November 15, 2026, 12:26 pm
----------- Advertisement -----------
HomeNewsBreaking Newsਸਿੱਧੂ ਮੂਸੇਵਾਲਾ ਕ+ਤ+ਲ+ਕਾਂਡ: SIT ਨੇ ਮਾਨ ਅਤੇ ਔਲਖ ਤੋਂ ਕੀਤੀ ਕਈ ਘੰਟੇ...

ਸਿੱਧੂ ਮੂਸੇਵਾਲਾ ਕ+ਤ+ਲ+ਕਾਂਡ: SIT ਨੇ ਮਾਨ ਅਤੇ ਔਲਖ ਤੋਂ ਕੀਤੀ ਕਈ ਘੰਟੇ ਪੁੱਛਗਿੱਛ, ਪੁੱਛਿਆ ਮੂਸੇਵਾਲਾ ਨਾਲ ਤਕਰਾਰ ਕਿਉਂ ?

Published on

----------- Advertisement -----------

ਮਾਨਸਾ, 8 ਦਸੰਬਰ 2022 – ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਦੀ ਸ਼ਿਕਾਇਤ ‘ਤੇ ਐਸਆਈਟੀ ਨੇ ਬੁੱਧਵਾਰ ਨੂੰ ਮਸ਼ਹੂਰ ਪੰਜਾਬੀ ਗਾਇਕ ਬੱਬੂ ਮਾਨ ਅਤੇ ਮਨਕੀਰਤ ਔਲਖ ਨੂੰ ਸੀਆਈਏ ਸਟਾਫ ਮਾਨਸਾ ਦੇ ਦਫ਼ਤਰ ਤਲਬ ਕੀਤਾ ਅਤੇ ਉਨ੍ਹਾਂ ਤੋਂ ਵੱਖ-ਵੱਖ ਪੁੱਛਗਿੱਛ ਕੀਤੀ। ਬੱਬੂ ਮਾਨ ਤੋਂ ਸਾਢੇ ਤਿੰਨ ਘੰਟੇ ਅਤੇ ਮਨਕੀਰਤ ਔਲਖ ਤੋਂ ਸਿੱਧੂ ਮੂਸੇਵਾਲਾ ਨਾਲ ਹੋਈ ਤਕਰਾਰ ਅਤੇ ਗੈਂਗਸਟਰਾਂ ਨਾਲ ਕਥਿਤ ਸਬੰਧਾਂ ਬਾਰੇ ਤਿੰਨ ਘੰਟੇ ਪੁੱਛਗਿੱਛ ਕੀਤੀ ਗਈ।

ਦੋਵਾਂ ਗਾਇਕਾਂ ਨੇ ਕਿਹਾ ਕਿ ਮੂਸੇਵਾਲਾ ਨਾਲ ਝਗੜਾ ਸਿਰਫ਼ ਸਟੇਜ ਤੱਕ ਹੀ ਸੀਮਤ ਸੀ। ਉਨ੍ਹਾਂ ਦੇ ਪੱਖ ਤੋਂ ਝਗੜਾ ਸ਼ੁਰੂ ਨਹੀਂ ਹੋਇਆ ਸੀ। ਮੂਸੇਵਾਲਾ ਨੂੰ ਮਾਰਨ ਵਾਲੇ ਗੈਂਗਸਟਰਾਂ ਨਾਲ ਉਸਦਾ ਕੋਈ ਲੈਣਾ-ਦੇਣਾ ਨਹੀਂ ਹੈ। ਨਾ ਹੀ ਗੈਂਗਸਟਰਾਂ ਦਾ ਉਹਨਾਂ ਨਾਲ ਕਦੇ ਕੋਈ ਸੰਪਰਕ ਸੀ।

ਮਾਨਸਾ ਦੇ ਐਸਐਸਪੀ ਡਾ ਨਾਨਕ ਸਿੰਘ ਨੇ ਕਿਹਾ ਕਿ ਮਾਨ ਅਤੇ ਔਲਖ ਤੋਂ ਪੁੱਛਗਿੱਛ ਐਸਆਈਟੀ ਦੀ ਜਾਂਚ ਦਾ ਹਿੱਸਾ ਹੈ। ਦੋਵਾਂ ਗਾਇਕਾਂ ਤੋਂ ਬਾਅਦ ਪੁੱਛਗਿੱਛ ਲਈ ਕਿਸ ਨੂੰ ਬੁਲਾਇਆ ਜਾਵੇਗਾ, ਐਸਐਸਪੀ ਨੇ ਕਿਹਾ – ਜਾਂਚ ਅੱਗੇ ਵਧਣ ਤੋਂ ਬਾਅਦ ਹੀ ਫੈਸਲਾ ਕੀਤਾ ਜਾਵੇਗਾ।

ਸੂਤਰਾਂ ਮੁਤਾਬਕ ਬੱਬੂ ਮਾਨ ਨੇ ਕਿਹਾ- ਮੂਸੇਵਾਲਾ ਨਾਲ ਕੋਈ ਦੁਸ਼ਮਣੀ ਨਹੀਂ ਸੀ। ਉਸ ਦੇ ਕਤਲ ‘ਤੇ ਐਨਾ ਦੁਖ ਹੋਇਆ ਕਿ ਉਹ ਕਈ ਦਿਨਾਂ ਤੱਕ ਸਟੇਜ ‘ਤੇ ਪਰਫਾਰਮ ਨਹੀਂ ਕਰ ਸਕਿਆ। ਬਲਕੌਰ ਸਿੰਘ ਨੇ ਇਹ ਦੋਸ਼ ਕਿਉਂ ਲਾਏ, ਇਹ ਨਹੀਂ ਦੱਸਿਆ ਜਾ ਸਕਦਾ। ਜੇਕਰ ਉਸ ਦੇ ਗੈਂਗਸਟਰਾਂ ਨਾਲ ਸਬੰਧ ਹੁੰਦੇ ਤਾਂ ਕੀ ਉਸ ਨੂੰ ਧਮਕੀਆਂ ਦਿੱਤੀਆਂ ਜਾਂਦੀਆਂ ? SIT ਉਨ੍ਹਾਂ ਦੇ ਮੋਬਾਈਲ ਚੈੱਕ ਕਰ ਸਕਦੀ ਹੈ।

ਮਨਕੀਰਤ ਔਲਖ ਤੋਂ ਪੁੱਛਿਆ ਗਿਆ ਕਿ ਉਹ ਮੂਸੇਵਾਲਾ ਦੇ ਕਤਲ ਤੋਂ 4 ਦਿਨ ਪਹਿਲਾਂ ਮਾਨਸਾ ਕਿਉਂ ਆਇਆ ਸੀ ? ਔਲਖ ਨੇ ਇਸ ਦਾ ਗੋਲ-ਮੋਲ ਜਵਾਬ ਦਿੱਤਾ। ਮੂਸੇਵਾਲਾ ਨਾਲ ਖਰਾਬ ਰਿਸ਼ਤਿਆਂ ‘ਤੇ ਔਲਖ ਨੇ ਕਿਹਾ ਕਿ ਮੂਸੇਵਾਲਾ ਨਾਲ ਰਿਸ਼ਤਿਆਂ ‘ਚ ਖਟਾਸ ਮੇਰੇ ਤੋਂ ਨਹੀਂ, ਸਿੱਧੂ ਮੂਸੇਵਾਲਾ ਦੇ ਪੱਖ ਤੋਂ ਸ਼ੁਰੂ ਹੋਈ ਸੀ।

29 ਮਈ ਨੂੰ ਆਪਣੇ ਬੇਟੇ ਦੇ ਕਤਲ ਤੋਂ ਬਾਅਦ ਬਲਕੌਰ ਸਿੰਘ ਨੇ ਮਿਊਜ਼ਿਕ ਇੰਡਸਟਰੀ ਨਾਲ ਜੁੜੇ ਲੋਕਾਂ ‘ਤੇ ਸ਼ੰਕੇ ਖੜ੍ਹੇ ਕੀਤੇ ਸਨ ਅਤੇ ਕਿਹਾ ਸੀ ਕਿ ਕਈ ਗਾਇਕਾਂ ਨੇ ਸਟੇਜਾਂ ‘ਤੇ ਉਨ੍ਹਾਂ ਦੇ ਬੇਟੇ ਨੂੰ ਸ਼ਰੇਆਮ ਧਮਕੀਆਂ ਦਿੱਤੀਆਂ ਸਨ। ਅਜਿਹੇ ‘ਚ SIT ਨੂੰ ਗੈਂਗਸਟਰਾਂ ਦੇ ਨਾਲ-ਨਾਲ ਇੰਡਸਟਰੀ ਨਾਲ ਜੁੜੇ ਲੋਕਾਂ ਤੋਂ ਵੀ ਪੁੱਛਗਿੱਛ ਕਰਨੀ ਚਾਹੀਦੀ ਹੈ।

ਡਾ: ਨਾਨਕ ਸਿੰਘ ਵੱਲੋਂ ਐੱਸਐੱਸਪੀ ਮਾਨਸਾ ਦੀ ਕਮਾਨ ਸੰਭਾਲਣ ਤੋਂ ਬਾਅਦ ਮੂਸੇਵਾਲਾ ਕਤਲ ਕਾਂਡ ਦੀ ਜਾਂਚ ਨੇ ਤੇਜ਼ੀ ਫੜ ਲਈ ਹੈ। SIT ਦੋਵੇਂ ਗਾਇਕਾਂ ਨੂੰ ਦੁਬਾਰਾ ਤਲਬ ਕਰ ਸਕਦੀ ਹੈ। ਇਸ ਤੋਂ ਇਲਾਵਾ ਪੰਜਾਬੀ ਮਿਊਜ਼ਿਕ ਇੰਡਸਟਰੀ ਦੇ ਕਈ ਨਿਰਮਾਤਾਵਾਂ ਅਤੇ ਸਿਆਸਤਦਾਨਾਂ ਤੋਂ ਵੀ ਪੁੱਛਗਿੱਛ ਹੋ ਸਕਦੀ ਹੈ। ਐਸਆਈਟੀ ਇਸ ਮਾਮਲੇ ਦੀ ਜਾਂਚ ਨੂੰ ਜਲਦੀ ਹੀ ਕਿਸੇ ਸਿੱਟੇ ‘ਤੇ ਪਹੁੰਚਾਉਣ ਦੀ ਕੋਸ਼ਿਸ਼ ਕਰ ਰਹੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਗੌੜੇ ਲਲਿਤ ਮੋਦੀ ਨੂੰ ਮਿਲੀ ਬ੍ਰਿਟਿਸ਼ ਨਾਗਰਿਕਤਾ, ਖੁਦ ਕੀਤਾ ਖੁਲਾਸਾ, ਜਸ਼ਨ ਦੀਆਂ ਤਸਵੀਰਾਂ ਕੀਤੀਆਂ ਸਾਂਝੀਆਂ

 ਇੰਡੀਅਨ ਪ੍ਰੀਮੀਅਰ ਲੀਗ (IPL) ਦੇ ਸੰਸਥਾਪਕ ਲਲਿਤ ਮੋਦੀ ਨੇ ਸ਼ਨੀਵਾਰ ਨੂੰ ਵੱਡਾ ਐਲਾਨ ਕੀਤਾ।...

ਮੈਡ ਸੰਧੂ ਕਤਲ ਮਾਮਲੇ ‘ਚ ਦੂਜਾ ਫਰਾਰ ਸ਼ੂਟਰ ਗ੍ਰਿਫਤਾਰ, ਪੁਲਿਸ ਦੇ ਵੱਡੇ ਸਨਸਨੀਖੇਜ਼ ਖੁਲਾਸੇ !

ਅੰਮ੍ਰਿਤਸਰ: ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਵੱਲੋਂ ਸ਼ਹਿਰ ਵਿੱਚ ਕਾਨੂੰਨ ਵਿਵਸਥਾ ਨੂੰ ਮਜ਼ਬੂਤ ਕਰਨ ਅਤੇ ਸੰਗਠਿਤ...

ਪੰਜਾਬ ਦੇ ਨੌਜਵਾਨਾਂ ਲਈ 1 ਕਰੋੜ ਜਿੱਤਣ ਦਾ ਸੁਨਹਿਰੀ ਮੌਕਾ, CM ਮਾਨ ਨੇ ਲਾਂਚ ਕੀਤਾ ‘ਪੰਜਾਬ ਦਾ ਕਰੋੜਪਤੀ’ ਮੁਕਾਬਲਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਨੌਜਵਾਨਾਂ ਨੂੰ ਆਪਣੇ ਸੱਭਿਆਚਾਰ,...

ਪੰਜਾਬ ਦੇ ਸਾਰੇ ਪਿੰਡ ‘ਚ ਲੱਗਣਗੀਆਂ ਸੋਲਰ ਲਾਈਟਾਂ, ਸਰਕਾਰ ਖਰਚੇਗੀ 380 ਕਰੋੜ ਰੁਪਏ

ਪੰਜਾਬ ਸਰਕਾਰ ਦੇ ਨਵੇਂ ਪ੍ਰੋਜੈਕਟ ਤਹਿਤ ਸੂਬੇ ਦੇ ਸਾਰੇ ਪਿੰਡਾਂ ਵਿਚ ਸੋਲਰ ਲਾਈਟਾਂ ਲੱਗਣਗੀਆਂ।...

CM ਦੇ OSD ਘੁੰਮਣ ਖਿਲਾਫ ਇੱਕ ਹੋਰ FIR ਦਰਜ, ਭ੍ਰਿਸ਼ਟਾਚਾਰ ਮਾਮਲੇ ‘ਚ CBI ਦੀ ਕਾਰਵਾਈ

ਮੁੱਖ ਮੰਤਰੀ ਦੇ ਓਐਸਡੀ ਰਾਜਬੀਰ ਘੁੰਮਣ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਸੀਬੀਆਈ ਨੇ...

ਕੰਗਨਾ ਰਣੌਤ ਦੀਆਂ ਮੁਸ਼ਕਲਾਂ ਵਧੀਆਂ! ਸਾਬਕਾ ਪ੍ਰਧਾਨ ਮੰਤਰੀਆਂ ਬਾਰੇ ਟਿੱਪਣੀਆਂ ’ਤੇ ਡੀਜੀਪੀ ਕੋਲ ਸ਼ਿਕਾਇਤ, ਐੱਫਆਈਆਰ ਦਰਜ

ਬਾਲੀਵੁੱਡ ਅਦਾਕਾਰਾ ਅਤੇ ਮੰਡੀ ਤੋਂ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦੀ ਇੱਕ ਸੋਸ਼ਲ ਮੀਡੀਆ...

ਕੈਥਲ ਵਿਚ 3 ਚਚੇਰੇ ਭਰਾਵਾਂ ਦੀ ਹਾਦਸੇ ਵਿਚ ਇਕੱਠਿਆਂ ਮੌਤ, ਤੇਜ਼ ਰਫ਼ਤਾਰ ਕਾਰ ਨਹਿਰ ਦੀ ਪੁਲੀ ਨਾਲ ਟਕਰਾਈ

ਹਰਿਆਣਾ ਦੇ ਕੈਥਲ ਵਿੱਚ ਬੀਤੀ ਦੇਰ ਰਾਤ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਪਿੰਡ ਸਿਸਮੌਰ...

ਪ੍ਰੇਮੀ ਨੇ ਪ੍ਰੇਮਿਕਾ ਦੇ 58 ਸਾਲਾ ਅਧਿਆਪਕ ਦਾ ਕੀਤਾ ਕਤਲ; ਵਾਰਦਾਤ ਤੋਂ ਬਾਅਦ ਬਲੈਕਬੋਰਡ ‘ਤੇ ਲਿਖਿਆ ‘ਬਲਾਤਕਾਰੀ’

ਉੱਤਰ ਪ੍ਰਦੇਸ਼ ਦੇ ਆਗਰਾ ਵਿੱਚ, ਪੁਲਿਸ ਨੇ 50 ਸਾਲਾ ਗਣਿਤ ਅਧਿਆਪਕ ਓਮਪ੍ਰਕਾਸ਼ ਯਾਦਵ ਦੇ...

‘ਵੀਰ ਬਾਲ ਦਿਵਸ’ ਪ੍ਰਤੀ ਸਕੂਲਾਂ ਵਿੱਚ ਜਾਗਰੂਕਤਾ ਦੀ ਘਾਟ, NHRC ਵੱਲੋਂ ਸਿੱਖਿਆ ਮੰਤਰਾਲੇ ਨੂੰ ਨੋਟਿਸ

ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਦੇਸ਼ ਭਰ ਦੇ ਸਕੂਲਾਂ ਵਿੱਚ 26 ਦਸੰਬਰ ਨੂੰ ਮਨਾਏ...