October 14, 2026, 10:17 pm
----------- Advertisement -----------
HomeNewsBreaking Newsਮਸ਼ਹੂਰ ਗਾਇਕ ਮਾਸਟਰ ਸਲੀਮ ਦੇ ਘਰ ਹੋਈ ਚੋਰੀ; ਲਾਕਰ ਅਤੇ ਕੀਮਤੀ ਸਾਮਾਨ...

ਮਸ਼ਹੂਰ ਗਾਇਕ ਮਾਸਟਰ ਸਲੀਮ ਦੇ ਘਰ ਹੋਈ ਚੋਰੀ; ਲਾਕਰ ਅਤੇ ਕੀਮਤੀ ਸਾਮਾਨ ਲੈ ਕੇ ਚੋਰ ਫਰਾਰ

Published on

----------- Advertisement -----------

ਸੂਫੀ ਗਾਇਕ ਮਾਸਟਰ ਸਲੀਮ ਦੇ ਘਰ ਅਤੇ ਦਫ਼ਤਰ ਦੇ ਤਾਲੇ ਤੋੜ ਕੇ ਲਾਕਰ ਅਤੇ ਕੀਮਤੀ ਸਾਮਾਨ ਦੇ ਚੋਰੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਚੋਰਾਂ ਨੇ ਘਰ ਦੇ ਅੰਦਰੋਂ ਕਰੀਬ 50 ਹਜ਼ਾਰ ਰੁਪਏ ਦੀ ਨਕਦੀ ਤੇ ਹੋਰ ਸਾਮਾਨ ਚੋਰੀ ਕਰ ਲਿਆ।
ਇਹ ਘਟਨਾ ਸ਼ੁੱਕਰਵਾਰ ਦੇਰ ਰਾਤ ਕਰੀਬ 2.40 ਵਜੇ ਦੀ ਦੱਸੀ ਜਾ ਰਹੀ ਹੈ। ਵਾਰਦਾਤ ਤੋਂ ਪਹਿਲਾਂ ਚੋਰਾਂ ਨੇ ਘਰ ਦੇ ਬਾਹਰ ਲੱਗੇ ਸੀਸੀਟੀਵੀ ਕੈਮਰੇ ਨੂੰ ਘੁੰਮਾ ਦਿੱਤਾ ਸੀ। ਜਿਸ ਤੋਂ ਬਾਅਦ ਉਨ੍ਹਾਂ ਨੇ ਵਾਰਦਾਤ ਨੂੰ ਅੰਜਾਮ ਦਿੱਤਾ। ਫਿਲਹਾਲ ਇਸ ਘਟਨਾ ‘ਚ ਕਿੰਨਾ ਨੁਕਸਾਨ ਹੋਇਆ ਹੈ, ਇਸ ਦਾ ਸਹੀ ਪਤਾ ਨਹੀਂ ਲੱਗ ਸਕਿਆ ਹੈ।
ਗਾਇਕ ਮਾਸਟਰ ਸਲੀਮ ਦੇ ਪੀਏ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮਨੀ ਨਾਮਕ ਲੜਕੇ ਨੂੰ ਘਰ ਦਾ ਕੰਮ ਕਰਨ ਲਈ ਰੱਖਿਆ ਹੋਇਆ ਹੈ। ਉਹ ਹਰ ਰੋਜ਼ ਸਵੇਰੇ ਕਰੀਬ ਦਸ ਵਜੇ ਆਉਂਦਾ ਹੈ। ਰੋਜ਼ ਵਾਂਗ ਅੱਜ ਵੀ ਉਹ ਦਸ ਵਜੇ ਕੰਮ ’ਤੇ ਆਇਆ। ਇਸ ਦੌਰਾਨ ਉਸ ਨੇ ਦੇਖਿਆ ਕਿ ਘਰ ਦੇ ਦਰਵਾਜ਼ੇ ਦਾ ਤਾਲਾ ਸੜਕ ਕਿਨਾਰੇ ਪਿਆ ਸੀ। ਜਿਸ ਤੋਂ ਬਾਅਦ ਉਸ ਨੇ ਅੰਦਰ ਜਾ ਕੇ ਦੇਖਿਆ ਕਿ ਘਰ ਦੇ ਸਾਰੇ ਦਰਵਾਜ਼ਿਆਂ ਦੇ ਤਾਲੇ ਟੁੱਟੇ ਹੋਏ ਸਨ ਅਤੇ ਲਾਕਰ ਵਿਚ ਪਈ ਨਕਦੀ ਗਾਇਬ ਸੀ। ਜਦੋਂ ਸੀਸੀਟੀਵੀ ਚੈੱਕ ਕਰਨੀ ਚਾਹੀ ਤਾਂ ਪਤਾ ਲੱਗਾ ਕਿ ਮੁਲਜ਼ਮਾਂ ਨੇ ਸੀਸੀਟੀਵੀ ਦੂਜੇ ਪਾਸੇ ਘੁੰਮਾ ਦਿੱਤਾ ਸੀ। ਹਾਲਾਂਕਿ, ਇੱਕ ਸੀਸੀਟੀਵੀ ਸਾਹਮਣੇ ਆਇਆ ਹੈ, ਜਿਸ ਵਿੱਚ ਦੋ ਮੁਲਜ਼ਮ ਐਕਟਿਵਾ ‘ਤੇ ਸਵਾਰ ਹੋ ਕੇ ਆਉਂਦੇ ਦਿਖਾਈ ਦੇ ਰਹੇ ਹਨ।
ਪੀ.ਏ ਨੇ ਦੱਸਿਆ ਕਿ ਘਟਨਾ ਤੋਂ ਬਾਅਦ ਮਾਮਲੇ ਦੀ ਸੂਚਨਾ ਤੁਰੰਤ ਥਾਣਾ ਡਵੀਜ਼ਨ ਨੰਬਰ 6 ਦੀ ਪੁਲਸ ਨੂੰ ਦਿੱਤੀ ਗਈ। ਉਨ੍ਹਾਂ ਕਿਹਾ ਕਿ ਇੱਕ ਪ੍ਰੋਗਰਾਮ ਦੇ ਪੈਸੇ ਲਾਕਰ ਵਿੱਚ ਪਏ ਸਨ। ਚੋਰ ਨਕਦੀ ਦੇ ਨਾਲ ਨਾਲ ਇਕ ਵੱਡਾ ਇਨਵਰਟਰ ਵੀ ਆਪਣੇ ਨਾਲ ਲੈ ਗਏ।

----------- Advertisement -----------

ਸਬੰਧਿਤ ਹੋਰ ਖ਼ਬਰਾਂ

. ਹੁਸ਼ਿਆਰਪੁਰ ਤੋਂ CM ਮਾਨ ਦਾ ਵੱਡਾ ਐਲਾਨ, ਪੰਜਾਬ ਵਿੱਚ 154 ਨਵੇਂ ਮੁਹੱਲਾ ਕਲੀਨਿਕ ਸ਼ੁਰੂ

  *ਹੁਸ਼ਿਆਰਪੁਰ, 14 ਅਕਤੂਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ 154 ਨਵੇਂ ਆਮ ਆਦਮੀ...

ਪੰਜਾਬ ਅਤੇ ਹਰਿਆਣਾ ਦੇ ਪੈਟਰੋਲ ਪੰਪ ਮਾਲਕਾਂ ਦਾ ਐਲਾਨ: UPI ਰਾਹੀਂ ਭੁਗਤਾਨ ਬੰਦ ਕਰਨ ਦੀ ਚਿਤਾਵਨੀ

ਪੰਜਾਬ ਅਤੇ ਹਰਿਆਣਾ ਦੇ ਪੈਟਰੋਲੀਅਮ ਡੀਲਰਾਂ ਨੇ UPI ਉੱਤੇ ਲੱਗਣ ਵਾਲੇ MDR ਉੱਤੇ ਨਾਰਾਜ਼ਗੀ...

VVIP ਕਾਫ਼ਲੇ ‘ਚ ਤਾਇਨਾਤ ਪੰਜਾਬ ਪੁਲਿਸ ਦੇ ਕਾਂਸਟੇਬਲ ਨੂੰ BSF ਨੇ 15KG ਹੈਰੋਇਨ ਸਮੇਤ ਕੀਤਾ ਕਾਬੂ

ਚੰਡੀਗੜ੍ਹ- ਨਸ਼ਾ-ਵਿਰੋਧੀ ਮੁਹਿੰਮ ਬਾਰੇ ਪੰਜਾਬ ਸਰਕਾਰ ਅਤੇ ਪੁਲਿਸ ਦੇ ਦਾਅਵੇ ਖੋਖਲੇ ਸਾਬਤ ਹੋਏ ਹਨ। ਇੱਕ...

ਬਿਹਾਰ ‘ਚ ਵੱਡਾ ਹਾਦਸਾ, ਗੰਗਾ ਨਦੀ ‘ਚ ਕਿਸ਼ਤੀ ਡੁੱਬਣ ਨਾਲ 13 ਬੱਚਿਆਂ ਦੀ ਮੌਤ

ਬਿਹਾਰ ਦੇ ਵੈਸ਼ਾਲੀ ਜ਼ਿਲ੍ਹੇ ‘ਚ ਗੰਗਾ ਨਦੀ ‘ਚ ਹੋਏ ਕਿਸ਼ਤੀ ਹਾਦਸਾ ਵਾਪਰਿਆ ਹੈ। ਰਾਘੋਪੁਰ...

ਮੋਹਾਲੀ ਵਿੱਚ ‘ਆਪ’ ਆਗੂ ਦੇ ਘਰ ‘ਤੇ ਗੋਲੀਬਾਰੀ, 8 ਰਾਊਂਡ ਕੀਤੇ ਫਾਇਰ

ਮੋਹਾਲੀ ਵਿੱਚ ਸਾਬਕਾ ਕਾਂਗਰਸੀ ਕੌਂਸਲਰ ਅਤੇ ਆਮ ਆਦਮੀ ਪਾਰਟੀ (ਆਪ) ਦੀ ਆਗੂ ਨੀਤੂ ਚੌਧਰੀ...

ਝੋਟਾ ਕਤਲ ਮਾਮਲਾ: ਮੁਲਜ਼ਮ ਦੇ ਘਰ-ਮੈਡੀਕਲ ਸਟੋਰ ‘ਤੇ ਚੱਲਿਆ ਪੀਲਾ ਪੰਜਾ, ਦੁਕਾਨ ਬਾਹਰ ਸੁੱਟੇ ਸਾਮਾਨ ਨੂੰ ਲੋਕਾਂ ਨੇ ਲਗਾਈ ਅੱਗ

ਮਾਨਸਾ ਪ੍ਰਸ਼ਾਸਨ ਅਤੇ ਪੁਲਿਸ ਨੇ ਪਰਮਿੰਦਰ ਸਿੰਘ ਝੋਟਾ ਕਤਲ ਕਾਂਡ ਦੇ ਮੁੱਖ ਮੁਲਜ਼ਮ ਅਸ਼ਵਨੀ...

ਸਿਹਤ ਕ੍ਰਾਂਤੀ: ਪੰਜਾਬ ਵਾਸੀਆਂ ਨੂੰ ਮਿਲਣਗੇ 153 ਨਵੇਂ ‘ਆਮ ਆਦਮੀ ਕਲੀਨਿਕ’

ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਲਿਆਂਦੀ ਗਈ ਸਿਹਤ ਕ੍ਰਾਂਤੀ ਤਹਿਤ ਲਗਾਤਾਰ ਵੱਡੇ ਪੱਧਰ ਉੱਤੇ...

ਝੋਟਾ ਦੇ ਸਾਥੀ ਜੱਸੀ ਪੈਂਚਰ ਦੀ ਪੋਸਟ ਵਾਇਰਲ, ਗੋਲੀ ਦਾ ਬਦਲਾ ਗੋਲੀ ਨਾਲ ਲੈਣ ਦੀ ਧਮਕੀ

ਨਸ਼ਿਆਂ ਖ਼ਿਲਾਫ਼ ਆਵਾਜ਼ ਬੁਲੰਦ ਕਰਨ ਵਾਲੇ ਪਰਵਿੰਦਰ ਸਿੰਘ ਝੋਟਾ ਦਾ ਗੋਲੀਆਂ ਮਾਰ ਕੇ ਕਤਲ...

ਮੈਡ ਸੰਧੂ ਕਤਲ ਕਾਂਡ ਦਾ ਮੁੱਖ ਦੋਸ਼ੀ ਗ੍ਰਿਫ਼ਤਾਰ, 3 ਪਿਸਤੌਲ, 5 ਮੈਗਜ਼ੀਨ ਅਤੇ 11 ਕਾਰਤੂਸ ਬਰਾਮਦ

 ਪੰਜਾਬੀ ਇਨਫਲੂਐਂਸਰ ਅਤੇ ਮੇਕਅੱਪ ਆਰਟਿਸਟ ਮੈਡ ਸੰਧੂ ਦੇ ਕਤਲ ਦੇ ਮਾਮਲੇ ਵਿੱਚ ਇੱਕ ਅਹਿਮ...