October 8, 2026, 3:38 am
----------- Advertisement -----------
HomeNewsBreaking Newsਸ਼ੰਭੂ ਬਾਰਡਰ 'ਤੇ ਸਥਿਤੀ ਹੋਈ ਤਣਾਅਪੂਰਨ, ਜਾਣੋ ਕੀ ਹੈ ਪੂਰਾ ਮਾਮਲਾ

ਸ਼ੰਭੂ ਬਾਰਡਰ ‘ਤੇ ਸਥਿਤੀ ਹੋਈ ਤਣਾਅਪੂਰਨ, ਜਾਣੋ ਕੀ ਹੈ ਪੂਰਾ ਮਾਮਲਾ

Published on

----------- Advertisement -----------


ਸ਼ੰਭੂ ਬਾਰਡਰ ‘ਤੇ ਮਾਹੌਲ ਇਕ ਵਾਰ ਫਿਰ ਤਣਾਅਪੂਰਨ ਹੋ ਗਿਆ ਹੈ। ਅੱਜ (ਐਤਵਾਰ) 100 ਦੇ ਕਰੀਬ ਨੌਜਵਾਨ ਕਿਸਾਨਾਂ ਵੱਲੋਂ ਸ਼ੰਭੂ ਸਰਹੱਦ ’ਤੇ ਪ੍ਰਦਰਸ਼ਨ ਲਈ ਬਣਾਏ ਗਏ ਮੰਚ ’ਤੇ ਪੁੱਜੇ। ਜਿਨ੍ਹਾਂ ਨੇ ਸੜਕ ਨੂੰ ਖੋਲ੍ਹਣ ਦੀ ਮੰਗ ਕੀਤੀ, ਜਿਸ ਤੋਂ ਬਾਅਦ ਸਥਿਤੀ ਵਿਗੜ ਗਈ। ਕਿਸਾਨਾਂ ਦਾ ਇਲਜ਼ਾਮ ਹੈ ਕਿ ਇਹ ਹਮਲਾ ਭਾਜਪਾ ਆਗੂਆਂ ਅਤੇ ਸਥਾਨਕ ‘ਆਪ’ ਵਿਧਾਇਕਾਂ ਦੇ ਨੇੜਲੇ ਲੋਕਾਂ ਵੱਲੋਂ ਮਾਹੌਲ ਖ਼ਰਾਬ ਕਰਨ ਲਈ ਕੀਤਾ ਗਿਆ ਹੈ।

ਦੱਸ ਦਈਏ ਕਿ ਸਰਹੱਦ ‘ਤੇ ਪਹੁੰਚੇ ਲੋਕਾਂ ਦਾ ਕਹਿਣਾ ਹੈ ਕਿ ਉਹ ਨੇੜਲੇ ਪਿੰਡਾਂ ਦੇ ਲੋਕ ਹਨ। ਇਸ ਤੋਂ ਪਹਿਲਾਂ ਵੀ ਸ਼ੰਭੂ ਬਾਰਡਰ ’ਤੇ ਦੋਪਹੀਆ ਵਾਹਨਾਂ ਦੇ ਲੰਘਣ ਸਬੰਧੀ ਮੰਗ ਪੱਤਰ ਦਿੱਤਾ ਗਿਆ ਸੀ, ਜਿਸ ’ਤੇ ਅੱਜ ਤੱਕ ਕਿਸਾਨ ਆਗੂਆਂ ਨੇ ਕੋਈ ਜਵਾਬ ਨਹੀਂ ਦਿੱਤਾ। ਇਸ ਲਈ ਅੱਜ ਸਾਰੇ ਪਿੰਡਾਂ ਦੇ ਲੋਕ ਅਤੇ ਵਪਾਰੀ ਸ਼ੰਭੂ ਬਾਰਡਰ ਖੋਲ੍ਹਣ ਦੀ ਮੰਗ ਨੂੰ ਲੈ ਕੇ ਇਕੱਠੇ ਹੋਏ।

ਇਸਤੋਂ ਇਲਾਵਾ ਸਟੇਜ ‘ਤੇ ਹਾਜ਼ਰ ਕਿਸਾਨ ਆਗੂਆਂ ਬਲਦੇਵ ਸਿੰਘ ਜੀਰਾ, ਸਵਿੰਦਰ ਸਿੰਘ ਚੁਤਾਲਾ, ਜਸਵੀਰ ਸਿੰਘ ਸਿੱਧੂਪੁਰ, ਜੰਗ ਸਿੰਘ ਭਟੇੜੀ, ਮਾਨ ਸਿੰਘ ਰਾਜਪੁਰਾ, ਕਰਨੈਲ ਸਿੰਘ ਲੰਗ, ਗੁਰਦੇਵ ਸਿੰਘ ਗੱਜੂ ਮਾਜਰਾ, ਗੁਰਮਨੀਤ ਸਿੰਘ ਮਾਂਗਟ, ਜਸਬੀਰ ਸਿੰਘ ਪਿੰਡੀ, ਸੂਰਜ ਭਾਨ ਫਰੀਦਕੋਟ ਨੇ ਦੱਸਿਆ ਕਿ ਸ. ਕਰੀਬ 1 ਵਜੇ ਅੰਬਾਲਾ ਦੇ ਵਿਸ਼ਾਲ ਬੱਤਰਾ, ਸੋਨੂੰ ਤਪੇਲਾ, ਮਿੰਟੂ ਰਾਜਗੜ੍ਹ, ਜੈਗੋਪਾਲ ਭੀਥੇਵਾਲਾ, ਦਲਬੀਰ ਸਿੰਘ ਉਰਫ਼ ਬਿੱਟੂ ਬਾਬਾ ਰਾਜਗੜ੍ਹ ਦੀ ਅਗਵਾਈ ਹੇਠ 100 ਦੇ ਕਰੀਬ ਵਿਅਕਤੀਆਂ ਨੇ ਸਟੇਜ ‘ਤੇ ਕਬਜ਼ਾ ਕਰਕੇ ਹਮਲਾ ਕਰਨ ਦੀ ਕੋਸ਼ਿਸ਼ ਕੀਤੀ। ਹਮਲਾਵਰ ਸੜਕ ਬੰਦ ਹੋਣ ਦਾ ਦੋਸ਼ ਕਿਸਾਨਾਂ ‘ਤੇ ਲਗਾ ਰਹੇ ਸਨ, ਜਦਕਿ 8 ਫਰਵਰੀ ਤੋਂ ਇਹ ਸੜਕ ਬੰਦ ਹੈ, ਕਿਸਾਨ 13 ਫਰਵਰੀ ਨੂੰ ਇੱਥੇ ਪੁੱਜੇ ਸਨ।

ਕਿਸਾਨਾਂ ਨੇ ਦੋਸ਼ ਲਾਇਆ ਕਿ ਸ਼ੰਭੂ ਸਰਹੱਦ ’ਤੇ ਪੁੱਜੇ ਲੋਕ ਮਾਈਨਿੰਗ ਦਾ ਕਾਰੋਬਾਰ ਕਰਦੇ ਹਨ। ਉਹ ਘੱਗਰ ਵਿੱਚੋਂ ਰੇਤ ਕੱਢ ਕੇ ਇਸ ਦੀ ਕਾਲਾਬਾਜ਼ਾਰੀ ਕਰਦੇ ਹਨ। ਮੋਰਚੇ ਦੇ ਗਠਨ ਕਾਰਨ ਕਾਲਾਬਾਜ਼ਾਰੀ ਦਾ ਧੰਦਾ ਬੰਦ ਹੈ, ਜਦਕਿ ਕਿਸਾਨਾਂ ਦੇ ਆਲੇ-ਦੁਆਲੇ ਦੇ ਸਮਰਥਕਾਂ ਨੇ ਸਪੱਸ਼ਟ ਕੀਤਾ ਕਿ ਇੱਥੇ ਇਕੱਠੇ ਹੋਏ ਲੋਕ ਵੱਖ-ਵੱਖ ਪਾਰਟੀਆਂ ਦੇ ਸਮਰਥਕ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਮ੍ਰਿਤਸਰ ਕਤਲਕਾਂਡ: 2 ਲੋਕ ਪੁਲਿਸ ਹਿਰਾਸਤ ‘ਚ, ਸੁਪਾਰੀ ਦੇ ਕੇ ਵਾਰਦਾਤ ਦਾ ਸ਼ੱਕ

ਅੰਮ੍ਰਿਤਸਰ ਪੁਲਿਸ ਕਮਿਸ਼ਨਰ ਹਰਮਨਬੀਰ ਸਿੰਘ ਗਿੱਲ ਨੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ ਇਕ...

 4 ਖਿਡਾਰੀਆਂ ਦੀ ਹਾਦਸੇ ਵਿਚ ਮੌਤ, ਟਰੱਕ ਨਾਲ ਟਕਰਾਈ ਕਾਰ

ਉੱਤਰ ਪ੍ਰਦੇਸ਼ ਦੇ ਸੁਲਤਾਨਪੁਰ ਵਿਚ ਅੱਜ ਸਵੇਰੇ ਇਕ ਭਿਆਨਕ ਹਾਦਸਾ ਵਾਪਰਿਆ। ਪੂਰਵਾਂਚਲ ਐਕਸਪ੍ਰੈਸਵੇਅ 'ਤੇ...

ਸੜਕ ਹਾਦਸੇ ਨੇ ਬੁਝਾਏ ਤਿੰਨ ਘਰਾਂ ਦੇ ਚਿਰਾਗ; ਜੋੜ ਮੇਲਾ ਦੇਖਣ ਜਾਂਦਿਆਂ ਵਾਪਰਿਆ ਹਾਦਸਾ

ਜੋੜ ਮੇਲੇ ਤੋਂ ਪਹਿਲਾਂ ਭਿੱਖੀਵਿੰਡ ਨੇੜੇ ਵਾਪਰੇ ਸੜਕ ਹਾਦਸੇ ਵਿੱਚ ਤਿੰਨ ਨਾਬਾਲਗਾਂ ਦੀ ਦਰਦਨਾਕ...

 ਹਾਈ ਕੋਰਟ ਵੱਲੋਂ ਈਡੀ ਨੂੰ ਨੋਟਿਸ ਜਾਰੀ; 15 ਦਿਨਾਂ ਅੰਦਰ ਮੰਗਿਆ ਜਵਾਬ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਅੱਜ ਪੰਜਾਬ ਸਰਕਾਰ ਅਤੇ ਗਮਾਡਾ ਵੱਲੋਂ ਦਾਇਰ ਪਟੀਸ਼ਨ...

‘ਆਪ’ਲੀਡਰ ਨਾਲ ਵਿਆਹ ਕਰਕੇ ਲੱਖਾਂ ਦੇ ਗਹਿਣੇ ਲੈ ਗਈ ਫਰਜ਼ੀ PCS ਅਫਸਰ!

ਫਤਿਹਗੜ੍ਹ ਸਾਹਿਬ ਵਿੱਚ ਇੱਕ ਔਰਤ ਨੇ ਖੁਦ ਨੂੰ PCS ਅਫਸਰ ਦੱਸ ਕੇ ‘ਆਪ’ ਨੇਤਾ...

 PM ਮੋਦੀ ਦਾ 25 ਸਾਲਾਂ ਦਾ ਸਿਆਸੀ ਸਫ਼ਰ, ਵਿਨਾਇਕ ਮੰਦਰ ‘ਚ ਟੇਕਿਆ ਮੱਥਾ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਧਵਾਰ ਨੂੰ ਸਰਕਾਰ ਦੇ ਮੁਖੀ ਵਜੋਂ ਆਪਣੇ 25 ਸਾਲ...

 Fake ਮੈਰਿਜ ਕਰਕੇ ਕੈਨੇਡਾ ਜਾਣ ਵਾਲਿਆਂ ਦੀ ਖੈਰ ਨਹੀਂ, 5 ਸਾਲ ਦਾ ਬੈਨ!

ਪੰਜਾਬ ਤੋਂ ਫਰਜ਼ੀ ਵਿਆਹਾਂ ਰਾਹੀਂ ਕੈਨੇਡਾ ਵਿੱਚ ਦਾਖਲ ਹੋਣਾ ਹੁਣ ਸੌਖਾ ਨਹੀਂ ਰਹੇਗਾ। ਇਸ...

‘7-8 ਘੰਟੇ ਫਰੋਲਨ ਮਗਰੋਂ ਕਲੀਨ ਚਿੱਟ ਦੇ ਕੇ ਚਲੀ ਗਈ’, CBI ਰੇਡ ਨੂੰ ਲੈ ਕੇ CM ਮਾਨ ਦਾ ਵੱਡਾ ਬਿਆਨ

ਮੁੱਖ ਮੰਤਰੀ ਭਗਵੰਤ ਮਾਨ ਬੀਤੇ ਦਿਨ CBI ਰੇਡ ਨੂੰ ਲੈ ਕੇ ਦਾਅਵਾ ਕੀਤਾ ਹੈ...

ਭਗਵੰਤ ਮਾਨ ਸਰਕਾਰ ਨੇ ਟ੍ਰਿਪਲ ਐੱਚ ਸਕ੍ਰੀਨਿੰਗ ਨੂੰ ‘ਯੁੱਧ ਨਸ਼ਿਆਂ ਵਿਰੁੱਧ’ ਪਹਿਲਕਦਮੀ ਦਾ ਹਿੱਸਾ ਬਣਾਇਆ

ਚੰਡੀਗੜ੍ਹ, 03 ਅਕਤੂਬਰ 2026:ਐੱਚਆਈਵੀ, ਹੈਪੇਟਾਈਟਸ-ਬੀ ਅਤੇ ਹੈਪੇਟਾਈਟਸ-ਸੀ ਦੀ ਜਾਂਚ ਲਈ ਟ੍ਰਿਪਲ ਐੱਚ ਸਕ੍ਰੀਨਿੰਗ ਜਲਦ...