November 12, 2025, 10:50 am
----------- Advertisement -----------
HomeNewsBreaking Newsਲੁਧਿਆਣਾ 'ਚ ਸਿੱਧਵਾਂ ਨਹਿਰ ਦਾ ਪੁਲ ਬੰਦ: ਤਿੰਨ ਹਫ਼ਤਿਆਂ ਲਈ ਰੂਟ ਬਦਲਿਆ

ਲੁਧਿਆਣਾ ‘ਚ ਸਿੱਧਵਾਂ ਨਹਿਰ ਦਾ ਪੁਲ ਬੰਦ: ਤਿੰਨ ਹਫ਼ਤਿਆਂ ਲਈ ਰੂਟ ਬਦਲਿਆ

Published on

----------- Advertisement -----------

ਲੁਧਿਆਣਾ, 31 ਮਾਰਚ 2023 – ਲੁਧਿਆਣਾ ਵਿੱਚ ਲੋਕ ਪਹਿਲਾਂ ਹੀ ਟਰੈਫਿਕ ਦੀ ਸਮੱਸਿਆ ਤੋਂ ਪ੍ਰੇਸ਼ਾਨ ਹਨ। ਹੁਣ ਫਿਰੋਜ਼ਪੁਰ ਰੋਡ ਦੇ ਨਿਰਮਾਣ ਅਧੀਨ ਹੋਣ ਕਾਰਨ ਯਾਤਰੀਆਂ ਨੂੰ ਇੱਕ ਹੋਰ ਝਟਕਾ ਲੱਗਾ ਹੈ। ਐਲੀਵੇਟਿਡ ਦੇ ਨਿਰਮਾਣ ਕਾਰਨ ਸਿੱਧਵਾਂ ਕੈਨਾਲ-ਸਾਊਥ ਸਿਟੀ ਟਰੈਫਿਕ ਪੁਆਇੰਟ ਨੂੰ ਅੱਜ ਤੋਂ ਬਦਲਵੇਂ ਰੂਟਾਂ ਵੱਲ ਮੋੜ ਦਿੱਤਾ ਗਿਆ ਹੈ।

ਇਹ ਡਾਇਵਰਸ਼ਨ ਤਿੰਨ ਹਫ਼ਤਿਆਂ ਲਈ ਕੀਤਾ ਗਿਆ ਹੈ। ਸਿੱਧਵਾਂ ਨਹਿਰ ਦਾ ਉਪਰਲਾ ਰਸਤਾ ਅੱਜ ਤੋਂ ਬੰਦ ਕਰ ਦਿੱਤਾ ਗਿਆ ਹੈ। ਪੁਲ ਦੇ ਬੰਦ ਹੋਣ ਨਾਲ ਕਰੀਬ 1 ਲੱਖ ਤੋਂ 1.5 ਲੱਖ ਵਾਹਨ ਚਾਲਕ ਪ੍ਰਭਾਵਿਤ ਹੋਣਗੇ।

ਟ੍ਰੈਫਿਕ ਪੁਲਿਸ ਨੇ ਦੱਸਿਆ ਕਿ ਅੱਜ ਤੋਂ ਭਾਰਤ ਨਗਰ ਚੌਂਕ ਤੋਂ ਆਉਣ ਵਾਲੀ ਟ੍ਰੈਫਿਕ ਨੂੰ ਦੱਖਣੀ ਬਾਈਪਾਸ ਦੇ ਗੋਲ ਪੁਲ ਵੱਲ ਮੋੜ ਦਿੱਤਾ ਜਾਵੇਗਾ ਅਤੇ ਅੱਜ ਤੋਂ ਭਾਰਤ ਨਗਰ ਚੌਂਕ ਵੱਲ ਆਉਣ ਵਾਲੀ ਟ੍ਰੈਫਿਕ ਨੂੰ ਸਾਊਥ ਸਿਟੀ ਰੋਡ ਵੱਲ ਮੋੜ ਦਿੱਤਾ ਜਾਵੇਗਾ।

ਯਾਤਰੀਆਂ ਨੂੰ ਬਦਲਵੀਆਂ ਸੜਕਾਂ ‘ਤੇ ਨਹਿਰ ਦੇ ਉੱਪਰ ਬਣੇ ਪੁਲਾਂ ਤੋਂ ਚੱਕਰ ਕੱਟਣਾ ਪਵੇਗਾ ਅਤੇ ਭਾਰਤ ਨਗਰ ਵੱਲ ਜਾਣ ਵਾਲੇ ਯਾਤਰੀ ਸਾਊਥ ਸਿਟੀ ਰੋਡ ‘ਤੇ ਬਣੇ ਪੁਲਾਂ ਦੀ ਵਰਤੋਂ ਕਰਕੇ ਨਹਿਰ ਨੂੰ ਪਾਰ ਕਰਨਗੇ। ਟਰੈਫਿਕ ਅਧਿਕਾਰੀਆਂ ਨੇ ਦੱਸਿਆ ਕਿ ਨਹਿਰ ਦੇ ਉਪਰਲੇ ਸੈਕਸ਼ਨ ਦੇ ਹਰ ਪਾਸੇ ਨੂੰ ਵਾਰੀ-ਵਾਰੀ ਰੋਕਿਆ ਜਾਵੇਗਾ ਤਾਂ ਜੋ ਯਾਤਰੀਆਂ ਨੂੰ ਰਾਹਤ ਮਿਲ ਸਕੇ।

ਜਗਰਾਉਂ ਪੁਲ ਤੋਂ ਬੱਸ ਸਟੈਂਡ ਅਤੇ ਫਿਰੋਜ਼ਪੁਰ ਰੋਡ ਵੱਲ ਵਾਹਨਾਂ ਦੀ ਆਵਾਜਾਈ ਪ੍ਰਭਾਵਿਤ ਹੋਈ ਹੈ ਕਿਉਂਕਿ ਪਿੱਲਰਾਂ ‘ਤੇ ਗਾਰਡ ਲਗਾਉਣ ਦਾ ਕੰਮ ਅੰਤਿਮ ਪੜਾਅ ‘ਤੇ ਪਹੁੰਚ ਗਿਆ ਹੈ। ਟ੍ਰੈਫਿਕ ਦੀ ਰੁਕਾਵਟ ਦੇ ਨਾਲ-ਨਾਲ ਵਪਾਰਕ ਲੇਨ ‘ਤੇ ਧੂੜ ਅਤੇ ਨਿਰਮਾਣ ਸਮੱਗਰੀ ਵੀ ਆਵਾਜਾਈ ਨੂੰ ਪ੍ਰਭਾਵਿਤ ਕਰ ਰਹੀ ਹੈ।

ਸਿੱਧਵਾਂ ਨਹਿਰ ਦੇ ਉੱਪਰ ਵਾਲੀ ਸੜਕ ਨੂੰ ਬੀ.ਆਰ.ਐਸ.ਨਗਰ, ਸਰਾਭਾ ਨਗਰ ਅਤੇ ਅਗਰ ਨਗਰ ਸਮੇਤ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿੱਚ ਵੱਡੀ ਗਿਣਤੀ ਵਿੱਚ ਵਸਨੀਕ ਵਰਤਦੇ ਹਨ। ਇਸ ਪੁਲ ’ਤੇ ਆਸ-ਪਾਸ ਦੇ ਸ਼ਹਿਰਾਂ ਅਤੇ ਪਿੰਡਾਂ ਜਿਵੇਂ ਕਿ ਜਗਰਾਉਂ, ਮੁੱਲਾਂਪੁਰ, ਮੋਗਾ ਆਦਿ ਤੋਂ ਆਉਣ ਵਾਲੇ ਵਾਹਨਾਂ ਦੀ ਭਾਰੀ ਭੀੜ ਵੀ ਦੇਖਣ ਨੂੰ ਮਿਲਦੀ ਹੈ।

ਟਰੈਫਿਕ ਪੁਲੀਸ ਅਧਿਕਾਰੀਆਂ ਅਨੁਸਾਰ ਪੁਲੀਸ ਟਰੈਫਿਕ ਦੇ ਪ੍ਰਬੰਧ ਲਈ ਹੋਰ ਉਪਰਾਲੇ ਕਰੇਗੀ। ਤਾਂ ਜੋ ਯਾਤਰੀਆਂ ਨੂੰ ਪ੍ਰੇਸ਼ਾਨੀ ਤੋਂ ਨਿਜਾਤ ਮਿਲ ਸਕੇ। ਉਨ੍ਹਾਂ ਕਿਹਾ ਕਿ ਟਰੈਫਿਕ ਨੂੰ ਕੰਟਰੋਲ ਵਿੱਚ ਰੱਖਣ ਲਈ ਪੁਲੀਸ ਮੁਲਾਜ਼ਮ ਤਾਇਨਾਤ ਕੀਤੇ ਜਾਣਗੇ।

ਉਨ੍ਹਾਂ ਕਿਹਾ ਕਿ ਧੂੜ ਦੇ ਢੇਰ ਦੀ ਸਮੱਸਿਆ ਨੈਸ਼ਨਲ ਹਾਈਵੇਅ ਅਥਾਰਟੀ ਆਫ਼ ਇੰਡੀਆ (ਐਨ.ਐਚ.ਏ.ਆਈ.) ਦੇ ਅਧਿਕਾਰੀਆਂ ਦੇ ਧਿਆਨ ਵਿੱਚ ਲਿਆਂਦੀ ਗਈ ਹੈ, ਜਿਨ੍ਹਾਂ ਨੇ ਕਿਹਾ ਕਿ ਪਾਣੀ ਦਾ ਛਿੜਕਾਅ ਕੀਤਾ ਜਾਵੇਗਾ। ਪੁਲਿਸ ਨੇ ਲੋਕਾਂ ਨੂੰ ਇਹ ਵੀ ਅਪੀਲ ਕੀਤੀ ਕਿ ਜੇਕਰ ਉਨ੍ਹਾਂ ਨੇ ਕਿਤੇ ਜਾਣਾ ਹੋਵੇ ਤਾਂ ਨਿਰਧਾਰਤ ਸਮੇਂ ਤੋਂ 15 ਮਿੰਟ ਪਹਿਲਾਂ ਘਰੋਂ ਨਿਕਲਣ ਤਾਂ ਜੋ ਕਿਸੇ ਕਿਸਮ ਦੀ ਕੋਈ ਸਮੱਸਿਆ ਨਾ ਆਵੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਤਰਨ ਤਾਰਨ ਜ਼ਿਮਨੀ ਚੋਣ: ਵੋਟਿੰਗ ਫੀਸਦ ‘ਆਪ’ ਦੇ ਪੱਖ ਵਿੱਚ, ਪਾਰਟੀ ਕਰ ਸਕਦੀ ਉਲਟਫੇਰ

ਤਰਨਤਾਰਨ ਵਿਧਾਨ ਸਭਾ ਸੀਟ ’ਤੇ ਜ਼ਿਮਨੀ ਚੋਣਾਂ ਲਈ ਮੰਗਲਵਾਰ ਨੂੰ ਵੋਟਿੰਗ ਹੋਈ। ਚੋਣ ਕਮਿਸ਼ਨ...

ਆਪ ਸਰਕਾਰ ਨੇ ਪੰਜਾਬ ਦੇ ਹਵਾਈ ਅੱਡਿਆਂ ਨੂੰ ਦਿੱਤਾ ਵੱਡਾ ਹੁਲਾਰਾ, ਰੁਕਿਆ ਹੋਇਆ ਹਲਵਾਰਾ ਪ੍ਰੋਜੈਕਟ ਵੀ ਮੁੜ ਸੁਰਜੀਤ !

ਚੰਡੀਗੜ੍ਹ, 11 ਨਵੰਬਰ, 202:ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ (ਆਪ)...

ਧਰਮਿੰਦਰ ਦੀ ਧੀ ਈਸ਼ਾ ਦਿਓਲ ਨੇ ਪਿਤਾ ਦੀ ਮੌ.ਤ ਦੀ ਖ਼ਬਰ ਨੂੰ ਦੱਸਿਆ ਝੂਠ, ਕਿਹਾ-“ਮੇਰੇ ਪਾਪਾ ਠੀਕ ਹਨ’

ਬਾਲੀਵੁੱਡ ਅਦਾਕਾਰ ਧਰਮਿੰਦਰ ਦੀ ਮੌਤ ਦੀਆਂ ਖਬਰਾਂ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀਆਂ ਹਨ।...

ਦਿੱਲੀ ਵਿੱਚ ਲਗਾਤਾਰ ਵੱਧ ਰਹੇ ਪ੍ਰਦੂਸ਼ਣ ‘ਤੇ ਵੱਡਾ ਫੈਸਲਾ, GRAP-3 ਲਾਗੂ

ਰਾਜਧਾਨੀ ਦਿੱਲੀ ਵਿੱਚ ਪ੍ਰਦੂਸ਼ਣ ਦਾ ਪੱਧਰ ਲਗਾਤਾਰ ਵੱਧ ਰਿਹਾ ਹੈ। ਸ਼ਹਿਰ ਦਾ ਔਸਤ AQI...

ਪੱਕੇ ਤੌਰ ’ਤੇ ਹੋਵੇਗੀ ਬੰਦ ਜ਼ੀਰਾ ਸ਼ਰਾਬ ਫੈਕਟਰੀ

ਪੰਜਾਬ ਸਰਕਾਰ ਨੇ ਪੰਜਾਬ ਦੇ ਫਿਰੋਜ਼ਪੁਰ ਜ਼ਿਲ੍ਹੇ ਵਿੱਚ ਇੱਕ ਜੀਰੇ ਦੀ ਡਿਸਟਿਲਰੀ ਬਾਰੇ ਨੈਸ਼ਨਲ...

ਅਕਾਲੀ ਦਲ ਵਾਰਿਸ ਪੰਜਾਬ ਦੇ ਇਲੈਕਸ਼ਨ ਇੰਚਾਰਜ ‘ਤੇ ਹੋਇਆ ਹਮਲਾ, ਅੱਗ ਲੱਗਣ ਕਾਰਨ ਗੱਡੀ ਸੜ ਕੇ ਹੋਈ ਸੁਆਹ

ਅਕਾਲੀ ਦਲ ਵਾਰਿਸ ਪੰਜਾਬ ਦੇ ਇਲੈਕਸ਼ਨ ਇੰਚਾਰਜ ਨਾਲ ਜੁੜੀ ਖਬਰ ਸਾਹਮਣੇ ਆਈ ਹੈ। ‘ਇਲੈਕਸ਼ਨ...

ਤਰਨਤਾਰਨ ਦੀ SSP ਸਸਪੈਂਡ, ਅਕਾਲੀ ਵਰਕਰਾਂ ਵਿਰੁੱਧ ਝੂਠੇ ਕੇਸ ਦਰਜ ਕਰਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਨ ਦੇ ਇਲਜ਼ਾਮ

ਭਾਰਤੀ ਚੋਣ ਕਮਿਸ਼ਨ ਨੇ ਤਰਨਤਾਰਨ ਦੇ ਐਸਐਸਪੀ ਡਾ. ਰਵਜੋਤ ਕੌਰ ਗਰੇਵਾਲ ਨੂੰ ਸਸਪੈਂਡ ਕਰ...

ਸੀਨੀਅਰ ਪੱਤਰਕਾਰ ਤੇ ਉਨ੍ਹਾਂ ਦੀ ਮਾਤਾ ਦੇ ਕਤਲ ਮਾਮਲੇ ‘ਚ ਭਗੌੜੇ ਨੂੰ ਕੀਤਾ ਗ੍ਰਿਫ਼ਤਾਰ,8 ਸਾਲਾਂ ਬਾਅਦ ਮਿਲੀ ਕਾਮਯਾਬੀ

ਸੀਨੀਅਰ ਪੱਤਰਕਾਰ ਕੇ.ਜੇ. ਸਿੰਘ ਤੇ ਉਨ੍ਹਾਂ ਦੀ ਮਾਤਾ ਗੁਰਚਰਨ ਕੌਰ ਦੇ ਦੋਹਰੇ ਕਤਲ ਮਾਮਲੇ...

ਤਰਨ ਤਾਰਨ ਜ਼ਿਮਨੀ ਚੋਣ ਦੇ ਮੱਦੇਨਜ਼ਰ 11 ਨਵੰਬਰ ਨੂੰ ਛੁੱਟੀ ਦਾ ਐਲਾਨ , ਸਾਰੇ ਸਰਕਾਰੀ ਦਫ਼ਤਰ ਅਤੇ ਵਿਦਿਅਕ ਅਦਾਰੇ ਰਹਿਣਗੇ ਬੰਦ

ਵਿਧਾਨ ਸਭਾ ਹਲਕਾ ਤਰਨ ਤਾਰਨ ਦੀ ਉਪ ਚੋਣ ਨੂੰ ਧਿਆਨ ਵਿੱਚ ਰੱਖਦੇ ਹੋਏ ਜ਼ਿਲ੍ਹਾ...