May 31, 2026, 7:16 pm
----------- Advertisement -----------
HomeNewsBreaking Newsਅੰਮ੍ਰਿਤਸਰ 'ਚ ਸਿੱਖ ਨੌਜਵਾਨ ਦੀ ਕੁੱਟਮਾਰ: ਕੁੱਟਮਾਰ ਦੀ ਵਾਰਦਾਤ ਸੀਸੀਟੀਵੀ 'ਚ ਕੈਦ

ਅੰਮ੍ਰਿਤਸਰ ‘ਚ ਸਿੱਖ ਨੌਜਵਾਨ ਦੀ ਕੁੱਟਮਾਰ: ਕੁੱਟਮਾਰ ਦੀ ਵਾਰਦਾਤ ਸੀਸੀਟੀਵੀ ‘ਚ ਕੈਦ

Published on

----------- Advertisement -----------

ਅੰਮ੍ਰਿਤਸਰ, 23 ਸਤੰਬਰ 2022 – ਅੰਮ੍ਰਿਤਸਰ ਜ਼ਿਲੇ ਦੇ ਸੁਲਤਾਨਵਿੰਡ ਰੋਡ ‘ਤੇ ਅਜੀਤ ਨਗਰ ਚੌਕ ਦੇ ਵਿਚਕਾਰਲੇ ਚੌਰਾਹੇ ‘ਤੇ 10 ਤੋਂ ਵੱਧ ਨੌਜਵਾਨਾਂ ਨੇ ਇਕ ਸਿੱਖ ਨੌਜਵਾਨ ਦੀ ਬੇਰਹਿਮੀ ਨਾਲ ਕੁੱਟਮਾਰ ਕਰਨ ਦੀ ਖ਼ਬਰ ਸਾਹਮਣੇ ਆਈ ਹੈ। ਨੌਜਵਾਨਾਂ ਨੇ ਸਿੱਖ ਨੌਜਵਾਨ ਨੂੰ ਉਸ ਦੇ ਕੇਸਾਂ ਤੋਂ ਫੜ ਕੇ ਖਿੱਚਿਆ ਅਤੇ ਉਸਦੇ ਸਿਰ ‘ਤੇ ਕਿਸੇ ਚੀਜ਼ ਨਾਲ ਕਈ ਵਾਰ ਕੀਤੇ। ਜਿਸ ਕਾਰਨ ਨੌਜਵਾਨ ਦੇ ਸਿਰ ‘ਤੇ 12 ਟਾਂਕੇ ਲੱਗੇ ਹਨ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਵਿੱਚ ਤਾਇਨਾਤ ਪਿਤਾ ਬਲਵਿੰਦਰ ਸਿੰਘ ਨੇ ਇਨਸਾਫ਼ ਦੀ ਮੰਗ ਕਰਦਿਆਂ ਪੁਲੀਸ ਨੂੰ ਸਖ਼ਤ ਕਾਰਵਾਈ ਕਰਨ ਦੀ ਅਪੀਲ ਕੀਤੀ ਹੈ।

ਇਹ ਹਮਲਾ ਥਾਣਾ ਸੁਲਤਾਨਵਿੰਡ ਅਧੀਨ ਪੈਂਦੇ ਅਜੀਤ ਨਗਰ ਦੇ ਚੌਕ ਵਿੱਚ ਹੋਇਆ। ਪੀੜਤ ਨੌਜਵਾਨ ਦੇ ਬਲਵਿੰਦਰ ਸਿੰਘ ਨੇ ਪੁਲੀਸ ’ਤੇ ਕਾਰਵਾਈ ਨਾ ਕਰਨ ਦਾ ਦੋਸ਼ ਲਾਇਆ ਹੈ। ਦੋਸ਼ੀ ਪੱਖ ਵੱਲੋਂ ਉਸ ‘ਤੇ ਵਾਰ-ਵਾਰ ਅਸਤੀਫਾ ਦੇਣ ਲਈ ਦਬਾਅ ਪਾਇਆ ਜਾ ਰਿਹਾ ਹੈ ਪਰ ਉਹ ਦੋਸ਼ੀਆਂ ਦੀ ਗ੍ਰਿਫਤਾਰੀ ਦੀ ਮੰਗ ਕਰ ਰਹੇ ਹਨ। ਮੁੱਢਲੀ ਜਾਂਚ ਵਿੱਚ ਪੁਲੀਸ ਇਸ ਮਾਮਲੇ ਨੂੰ ਪੁਰਾਣੀ ਦੁਸ਼ਮਣੀ ਦੱਸ ਰਹੀ ਹੈ।

ਵੀਡੀਓ ‘ਚ ਸਾਫ ਦੇਖਿਆ ਜਾ ਸਕਦਾ ਹੈ ਕਿ 10 ਤੋਂ ਵੱਧ ਨੌਜਵਾਨ ਅਜੀਤ ਨਗਰ ਚੌਕ ‘ਚ ਆ ਕੇ ਹਰਮਨ ਸਿੰਘ ਦੀ ਕੁੱਟਮਾਰ ਕਰਦੇ ਹਨ ਅਤੇ ਉਸ ਦੀ ਪੱਗ ਆਦਿ ਉਤਾਰ ਦਿੰਦੇ ਹਨ। ਵੀਡੀਓ ‘ਚ ਜਦੋਂ ਉਕਤ ਨੌਜਵਾਨ ਭੱਜ ਕੇ ਖਿੱਲਰੇ ਵਾਲਾਂ ਨਾਲ ਚੌਕ ‘ਚ ਪਹੁੰਚਿਆ ਤਾਂ ਨੌਜਵਾਨਾਂ ਨੇ ਵੀ ਉਸ ਦਾ ਪਿੱਛਾ ਕਰਕੇ ਚੌਕ ‘ਚ ਹੀ ਉਸ ਦੀ ਕੁੱਟਮਾਰ ਸ਼ੁਰੂ ਕਰ ਦਿੱਤੀ।

ਨੌਜਵਾਨ ਦੀ ਕੁੱਟਮਾਰ ਦੀ ਵੀਡੀਓ ਸਾਹਮਣੇ ਆਉਣ ਅਤੇ ਪਰਿਵਾਰ ਦੀ ਸ਼ਿਕਾਇਤ ਤੋਂ ਬਾਅਦ ਪੁਲਿਸ ਨੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਥਾਣਾ ਸੁਲਤਾਨਵਿੰਡ ਦੀ ਐਸਐਚਓ ਪ੍ਰੀਤੀ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਉਕਤ ਨੌਜਵਾਨਾਂ ਦੀ ਆਪਸੀ ਪੁਰਾਣੀ ਦੁਸ਼ਮਣੀ ਹੈ। ਇਕ ਗੁੱਟ ਨੇ ਮੌਕਾ ਪਾ ਕੇ ਇਕੱਲੇ ਨੌਜਵਾਨ ਨੂੰ ਫੜ ਲਿਆ ਅਤੇ ਉਸ ਦੀ ਕੁੱਟਮਾਰ ਕੀਤੀ। ਸੀਸੀਟੀਵੀ ਦੇ ਆਧਾਰ ’ਤੇ ਮੁਲਜ਼ਮ ਨੌਜਵਾਨਾਂ ਦੀ ਪਛਾਣ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਸ਼ਨਾਖਤ ਤੋਂ ਬਾਅਦ ਹੀ ਅਗਲੀ ਕਾਰਵਾਈ ਕੀਤੀ ਜਾਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਜੈਸਲਮੇਰ-ਜੈਪੁਰ ‘ਚ ਰੇਤਲੇ ਤੂਫ਼ਾਨ ਦੀ ਚੇਤਾਵਨੀ, ਮੀਂਹ ਨੇ 7 ਰਾਜਾਂ ਵਿਚ ਘਟਾਈ ਗਰਮੀ

ਮੀਂਹ ਤੇ ਤੂਫ਼ਾਨ ਕਾਰਨ ਮੱਧ ਪ੍ਰਦੇਸ਼, ਉੱਤਰ ਪ੍ਰਦੇਸ਼, ਦਿੱਲੀ, ਹਰਿਆਣਾ, ਚੰਡੀਗੜ੍ਹ, ਛੱਤੀਸਗੜ੍ਹ, ਬਿਹਾਰ ਅਤੇ...

‘ਆਪ’ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਜੇਲ੍ਹ ਤੋਂ ਆਏ ਬਾਹਰ

 ਵਿਧਾਨ ਸਭਾ ਹਲਕਾ ਸਨੌਰ (ਪਟਿਆਲਾ) ਤੋਂ 'ਆਪ' ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਹਾਈਕੋਰਟ ਤੋਂ ਜ਼ਮਾਨਤ...

PM ਨਰਿੰਦਰ ਮੋਦੀ ਨੇ ‘ਮਨ ਕੀ ਬਾਤ’ ਪ੍ਰੋਗਰਾਮ ‘ਚ ਦੌੜਾਕ ਗੁਰਿੰਦਰਵੀਰ ਸਿੰਘ ਨਾਲ ਕੀਤੀ ਗੱਲ ਤੇ ਦਿੱਤੀ ਵਧਾਈ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਭਾਰਤੀ ਦੌੜਾਕ ਗੁਰਿੰਦਰਵੀਰ ਸਿੰਘ ਨੂੰ 100 ਮੀਟਰ ਦੌੜ ਵਿੱਚ...

ਬਰਾਬਰ ਨੰਬਰ ਲੈਣ ਵਾਲੇ ਵਿਦਿਆਰਥੀਆਂ ਨੂੰ ਮਿਲੇਗੀ ਬਰਾਬਰ ਪੁਜੀਸ਼ਨ, CM ਮਾਨ ਨੇ ਟੌਪਰ ਲਈ ਨਿਯਮਾਂ ‘ਚ ਕੀਤਾ ਬਦਲਾਅ

ਪੰਜਾਬ ਵਿਚ ਬੋਰਡ ਪ੍ਰੀਖਿਆਵਾਂ ਦੇ ਨਤੀਜਿਆਂ ਤੇ ਟੌਪਰ ਰੈਂਕਿੰਗ ਵਿਵਸਥਾ ਨੂੰ ਲੈ ਕੇ ਵੱਡਾ...

ਭਗਵੰਤ ਮਾਨ ਸਰਕਾਰ ਵੱਲੋਂ ਲੜਕੀਆਂ ਲਈ ਦੇਸ਼ ਦੀਆਂ ਸਭ ਤੋਂ ਵੱਡੀਆਂ ਪਹਿਲਕਦਮੀਆਂ ਵਿੱਚ ਸ਼ਾਮਲ ਸਕੂਲ-ਅਧਾਰਤ ਮਾਹਵਾਰੀ ਸਿਹਤ ਸਿੱਖਿਆ ਦੀ ਸ਼ੁਰੂਆਤ

ਚੰਡੀਗੜ੍ਹ; 30 ਮਈ 2026:ਸੂਬੇ ਵਿੱਚ ਕੁੜੀਆਂ ਦੀ ਸਿੱਖਿਆ, ਬਾਲਗ ਸਿਹਤ ਅਤੇ ਲਿੰਗ-ਸੰਵੇਦਨਸ਼ੀਲ ਪੜ੍ਹਾਈ ਨੂੰ...

ਮਾਨ ਸਰਕਾਰ ਨੇ 19 ਹਜ਼ਾਰ ਤੋਂ ਵੱਧ ਸਰਕਾਰੀ ਸਕੂਲਾਂ ਵਿੱਚ ਮੈਗਾ ਪੀ.ਟੀ.ਐਮ. ਕਰਵਾ ਕੇ ਸਿੱਖਿਆ ਵਿੱਚ ਪੰਜਾਬ ਦੀ ਅੱਵਲ ਦਰਜਾਬੰਦੀ ਦਾ ਜਸ਼ਨ ਮਨਾਇਆ

ਚੰਡੀਗੜ੍ਹ, 30 ਮਈ:ਕੌਮੀ ਸਿੱਖਿਆ ਦਰਜਾਬੰਦੀ 'ਚ ਪੰਜਾਬ ਵੱਲੋਂ ਸਿਖ਼ਰਲਾ ਸਥਾਨ ਮੱਲਣ ਦੇ ਜਸ਼ਨ ਮਨਾਉਣ...

ਪੰਜਾਬ ਸਰਕਾਰ ਵਿੱਚ ਠੇਕਾ ਸਿਸਟਮ ਹੋਇਆ ਖਤਮ

ਚੰਡੀਗੜ੍ਹ, 30 ਮਈ 2026:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਮੰਤਰੀ ਮੰਡਲ...