June 24, 2026, 5:13 pm
----------- Advertisement -----------
HomeNewsBreaking Newsਲੋਕ ਸਭਾ 'ਚ ਸਿਮਰਨਜੀਤ ਮਾਨ ਦਾ ਸਵਾਲ: SC 'ਚ ਸਿੱਖ ਜੱਜ ਕਿਉਂ...

ਲੋਕ ਸਭਾ ‘ਚ ਸਿਮਰਨਜੀਤ ਮਾਨ ਦਾ ਸਵਾਲ: SC ‘ਚ ਸਿੱਖ ਜੱਜ ਕਿਉਂ ਨਹੀਂ ? ਤਾਂ ਕਾਨੂੰਨ ਮੰਤਰੀ ਕਿਹਾ ਕਿ…

Published on

----------- Advertisement -----------

ਨਵੀਂ ਦਿੱਲੀ, 27 ਜੁਲਾਈ 2022 – ਸੰਗਰੂਰ ਤੋਂ ਸੰਸਦ ਮੈਂਬਰ ਸਿਮਰਨਜੀਤ ਮਾਨ ਨੇ ਸੁਪਰੀਮ ਕੋਰਟ ਵਿੱਚ ਸਿੱਖ ਜੱਜ ਨਾ ਹੋਣ ਦਾ ਮੁੱਦਾ ਉਠਾਇਆ ਹੈ। ਲੋਕ ਸਭਾ ‘ਚ ਫੈਮਿਲੀ ਕੋਰਟ ਸੋਧ ਬਿੱਲ ‘ਤੇ ਬਹਿਸ ਚੱਲ ਰਹੀ ਸੀ। ਜਿਸ ਵਿੱਚ ਵਿਰੋਧੀਆਂ ਨੇ ਜੱਜ ਦੀ ਨਿਯੁਕਤੀ ਵਿੱਚ ਹੋ ਰਹੀ ਦੇਰੀ ਦਾ ਮੁੱਦਾ ਉਠਾਇਆ। ਸਿਮਰਨਜੀਤ ਮਾਨ ਨੇ ਕਿਹਾ ਕਿ ਕੇਂਦਰੀ ਕਾਨੂੰਨ ਮੰਤਰੀ ਕਿਰਨ ਰਿਜਿਜੂ ਇਸ ਗੱਲ ਤੋਂ ਚਿੰਤਤ ਹਨ ਕਿ ਸੁਪਰੀਮ ਕੋਰਟ ਵਿੱਚ ਬਿਹਾਰ ਅਤੇ ਝਾਰਖੰਡ ਦਾ ਕੋਈ ਜੱਜ ਨਹੀਂ ਹੈ।

ਪਰ, ਮੈਨੂੰ ਚਿੰਤਾ ਹੈ ਕਿ ਸੁਪਰੀਮ ਕੋਰਟ ਵਿੱਚ ਕੋਈ ਸਿੱਖ ਜੱਜ ਨਹੀਂ ਹੈ। ਕਾਨੂੰਨ ਮੰਤਰੀ ਨੇ ਕਿਹਾ ਕਿ ਜੱਜਾਂ ਦੀ ਨਿਯੁਕਤੀ ਦੀ ਵਿਵਸਥਾ ਹੈ। ਉਨ੍ਹਾਂ ਲਈ ਇਸ ਬਾਰੇ ਕੋਈ ਟਿੱਪਣੀ ਕਰਨਾ ਉਚਿਤ ਨਹੀਂ ਹੋਵੇਗਾ। ਉਨ੍ਹਾਂ ਕਿਹਾ ਕਿ ਧਰਮ ਅਤੇ ਜਾਤ ਦੇ ਆਧਾਰ ‘ਤੇ ਸੁਪਰੀਮ ਕੋਰਟ ਦਾ ਜੱਜ ਬਣਾਉਣ ਲਈ ਕੋਈ ਰਾਖਵਾਂਕਰਨ ਨਹੀਂ ਹੈ।

ਸਿਮਰਨਜੀਤ ਮਾਨ ਹਾਲ ਹੀ ਵਿੱਚ ਸੰਗਰੂਰ ਤੋਂ ਸੰਸਦ ਮੈਂਬਰ ਚੁਣੇ ਗਏ ਹਨ। ਸਾਂਸਦ ਬਣਨ ਤੋਂ ਬਾਅਦ ਉਨ੍ਹਾਂ ਨੇ ਸ਼ਹੀਦ ਭਗਤ ਸਿੰਘ ਨੂੰ ਅੱਤਵਾਦੀ ਕਿਹਾ ਸੀ। ਉਨ੍ਹਾਂ ਦੇ ਇਸ ਬਿਆਨ ਨਾਲ ਕਾਫੀ ਹੰਗਾਮਾ ਹੋਇਆ। ਆਮ ਆਦਮੀ ਪਾਰਟੀ ਨੇ ਉਨ੍ਹਾਂ ਨੂੰ ਮੁਆਫੀ ਮੰਗਣ ਲਈ ਕਿਹਾ ਹੈ। ਇਸ ਦੇ ਨਾਲ ਹੀ ਵਿਰੋਧੀਆਂ ਨੇ ਇਹ ਵੀ ਕਿਹਾ ਕਿ ਜਦੋਂ ਉਹ ਸੰਸਦ ਮੈਂਬਰ ਬਣਨ ਲਈ ਭਾਰਤੀ ਸੰਵਿਧਾਨ ਦੀ ਸਹੁੰ ਖਾ ਰਹੇ ਹਨ ਤਾਂ ਉਨ੍ਹਾਂ ਨੂੰ ਇਸ ਦੇ ਦਾਇਰੇ ਵਿੱਚ ਰਹਿਣਾ ਚਾਹੀਦਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਜ਼ਮੀਨੀ ਵਿਵਾਦ ਨੇ ਧਾਰਿਆ ਖੂਨੀ ਰੂਪ, ਇੱਕੋ ਪਰਿਵਾਰ ਦੇ 3 ਜੀਆਂ ਸਮੇਤ 4 ਮੌਤਾਂ

ਟਾਲਾ ਦੇ ਥਾਣਾ ਸੇਖਵਾਂ ਅਧੀਨ ਪੈਂਦੇ ਪਿੰਡ ਮੁੰਡੀ ਕਰਾਲ ਵਿੱਚ ਜ਼ਮੀਨੀ ਵਿਵਾਦ ਨੇ ਖੂਨੀ...

ਮਹਾਰਾਸ਼ਟਰ ਸਰਕਾਰ ਨੇ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ‘ਤੇ ਕਬਜ਼ਾ ਕਰਨ ਦੀ ਕੋਝੀ ਸਾਜ਼ਿਸ਼ ਰਚੀ – ਮਾਲਵਿੰਦਰ ਕੰਗ

ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਅਬਚਲਨਗਰ ਨਾਂਦੇੜ ਦੇ ਪ੍ਰਬੰਧ ਸਬੰਧੀ 1956 ਦੇ ਕਾਨੂੰਨ ਨੂੰ...

‘ਕੱਲ੍ਹ ਤੋਂ ਸ਼ੁਰੂ ਹੋਵੇਗੀ SIR ਦੀ ਪ੍ਰਕਿਰਿਆ, ਘਰ-ਘਰ ਜਾਣਗੇ BLOs, 24 ਜੁਲਾਈ ਤੱਕ ਚੱਲੇਗਾ ਗਣਨਾ ਦਾ ਕੰਮ

ਪੰਜਾਬ ਵਿੱਚ 25 ਜੂਨ ਤੋਂ ਵੋਟਰ ਸੂਚੀ ਨੂੰ ਅਪਡੇਟ ਕਰਨ ਲਈ ਇੱਕ ਵਿਸ਼ੇਸ਼ ਇੰਟੈਂਸਿਵ...

ਪੰਜਾਬ SC ਕਮਿਸ਼ਨ ਅੱਗੇ ਪੇਸ਼ ਹੋਏ ਕੇਂਦਰੀ ਮੰਤਰੀ ਰਵਨੀਤ ਬਿੱਟੂ

ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਨੂੰ ਅੱਜ ਐਸਸੀ ਕਮਿਸ਼ਨ ਵੱਲੋਂ ਧਾਰਮਿਕ ਸਜ਼ਾ ਸੁਣਾਈ ਗਈ।...

ਵਿਕਸਤ ਪਿੰਡ ਪੰਜਾਬ ਨੂੰ ਦੇਸ਼ ਦਾ ਸਭ ਤੋਂ ਵੱਧ ਵਿਕਸਤ ਸੂਬਾ ਬਣਾਉਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਬਠਿੰਡਾ; 23 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਰਪੰਚਾਂ ਨੂੰ ਪੇਂਡੂ...

ਐੱਲਐੱਮਐੱਚਪੀ ਫੈਲੋਜ਼ ਅਤੇ ਨਾਰਕੋਟਿਕਸ ਐਨੋਨੀਮਸ ਨੇ ਪੰਜਾਬ ਦੇ ਸਰਕਾਰੀ ਨਸ਼ਾ ਛੁਡਾਊ ਕੇਂਦਰਾਂ ਵਿਖੇ ਰਿਕਵਰੀ ਸਪੋਰਟ ਮਜ਼ਬੂਤ ਕਰਨ ਲਈ ਹੱਥ ਮਿਲਾਏ

ਚੰਡੀਗੜ੍ਹ; 23 ਜੂਨ 2026:ਪੰਜਾਬ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ ਦੇ ਪੋਸਟ-ਟ੍ਰੀਟਮੈਂਟ ਰਿਹੈਬਿਲੀਟੇਸ਼ਨ ਪੱਖ ਨੂੰ...

ਵਿਦੇਸ਼ਾਂ ਵਿੱਚ ਕੰਮ ਕਰਦੇ ਨੌਜਵਾਨ ਵਾਪਸ ਪੰਜਾਬ ਆਉਣ, ਅਸੀਂ ਦੇਵਾਂਗੇ ਸਰਕਾਰੀ ਨੌਕਰੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਬਠਿੰਡਾ; 23 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪੰਜਾਬ...