November 18, 2026, 6:44 am
----------- Advertisement -----------
HomeNewsBreaking Newsਸ੍ਰੀ ਕਰਤਾਰਪੁਰ ਸਾਹਿਬ 'ਚ ਭਰਾਵਾਂ ਦੇ ਹੋਏ ਸੀ ਮੇਲ, ਹੁਣ ਸਿੱਕਾ ਖਾਨ...

ਸ੍ਰੀ ਕਰਤਾਰਪੁਰ ਸਾਹਿਬ ‘ਚ ਭਰਾਵਾਂ ਦੇ ਹੋਏ ਸੀ ਮੇਲ, ਹੁਣ ਸਿੱਕਾ ਖਾਨ ਆਪਣੇ ਭਾਈ ਨੂੰ ਮਿਲਣ ਲਈ ਗਏ ਪਾਕਿਸਤਾਨ

Published on

----------- Advertisement -----------

ਅੰਮ੍ਰਿਤਸਰ, 27 ਮਾਰਚ 2022 – ਦੇਸ਼ ਦੀ ਵੰਡ ਦੀ ਤੜਪ ਅੱਜ ਵੀ ਮਨ ਨੂੰ ਝੰਜੋੜਦੀ ਹੈ। ਇਸ ਦੌਰਾਨ ਕਈ ਪਰਿਵਾਰ ਵੱਖ ਹੋਏ। ਇਸ ਸਾਲ ਜਨਵਰੀ ‘ਚ 74 ਸਾਲਾਂ ਬਾਅਦ ਕਰਤਾਰਪੁਰ ਸਾਹਿਬ ‘ਚ ਦੋ ਵਿਛੜੇ ਭਰਾਵਾਂ ਨੂੰ ਜੱਫੀ ਪਈ। ਜਦੋਂ ਦੇਸ਼ ਆਜ਼ਾਦ ਹੋਇਆ ਤਾਂ ਸਿੱਕਾ ਖ਼ਾਨ ਅਤੇ ਸਦੀਕ ਖਾਨ ਨਾਂ ਦੇ ਇਹ ਦੋ ਬਜ਼ੁਰਗ ਬੱਚੇ ਸਨ। ਵੰਡ ਤੋਂ ਬਾਅਦ, ਸਿੱਕਾ ਖ਼ਾਨ ਭਾਰਤ ਵਿੱਚ ਹੀ ਰਹੇ, ਜਦੋਂ ਕਿ ਸਦੀਕ ਖਾਨ ਪਰਿਵਾਰ ਨਾਲ ਪਾਕਿਸਤਾਨ ਚਲੇ ਗਏ।

ਦੋਵੇਂ ਭਰਾ ਜਨਵਰੀ ਦੇ ਮਹੀਨੇ ਸ਼੍ਰੀ ਕਰਤਾਰਪੁਰ ਸਾਹਿਬ ਲਾਂਘੇ ‘ਤੇ ਮਿਲੇ ਸਨ। ਇਹ ਮੁਲਾਕਾਤ ਪੂਰੀ ਦੁਨੀਆ ‘ਚ ਸੁਰਖੀਆਂ ‘ਚ ਰਹੀ। ਉਨ੍ਹਾਂ ਦੀਆਂ ਅੱਖਾਂ ‘ਚੋਂ ਹੰਝੂ ਵਗਦੇ ਦੇਖ ਹਰ ਕਿਸੇ ਦਾ ਦਿਲ ਭਾਵੁਕ ਹੋ ਗਿਆ ਸੀ। ਸ਼੍ਰੀ ਕਰਤਾਰਪੁਰ ਸਾਹਿਬ ਲਾਂਘੇ ‘ਤੇ ਦੋਵੇਂ ਭਰਾਵਾਂ ਨੂੰ ਇੱਕ ਦੂਜੇ ਨਾਲ ਚਿੰਬੜ ਕੇ ਰੋਣ ਦਾ ਮੌਕਾ ਮਿਲਿਆ। ਉਹ ਫਿਰ ਤੋਂ ਵੱਖ ਹੋ ਗਏ, ਪਰ ਸਿੱਕਾ ਖ਼ਾਨ ਆਪਣੇ ਭਰਾ ਨੂੰ ਮਿਲਣ ਲਈ ਦ੍ਰਿੜ ਸੀ। ਉਸ ਨੇ ਵੀਜ਼ਾ ਅਪਲਾਈ ਕੀਤਾ ਅਤੇ ਸ਼ਨੀਵਾਰ ਨੂੰ ਅੰਤਰਰਾਸ਼ਟਰੀ ਅਟਾਰੀ ਸਰਹੱਦ ਰਾਹੀਂ ਪਾਕਿਸਤਾਨ ਵਿਚ ਦਾਖਲ ਹੋਇਆ।

ਸਿੱਕਾ ਖ਼ਾਨ ਅਤੇ ਸਦੀਕ ਖਾਨ ਦੀ ਉਮਰ ਵਿੱਚ ਸਿਰਫ਼ ਦੋ ਸਾਲ ਦਾ ਅੰਤਰ ਹੈ। ਵੰਡ ਤੋਂ ਪਹਿਲਾਂ ਇਹ ਪਰਿਵਾਰ ਬਠਿੰਡਾ ਰਹਿੰਦਾ ਸੀ। ਇਕ ਦਿਨ ਅਚਾਨਕ ਕੱਟੜਪੰਥੀਆਂ ਦੀ ਭੀੜ ਨੇ ਹਿੰਸਕ ਹਮਲਾ ਕਰ ਦਿੱਤਾ। ਅਜਿਹੇ ਵਿੱਚ ਸਦੀਕ ਖਾਨ ਅਤੇ ਉਸਦੇ ਪਰਿਵਾਰ ਨੂੰ ਪਾਕਿਸਤਾਨ ਜਾਣਾ ਪਿਆ। ਸਿੱਕਾ ਖਾਨ ਭਾਰਤ ਵਿਚ ਹੀ ਰਿਹਾ।

ਪਾਕਿਸਤਾਨ ਰਵਾਨਾ ਹੋਣ ਤੋਂ ਪਹਿਲਾਂ ਹਬੀਬ ਨੇ ਕਿਹਾ ਕਿ 74 ਸਾਲ ਬੀਤ ਚੁੱਕੇ ਹਨ। ਉਸ ਦਿਨ ਭਰਾ ਮਿਲ ਗਿਆ ਹੈ, ਹੁਣ ਮੈਂ ਦੋ ਮਹੀਨੇ ਉੱਥੇ ਰਹਾਂਗਾ। ਹੁਣ ਰੋਵਾਂਗੇ ਨਹੀਂ, ਇੱਕ ਦੂਜੇ ਨਾਲ ਹੱਸਣਗੇ, ਖੁਸ਼ੀ ਮਨਾਉਣਗੇ। ਮੈਂ ਵਿਆਹਿਆ ਨਹੀਂ, ਪਰ ਸਦੀਕ ਹੈ। ਮੈਂ ਉਸਨੂੰ ਅਤੇ ਉਸਦੇ ਪਰਿਵਾਰ ਨੂੰ ਮਿਲਾਂਗਾ। ਮੈਂ ਸਰਕਾਰਾਂ ਨੂੰ ਕਹਿਣਾ ਚਾਹੁੰਦਾ ਹਾਂ ਕਿ ਦੋਵਾਂ ਦੇਸ਼ਾਂ ਦੇ ਲੋਕ ਆਪਣੇ ਚਹੇਤਿਆਂ ਨੂੰ ਮਿਲ ਸਕਣ, ਅਜਿਹੀ ਆਸਾਨ ਵਿਵਸਥਾ ਨੂੰ ਬਣਾਓ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਇੰਸਟਾਗ੍ਰਾਮ ‘ਤੇ ਮਿਲੀ ਬਚਪਨ ਦੀ ਸਹੇਲੀ ਨੇ ਮਾਰੀ ਠੱਗੀ! 10 ਤੋਲੇ ਸੋਨਾ ਚੋਰੀ ਕਰਨ ਦੇ ਲੱਗੇ ਇਲਜ਼ਾਮ

ਲੁਧਿਆਣਾ ਦੇ ਜਗਰਾਓਂ ਵਿਚ ਅੱਠਵੀਂ ਕਲਾਸ ਤੱਕ ਇਕੱਠੇ ਪੜ੍ਹੀਆਂ ਬਚਪਨ ਦੀ ਸਹੇਲੀ ਨੇ ਸਹੇਲੀ...

ਪੰਜਾਬ ‘ਚ 10 ਲੱਖ ਨਵੇਂ ਪਰਿਵਾਰਾਂ ਦੇ ਬਣਨਗੇ ਰਾਸ਼ਨ ਕਾਰਡ: ਲੋੜਵੰਦਾਂ ਨੂੰ ਮਿਲੇਗਾ ਲਾਭ, ਲੋਕਾਂ ਦੇ ਘਰ ਪਹੁੰਚੇਗੀ ਸਰਕਾਰ

ਪੰਜਾਬ ਸਰਕਾਰ ਨੇ ਆਪਣੀ “ਨੋ ਕੈਸ਼, ਨੋ ਡਿਮਾਂਡ” ਨੀਤੀ ਦੇ ਤਹਿਤ 10 ਲੱਖ ਨਵੇਂ...

ਉੱਤਰਖੰਡ ‘ਚ ਵਾਪਰੇ ਦੋ ਸੜਕ ਹਾਦਸਿਆਂ ’ਚ 12 ਵਿਅਕਤੀਆਂ ਦੀ ਹੋਈ ਮੌਤ, 25 ਜ਼ਖ਼ਮੀ

ਉੱਤਰਾਖੰਡ ਵਿੱਚ ਅੱਜ ਵਾਪਰੇ ਦੋ ਵੱਖ-ਵੱਖ ਸੜਕ ਹਾਦਸਿਆਂ ਨੇ ਕਈ ਪਰਿਵਾਰਾਂ ਨੂੰ ਡੂੰਘੇ ਸਦਮੇ...

ਕੈਨੇਡਾ ’ਚ ਕਾਰਾਂ ਚੋਰੀ ਕਰਨ ਦੇ ਦੋਸ਼ ’ਚ ਪੰਜਾਬੀ ਮੂਲ ਦੇ 2 ਨੌਜਵਾਨਾਂ ਸਣੇ 12 ਗ੍ਰਿਫ਼ਤਾਰ

 ਗਰੇਟਰ ਟੋਰਾਂਟੋ ਏਰੀਆ (ਜੀ ਟੀ ਏ) ਵਿੱਚ ਸਰਗਰਮ ਇੱਕ ਵੱਡੇ ਅੰਤਰਰਾਸ਼ਟਰੀ ਵਾਹਨ ਚੋਰ ਗਰੋਹ...

ਸ਼ਿਵਰਾਜ ਚੌਹਾਨ ਦਾ ਪੰਜਾਬ ਦੌਰਾ, ਮੋਹਾਲੀ ‘ਚ ‘ਖੇਤ ਬਚਾਓ ਮੁਹਿੰਮ’ ਤਹਿਤ ਕਿਸਾਨਾਂ ਨਾਲ ਕੀਤੀ ਗੱਲਬਾਤ

ਕੇਂਦਰੀ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਅੱਜ ਮੋਹਾਲੀ ਪਹੁੰਚੇ। ਹਵਾਈ ਅੱਡੇ...

ਪੰਜਾਬ ‘ਚ ਅਗਲੇ 3-4 ਦਿਨਾਂ ਦੌਰਾਨ ਠੰਢ ਵਧਣ ਦੇ ਆਸਾਰ, ਸੰਘਣੀ ਧੁੰਦ ਦੀ ਚੇਤਾਵਨੀ

ਪੰਜਾਬ ਦੇ 4 ਜ਼ਿਲ੍ਹਿਆਂ ‘ਚ ਅੱਜ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ। ਪਠਾਨਕੋਟ, ਗੁਰਦਾਸਪੁਰ,...

ਪਤਨੀ ਹੀ ਨਿੱਕਲੀ ਪਤੀ ਦੀ ਕਾਤਲ, ਭੂਆ ਦੇ ਮੁੰਡੇ ਨਾਲ ਪ੍ਰੇਮ ਸਬੰਧਾਂ ਦੇ ਚੱਲਦੇ ਦਿੱਤੀ ਸੀ ਸੁਪਾਰੀ, ਪੁਲਿਸ ਦੇ ਵੱਡੇ ਖੁਲਾਸੇ !

 ਧਨੌਲਾ ਪੁਲਿਸ ਨੇ ਭੀਖੀ ਰੋਡ ’ਤੇ ਮਿਲੀ ਨੌਜਵਾਨ ਰੇਸ਼ਮ ਸਿੰਘ ਦੀ ਲਾਸ਼ ਦੇ ਮਾਮਲੇ...

ਕਾਂਸਟੇਬਲ ਦੀ ਮੌਤ ਮਾਮਲੇ ‘ਚ ਵੱਡਾ ਖੁਲਾਸਾ, ਸਿਰ ‘ਚ ਗੋਲੀ ਮਾਰ ਕੀਤਾ ਸੀ ਕਤਲ

ਜ਼ਿਲ੍ਹੇ ਵਿੱਚ ਪੁਲਿਸ ਮੁਲਾਜ਼ਮ ਵਿਨੋਦ ਕੁਮਾਰ ਦੀ ਮੌਤ ਨੂੰ ਲੈ ਕੇੇ ਪੰਜਾਬ ਪੁਲਿਸ ਦੇ...

ਡੇਰਾਬੱਸੀ ਦੇ ਕਿਸਾਨ ਦੀ ਚਮਕੀ ਕਿਸਮਤ, ਨਿਕਲਿਆ 12 ਕਰੋੜ ਰੁਪਏ ਦਾ ਦੀਵਾਲੀ ਬੰਪਰ

ਡੇਰਾਬੱਸੀ ਨੇੜਲੇ ਪਿੰਡ ਹਮਾਯੂੰਪੁਰ ਦੇ ਇਕ ਸਾਧਾਰਨ ਕਿਸਾਨ ਦਾ 12 ਕਰੋੜ ਰੁਪਏ ਦਾ ਦੀਵਾਲੀ...