June 26, 2026, 1:08 am
----------- Advertisement -----------
HomeNewsBreaking Newsਗਾਇਕ ਸਿੱਧੂ ਮੂਸੇਵਾਲਾ ਦਾ ਗੀਤ ''ਅਟੈਚ'' ਹੋਇਆ ਰਿਲੀਜ਼: ਕਤਲ ਤੋਂ ਬਾਅਦ ਰਿਲੀਜ਼...

ਗਾਇਕ ਸਿੱਧੂ ਮੂਸੇਵਾਲਾ ਦਾ ਗੀਤ ”ਅਟੈਚ” ਹੋਇਆ ਰਿਲੀਜ਼: ਕਤਲ ਤੋਂ ਬਾਅਦ ਰਿਲੀਜ਼ ਹੋਣ ਵਾਲਾ 8ਵਾਂ ਗੀਤ

Published on

----------- Advertisement -----------

ਮਾਨਸਾ, 30 ਅਗਸਤ 2024 – ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਗੀਤ ”ਅਟੈਚ” ਅੱਜ ਰਿਲੀਜ਼ ਹੋ ਗਿਆ ਹੈ। ਇਸ ਗੀਤ ਨੂੰ 1 ਮਿੰਟ ‘ਚ 1 ਲੱਖ ਵਿਊਜ਼ ਮਿਲ ਚੁੱਕੇ ਹਨ। ਇਹ ਸ਼ੁਭਦੀਪ ਸਿੰਘ ਸਿੱਧੂ ਦਾ ਉਨ੍ਹਾਂ ਦੀ ਮੌਤ ਤੋਂ ਬਾਅਦ ਰਿਲੀਜ਼ ਹੋਇਆ 8ਵਾਂ ਗੀਤ ਹੈ। ਤੁਹਾਨੂੰ ਦੱਸ ਦੇਈਏ ਕਿ ਨਵੇਂ ਗੀਤ ਦੀ ਜਾਣਕਾਰੀ ਸਿੱਧੂ ਮੂਸੇਵਾਲਾ ਦੇ ਇੰਸਟਾਗ੍ਰਾਮ ਅਕਾਊਂਟ ‘ਤੇ ਦਿੱਤੀ ਗਈ ਸੀ। ਸਿੱਧੂ ਮੂਸੇਵਾਲਾ ਦੇ ਨਵੇਂ ਗੀਤ ”ਅਟੈਚ” ਨੇ ਸੰਗੀਤ ਜਗਤ ”ਚ ਧੂਮ ਮਚਾ ਦਿੱਤੀ ਹੈ। ਸਟੀਲ ਬੈਂਗਲਸ ਅਤੇ ਬ੍ਰਿਟਿਸ਼ ਰੈਪਰ ਫਰੈਡੋ ਦੇ ਸਹਿਯੋਗ ਨਾਲ, ਗੀਤ ਵਿੱਚ ਹਿੱਪ-ਹੌਪ ਅਤੇ ਰੈਪ ਸ਼ਾਮਲ ਹਨ।

ਸਿੱਧੂ ਮੂਸੇਵਾਲਾ ਨੇ 29 ਮਈ 2022 ਨੂੰ ਦੁਨੀਆ ਨੂੰ ਅਲਵਿਦਾ ਕਹਿ ਦਿੱਤਾ। ਮੌਤ ਤੋਂ ਅਗਲੇ ਮਹੀਨੇ 23 ਜੂਨ 2022 ਨੂੰ ਉਸਦਾ ਪਹਿਲਾ ਗੀਤ ‘SYL’ ਰਿਲੀਜ਼ ਹੋਇਆ। ਉਸਦਾ ਦੂਜਾ ਗੀਤ ‘ਵਾਰ’ 8 ਨਵੰਬਰ 2022 ਨੂੰ ਰਿਲੀਜ਼ ਹੋਇਆ ਸੀ। ਤੀਜਾ ਗੀਤ ‘ਮੇਰਾ ਨਾ’ 7 ਅਪ੍ਰੈਲ 2023 ਨੂੰ ਰਿਲੀਜ਼ ਹੋਇਆ ਸੀ। ਮੂਸੇਵਾਲਾ ਦੇ ਚੌਥੇ ਗੀਤ ਦਾ ਸਿਰਲੇਖ ‘ਚੋਰਨੀ’ ਸੀ, ਜੋ 7 ਜੁਲਾਈ, 2023 ਨੂੰ ਰਿਲੀਜ਼ ਹੋਇਆ ਸੀ। ਉਨ੍ਹਾਂ ਦਾ ਪੰਜਵਾਂ ਗੀਤ ‘ਵਾਚਆਊਟ’ ਸੀ। ਇਹ 12 ਨਵੰਬਰ, 2023 ਨੂੰ ਜਾਰੀ ਕੀਤਾ ਗਿਆ ਸੀ। ਸਿੱਧੂ ਦਾ 6ਵਾਂ ਗੀਤ ‘ਡਰਿੱਪੀ’ 2 ਫਰਵਰੀ 2024 ਨੂੰ, 7ਵਾਂ ਗੀਤ ‘410’ 11 ਅਪ੍ਰੈਲ 2024 ਨੂੰ ਅਤੇ ਅੱਜ 8ਵਾਂ ਗੀਤ ‘ਅਟੈਚ’ 30 ਅਗਸਤ ਨੂੰ ਰਿਲੀਜ਼ ਹੋਇਆ ਹੈ।

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ 29 ਮਈ 2022 ਨੂੰ ਹੱਤਿਆ ਕਰ ਦਿੱਤੀ ਗਈ ਸੀ। ਲਾਰੈਂਸ ਗੈਂਗ ਦੇ ਕੁਝ ਹਮਲਾਵਰਾਂ ਨੇ ਮੂਸੇਵਾਲਾ ਨੂੰ ਗੋਲੀ ਮਾਰ ਕੇ ਮਾਰ ਦਿੱਤਾ ਸੀ। ਉਦੋਂ ਤੋਂ ਉਨ੍ਹਾਂ ਦੇ ਪ੍ਰਸ਼ੰਸਕ ਅਤੇ ਪਰਿਵਾਰਕ ਮੈਂਬਰ ਇਨਸਾਫ ਦੀ ਮੰਗ ਕਰ ਰਹੇ ਹਨ ਅਤੇ ਜਦੋਂ ਵੀ ਉਨ੍ਹਾਂ ਦਾ ਨਵਾਂ ਗੀਤ ਸਾਹਮਣੇ ਆਉਂਦਾ ਹੈ ਤਾਂ ਪ੍ਰਸ਼ੰਸਕਾਂ ਨੂੰ ਲੱਗਦਾ ਹੈ ਕਿ ‘ਸਿੱਧੂ ਵਾਪਸ ਆ ਗਿਆ ਹੈ’।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਐਂਟੀ ਗੈਂਗਸਟਰ ਟਾਸਕ ਫੋਰਸ ਵੱਲੋਂ ਗੈਂਗਸਟਰ ਨੈੱਟਵਰਕਾਂ ਨੂੰ ਵੱਡਾ ਝਟਕਾ; ‘ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਤਹਿਤ 152 ਦਿਨਾਂ ਵਿੱਚ 713 ਗੈਰਕਾਨੂੰਨੀ ਹਥਿਆਰ ਬਰਾਮਦ

ਐੱਸ.ਏ.ਐੱਸ. ਨਗਰ (ਮੋਹਾਲੀ); 25 ਜੂਨ 2026:ਸੰਗਠਿਤ ਅਪਰਾਧ ਅਤੇ ਗੈਂਗ ਨਾਲ ਜੁੜੀਆਂ ਗਤੀਵਿਧੀਆਂ ਖ਼ਿਲਾਫ਼ ਸਖ਼ਤ...

‘ਕੱਦ 2 ਇੰਚ ਉੱਚਾ, ਮਾਸਕ ਲਾਇਆ, ਗਲੇ ‘ਤੇ ਨਿਸ਼ਾਨ ਨਹੀਂ’, ਕਥਿਤ ਵੀਡੀਓ ਵਿਵਾਦ ‘ਤੇ CM ਮਾਨ ਦੇ ਖੁਲਾਸੇ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਵੀਰਵਾਰ ਨੂੰ ਮੋਹਾਲੀ ਵਿੱਚ ਆਪਣੇ ਕਥਿਤ ਵਾਇਰਲ...

ਪੰਜਾਬ ਕਾਂਗਰਸ ‘ਚ ਵੱਡੇ ਧਮਾਕੇ ਦੀ ਤਿਆਰੀ! ਚੰਨੀ ਤੇ ਰੰਧਾਵਾ ਦਿੱਲੀ ਤਲਬ, ਰਾਜਾ ਵੜਿੰਗ ਦੀ ਕੁਰਸੀ ‘ਤੇ ਮੰਡਰਾਏ ਸੰਕਟ ਦੇ ਬੱਦਲ

ਪੰਜਾਬ ਕਾਂਗਰਸ 'ਚ 2027 ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੇ ਜਥੇਬੰਦਕ ਫੇਰਬਦਲ ਦੀਆਂ ਅਟਕਲਾਂ...

ਵਿਰਾਟ ਕੋਹਲੀ ਦੇ ‘One8’ ਬ੍ਰਾਂਡ ਦੇ ਜੁੱਤਿਆਂ ਨੇ ਮਚਾਈ ਧੁੰਮ, 24 ਘੰਟਿਆਂ ‘ਚ ਵਿਕੇ ਡੇਢ ਲੱਖ ਜੁੱਤੇ

ਵਿਰਾਟ ਕੋਹਲੀ ਦੇ 'One8' ਬ੍ਰਾਂਡ ਦੇ ਜੁੱਤਿਆਂ ਨੇ ਧੂਮ ਮਚਾ ਰੱਖੀ ਹੈ। ਲਾਂਚ ਹੋਣ...

ਪਟਿਆਲਾ ‘ਚ ਫ਼ੌਜੀ ਨੇ ਪਤਨੀ ਨੂੰ ਕਾਰ ‘ਚ ਬਿਠਾ ਕੇ ਭਾਖੜਾ ਨਹਿਰ ‘ਚ ਸੁੱਟਿਆ, ਪਤਨੀ ਦੀ ਮੌਤ

ਪੰਜਾਬ ਦੇ ਪਟਿਆਲਾ ਵਿੱਚ ਇੱਕ ਫ਼ੌਜੀ ਵੱਲੋਂ ਆਪਣੀ ਹੀ ਪਤਨੀ ਦਾ ਕਤਲ ਕੀਤੇ ਜਾਣ...

ਪੁਲਿਸ ਕਸਟਡੀ ‘ਚੋਂ ਮੁਲਜ਼ਮ ਫਰਾਰ, ਭਾਲ ਲਈ CCTV ਖੰਗਾਲ ਰਹੀ ਪੁਲਿਸ

ਲੁਧਿਆਣਾ ਦੇ ਸਿਵਲ ਹਸਪਤਾਲ ਵਿੱਚ ਉਸ ਵੇਲੇ ਹੜਕੰਪ ਮਚ ਗਿਆ ਜਦੋਂ ਆਰਮਜ਼ ਐਕਟ ਤਹਿਤ...

ਵੈਨੇਜ਼ੁਏਲਾ ‘ਚ 7.2 ਤੇ 7.5 ਤੀਬਰਤਾ ਦੇ ਆਏ ਦੋ ਭੂਚਾਲ, ਹਜ਼ਾਰਾਂ ਮੌਤਾਂ ਦਾ ਖਦਸ਼ਾ, PM ਮੋਦੀ ਨੇ ਪ੍ਰਗਟਾਇਆ ਦੁੱਖ

ਵੈਨੇਜ਼ੁਏਲਾ ਵਿੱਚ ਕੁਦਰਤ ਨੇ ਤਬਾਹੀ ਮਚਾ ਦਿੱਤੀ ਹੈ। ਲਗਾਤਾਰ ਦੋ ਜ਼ਬਰਦਸਤ ਭੂਚਾਲਾਂ ਨੇ ਭਾਰੀ...