June 7, 2026, 5:21 am
----------- Advertisement -----------
HomeNewsBreaking Newsਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਦੇ ਅੰਤਿਮ ਸਸਕਾਰ ਮੌਕੇ ਪੁੱਜੀਆਂ ਪੰਥਕ ਸ਼ਖ਼ਸੀਅਤਾਂ...

ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਦੇ ਅੰਤਿਮ ਸਸਕਾਰ ਮੌਕੇ ਪੁੱਜੀਆਂ ਪੰਥਕ ਸ਼ਖ਼ਸੀਅਤਾਂ (ਤਸਵੀਰਾਂ)

Published on

----------- Advertisement -----------

ਅੰਮ੍ਰਿਤਸਰ- ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਜੋ ਬੀਤੇ ਕੱਲ੍ਹ ਅਕਾਲ ਚਲਾਣਾ ਕਰ ਗਏ ਸਨ, ਦਾ ਅੱਜ ਗੁਰਦੁਆਰਾ ਸੰਗਰਾਣਾ ਸਾਹਿਬ ਨਜ਼ਦੀਕ ਅੰਤਿਮ ਸੰਸਕਾਰ ਕੀਤਾ ਗਿਆ। ਅਰਦਾਸ ਉਪਰੰਤ ਉਨ੍ਹਾਂ ਦੀ ਚਿਖਾ ਨੂੰ ਅਗਨੀ ਉਨ੍ਹਾਂ ਦੇ ਸਪੁੱਤਰ ਮਹਿੰਦਰ ਸਿੰਘ ਨੇ ਦਿੱਤੀ। ਗਿਆਨੀ ਜਗਤਾਰ ਸਿੰਘ ਦੀ ਅੰਤਿਮ ਵਿਦਾਇਗੀ ਮੌਕੇ ਵੱਖ-ਵੱਖ ਪੰਥਕ ਸ਼ਖ਼ਸੀਅਤਾਂ ਪੁੱਜੀਆਂ ਹੋਈਆਂ ਸਨ, ਜਿਨ੍ਹਾਂ ਨੇ ਮ੍ਰਿਤਕ ਦੇਹ ’ਤੇ ਲੋਈ ਅਤੇ ਸਿਰੋਪਾਓ ਪਾ ਕੇ ਸਨਮਾਨ ਦਿੱਤਾ।

ਅੰਤਿਮ ਸੰਸਕਾਰ ਮੌਕੇ ਪੁੱਜੀਆਂ ਸ਼ਖ਼ਸੀਅਤਾਂ ਵਿਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ, ਵਧੀਕ ਮੁੱਖ ਗ੍ਰੰਥੀ ਗਿਆਨੀ ਅਮਰਜੀਤ ਸਿੰਘ, ਸਾਬਕਾ ਜਥੇਦਾਰ ਗਿਆਨੀ ਗੁਰਬਚਨ ਸਿੰਘ, ਸਿੰਘ ਸਾਹਿਬ ਗਿਆਨੀ ਗੁਰਮਿੰਦਰ ਸਿੰਘ ਤੇ ਗਿਆਨੀ ਬਲਵਿੰਦਰ ਸਿੰਘ, ਗਿਆਨੀ ਮਲਕੀਤ ਸਿੰਘ, ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ, ਅੰਤ੍ਰਿੰਗ ਮੈਂਬਰ ਬਾਵਾ ਸਿੰਘ ਗੁਮਾਨਪੁਰਾ,ਗੁਰਨਾਮ ਸਿੰਘ ਜੱਸਲ, ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ, ਭਾਈ ਮਨਜੀਤ ਸਿੰਘ ਭੂਰਾਕੋਹਨਾ, ਭਾਈ ਰਾਮ ਸਿੰਘ, ਸੁਰਜੀਤ ਸਿੰਘ ਭਿੱਟੇਵੱਡ, ਹਰਜਾਪ ਸਿੰਘ ਸੁਲਤਾਨਵਿੰਡ, ਹਰਪਾਲ ਸਿੰਘ ਜੱਲ੍ਹਾ, ਅਮਰਜੀਤ ਸਿੰਘ ਬੰਡਾਲਾ, ਸਾਬਕਾ ਜਥੇਦਾਰ ਭਾਈ ਜਸਬੀਰ ਸਿੰਘ ਰੋਡੇ, ਦਲ ਬਾਬਾ ਬਿਧੀ ਚੰਦ ਦੇ ਮੁਖੀ ਬਾਬਾ ਅਵਤਾਰ ਸਿੰਘ ਸੁਰਸਿੰਘ, ਬੁੱਢਾ ਦਲ ਵੱਲੋਂ ਬਾਬਾ ਭਗਤ ਸਿੰਘ, ਬਾਬਾ ਗੁਰਨਾਮ ਸਿੰਘ ਡਰੋਲੀ ਭਾਈ, ਬਾਬਾ ਸੁਖਵਿੰਦਰ ਸਿੰਘ ਭੂਰੀਵਾਲੇ, ਬਾਬਾ ਸੁਖਦੇਵ ਸਿੰਘ ਦਮਦਮੀ ਟਕਸਾਲ, ਬਾਬਾ ਦਰਸ਼ਨ ਸਿੰਘ ਟਾਹਲਾ ਸਾਹਿਬ, ਬਾਬਾ ਜੀਤ ਸਿੰਘ ਜੌਹਲਾਂ ਵਾਲੇ, ਬਾਬਾ ਜੋਗਾ ਸਿੰਘ ਤਰਨਾ ਦਲ ਬਾਬਾ ਬਕਾਲਾ, ਡੀਸੀਪੀ ਪਰਮਿੰਦਰ ਸਿੰਘ ਭੰਡਾਲ, ਅਕਾਲੀ ਆਗੂ ਤਲਬੀਰ ਸਿੰਘ ਗਿੱਲ ਸਮੇਤ ਵੱਖ-ਵੱਖ ਸੰਪ੍ਰਦਾਵਾਂ ਤੇ ਕਾਰਸੇਵਾ ਵਾਲੇ ਮਹਾਂਪੁਰਖ ਹਾਜ਼ਰ ਸਨ।

ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਸ਼ੋਕ ਸਭਾ ’ਚ ਗਿਆਨੀ ਜਗਤਾਰ ਸਿੰਘ ਨੂੰ ਸ਼ਰਧਾਂਜਲੀ
ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਸਥਿਤ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਸ਼ੋਕ ਸਭਾ ਕੀਤੀ ਗਈ। ਇਸ ਮੌਕੇ ਮੂਲ ਮੰਤਰ ਤੇ ਗੁਰ ਮੰਤਰ ਦਾ ਜਾਪ ਕਰਕੇ ਵਿਛੜੀ ਰੂਹ ਨਮਿਤ ਅਰਦਾਸ ਹੋਈ। ਗਿਆਨੀ ਜਗਤਾਰ ਸਿੰਘ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸਿੱਖ ਕੌਮ ਅੰਦਰ ਸਿੰਘ ਸਾਹਿਬ ਦਾ ਵੱਡਾ ਸਤਿਕਾਰ ਹੈ ਜੋ ਹਮੇਸ਼ਾਂ ਰਹੇਗਾ। ਉਨ੍ਹਾਂ ਕਿਹਾ ਕਿ ਸਿੱਖੀ ਪ੍ਰਚਾਰ ਵਿਚ ਕਾਰਜਸ਼ੀਲ ਸ਼ਖ਼ਸੀਅਤਾਂ ਲਈ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਮਾਰਗ ਦਰਸ਼ਕ ਬਣੇ ਰਹਿਣਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਲਾਪਤਾ ਆਸਟ੍ਰੇਲੀਅਨ ਨਾਗਰਿਕ ਮਾਮਲੇ ’ਚ ਵੱਡੀ ਅਪਡੇਟ; ਭਰਾ ਵੱਲੋਂ ਹੀ ਕੀਤਾ ਗਿਆ ਕਤਲ

ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਆਸਟ੍ਰੇਲੀਆ ਸਥਿਤ ਐਨਆਰਆਈ ਅਤੇ ਗਣਿਤ ਅਧਿਆਪਕ ਸੁਨੀਲ ਸ਼ਰਮਾ ਦੇ ਲਾਪਤਾ...

ਜਲੰਧਰ ਵਿਚ ਪੁਲਿਸ ਰੇਡ ਵੇਲੇ ਹੰਗਾਮਾ, ਲਵਪ੍ਰੀਤ ਦੀ ਗੋਲੀ ਲੱਗਣ ਨਾਲ ਮੌਤ

ਜਲੰਧਰ 'ਚ ਪੁਲਿਸ ਦੀ ਗੋਲੀ ਲੱਗਣ ਕਾਰਨ ਮੁਲਜ਼ਮ ਦੀ ਮੌਤ ਹੋ ਗਈ। ਲਵਪ੍ਰੀਤ ਦੀ...

•ਹੁਸ਼ਿਆਰਪੁਰ ਵਿਖੇ ਸਰਦਾਰ ਬਹਾਦਰ ਅਮੀਂ ਚੰਦ ਸੋਨੀ ਏ.ਐਫ.ਪੀ.ਆਈ. ਦਾ ਉਦਘਾਟਨ ਜਲਦ ਕੀਤਾ ਜਾਵੇਗਾ: ਰੋਜ਼ਗਾਰ ਉਤਪੱਤੀ ਮੰਤਰੀ

ਚੰਡੀਗੜ੍ਹ, 5 ਜੂਨ:ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ,...

ਪ੍ਰਾਈਵੇਟ ਸਕੂਲਾਂ ਦੀ ਮਨਮਾਨੀ ‘ਤੇ ਨਕੇਲ ਕੱਸਣ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣਿਆ ਪੰਜਾਬ – ਕੇਜਰੀਵਾਲ

ਨਵੀਂ ਦਿੱਲੀ, 05 ਜੂਨ 2026:ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪੰਜਾਬ...

‘ਚਿੱਟੇ’ ਦੀ ਲਤ ਕਾਰਨ ਵੇਚ ਦਿੱਤਾ 16 ਦਿਨਾਂ ਦਾ ਬੱਚਾ, ਖਰੀਦਣ ਵਾਲੇ ਨੇ ਪੈਸੇ ਵਾਪਸ ਮੰਗੇ ਤਾਂ ਹੋਇਆ ਖੁਲਾਸਾ

ਜਲੰਧਰ ‘ਚ ਇੱਕ ਵਿਅਕਤੀ ਨੇ ‘ਚਿੱਟੇ’ ਦੀ ਲਤ ਨੂੰ ਪੂਰਾ ਕਰਨ ਲਈ ਆਪਣੀ ਤਲਾਕਸ਼ੁਦਾ...

ਪੰਜਾਬ ਸਰਕਾਰ ਨੇ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਲਈ 9,300 ਕਰੋੜ ਰੁਪਏ ਕੀਤੇ ਅਲਾਟ 

ਚੰਡੀਗੜ੍ਹ; 5 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ...

ਨਵਾਂਸ਼ਹਿਰ ‘ਚ ਵੱਡੀ ਵਾਰਦਾਤ, ਕੁੜੀ ਦਾ ਬੇਰਹਿਮੀ ਨਾਲ ਕਤਲ, ਬੰਦ ਅਟੈਚੀ ‘ਚੋਂ ਮਿਲੀ ਦੇਹ

ਨਵਾਂਸ਼ਹਿਰ ਵਿੱਚ ਇੱਕ ਦਿਲ ਦਹਿਲਾਉਣ ਵਾਲੀ ਵਾਰਦਾਤ ਸਾਹਮਣੇ ਆਈ ਹੈ। ਇੱਕ 15 ਸਾਲਾ ਕੁੜੀ...