October 3, 2026, 3:07 am
----------- Advertisement -----------
HomeNewsLatest Newsਜਲਦ ਸਲਾਖਾਂ ਪਿੱਛੇ ਹੋਣਗੇ ਸਿੱਧੂ ਮੂਸੇਵਾਲਾ ਦੇ ਕਾਤਲ; ਸੀ.ਐਮ ਭਗਵੰਤ ਮਾਨ ਨੇ...

ਜਲਦ ਸਲਾਖਾਂ ਪਿੱਛੇ ਹੋਣਗੇ ਸਿੱਧੂ ਮੂਸੇਵਾਲਾ ਦੇ ਕਾਤਲ; ਸੀ.ਐਮ ਭਗਵੰਤ ਮਾਨ ਨੇ ਮਰਹੂਮ ਗਾਇਕ ਦੇ ਪਰਿਵਾਰ ਨੂੰ ਦਿੱਤਾ ਭਰੋਸਾ

Published on

----------- Advertisement -----------

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਸਿੱਧੂ ਮੂਸੇਵਾਲਾ ਦੇ ਜੱਦੀ ਪਿੰਡ ਪੁੱਜੇ। ਮੁੱਖ ਮੰਤਰੀ ਨੇ ਪੀੜਤ ਪਰਿਵਾਰ ਨੂੰ ਭਰੋਸਾ ਦਿੱਤਾ ਕਿ ਪੁਲਿਸ ਨੂੰ ਸਿੱਧੂ ਮੂਸੇਵਾਲਾ ਦੇ ਕਤਲ ਬਾਰੇ ਅਹਿਮ ਸਬੂਤ ਮਿਲੇ ਹਨ ਅਤੇ ਉਹ ਦਿਨ ਦੂਰ ਨਹੀਂ ਜਦੋਂ ਇਸ ਘਿਨਾਉਣੇ ਕਤਲ ਦੇ ਦੋਸ਼ੀਆਂ ਨੂੰ ਫੜ ਲਿਆ ਜਾਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਨੌਜਵਾਨ ਗਾਇਕ ਸ਼ੁੱਭਦੀਪ ਸਿੰਘ ਉਰਫ਼ ਸਿੱਧੂ ਮੂਸੇਵਾਲਾ ਦੇ ਕਾਤਲ ਜਲਦੀ ਸਲਾਖਾਂ ਪਿੱਛੇ ਹੋਣਗੇ।

ਮੁੱਖ ਮੰਤਰੀ ਨੇ ਕਿਹਾ ਕਿ ਸਿੱਧੂ ਇਕ ਪ੍ਰਤੀਭਾਸ਼ਾਲੀ ਕਲਾਕਾਰ ਸੀ, ਜਿਸ ਕੋਲ ਹਰੇਕ ਨੂੰ ਕੀਲ੍ਹਣ ਵਾਲੀ ਆਵਾਜ਼ ਤੇ ਕਮਾਲ ਦੀ ਸਿਰਜਣਾਤਮਕਤਾ ਸੀ। ਉਨ੍ਹਾਂ ਕਿਹਾ ਕਿ ਮੂਸੇਵਾਲਾ ਦੀ ਅਚਨਚੇਤੀ ਤੇ ਦੁਖਦ ਮੌਤ ਨਾਲ ਸੰਗੀਤ ਜਗਤ ਨੂੰ ਖ਼ਾਸ ਤੌਰ ਉਤੇ ਉਸ ਦੇ ਪ੍ਰਸੰਸਕਾਂ ਨੂੰ ਵੱਡਾ ਝਟਕਾ ਲੱਗਿਆ ਹੈ। ਭਗਵੰਤ ਮਾਨ ਨੇ ਪੀੜਤ ਪਰਿਵਾਰ ਨੂੰ ਭਰੋਸਾ ਦਿੱਤਾ ਕਿ ਇਸ ਦੁੱਖ ਦੀ ਘੜੀ ਵਿੱਚ ਸੂਬਾ ਸਰਕਾਰ ਉਨ੍ਹਾਂ ਨਾਲ ਖੜ੍ਹੀ ਹੈ ਅਤੇ ਸਿੱਧੂ ਮੂਸੇਵਾਲਾ ਦੇ ਕਾਤਲਾਂ ਨੂੰ ਛੇਤੀ ਤੋਂ ਛੇਤੀ ਫੜਨ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਡੀ.ਜੀ.ਪੀ. ਨੂੰ ਪਹਿਲਾਂ ਹੀ ਇਸ ਕੇਸ ਦੀ ਜਾਂਚ ਤੇਜ਼ ਕਰਨ ਲਈ ਕਹਿ ਦਿੱਤਾ ਹੈ ਤਾਂ ਕਿ ਦੋਸ਼ੀਆਂ ਨੂੰ ਫੜਿਆ ਜਾ ਸਕੇ। ਭਗਵੰਤ ਮਾਨ ਨੇ ਇਹ ਵੀ ਕਿਹਾ ਕਿ ਪਰਿਵਾਰ ਦੀ ਮੰਗ ਉਤੇ ਉਨ੍ਹਾਂ ਪਹਿਲਾਂ ਹੀ ਇਸ ਮਾਮਲੇ ਦੀ ਹਾਈ ਕੋਰਟ ਦੇ ਮੌਜੂਦਾ ਜੱਜ ਦੀ ਅਗਵਾਈ ਵਿੱਚ ਨਿਆਇਕ ਜਾਂਚ ਲਈ ਕਾਰਵਾਈ ਅਰੰਭ ਦਿੱਤੀ ਹੈ। ਉਨ੍ਹਾਂ ਅੱਗੇ ਕਿਹਾ ਕਿ ਸੂਬਾ ਸਰਕਾਰ ਇਸ ਕਤਲ ਦੇ ਅਪਰਾਧੀਆਂ ਨੂੰ ਫੜਨ ਲਈ ਸ਼ੁਰੂ ਤੋਂ ਪੂਰੇ ਜ਼ੋਰ-ਸ਼ੋਰ ਨਾਲ ਕੋਸ਼ਿਸ਼ਾਂ ਕਰ ਰਹੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਰਾਜਾ ਵੜਿੰਗ ਨੇ ਸਚਿਨ ਪਾਇਲਟ ’ਤੇ ਕੱਸਿਆ ਤੰਜ, ‘ਚੰਨੀ ਦੀ ਜਿੱਤ ਹੋਈ ਹੈ’

ਪੰਜਾਬ ਕਾਂਗਰਸ ਦੀ ਪ੍ਰਧਾਨਗੀ ਦੇ ਅਹੁਦੇ ਤੋਂ ਲਾਂਭੇ ਹੋਏ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ...

ਰੂਪ ਕੌਰ ਸੰਧੂ ਦਾ ਵੱਡਾ ਖੁਲਾਸਾ, 9 ਅਕਤੂਬਰ ਨੂੰ ਸਬੂਤਾਂ ਸਮੇਤ ਜਥੇਦਾਰ ਕੋਲ ਪਹੁੰਚਣਗੇ

ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਕੁੱਝ ਦਿਨ ਪਹਿਲਾਂ ਪਾਰਟੀ ਵਿਚੋਂ ਬਰਖ਼ਾਸਤ ਕੀਤੀ ਗਈ ਬੀਬਾ ਰੂਪ...

ਮਸਕਟ ‘ਚ ਨੰਗਲ ਦੇ ਮੁੰਡੇ ਨੂੰ ਸੁਣਾਈ ਗਈ ਮੌਤ ਦੀ ਸਜ਼ਾ, ਮਾਂ ਨੇ ਸਰਕਾਰ ਤੋਂ ਲਾਈ ਮਦਦ ਦੀ ਗੁਹਾਰ

ਨੰਗਲ ਦੇ ਇੱਕ ਨੌਜਵਾਨ ਨੂੰ ਸਾਊਦੀ ਅਰਬ ਵਿੱਚ ਮੌਤ ਦੀ ਸਜ਼ਾ ਸੁਣਾਈ ਗਈ ਹੈ।...

ਮਹਾਰਾਸ਼ਟਰ ‘ਚ ਟਰੱਕ ਅਤੇ ਪਿਕਅੱਪ ਦੀ ਟੱਕਰ, 7 ਲੋਕਾਂ ਦੀ ਮੌਤ

ਮਹਾਰਾਸ਼ਟਰ ਦੇ ਅਮਰਾਵਤੀ ਜ਼ਿਲ੍ਹੇ ਵਿਚ ਅੱਜ ਸਮ੍ਰਿਧੀ ਹਾਈਵੇਅ 'ਤੇ ਭਿਆਨਤ ਸੜਕੀ ਹਾਦਸਾ ਵਾਪਰਿਆ। ਤੇਜ਼...

ਲਵਲੀ ਯੂਨੀਵਰਸਿਟੀ ’ਚ ਕੈਂਪਸ ਦੇ ਬਾਹਰ ਲੜਾਕੂ ਜਹਾਜ਼ ’ਤੇ ਚੜ੍ਹਨ ਵਾਲੇ ਨੌਜਵਾਨ ਦੀ ਹੋਈ ਪਛਾਣ

ਪੰਜਾਬ ਦੇ ਫਗਵਾੜਾ ਸਥਿਤ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (LPU) ਵਿੱਚ ਹਿੰਸਾ ਦੌਰਾਨ ਕੈਂਪਸ ਦੇ ਬਾਹਰ...

ਕੁਲਯੁਗੀ ਪੁੱਤ ਨੇ ਮਾਂ ਦਾ ਕੀਤਾ ਕਤਲ, ਪੁੱਤ ਨੂੰ ਲਿੰਗ ਪਰਿਵਰਤਨ ਕਰਨ ਤੋਂ ਰੋਕਣ ਉੱਤੇ ਹੋਇਆ ਸੀ ਵਿਵਾਦ

ਉੱਤਰ ਪ੍ਰਦੇਸ਼ ਦੀ ਰਾਜਧਾਨੀ ਲਖਨਊ ਵਿੱਚ ਰਾਜੇਂਦਰ ਨਗਰ ਚੌਰਾਹੇ ਨੇੜੇ ਇੱਕ ਔਰਤ ਦਾ ਕਤਲ...

ਚਾਵਲਾ ਖ਼ਿਲਾਫ਼ ਬਲਾਤਕਾਰ ਕੇਸ ’ਚ ‘ਆਪ’ ਦਾ ਵੱਡਾ ਦਾਅਵਾ, ਕਥਿਤ ਆਡੀਓ ਨਾਲ ਚੁੱਕੇ ਸਵਾਲ

ਆਮ ਆਦਮੀ ਪਾਰਟੀ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਅਮਰਜੀਤ ਸਿੰਘ ਚਾਵਲਾ ਖ਼ਿਲਾਫ਼...

  ਰਾਜਾ ਵੜਿੰਗ ਨੇ ਰਾਹੁਲ ਗਾਂਧੀ ਨੂੰ ਸੌਂਪਿਆ ਅਸਤੀਫ਼ਾ, ਕਿਹਾ- ਹੁਣ ਕੁਝ ਦਿਨ ਛੁੱਟੀ ਲੈਣੀ ਚਾਹੀਦੀ

ਪੰਜਾਬ ਚੋਣਾਂ ਤੋਂ ਲਗਭਗ ਤਿੰਨ ਮਹੀਨੇ ਪਹਿਲਾਂ, ਕਾਂਗਰਸ ਦੇ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ...

ਕਲਯੁਗੀ ਪਤਨੀ ਨੇ ਪ੍ਰੇਮੀ ਨਾਲ ਮਿਲ ਕੇ ਪਤੀ ਨੂੰ ਕੀਤਾ ਕਤਲ, ਫੇਰ ਖੁਦਕੁਸ਼ੀ ਵਿਖਾਉਣ ਦੀ ਰਚੀ ਸਾਜ਼ਿਸ਼

ਬਠਿੰਡਾ ਵਿੱਚ ਇੱਕ ਔਰਤ ਨੇ ਆਪਣੇ ਨਾਜਾਇਜ਼ ਸਬੰਧਾਂ ਦਾ ਪਰਦਾਫਾਸ਼ ਹੋਣ ਤੋਂ ਬਾਅਦ ਆਪਣੇ...