ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਅਤੇ ਸਾਬਕਾ ਕ੍ਰਿਕਟਰ ਨਵਜੋਤ ਸਿੰਘ ਸਿੱਧੂ ਨੂੰ ਵੀਰਵਾਰ ਨੂੰ ਸੁਪਰੀਮ ਕੋਰਟ ਨੇ 1988 ਦੇ ਰੋਡ ਰੇਜ ਕੇਸ ਵਿੱਚ ਇੱਕ ਸਾਲ ਦੀ ਸਜ਼ਾ ਸੁਣਾਈ। ਸਿੱਧੂ ਦੇ ਵਕੀਲ ਸੀਨੀਅਰ ਐਡਵੋਕੇਟ ਅਭਿਸ਼ੇਕ ਮਨੂ ਸਿੰਘਵੀ ਨੇ ਕੁਝ “ਮੈਡੀਕਲ ਹਾਲਤ ” ਦਾ ਹਵਾਲਾ ਦਿੰਦੇ ਹੋਏ ਆਪਣੇ ਮੁਵੱਕਿਲ ਨੂੰ ਸਮਰਪਣ ਕਰਨ ਲਈ ਇਕ ਹਫ਼ਤੇ ਦਾ ਸਮਾਂ ਮੰਗਿਆ ਸੀ ਜਿਸ ਨੂੰ ਸੁਪਰੀਮ ਕੋਰਟ ਨੇ ਠੁਕਰਾ ਦਿੱਤਾ ਹੈ।
ਸੁਪਰੀਮ ਕੋਰਟ ਨੇ ਸ਼ੁੱਕਰਵਾਰ ਨੂੰ ਕਿਊਰੇਟਿਵ ਪਟੀਸ਼ਨ ‘ਤੇ ਤੁਰੰਤ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ। ਸਿੱਧੂ ਨੂੰ ਹੁਣ ਅਦਾਲਤ ‘ਚ ਆਤਮ ਸਮਰਪਣ ਕਰਨਾ ਪਵੇਗਾ, ਨਹੀਂ ਤਾਂ ਪੰਜਾਬ ਪੁਲਿਸ ਉਨ੍ਹਾਂ ਨੂੰ ਗ੍ਰਿਫਤਾਰ ਕਰੇਗੀ।
ਦੱਸ ਦਈਏ ਕਿ 27 ਦਸੰਬਰ 1988 ਦੀ ਸ਼ਾਮ ਨੂੰ ਸਿੱਧੂ ਆਪਣੇ ਦੋਸਤ ਰੁਪਿੰਦਰ ਸਿੰਘ ਸੰਧੂ ਨਾਲ ਪਟਿਆਲੇ ਦੇ ਸ਼ੇਰਾਂ ਵਾਲਾ ਗੇਟ ਬਾਜ਼ਾਰ ਪਹੁੰਚੇ ਸਨ। ਮਾਰਕੀਟ ਵਿੱਚ ਪਾਰਕਿੰਗ ਨੂੰ ਲੈ ਕੇ ਉਨ੍ਹਾਂ ਦੀ 65 ਸਾਲਾ ਗੁਰਨਾਮ ਸਿੰਘ ਨਾਲ ਬਹਿਸ ਹੋ ਗਈ ਸੀ। ਇਸ ਦੌਰਾਨ ਸਿੱਧੂ ਨੇ ਗੁਰਨਾਮ ਸਿੰਘ ਦੇ ਮੁੱਕਾ ਮਾਰਿਆ। ਪੀੜਤ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਉਸ ਦੀ ਮੌਤ ਹੋ ਗਈ ਸੀ।
----------- Advertisement -----------
ਸੁਪਰੀਮ ਕੋਰਟ ਨੇ ਸਿੱਧੂ ਨੂੰ ਰਾਹਤ ਦੇਣ ਤੋਂ ਕੀਤਾ ਇਨਕਾਰ
Published on
----------- Advertisement -----------
----------- Advertisement -----------












