਾਵਨਾ

ਸੋਮਵਾਰ ਤੋਂ ਸ਼ੁਰੂ ਹੋਣ ਵਾਲਾ ਪੰਜਾਬ ਵਿਧਾਨ ਸਭਾ ਦਾ ਮੌਨਸੂਨ ਇਜਲਾਸ ਹੰਗਾਮਾ ਭਰਪੂਰ ਰਹਿਣ...

ਯੁੱਧ ਨਸ਼ਿਆਂ ਵਿਰੁਧ ਦੇ 519ਵੇਂ ਦਿਨ 85 ਨਸ਼ਾ ਤਸਕਰ 5 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ

ਚੰਡੀਗੜ੍ਹ, 2 ਅਗਸਤ:’ਗੈਂਗਸਟਰਾਂ ਤੇ ਵਾਰ’ ਮੁਹਿੰਮ ਦੇ 194ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ...

ਚੋਣ ਅਮਲੇ ਦੀ ਸਖ਼ਤ ਮਿਹਨਤ ਸਫ਼ਲ, ਪੰਜਾਬ ਭਰ ਵਿੱਚ 100 ਫ਼ੀਸਦੀ ਡਿਜਟਾਈਜ਼ੇਸ਼ਨ ਦਾ ਟੀਚਾ ਹਾਸਲ

ਚੰਡੀਗੜ੍ਹ, 2 ਅਗਸਤ: ਪੰਜਾਬ ਰਾਜ ਵਿੱਚ ਚਲ ਰਹੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ-2026 ਦੌਰਾਨ ਚੋਣ ਅਮਲੇ...

    * ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ 500 ਦਿਨ ਪੂਰੇ; ਹੁਣ ਤੱਕ 70,000 ਨਸ਼ਾ ਤਸਕਰ ਗ੍ਰਿਫ਼ਤਾਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਲੁਧਿਆਣਾ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਪੱਸ਼ਟ ਕੀਤਾ ਕਿ ਪੰਜਾਬ...

ਪੰਜਾਬ ਭਾਜਪਾ ਵਲੋਂ 6 ਨਵੇਂ ਜ਼ਿਲ੍ਹਾ ਪ੍ਰਧਾਨ ਨਿਯੁਕਤ

ਭਾਰਤੀ ਜਨਤਾ ਪਾਰਟੀ (ਭਾਜਪਾ) ਪੰਜਾਬ ਨੇ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਲਈ 6 ਨਵੇਂ...

ਚੰਡੀਗੜ੍ਹ ਦੇ ਸੈਕਟਰ 42 ’ਚ ਵਕੀਲ ਨੇ ਔਰਤ ’ਤੇ ਚਲਾਈ ਗੋਲੀ 

ਚੰਡੀਗੜ੍ਹ ਦੇ ਸੈਕਟਰ-42 ਸਥਿਤ ਗਰਲਜ਼ ਕਾਲਜ ਦੇ ਸਾਹਮਣੇ ਸ਼ਨੀਵਾਰ ਦੁਪਹਿਰ ਕਰੀਬ 1 ਵਜੇ ਉਸ...

ਸਾਬਕਾ MLA ਮਦਨ ਲਾਲ ਜਲਾਲਪੁਰ ‘ਤੇ ਕਾਂਗਰਸ ਦਾ ਵੱਡਾ ਐਕਸ਼ਨ, ਪਾਰਟੀ ਦੀ ਮੈਂਬਰਸ਼ਿਪ ਤੋਂ ਕੀਤਾ ਗਿਆ ਮੁਅੱਤਲ

ਕਾਂਗਰਸ ਵੱਲੋਂ ਸਾਬਕਾ MLA ‘ਤੇ ਵੱਡਾ ਐਕਸ਼ਨ ਲਿਆ ਗਿਆ ਹੈ। ਉਨ੍ਹਾਂ ਨੂੰ ਪਾਰਟੀ ਤੋਂ...

ਕਰਤਾਰਪੁਰ ਲਾਂਘਾ: ਕੇਂਦਰ ਦੇ ਜਵਾਬ ਤੋਂ ਬਾਅਦ SGPC ਦਾ ਰੁਖ਼, ਧਾਮੀ ਬੋਲੇ- ਫੈਸਲਾ ਸਿੱਖ ਭਾਵਨਾਵਾਂ ਅਨੁਸਾਰ ਹੋਵੇ

ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਲਈ ਲਾਂਘਾ ਲੰਬੇ ਸਮੇਂ ਤੋਂ ਬੰਦ ਰਹਿਣ ਦੇ...