April 27, 2026, 5:32 am
----------- Advertisement -----------
HomeNewsBreaking Newsਨਿਕਾਰਾਗੁਆ ਮਨੁੱਖੀ ਤਸਕਰੀ ਮਾਮਲੇ ਦੀ ਜਾਂਚ ਲਈ ਪੰਜਾਬ ਪੁਲਿਸ ਵੱਲੋਂ ਚਾਰ ਮੈਂਬਰੀ...

ਨਿਕਾਰਾਗੁਆ ਮਨੁੱਖੀ ਤਸਕਰੀ ਮਾਮਲੇ ਦੀ ਜਾਂਚ ਲਈ ਪੰਜਾਬ ਪੁਲਿਸ ਵੱਲੋਂ ਚਾਰ ਮੈਂਬਰੀ ਵਿਸ਼ੇਸ਼ ਜਾਂਚ ਟੀਮ ਦਾ ਗਠਨ

Published on

----------- Advertisement -----------

ਚੰਡੀਗੜ੍ਹ, 30 ਦਸੰਬਰ (ਬਲਜੀਤ ਮਰਵਾਹਾ): ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਦਿਸ਼ਾ-ਨਿਰਦੇਸ਼ਾਂ ‘ਤੇ, ਬਿਊਰੋ ਆਫ਼ ਇਨਵੈਸਟੀਗੇਸ਼ਨ (ਬੀ.ਓ.ਆਈ.) ਦੇ ਡਾਇਰੈਕਟਰ ਐਲ. ਕੇ. ਯਾਦਵ ਵੱਲੋਂ ਅੱਜ ਨਿਕਾਰਾਗੁਆ ਮਨੁੱਖੀ ਤਸਕਰੀ ਮਾਮਲੇ ਵਿੱਚ ਮਨੁੱਖੀ ਤਸਕਰੀ ਸਬੰਧੀ ਜਾਂਚ ਲਈ ਚਾਰ ਮੈਂਬਰੀ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਦਾ ਗਠਨ ਕੀਤਾ ਗਿਆ ਹੈ।
ਇਸ ਵਿਸ਼ੇਸ਼ ਜਾਂਚ ਟੀਮ ਦੀ ਅਗਵਾਈ ਐਸਪੀ ਇਨਵੈਸਟੀਗੇਸ਼ਨ ਫਿਰੋਜ਼ਪੁਰ ਰਣਧੀਰ ਕੁਮਾਰ ਕਰ ਰਹੇ ਹਨ, ਜਦਕਿ ਇਸ ਦੇ ਤਿੰਨ ਮੈਂਬਰਾਂ ਵਿੱਚ ਏਸੀਪੀ ਸਿਵਲ ਲਾਈਨ ਲੁਧਿਆਣਾ ਜਸਰੂਪ ਕੌਰ ਬਾਠ, ਡੀਐਸਪੀ ਇਨਵੈਸਟੀਗੇਸ਼ਨ ਫਿਰੋਜ਼ਪੁਰ ਬਲਕਾਰ ਸਿੰਘ ਸੰਧੂ ਅਤੇ ਡੀਐਸਪੀ ਹੈੱਡਕੁਆਰਟਰ ਪਟਿਆਲਾ ਦਲਬੀਰ ਸਿੰਘ ਸਿੱਧੂ ਸ਼ਾਮਲ ਹਨ।
ਐਸਆਈਟੀ ਨੂੰ ਜਲਦ ਤੋਂ ਜਲਦ ਅੰਤਮ ਰਿਪੋਰਟ ਸਮਰੱਥ ਅਦਾਲਤ ਕੋਲ ਸੌਂਪਣ ਲਈ ਕਿਹਾ ਗਿਆ ਹੈ। ਇਸ ਕੇਸ ਵਿੱਚ ਸਹਾਇਤਾ ਲਈ ਐਸਆਈਟੀ ਵੱਲੋਂ ਕਿਸੇ ਹੋਰ ਅਧਿਕਾਰੀ/ਕਰਮਚਾਰੀ ਦਾ ਵੀ ਸਹਿਯੋਗ ਲਿਆ ਜਾ ਸਕਦਾ ਹੈ।
ਜ਼ਿਕਰਯੋਗ ਹੈ ਕਿ ਨਿਕਾਰਾਗੁਆ ਮਨੁੱਖੀ ਤਸਕਰੀ ਮਾਮਲੇ ਸਬੰਧੀ ਵੱਖ-ਵੱਖ ਅਖਬਾਰਾਂ ਵਿਚ ਖ਼ਬਰਾਂ ਛਪੀਆਂ ਸਨ ਜਿਸ ਵਿੱਚ 303 ਭਾਰਤੀ ਯਾਤਰੀਆਂ, ਜਿਨ੍ਹਾਂ ਵਿਚ ਜ਼ਿਆਦਾਤਰ ਪੰਜਾਬ ਅਤੇ ਗੁਜਰਾਤ ਨਾਲ ਸਬੰਧਤ ਸਨ, ਨੂੰ ਫਰਾਂਸੀਸੀ ਅਧਿਕਾਰੀਆਂ ਵੱਲੋਂ ਹਿਰਾਸਤ ਵਿਚ ਲਿਆ ਗਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੱਤ ਦੀ ਗਰਮੀ ਵਿਚਾਲੇ ਸਿੱਖਿਆ ਵਿਭਾਗ ਦਾ ਵੱਡਾ ਫੈਸਲਾ, ਭੋਪਾਲ ਪ੍ਰਸ਼ਾਸਨ ਨੇ 30 ਤਰੀਕ ਤੱਕ ਸਕੂਲ ਕੀਤੇ ਬੰਦ

 ਸਕੂਲੀ ਵਿਦਿਆਰਥੀਆਂ ਲਈ ਰਾਹਤ ਭਰੀ ਖਬਰ ਸਾਹਮਣੇ ਆਈ ਹੈ। ਅੱਤ ਦੀ ਗਰਮੀ ਵਿਚਾਲੇ ਸਿੱਖਿਆ...

ਪੰਜਾਬ ਵਿੱਚ ਭਾਰੀ ਰੋਸ, ਦਲਬਦਲੂ ਸੰਸਦ ਮੈਂਬਰਾਂ ਦੀਆਂ ਰਿਹਾਇਸ਼ਾਂ ਦੀਆਂ ਕੰਧਾਂ ‘ਤੇ ਲਿਖਿਆ ਗਿਆ ‘ਗੱਦਾਰ’

* *ਚੰਡੀਗੜ੍ਹ, 26 ਅਪ੍ਰੈਲ 2026*:ਆਮ ਆਦਮੀ ਪਾਰਟੀ (ਆਪ) ਨੇ ਐਤਵਾਰ ਨੂੰ ਭਾਜਪਾ ਵਿੱਚ ਸ਼ਾਮਲ...

ਪ੍ਰਸਿੱਧ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਪਾਲਾ ਜਲਾਲਪੁਰੀਆ ‘ਆਪ’ ਵਿੱਚ ਸ਼ਾਮਲ

*ਚੰਡੀਗੜ੍ਹ 25 ਅਪ੍ਰੈਲ 2026*:ਕਬੱਡੀ ਖਿਡਾਰੀ ਅਤੇ ਮਸ਼ਹੂਰ ਸਟੌਪਰ ਪਾਲਾ ਜਲਾਲਪੁਰੀਆ ਸ਼ਨੀਵਾਰ ਨੂੰ ਆਮ ਆਦਮੀ...

2027 ਵਿੱਚ ‘ਆਪ’ ਦੀ ਵਾਪਸੀ ਤੈਅ, ਭਾਜਪਾ ਹਤਾਸ਼ ਚਾਲਾਂ ‘ਤੇ ਉਤਰੀ: ਪਵਨ ਟੀਨੂੰ

*ਚੰਡੀਗੜ੍ਹ, 25 ਅਪ੍ਰੈਲ 2026*:ਰਾਜ ਸਭਾ ਮੈਂਬਰ ਹਰਭਜਨ ਸਿੰਘ, ਅਸ਼ੋਕ ਮਿੱਤਲ ਅਤੇ ਰਾਜਿੰਦਰ ਗੁਪਤਾ ਦੇ...

ਮੀਂਹ ਤੋਂ ਪਹਿਲਾਂ ਡਰੇਨਾਂ ਅਤੇ ਹੜ੍ਹਾਂ ਵਾਲੀਆਂ ਸੰਭਾਵੀ ਥਾਵਾਂ ਦੀ ਤੁਰੰਤ ਸਫ਼ਾਈ ਯਕੀਨੀ ਬਣਾਈ ਜਾਵੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

* *ਚੰਡੀਗੜ੍ਹ, 25 ਅਪ੍ਰੈਲ 2026*:ਆਗਾਮੀ ਮਾਨਸੂਨ ਸੀਜ਼ਨ ਦੇ ਮੱਦੇਨਜ਼ਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ...

ਵਿਆਹ ਮਗਰੋਂ ਪਹਿਲੀ ਵਾਰ ਪਤਨੀ ਤੇ ਧੀ ਸਣੇ ਸਹੁਰੇ ਘਰ ਪਹੁੰਚੇ CM ਮਾਨ, ਕਰੀਬ 2 ਘੰਟੇ ਰੁਕੇ, ਕੀਤਾ ਲੰਚ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਿਆਹ ਮਗਰੋਂ ਪਹਿਲੀ ਵਾਰ ਆਪਣੇ ਸਹੁਰੇ ਘਰ ਹਰਿਆਣਾ...

ਪੰਜਾਬ ’ਚ ਵੀ ਚੱਲੇਗਾ ‘ਮਹਾਰਾਸ਼ਟਰ ਵਾਲਾ ਦਾਅ!’ “ਭਗਵੰਤ ਮਾਨ ਬਣਨਗੇ ਪੰਜਾਬ ਦੇ ਏਕਨਾਥ ਸ਼ਿੰਦੇ”

ਕਾਂਗਰਸ ਦੇ ਸੀਨੀਅਰ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਆਮ ਆਦਮੀ ਪਾਰਟੀ ਵਿੱਚ ਮਚੀ ਹਲਚਲ...

ਭਾਰਤੀ ਜਨਤਾ ਪਾਰਟੀ ਲੋਕਤੰਤਰ ਵਿਰੋਧੀ ਕੋਝੀਆਂ ਚਾਲਾਂ ਚੱਲਣੀਆਂ ਬੰਦ ਕਰੇ: ਬਾਲੀ

ਚੰਡੀਗੜ੍ਹ, 25 ਅਪ੍ਰੈਲ 2026:ਆਮ ਆਦਮੀ ਪਾਰਟੀ ਪੰਜਾਬ ਦੇ ਜਨਰਲ ਸਕੱਤਰ ਦੀਪਕ ਬਾਲੀ ਨੇ ਆਮ...